Author: Pushminder Sidhu

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਘਰ ਬੈਠੇ ਵੱਖ-ਵੱਖ ਪ੍ਰਸ਼ਾਸ਼ਨਿਕ ਸੇਵਾਵਾਂ ਦਾ ਲਾਭ ਦੇਣ ਲਈ ਸ਼ੁਰੂ ਕੀਤੀ ਗਈ 1076 ਹੈਲਪ ਲਾਇਨ ਆਮ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੀ ਹੈ। ਇਸ ਹੈਲਪ ਲਾਇਨ ਰਾਹੀਂ ਹੁਣ ਤੱਕ ਜ਼ਿਲ੍ਹਾ ਗੁਰਦਾਸਪੁਰ ਦੇ 4153 ਨਾਗਰਿਕਾਂ ਨੇ ਵੱਖ-ਵੱਖ ਸੇਵਾਵਾਂ ਦਾ ਘਰ ਬੈਠੇ ਹੀ ਲਾਭ ਪ੍ਰਾਪਤ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਕੋਈ ਵੀ ਨਾਗਰਿਕ 1076 ਤੇ ਫੋਨ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ…

Read More

ਚਾਲੀ ਮੁਕਤਿਆਂ ਦੀ ਯਾਦ ’ਚ ਸ੍ਰੀ ਮੁਕਤਸਰ ਸਾਹਿਬ ’ਚ ਹਰ ਸਾਲ ਲੱਗਣ ਵਾਲਾ ਇਤਹਾਸਕ ਮੇਲਾ ‘ਮਾਘੀ’ ਮੌਕੇ ਵੱਡੀ ਗਿਣਤੀ ’ਚ ਸ਼ਰਧਾਲੂ, ਸਿਆਸੀ ਹਸਤੀਆਂ, ਉਚ ਅਫ਼ਸਰ ਆਦਿ ਸਮਾਜ ਦੇ ਹਰ ਵਰਗ ਦੇ ਲੋਕ ਆਪਣੀ ਹਾਜ਼ਰੀ ਲਵਾਉਣ ਲਈ ਇਸ ਮੇਲੇ ਦਾ ਹਿੱਸਾ ਬਣਦੇ ਹਨ। ਇਸ ਮੌਕੇ ਅਕਸਰ ਟਰੈਫ਼ਿਕ ਤੇ ਅਮਨ ਕਾਨੂੰਨ ਦੀ ਸਮੱਸਿਆ ਦਾ ਡਰ ਬਣਿਆ ਰਹਿੰਦਾ ਹੈ। ਇਸ ਮੇਲੇ ਦੀ ਮਹੱਤਤਾ ਨੂੰ ਦੇਖਦੇ ਹੋਏ ਟਰੈਫ਼ਿਕ ਸਮੱਸਿਆ ਨੂੰ ਕੰਟਰੋਲ ਕਰਨ ਲਈ ਜ਼ਿਲ੍ਹਾ ਪੁਲਿਸ ਵਲੋਂ ਵਿਸ਼ੇਸ਼ ਰੂਟ ਪਲਾਨ ਤਿਆਰ ਕੀਤਾ ਗਿਆ ਹੈ। ਇਸ ਸਬੰਧੀ ਤੁਸ਼ਾਰ ਗੁਪਤਾ ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਇਸ ਪਵਿੱਤਰ ਤਿਉਹਾਰ ’ਤੇ ਆਉਣ ਵਾਲੇ ਸ਼ਰਧਾਲੂਆਂ…

Read More

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਦੀ ਅਗਵਾਈ ’ਚ ਅੱਜ ਲੋਹੜੀ ਦੇ ਤਿਉਹਾਰ ਮੌਕੇ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਨਵੀਂਆਂ ਪੈੜਾਂ ਪਾਉਂਦਿਆਂ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਦੇ ਵਿਹੜੇ ’ਚ ਧੀਆਂ ਦੀ ਲੋਹੜੀ ਪ੍ਰਭਾਵਸ਼ਾਲੀ ਅਤੇ ਪ੍ਰੇਰਨਾਤਮਕ ਢੰਗ ਨਾਲ ਮਨਾਈ। ਇਸ ਮੌਕੇ ਜ਼ਿਲ੍ਹੇ ਦੀਆਂ ਆਂਗਨਵਾੜੀਆਂ ’ਚੋਂ ਬੁਲਾਈਆਂ 51 ਛੋਟੀਆਂ ਬੱਚੀਆਂ ਨੂੰ ਕੰਬਲ, ਬੇਬੀ ਕਿੱਟਾਂ ਤੇ ਰਿਉੜੀਆਂ, ਮੂੰਗਫ਼ਲੀਆਂ, ਖਿੱਲਾਂ ਦੇ ਪੈਕਟ ਅਤੇ ਜੋਤੀ ਸਰੂਪ ਕੰਨਿਆ ਆਸ਼ਰਮ ਖਰੜ ਦੀਆਂ 31 ਧੀਆਂ ਨੂੰ ਟ੍ਰੈਕ ਸੂਟ ਅਤੇ ਰਿਉੜੀਆਂ, ਮੂੰਗਫ਼ਲੀਆਂ, ਖਿੱਲਾਂ ਦੇ ਪੈਕਟ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੋਨਮ ਚੌਧਰੀ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਨਮੋਲ ਧਾਲੀਵਾਲ, ਸਹਾਇਕ ਕਮਿਸ਼ਨਰ (ਜ) ਡਾ.…

Read More

ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ ਚੰਡੀਗੜ੍ਹ ਦੇ ਦਿਸ਼ਾ ਨਿਰਦੇਸਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀ ਅਗਵਾਈ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਮਿਤੀ 21 ਅਕਤੂਬਰ 2023 ਤੋਂ ਮਿਤੀ 15 ਦਸੰਬਰ 2024 ਤੱਕ ਪ੍ਰਾਪਤ ਹੋਏ ਫ਼ਾਰਮਾਂ ਦੇ ਅਧਾਰ ਤੇ ਤਿਆਰ ਕੀਤੀ ਗਈ ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ 3 ਜਨਵਰੀ 2025 ਨੂੰ ਕਰ ਦਿੱਤੀ ਗਈ ਸੀ। ਤਿਆਰ ਕੀਤੀ ਗਈ ਵੋਟਰ ਸੂਚੀ ਸਬੰਧਤ ਰਿਵਾਇਜਿੰਗ ਅਥਾਰਟੀ ਦੇ ਦਫ਼ਤਰ ਵਿੱਚ ਦੇਖਣ ਲਈ ਉਪਲੱਬਧ ਹੈ। ਵੋਟਰ ਸੂਚੀ ਦੀ ਮੁੱਢਲੀ ਪ੍ਰਕਾਸ਼ਨਾ ਤੋਂ ਬਾਅਦ ਹੁਣ ਇਸ ਸੂਚੀ ਲਈ 24 ਜਨਵਰੀ 2025 ਤੱਕ ਦਾਅਵੇ/ਇਤਰਾਜ਼ ਸਮੂਹ ਰਿਵਾਇੰਜਿੰਗ ਅਥਾਰਟੀਜ਼ ਵੱਲੋਂ ਪ੍ਰਾਪਤ ਕੀਤੇ ਜਾ ਰਹੇ ਹਨ।ਜਾਣਕਾਰੀ…

Read More

ਤਾਮਿਲਨਾਡੂ ਦੇ ਪਾਲਕੋਡੂ ਦੇ ਇੱਕ ਸਕੂਲ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥਣਾਂ ਵਾਸ਼ਰੂਮ ਦੀ ਸਫ਼ਾਈ ਕਰਦੀਆਂ ਨਜ਼ਰ ਆ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਸਕੂਲੀ ਵਰਦੀ ਵਿੱਚ ਵਿਦਿਆਰਥਣਾਂ ਝਾੜੂ ਮਾਰਦੀਆਂ ਨਜ਼ਰ ਆ ਰਹੀਆਂ ਹਨ। ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚਿਆਂ ਨੂੰ ਬਾਥਰੂਮ ਸਾਫ਼ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਪਾਣੀ ਭਰਵਾਉਣ ਅਤੇ ਕੈਂਪਸ ਦੀ ਸਫ਼ਾਈ ਵੀ ਕਰਵਾਈ ਜਾਂਦੀ ਹੈ। ਮਾਮਲਾ ਵਧਦੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਪ੍ਰਿੰਸੀਪਲ ਨੂੰ ਬਰਖ਼ਾਸਤ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਇਸ ਸਕੂਲ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਹੀ…

Read More

ਅੱਜ ਮੋਗਾ ਜ਼ਿਲ੍ਹੇ ਦੇ ਪਿੰਡ ਭਿੰਡਰ ਕਲਾਂ ਵਿਖੇ ਪਿੰਡ ਦੇ ਸਰਪੰਚ ਹਰਿੰਦਰ ਸਿੰਘ ਸਰਾਂ ਵੱਲੋਂ ਮਰਹੂਮ ਕਵੀ ਸੁਰਜੀਤ ਪਾਤਰ ਜੀ ਦੀ ਯਾਦ ਵਿੱਚ ‘ਬਾਗ-ਏ-ਅਦਬ’ ਪਾਰਕ ਬਣਾਉਣ ਲਈ ਆਪਣੀ ਜ਼ਮੀਨ ਵਿੱਚੋਂ ਸਵਾ ਦੋ ਏਕੜ ਜ਼ਮੀਨ ਦਾਨ ਕੀਤੀ ਗਈ। ਖੇਤੀਬਾੜੀ ਵਿਭਾਗ ਮੋਗਾ ਤੋਂ ਡਾਕਟਰ ਬਲਵਿੰਦਰ ਸਿੰਘ ਲੱਖੇਵਾਲੀਆ ਦੀ ਰਹਿਨਮਾਈ ਹੇਠ ਸੋਚ ਸੰਸਥਾ ਦੇ ਸਹਿਯੋਗ ਨਾਲ ‘ਬਾਗ-ਏ-ਅਦਬ’ ਪਾਰਕ ਬਣਾਉਣ ਦੀ ਸ਼ੁਰੂਆਤ ਕੀਤੀ। ਇਸ ਪਾਰਕ ਦੀ ਸ਼ੁਰੂਆਤ ਸਮੇਂ ਸਾਦਾ ਤੇ ਪ੍ਰਭਾਵਸ਼ਾਲੀ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸ਼ੁਰੂਆਤ ਸੁਰਜੀਤ ਪਾਤਰ ਵੱਲੋਂ ਲਿਖੀਆਂ ਗਜ਼ਲਾਂ ਅਤੇ ਕਵਿਤਾਵਾਂ ਗਾ ਕੇ ਸ਼ੁਰੂਆਤ ਕੀਤੀ ਗਈ। ਇਸ ਪ੍ਰੋਗਰਾਮ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਮੈਡਮ ਰਵਨੀਤ ਕੌਰ…

Read More

ਸ੍ਰੀਨਗਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਕਿਹਾ ਕਿ ਉਹ ਜੰਮੂ-ਕਸ਼ਮੀਰ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨਗੇ ਅਤੇ ਸਹੀ ਸਮੇਂ ’ਤੇ ਸਹੀ ਚੀਜ਼ਾਂ ਹੋਣਗੀਆਂ। ਮੋਦੀ ਇੱਥੇ ਰਣਨੀਤਕ ਤੌਰ ’ਤੇ ਮਹੱਤਵਪੂਰਨ ਜ਼ੈੱਡ-ਮੋੜ ਸੁਰੰਗ ਦਾ ਉਦਘਾਟਨ ਕਰਨ ਤੋਂ ਬਾਅਦ ਇਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਦੀ ਇਹ ਟਿਪਣੀ ਮੁੱਖ ਮੰਤਰੀ ਉਮਰ ਅਬਦੁੱਲਾ ਵਲੋਂ ਸਮਾਰੋਹ ਵਿਚ ਅਪਣੇ ਭਾਸ਼ਣ ਦੌਰਾਨ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਕਰਨ ਤੋਂ ਤੁਰਤ ਬਾਅਦ ਆਈ ਹੈ। ਪ੍ਰਧਾਨ ਮੰਤਰੀ ਨੇ ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ ਬਹਾਲ ਕਰਨ ਦੀ ਮੰਗ ਦਾ ਜ਼ਿਕਰ ਕੀਤੇ ਬਿਨਾਂ ਕਿਹਾ, ‘‘ਤੁਹਾਨੂੰ ਵਿਸ਼ਵਾਸ ਕਰਨਾ ਪਵੇਗਾ ਕਿ ਇਹ ਮੋਦੀ…

Read More

ਬਠਿੰਡਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਗੋਨਿਆਣਾ ਅਧੀਨ ਪੈਂਦੇ ਪਿੰਡ ਦਾਨ ਸਿੰਘ ਵਾਲਾ ਦੀ ਬਸਤੀ ਜੀਵਨ ਸਿੰਘ ਵਾਲਾ ਵਿੱਚ ਲੰਘੇ ਵੀਰਵਾਰ ਨੂੰ ਅੱਧੀ ਰਾਤ ਤੋਂ ਬਾਅਦ ਨਸ਼ਾ ਤਸਕਰਾਂ ਵੱਲੋਂ ਪੈਟਰੋਲ ਬੰਬਾਂ ਨਾਲ ਹਮਲਾ ਕਰਕੇ ਅੱਧੀ ਦਰਜਨ ਤੋਂ ਵੱਧ ਘਰਾਂ ਨੂੰ ਅੱਗ ਲਾਉਣ ਦੇ ਮਾਮਲੇ ’ਚ ਬਠਿੰਡਾ ਪੁਲਿਸ ਨੇ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਮੁਲਜਮਾਂ ਦੀ ਪਛਾਣ ਰੇਸ਼ਮ ਸਿੰਘ ਪੁੱਤਰ ਸੇਵਕ ਸਿੰਘ ਤੇ ਰਣਜੀਤ ਸਿੰਘ ਪੁੱਤਰ ਜਗਸੀਰ ਸਿੰਘ ਪੁੱਤਰ ਨਿਰੰਜਣ ਸਿੰਘ ਵਾਸੀਅਨ ਦਾਨ ਸਿੰਘ ਵਾਲਾ ਅਤੇ ਖੁਸ਼ਪ੍ਰੀਤ ਸਿੰਘ ਪੁੱਤਰ ਜੱਬਰ ਸਿੰਘ ਪੁੱਤਰ ਜੋਰਾ ਸਿੰਘ ਵਾਸੀ ਮਹਿਮਾ ਸਰਜਾ ਵਜੋਂ ਕੀਤੀ ਗਈ ਹੈ। ਪੁਲਿਸ ਮੁਲਜਮਾਂ ਦਾ ਰਿਮਾਂਡ ਲੈਣ ਉਪਰੰਤ ਅਗਲੀ ਪੁੱਛ…

Read More

ਬੇਰੁਜ਼ਗਾਰ ਸਾਂਝਾ ਮੋਰਚਾ ਪੰਜਾਬ (ਸਿਹਤ ਅਤੇ ਸਿੱਖਿਆ ਵਿਭਾਗ) ਦੇ ਬੈਨਰ ਹੇਠ ਮਾਸਟਰ ਕੇਡਰ, ਲੈਕਚਰਾਰ, ਆਰਟ ਐਂਡ ਕਰਾਫਟ ਅਤੇ ਮਲਟੀ ਪਰਪਜ਼ ਹੈਲਥ ਵਰਕਰਾਂ ਵੱਲੋਂ ਤਹਿਸ਼ੁਦਾ ਪ੍ਰੋਗਰਾਮ ਅਨੁਸਾਰ ਸੰਘਰਸ਼ੀ ਲੋਹੜੀ ਮਨਾਉਣ ਲਈ ਵੇਰਕਾ ਮਿਲਕ ਪਲਾਂਟ ਵਿਖੇ ਇਕੱਠੇ ਹੋਏ। ਸੁਖਵਿੰਦਰ ਸਿੰਘ ਢਿੱਲਵਾਂ ਦੀ ਅਗਵਾਈ ਵਿੱਚ ਬੇਰੁਜ਼ਗਾਰਾਂ ਵੱਲੋਂ ਮਾਰਚ ਕਰਕੇ ਮੁੱਖ ਮੰਤਰੀ ਪੰਜਾਬ ਦੀ ਕੋਠੀ ਅੰਦਰ ਦਾਖਲ ਹੋਕੇ ਪੰਜਾਬ ਸਰਕਾਰ ਦੇ ਲਾਰੇ ਫੂਕਣ ਦੀ ਕੋਸ਼ਿਸ਼ ਕੀਤੀ ਪ੍ਰੰਤੂ ਪੁਲੀਸ ਮੁਲਾਜ਼ਮਾਂ ਵੱਲੋਂ ਬੇਰੁਜ਼ਗਾਰਾਂ ਨੂੰ ਬੈਰੀਕੇਟ ਲਾਕੇ ਰੋਕ ਲਿਆ ਗਿਆ। ਇਸ ਦੌਰਾਨ ਬੇਰੁਜ਼ਗਾਰਾਂ ਵੱਲੋਂ ਇਥੇ ਹੀ ਸਰਕਾਰ ਦੇ ਲਾਰੇ ਫੂਕੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਸੰਘਰਸ਼ੀ ਲੋਹੜੀ ਮਨਾਈ ਗਈ। ਮੋਰਚੇ ਦੇ ਆਗੂ ਹਰਜਿੰਦਰ ਸਿੰਘ ਝੁਨੀਰ, ਅਮਨਦੀਪ…

Read More

ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਬਿਨੈਕਾਰਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਘੱਟ ਵਿਆਜ ਦੀਆਂ ਦਰ੍ਹਾਂ ’ਤੇ 59 ਲੱਖ ਰੁਪਏ ਦੇ ਕਰਜ਼ੇ ਲਈ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਦੇ ਜਿਲਾ ਦਫਤਰ ਵਲੋੰ ਲੰਘੀ 9 ਜਨਵਰੀ ਨੂੰ ਸਥਾਨਕ ਜ਼ਿਲ੍ਹਾ ਭਲਾਈ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਕਮੇਟੀ ਵਲੋੰ ਇਨ੍ਹਾਂ ਕਰਜਿਆ ਲਈ ਬਿਨੈ-ਪੱਤਰਾਂ…

Read More