Author: Pushminder Sidhu

ਸੂਬਾ ਕਾਂਗਰਸ ਨੇ ਦਿੱਲੀ ਵਿਧਾਨ ਸਭਾ ਚੋਣਾਂ ਲਈ ਅੱਜ ਆਪਣੀ ਤੀਜੀ ਗਰੰਟੀ ਜਾਰੀ ਕੀਤੀ ਹੈ। ਕਾਂਗਰਸ ਨੇ ਐਲਾਨ ਕੀਤਾ ਹੈ ਕਿ ਜੇਕਰ ਪਾਰਟੀ ਆਉਣ ਵਾਲੀਆਂ ਚੋਣਾਂ ਵਿਚ ਸਰਕਾਰ ਬਣਾਉਂਦੀ ਹੈ ਤਾਂ ਦਿੱਲੀ ਦੇ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨਾਂ ਨੂੰ ਇਕ ਸਾਲ ਲਈ 8,500 ਰੁਪਏ ਪ੍ਰਤੀ ਮਹੀਨਾ ਵਿੱਤੀ ਮਦਦ ਦਿਤੀ ਜਾਵੇਗੀ। ਇਹ ਵੀ ਕਿਹਾ ਗਿਆ ਕਿ ਨੌਜਵਾਨਾਂ ਨੂੰ ਰੁਜ਼ਗਾਰ ਲਈ ਇਕ ਸਾਲ ਦੀ ਅਪ੍ਰੈਂਟਿਸਸ਼ਿਪ ਦਿਤੀ ਜਾਵੇਗੀ। ਸੀਨੀਅਰ ਕਾਂਗਰਸ ਨੇਤਾ ਸਚਿਨ ਪਾਇਲਟ ਨੇ ਇਸ ਯੋਜਨਾ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਨਾਮ ‘ਯੁਵਾ ਉਡਾਨ ਯੋਜਨਾ’ ਹੋਵੇਗਾ। ਇਸ ਦੌਰਾਨ ਦਿੱਲੀ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਦੇਵੇਂਦਰ ਯਾਦਵ, ਸੂਬਾ ਇੰਚਾਰਜ ਕਾਜ਼ੀ ਨਿਜ਼ਾਮੂਦੀਨ, ਐਨਐਸਯੂਆਈ…

Read More

ਲੋਹੜੀ ਦੇ ਸ਼ੁਭ ਮੌਕੇ ‘ਤੇ ਸੁਨੱਖੀ ਪੰਜਾਬਣ ਅਤੇ ਓਮੈਕਸ ਚੌਂਕ ਨੇ ਮਿਲ ਕੇ ‘ਧੀਆਂ ਦੀ ਲੋਹੜੀ’ (ਧੀਆਂ ਦੀ ਲੋਹੜੀ) ਦਾ ਸ਼ਾਨਦਾਰ ਅਤੇ ਖੁਸ਼ੀ ਦਾ ਤਿਉਹਾਰ ਮਨਾਇਆ। ਸਮਾਗਮ ਦਾ ਉਦੇਸ਼ ਧੀਆਂ ਦੀਆਂ ਪ੍ਰਾਪਤੀਆਂ ਦਾ ਜਸ਼ਨ ਮਨਾਉਣਾ ਅਤੇ ਸਮਾਜ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਪਛਾਣਨਾ ਸੀ।ਇਹ ਵਿਸ਼ੇਸ਼ ਸਮਾਗਮ 11 ਜਨਵਰੀ 2025 ਨੂੰ ਓਮੈਕਸ ਚੌਕ, ਗਾਂਧੀ ਮੈਦਾਨ ਪਾਰਕਿੰਗ, ਐਚ.ਸੀ. ਸੇਨ ਰੋਡ, ਦਿੱਲੀ-6 ਵਿਖੇ ਹੋਇਆ। ਪ੍ਰੋਗਰਾਮ ਨੇ ਰਵਾਇਤੀ ਲੋਹੜੀ ਦੀ ਖੁਸ਼ੀ ਨੂੰ ਮਹਿਲਾ ਸਸ਼ਕਤੀਕਰਨ ਅਤੇ ਲਿੰਗ ਸਮਾਨਤਾ ਦੇ ਸੰਦੇਸ਼ ਨਾਲ ਜੋੜਿਆ। ਲੋਹੜੀ ਉੱਤਰੀ ਭਾਰਤ, ਖਾਸ ਕਰਕੇ ਪੰਜਾਬ ਅਤੇ ਹਰਿਆਣਾ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਤਿਉਹਾਰ ਹੈ, ਜੋ ਮਕਰ ਸੰਕ੍ਰਾਂਤੀ ਤੋਂ ਇੱਕ ਦਿਨ ਪਹਿਲਾਂ…

Read More

ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ (ਯੂ.ਟੀ.) ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ…

Read More

ਸ੍ਰੀ ਮੁਕਤਸਰ ਸਾਹਿਬ ਪੁਲਿਸ ਅਤੇ ਕਾਊਂਟਰ ਇੰਟੈਲੀਜੈਂਸ ਵਿੰਗ ਬਠਿੰਡਾ ਨੇ ਇੱਕ ਸਾਂਝੇ ਆਪਰੇਸ਼ਨ ਦੌਰਾਨ ਇੱਕ ਠੇਕੇਦਾਰ ਕੋਲੋਂ ਕਰੋੜ ਰੁਪਏ ਫਿਰੌਤੀ ਮੰਗਣ ਵਾਲੇ ਦੋ ਬਦਮਾਸ਼ਾਂ ਨੂੰ ਗ੍ਰਿਫਤਾਰ ਕਰਨ ’ਚ ਸਫਲਤਾ ਹਾਸਲ ਕੀਤੀ ਹੈ। ਇਹ ਮੁਕਾਬਲਾ ਅੱਜ ਵੱਡੇ ਤੜਕੇ ਹੋਇਆ ਜਿਸ ’ਚ ਇੱਕ ਬਦਮਾਸ਼ ਨੂੰ ਗੋਲੀ ਵੀ ਲੱਗੀ ਹੈ ਜਿਸ ਦੀ ਗ੍ਰਿਫਤਾਰੀ ਫਿਲਹਾਲ ਬਾਕੀ ਹੈ ।ਮੁਲਜਮਾਂ ਦੀ ਪਛਾਣ ਲਖਵੀਰ ਸਿੰਘ ਉਰਫ ਸੋਨੂੰ ਪੁੱਤਰ ਬਲਵੰਤ ਸਿੰਘ, ਉਮਰ ਕਰੀਬ 40 ਸਾਲ ਅਤੇ  ਸਰਬਨ ਸਿੰਘ ਪੁੱਤਰ ਹਰਬੰਸ ਸਿੰਘ ਵਾਸੀਅਨ ਪਿੰਡ ਰੁਪਾਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਜੋਂ ਹੋਈ ਹੈ। ਸੁਖਮੰਦਰ ਸਿੰਘ ਉਰਫ ਬਿੰਦੀ ਪੁੱਤਰ ਬਿਹਾਰੀ ਲਾਲ ਵਾਸੀ ਪਿੰਡ ਰੁਪਾਣਾ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਗ੍ਰਿਫਤਾਰੀ ਬਾਕੀ…

Read More

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ ਜੀ ਸੀ) ਵੱਲੋਂ ਵਾਈਸ ਚਾਂਸਲਰਾਂ ਦੀ ਨਿਯੁਕਤੀ ਲਈ ਜਾਰੀ ਕੀਤਾ ਗਿਆ ਖਰੜਾ ਸੰਘੀ ਢਾਂਚੇ ਦੀ ਭਾਵਨਾ ਦੇ ਖਿਲਾਫ ਹੈ ਤੇ ਇਸਦਾ ਮਕਸਦ ਰਾਜਾਂ ਦੇ ਅਧਿਕਾਰ ਹੜੱਪ ਕਰਨਾ ਅਤੇ ਇਹ ਕੇਂਦਰ ਸਰਕਾਰ ਨੂੰ ਸੌਂਪਣਾ ਹੈ। ਅਕਾਲੀ ਆਗੂ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਖਰੜਾ ਭਾਰਤੀ ਯੂਨੀਵਰਸਿਟੀਆਂ ਦਾ ਕੌਮੀਕਰਨ ਕਰਨ ਬਰਾਬਰ ਹੈ। ਉਹਨਾਂ ਕਿਹਾ ਕਿ ਇਸ ਰਾਹੀਂ ਉਹਨਾਂ ਰਾਜਾਂ ਦੀਆਂ ਤਾਕਤਾਂ ਖੋਹਣ ਦਾ ਯਤਨ ਕੀਤਾ ਗਿਆ ਹੈ ਜਿਹਨਾਂ ਨੇ ਇਹਨਾਂ ਯੂਨੀਵਰਸਿਟੀਆਂ ਦੀ ਸਥਾਪਨਾ ਆਪਣੇ ਫੰਡਾਂ ਨਾਲ ਕੀਤੀ ਤੇ ਆਪਣੇ ਸਰੋਤਾਂ ਨਾਲ ਇਹ ਯੂਨੀਵਰਸਿਟੀਆਂ ਚਲਾ…

Read More

ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਵੱਲੋਂ ‘ਈ ਸੇਵਾ ਪੋਰਟਲ’ ਤੇ ਸਤੰਬਰ 2019 ਵਿੱਚ ਸ਼ੁਰੂ ਕੀਤੀਆਂ ‘ਆਰਮਜ਼ ਲਾਇਸੈਂਸ ਅਤੇ ਅਲਾਈਡ ਸਰਵਿਸਜ਼’ ਲੈਣ ਤੋਂ ਵਾਂਝੇ ਜਿਲ੍ਹੇ ਦੇ ਲਗਪਗ ਇੱਕ ਹਜ਼ਾਰ ਲਾਇਸੰਸੀ ਅਸਲਾ ਧਾਰਕਾਂ ਨੂੰ ਆਖ਼ਰੀ ਮੌਕਾ ਦਿੰਦੇ ਹੋਏ, ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ 31 ਜਨਵਰੀ 2025 ਤੋਂ ਪਹਿਲਾਂ-ਪਹਿਲਾਂ ਆਪਣਾ ਅਸਲਾ ਲਾਇਸੈਂਸ ਡਾਟਾ/ ਨਵੀਨੀਕਰਨ ‘ਈ ਸੇਵਾ ਪੋਰਟਲ’ ਰਾਹੀਂ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ। ਸਹਾਇਕ ਕਮਿਸ਼ਨਰ (ਜਨਰਲ) ਡਾ. ਅੰਕਿਤਾ ਕਾਂਸਲ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਸਾਲ 2019 ਤੋਂ ਬਾਅਦ ‘ਈ ਸੇਵਾ ਪੋਰਟਲ’ ਤੇ ਰਜਿਸਟਰ ਨਾ ਹੋਏ/ਨਵੀਨੀਕਰਨ ਨਾ ਕਰਵਾਉਣ ਵਾਲੇ ਇਨ੍ਹਾਂ ਇੱਕ ਹਜ਼ਾਰ ਲਾਇਸੰਸੀ ਅਸਲਾ ਧਾਰਕਾਂ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ…

Read More

ਅੱਜ ਖਨੌਰੀ ਬਾਰਡਰ ’ਤੇ ਇੱਕ ਹੋਰ ਕਿਸਾਨ ਦੀ ਮੌਤ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਖਨੌਰੀ ਮੋਰਚੇ ‘ਤੇ ਬਿਮਾਰ ਹੋਇਆ ਸੀ। ਖਨੌਰੀ ਮੋਰਚੇ ਉੱਪਰ ਬਿਮਾਰ ਹੋਣ ਉਪਰੰਤ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਦਾਖ਼ਲ ਕਰਵਾਏ ਗਏ ਜਿੱਥੇ ਉਹਨਾਂ ਦੀ ਇਲਾਜ ਦੌਰਾਨ ਅੱਜ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 80 ਸਾਲਾ ਜੱਗਾ ਸਿੰਘ ਪੁੱਤਰ ਦਰਬਾਰਾ ਸਿੰਘ (SC ਭਾਈਚਾਰੇ ਨਾਲ ਸੰਬੰਧਿਤ) ਪਿੰਡ ਗੋਦਾਰਾ, ਤਹਿ ਜੈਤੋ, ਜ਼ਿਲ੍ਹਾ ਫ਼ਰੀਦਕੋਟ ਵਜੋਂ ਹੋਈ ਹੈ। ਸ੍ਰ ਜੱਗਾ ਸਿੰਘ ਦੇ 5 ਪੁੱਤਰ ਅਤੇ ਇੱਕ ਧੀ ਦਾ ਪਿਤਾ ਸੀ। ਅੱਜ 12 ਜਨਵਰੀ 2025 ਨੂੰ ਖਨੌਰੀ ਮੋਰਚੇ ਉੱਪਰ ਸ਼ਹੀਦ ਜੱਗਾ ਸਿੰਘ ਨੂੰ ਸ਼ਰਧਾਂਜਲੀ ਦੇਣ ਉਪਰੰਤ ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਗੋਦਾਰਾ ਨੇੜੇ ਬਾਜਾਖਾਨਾ ਵਿਖੇ ਕੀਤਾ ਜਾਵੇਗਾ।

Read More

ਚੰਡੀਗੜ੍ਹ ਪ੍ਰੈਸ ਕਲੱਬ ਵਿਖੇ ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਐਲਾਨ ਕੀਤਾ ਕਿ ਮਾਲ ਅਫਸਰ ਮੰਗਲਵਾਰ, 14 ਜਨਵਰੀ ਤੋਂ ਅਣਮਿੱਥੇ ਸਮੇਂ ਲਈ ਹੜਤਾਲ ‘ਤੇ ਜਾਣਗੇ। ਐਸੋਸੀਏਸ਼ਨ ਨੇ ਮਾਲ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਸਰਕਾਰ ਨੂੰ ਤਿੰਨ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ। ਜੇਕਰ ਸਰਕਾਰ ਤਿੰਨ ਦਿਨਾਂ ਅੰਦਰ ਮਾਮਲੇ ਦੀ ਜਾਂਚ ਬਾਰੇ ਲਿਖਤੀ ਅਪਡੇਟ ਦੇਣ ਵਿੱਚ ਅਸਫਲ ਰਹਿੰਦੀ ਹੈ, ਤਾਂ ਪੰਜਾਬ ਭਰ ਵਿੱਚ ਸਾਰੀਆਂ ਰਜਿਸਟ੍ਰੇਸ਼ਨ ਸੇਵਾਵਾਂ ਬੰਦ ਕਰ ਦਿੱਤੀਆਂ ਜਾਣਗੀਆਂ। ਪੰਜਾਬ ਮਾਲ ਅਧਿਕਾਰੀ ਐਸੋਸੀਏਸ਼ਨ ਨੇ ਸਰਕਾਰ ਵੱਲੋਂ ਪ੍ਰਾਪਤ ਕੀਤੇ ਗਏ ਅਨੁਚਿਤ ਵਿਵਹਾਰ ‘ਤੇ ਗੰਭੀਰ ਚਿੰਤਾਵਾਂ ਪ੍ਰਗਟ ਕੀਤੀਆਂ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਕਾਰਨ…

Read More

ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਮੰਤਰੀ ਡਾ. ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਪੰਜਾਬ ਰਾਜ ਐਡਵਾਈਜਰੀ ਬੋਰਡ ਦੀ ਉੱਚ ਪੱਧਰੀ ਮੀਟਿੰਗ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਇੰਨ ਬਿੰਨ ਲਾਗੂ ਕਰਨਾ ਯਕੀਨੀ ਬਣਾਇਆ ਜਾਵੇ ਤਾਂ ਜੋ ਦਿਵਿਆਂਗ ਵਿਅਕਤੀਆਂ ਨੂੰ ਇਹਨਾਂ ਸਕੀਮਾਂ ਦਾ ਲਾਭ ਮਿਲ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦਿਵਿਆਂਗਜਨਾ ਦੀਆਂ ਭਲਾਈ ਸਕੀਮਾਂ ਦਾ ਉੱਚ ਪੱਧਰੀ ਰਿਵਿਊ ਕਰਦਿਆਂ ਵੱਖ-ਵੱਖ ਵਿਭਾਗਾਂ ਨੂੰ ਦਿਵਿਆਂਗਜਨਾਂ ਦੀਆਂ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੇ ਸਹੀ ਢੰਗ ਨਾਲ ਲਾਗੂ ਕਰਨ ਲਈ ਹੁਕਮ ਦਿੱਤੇ। ਕੈਬਨਿਟ ਮੰਤਰੀ ਨੇ ਅਧਿਕਾਰੀਆਂ…

Read More

ਇੱਕ ਵਿਆਹ ਸਮਾਗਮ ਵਿੱਚ ਸਮੂਲੀਅਤ ਕਰਨ ਤੋਂ ਬਾਅਦ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ, ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲੇ ਅਤੇ ਧਾਰਮਿਕ ਤੇ ਪੰਥਕ ਵਿਚਾਰਾਂ ਸਾਂਝੀਆਂ ਕੀਤੀਆਂ। ਨਿਹੰਗ ਮੁਖੀ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਉਪਰੰਤ ਗੁ: ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਬੁੱਢਾ ਦਲ ਵਿਖੇ ਪੁੱਜੇ ਅਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਕੁਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਕਿਸਾਨਾਂ ਨਾਲ ਬੇਇਨਸਾਫੀ ਕਰ ਰਹੀ ਹੈ। ਕਿਸਾਨਾਂ ਨੂੰ ਹੱਕੀ ਮੰਗਾਂ ਮਨਵਾਉਣ ਲਈ ਆਪਣੀਆਂ ਅਹੂਤੀਆਂ ਦੇਣੀਆਂ ਪੈ ਰਹੀਆਂ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ…

Read More