Author: Pushminder Sidhu

ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਕੇਂਦਰ ਸਰਕਾਰ ਵੱਲੋਂ ਸਲਾਹਕਾਰ ਦੀ ਥਾਂ ‘ਤੇ ਮੁੱਖ ਸਕੱਤਰ ਨਿਯੁਕਤ ਕਰਨ ਦੇ ਮੁੱਦੇ ‘ਤੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ‘ਆਪ’ ਆਗੂਆਂ ਨੇ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਹ ਮਾਮਲਾ ਵੀ ਪੰਜਾਬ ਨਾਲ ਵਿਤਕਰੇ ਨੂੰ ਦਰਸਾਉਂਦਾ ਹੈ। ‘ਆਪ’ ਵਫ਼ਦ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਹਰਭਜਨ ਸਿੰਘ ਈਟੀਓ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ ਅਤੇ ‘ਆਪ’ ਆਗੂ ਡਾ. ਸੰਨੀ ਆਹਲੂਵਾਲੀਆ, ਦੀਪਕ ਬਾਲੀ, ਨੀਲ ਗਰਗ ਗੋਵਿੰਦਰ…

Read More

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦਾ ਸਾਲ 2025 ਦੇ ਕੈਲੰਡਰ ਨੂੰ ਜਾਰੀ ਕੀਤਾ। ਪੀ.ਐਸ.ਪੀ.ਸੀ.ਐਲ. ਦੇ ਕੈਲੰਡਰ ਵਿੱਚ ਸ੍ਰੀ ਗੁਰੂ ਅਮਰਦਾਸ ਥਰਮਲ ਪਲਾਂਟ, ਗੋਇੰਦਵਾਲ ਸਾਹਿਬ ਦੀ ਤਸਵੀਰ ਦੇ ਨਾਲ-ਨਾਲ ਕਾਰਪੋਰੇਸ਼ਨ ਵਿੱਚ ਨਵ-ਨਿਯੁਕਤ ਕਰਮਚਾਰੀਆਂ ਨੂੰ ਸ਼ਾਮਲ ਕਰਨ ਲਈ ਕਰਵਾਏ ਗਏ ਸਮਾਗਮ ਦੀ ਤਸਵੀਰ ਵੀ ਦਿਖਾਈ ਗਈ ਹੈ। ਇਸ ਤੋਂ ਇਲਾਵਾ, ਇਸ ਵਿੱਚ ਇੱਕ ਸ਼ਾਨਦਾਰ ਸੋਲਰ ਰੁੱਖ ਹੈ, ਜੋ ਨਵਿਆਉਣਯੋਗ ਊਰਜਾ ਲਈ ਕਾਰਪੋਰੇਸ਼ਨ ਦੇ ਸਮਰਪਣ ਦਾ ਪ੍ਰਤੀਕ ਹੈ। ਦੂਸਰੇ ਪਾਸੇ, ਪੀ.ਐਸ.ਟੀ.ਸੀ.ਐਲ ਦਾ ਕੈਲੰਡਰ ਸੂਬੇ ਦੇ ਪਾਵਰ ਟਰਾਂਸਮਿਸ਼ਨ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਉਦੇਸ਼ ਨਾਲ…

Read More

ਖਨੌਰੀ : ਕਿਸਾਨ ਆਗੂ ਕਾਕਾ ਕੋਟੜਾ ਦਾ ਕਹਿਣਾ ਹੈ ਕਿ ਇਥੇ ਐਸਕੇਐਮ ਦੀ 6 ਮੈਂਬਰੀ ਕਮੇਟੀ ਆਈ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਜੋਗਿੰਦਰ ਸਿੰਘ ਉਗਰਾਹਾਂ ਅਤੇ ਬਲਬੀਰ ਸਿੰਘ ਰਾਜੇਵਾਲ ਨੇ 6 ਮੈਂਬਰੀ ਕਮੇਟੀ ਦੀ ਅਗਵਾਈ ਕੀਤੀ ਹੈ। ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਹੈ ਕਿ ਅਸੀਂ ਐਸਕੇਐਮ ਵੱਲੋਂ ਸੰਪੂਰਨ ਸਾਥ ਦਿੰਦੇ ਹਾਂ। ਅਸੀਂ ਸਾਰੀਆਂ ਧਿਰਾਂ ਮਿਲ ਕੇ ਮੋਰਚਾ ਲੜਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਜਿਆਦਾ ਠੀਕ ਨਹੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਏਕਤਾ ਮਤਾ ਪੇਸ਼ ਕੀਤਾ ਹੈ। ਉਗਰਾਹਾਂ ਨੇ ਕਿਹਾ ਹੈ ਕਿ ਡੱਲੇਵਾਲ ਦਾ ਮਰਨ ਵਰਤ 46ਵੇਂ ਦਿਨ ਵੀ ਜਾਰੀ ਹੈ। ਉਨ੍ਹਾਂ ਨੇ ਕਿਹਾ ਹੈ…

Read More

ਚੰਡੀਗੜ੍ਹ : ਨੌਜਵਾਨਾਂ ਦੀ ਭਲਾਈ ਯਕੀਨੀ ਬਣਾਉਣ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਖੋਲ੍ਹਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮਿਸ਼ਨ ਰੁਜ਼ਗਾਰ ਲਗਾਤਾਰ ਨਵੇਂ ਮੀਲ ਦੇ ਪੱਥਰ ਸਥਾਪਤ ਕਰ ਰਿਹਾ ਹੈ। ਸਰਕਾਰ ਬਣਨ ਦੇ 32 ਮਹੀਨਿਆਂ ’ਚ ਹੀ ਹੁਣ ਤਕ 50 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿਤੀਆਂ ਜਾ ਚੁਕੀਆਂ ਹਨ। ਇਹੀ ਨਹੀਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਨੌਜਵਾਨਾਂ ਨੂੰ ਨਵੀਆਂ ਨੌਕਰੀਆਂ ਪ੍ਰਦਾਨ ਕਰਨ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰਨ ਲਈ ਸੰਘਰਸ਼ ਕਰਦੇ ਹੋਏ ਓਵਰਏਜ ਹੋ ਚੁੱਕੇ ਨੌਜਵਾਨਾਂ ਨੂੰ ਅਡਜਸਟ ਕਰਨ ਦੀ ਸੰਭਾਵਨਾ ਵੀ ਤਲਾਸ਼ੀ ਜਾ ਰਹੀ ਹੈ। ਪੰਜਾਬ ਸਰਕਾਰ…

Read More

ਸੁਖਬੀਰ ਬਾਦਲ ਦੇ ਅਸਤੀਫ਼ੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਅੱਜ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦਰਅਸਲ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਸੀ, ਜਿਸ ਵਿੱਚ ਸੁਖਬੀਰ ਦੇ ਅਸਤੀਫ਼ੇ ਬਾਰੇ ਫ਼ੈਸਲਾ ਲਿਆ ਜਾਣਾ ਸੀ। ਜਿਥੇ ਵਰਕਿੰਗ ਕਮੇਟੀ ਨੇ ਸੁਖਬੀਰ ਬਾਦਲ ਦਾ ਅਸਤੀਫ਼ਾ ਪ੍ਰਵਾਨ ਕਰ ਲਿਆ ਹੈ। ਦੱਸ ਦੇਈਏ ਕਿ ਸੁਖਬੀਰ 2008 ਤੋਂ ਲਗਾਤਾਰ ਪਾਰਟੀ ਪ੍ਰਧਾਨ ਦੇ ਅਹੁਦੇ ‘ਤੇ ਕਾਬਜ਼ ਸਨ ਪਰ 2024 ‘ਚ ਬਾਗੀ ਧੜੇ ਨੇ ਸੁਖਬੀਰ ਬਾਦਲ ਖਿਲਾਫ਼ ਅਕਾਲ ਤਖਤ ‘ਚ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਸੁਖਬੀਰ ਨੂੰ ਅਕਾਲ ਤਖ਼ਤ ‘ਤੇ ਤਲਬ ਕੀਤਾ…

Read More

ਫ਼ਿਲਮ ਐਮਰਜੈਂਸੀ ਵਿਚ ਇੰਦਰਾ ਗਾਂਧੀ ਦਾ ਕਿਰਦਾਰ ਨਿਭਾ ਰਹੀ ਕੰਗਨਾ ਰਣੌਤ ਦਾ ਕਹਿਣਾ ਹੈ ਕਿ ਉਹ ਸਾਬਕਾ ਪ੍ਰਧਾਨ ਮੰਤਰੀ ਨੂੰ ਬਹੁਤ ਮਜ਼ਬੂਤ ਔਰਤ ਮੰਨਦੀ ਸੀ ਪਰ ਡੂੰਘੇ ਅਧਿਐਨ ਤੋਂ ਬਾਅਦ ਹੁਣ ਉਸ ਦਾ ਮੰਨਣਾ ਹੈ ਕਿ ਉਹ ‘‘ਕਮਜ਼ੋਰ’’ ਸੀ। ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਪਹਿਲੀ ਵਾਰ ਲੋਕ ਸਭਾ ਮੈਂਬਰ ਬਣੀ ਕੰਗਨਾ ਅਕਸਰ ਵਿਵਾਦਿਤ ਬਿਆਨਾਂ ਨੂੰ ਲੈ ਕੇ ਸੁਰਖ਼ੀਆਂ ’ਚ ਰਹਿੰਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅੱਜ ਕੋਈ ਵੀ ਨਿਰਦੇਸ਼ਕ ਉਨ੍ਹਾਂ ਦੇ ਲਾਇਕ ਨਹੀਂ ਹੈ।ਰਣੌਤ ਨੇ ਮਸ਼ਹੂਰ ਫ਼ਿਲਮ ਐਮਰਜੈਂਸੀ ਦੀ ਰਿਲੀਜ਼ ਤੋਂ ਪਹਿਲਾਂ ਇਕ ਵੀਡੀਉ ਇੰਟਰਵਿਊ ’ਚ ਕਿਹਾ ਕਿ ਮੈਂ ਬੜੇ ਮਾਣ ਨਾਲ ਕਹਿ ਰਹੀ ਹਾਂ ਕਿ ਅੱਜ ਫ਼ਿਲਮ ਇੰਡਸਟਰੀ…

Read More

ਅਮਰੀਕਾ ਦੇ ਲਾਸ ਏਂਜਲਸ ਖੇਤਰ ਵਿਚ ਇਸ ਹਫ਼ਤੇ ਅੱਗ ਲੱਗਣ ਦੀਆਂ ਦੋ ਵੱਡੀਆਂ ਘਟਨਾਵਾਂ ਵਿਚ ਘੱਟੋ-ਘੱਟ 10,000 ਘਰ, ਇਮਾਰਤਾਂ ਅਤੇ ਹੋਰ ਢਾਂਚੇ ਤਬਾਹ ਹੋ ਗਏ। ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿਤੀ। ਅਧਿਕਾਰੀਆਂ ਨੇ ਅੱਗ ਦੀ ਨਵੀਂ ਘਟਨਾ ਅਤੇ ਇਸ ਦੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਵੱਧ ਤੋਂ ਵੱਧ ਲੋਕਾਂ ਨੂੰ ਖ਼ਾਲੀ ਕਰਨ ਦੇ ਹੁਕਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਅੱਗ ਦੀ ਇਸ ਨਵੀਂ ਘਟਨਾ ਨੂੰ ‘ਕੇਨੇਥ ਫ਼ਾਇਰ’ ਕਿਹਾ ਜਾ ਰਿਹਾ ਹੈ। ਵੈਸਟ ਹਿਲਜ਼ ਅਤੇ ਵੈਨਟੂਰਾ ਕਾਉਂਟੀ ਦੇ ਨੇੜੇ ਸੈਨ ਫਰਨਾਂਡੋ ਵੈਲੀ ਵਿਚ ਦੁਪਹਿਰ ਨੂੰ ਤੇਜ਼ੀ ਨਾਲ ਫੈਲ ਰਹੀ ਕੇਨੇਥ ਅੱਗ ਲੱਗ ਗਈ। ਇਸ ਤੋਂ ਪਹਿਲਾਂ ਲਾਸ ਏਂਜਲਸ ਦੇ…

Read More

ਕਾਂਗਰਸ ਦੀ ਆਗੂ ਪ੍ਰਿਅੰਕਾ ਗਾਂਧੀ ਨੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜ ਰਹੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਹਊਮੈ ਤਿਆਗ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।ਉਹਨਾਂ ਨੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਕਿਸਾਨਾਂ ਪ੍ਰਤੀ ਬੇਰਹਿਮ ਹੋਣ ਦਾ ਦੋਸ਼ ਲਾਇਆ। ਉਹਨਾਂ ਕਿਹਾ ਕਿ ਪ੍ਰਧਾਨ ਮੰਤਰੀ ਨੂੰ ਆਪਣੀ ਹਊਮੈ ਤਿਆਗ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ।

Read More

ਲੁਧਿਆਣਾ ਤੋਂ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕਿਹਾ ਕਿ ਏਅਰ ਇੰਡੀਆ ਨੇ ਉਨ੍ਹਾਂ ਨੂੰ ਪੁਸ਼ਟੀ ਕੀਤੀ ਹੈ ਕਿ ਭਵਿੱਖ ਵਿੱਚ ਹਲਵਾਰਾ ਹਵਾਈ ਅੱਡੇ ਤੋਂ ਉਡਾਣ ਸੰਚਾਲਨ ਸ਼ੁਰੂ ਹੋਵੇਗਾ। ਅੱਜ ਇੱਥੇ ਇੱਕ ਬਿਆਨ ਵਿੱਚ, ਉਨ੍ਹਾਂ ਕਿਹਾ ਕਿ ਏਅਰ ਇੰਡੀਆ ਦੇ ਗਰੁੱਪ ਹੈੱਡ – ਜੀਆਰਸੀ ਅਤੇ ਕਾਰਪੋਰੇਟ ਮਾਮਲੇ ਪੀ ਬਾਲਾਜੀ ਨੇ ਉਨ੍ਹਾਂ ਨੂੰ 8 ਜਨਵਰੀ, 2025 ਨੂੰ ਆਪਣੇ ਪੱਤਰ ਰਾਹੀਂ ਸੂਚਿਤ ਕੀਤਾ ਹੈ ਕਿ ਏਏਆਈ ਵੱਲੋਂ ਅਧਿਕਾਰਤ ਤੌਰ ‘ਤੇ ਅੱਗੇ ਵਧਣ ਅਤੇ ਸਾਰੀਆਂ ਜ਼ਰੂਰੀ ਰੈਗੂਲੇਟਰੀ ਪ੍ਰਵਾਨਗੀਆਂ ਪ੍ਰਾਪਤ ਕਰਨ ਤੋਂ ਬਾਅਦ ਏਅਰ ਇੰਡੀਆ ਹਲਵਾਰਾ ਹਵਾਈ ਅੱਡੇ ਲਈ ਉਡਾਣ ਸੰਚਾਲਨ ਸ਼ੁਰੂ ਕਰੇਗੀ। ਬਾਲਾਜੀ ਨੇ ਅਰੋੜਾ ਨੂੰ ਅੱਗੇ ਦੱਸਿਆ ਕਿ “ਇਹ ਨਵਾਂ ਵਿਕਾਸ…

Read More

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ 10,000 ਭਾਰਤੀ ਨਾਗਰਿਕਾਂ ਦੇ ਜੀਨੋਮ ਸੀਕਵੈਂਸਿੰਗ ਡੇਟਾ ਨੂੰ ਜਾਰੀ ਕਰਦਿਆਂ ਕਿਹਾ ਕਿ ਇਹ ਬਾਇਓਟੈਕਨਾਲੌਜੀ ਖੋਜ ਦੇ ਖੇਤਰ ਵਿਚ ਮੀਲ ਦਾ ਪੱਥਰ ਸਾਬਤ ਹੋਵੇਗਾ।ਜੀਨੋਮ ਇੰਡੀਆ ਡੇਟਾ ਦੇਸ਼ ਵਿੱਚ ਜੈਨੇਟਿਕ ਵਿਭਿੰਨਤਾ ਨੂੰ ਦਰਸਾਉਂਦਾ ਹੈ। ਇਹ ਇੰਡੀਅਨ ਬਾਇਓਲਾਜੀਕਲ ਡਾਟਾ ਸੈਂਟਰ (IBDC) ਦੇ ਖੋਜਕਰਤਾਵਾਂ ਲਈ ‘ਪ੍ਰਬੰਧਿਤ ਪਹੁੰਚ’ ਰਾਹੀਂ ਉਪਲਬਧ ਹੋਵੇਗਾ।ਮੋਦੀ ਨੇ ਬਾਇਓਟੈਕਨਾਲੋਜੀ ਵਿਭਾਗ ਦੁਆਰਾ ਆਯੋਜਿਤ ਜੀਨੋਮਿਕਸ ਡੇਟਾ ਕਾਨਫਰੰਸ ਵਿੱਚ ਇੱਕ ਵੀਡੀਓ ਸੰਦੇਸ਼ ਵਿੱਚ ਕਿਹਾ, “ਮੈਨੂੰ ਖੁਸ਼ੀ ਹੈ ਕਿ ਦੇਸ਼ ਦੀਆਂ 20 ਤੋਂ ਵੱਧ ਖੋਜ ਸੰਸਥਾਵਾਂ ਨੇ ਇਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਸ ਪ੍ਰੋਜੈਕਟ ਦਾ ਡਾਟਾ, 10 ਹਜ਼ਾਰ ਭਾਰਤੀਆਂ ਦਾ ‘ਜੀਨੋਮ ਕ੍ਰਮ’ ਹੁਣ ਇੰਡੀਆ ਬਾਇਓਲਾਜੀਕਲ ਡਾਟਾ ਸੈਂਟਰ…

Read More