Author: Pushminder Sidhu

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਵਿਰੋਧੀ ਆਗੂਆਂ ਵੱਲੋਂ ਪੰਜਾਬ ਸਰਕਾਰ ਦੇ ਸਿੱਖਿਆ ਸੁਧਾਰਾਂ ਦੀ ਕੀਤੀ ਜਾ ਰਹੀ ਆਲੋਚਨਾ ਨੂੰ ਮਹਿਜ਼ ਡਰਾਮਾ ਕਰਾਰ ਦਿੱਤਾ ਅਤੇ ਕਿਹਾ ਕਿ ਇਹ ਲੋਕ ਨਿੱਜੀ ਤੇ ਰਾਜਸੀ ਮੁਫਾਦਾਂ ਲਈ ਅਜਿਹਾ ਕਰ ਰਹੇ ਹਨ।”ਸਿੱਖਿਆ ਕ੍ਰਾਂਤੀ” ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫੇਜ਼-11 ਮੋਹਾਲੀ ਵਿਖੇ ਕਰਵਾਏ ਗਏ ਉਦਘਾਟਨੀ ਸਮਾਗਮ ਨੂੰ ਸੰਬੋਧਨ ਕਰਦਿਆਂ ਸਿੱਖਿਆ ਮੰਤਰੀ ਨੇ ਕਿਹਾ, “ਜਿਨ੍ਹਾਂ ਲੋਕਾਂ ਨੇ ਦਹਾਕਿਆਂ ਤੱਕ ਸਰਕਾਰੀ ਸਕੂਲਾਂ ਨੂੰ ਅਣਗੌਲਿਆ, ਹੁਣ ਉਹ ‘ਪੜ੍ਹਦਾ ਪੰਜਾਬ’ ਦੇਖ ਕੇ ਡਰੇ ਹੋਏ ਹਨ। ਜਦੋਂ ਪੰਜਾਬ ਦੀ ਸਿੱਖਿਆ ਪ੍ਰਣਾਲੀ ਅਸਫ਼ਲ ਹੋ ਰਹੀ ਸੀ, ਇਹ ਸਾਰੇ ਚੁੱਪ ਸਨ। ਹੁਣ ਜਦੋਂ ਸਾਡੇ ਬੱਚੇ ਵਧ-ਫੁੱਲ ਰਹੇ ਹਨ, ਤਰੱਕੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ ਐਮੀਨੈਂਸ ‘ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਗਿਆ। ਮੰਤਰੀ ਚੀਮਾ ਵੱਲੋਂ ਪਿੰਡ ਕਮਾਲਪੁਰ ਦੇ ਹਾਈ ਸਕੂਲ ਵਿੱਚ 41.19 ਲੱਖ ਰੁਪਏ, ਪਿੰਡ ਮੌੜਾਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਵਿੱਚ 13.65 ਲੱਖ ਅਤੇ ਕਾਮਰੇਡ ਭੀਮ ਸਿੰਘ ਸਕੂਲ ਆਫ ਐੈੰਮੀਨੈਂਸ ਦਿੜ੍ਹਬਾ ਵਿੱਚ 53.77 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ…

Read More

ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਯੋਗ ਅਗਵਾਈ ਵਿੱਚ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਮਾਰਗਦਰਸ਼ਨ ਅੰਦਰ ਸੂਬੇ ਵਿੱਚ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਦੇ ਉਦੇੜ ਨਾਲ ਸਿੱਖਿਆ ਕ੍ਰਾਂਤੀ ਅਧੀਨ ਅੱਜ ਪੂਰੇ ਪੰਜਾਬ ਅੰਦਰ ਸਮਾਰੋਹ ਆਯੋਜਿਤ ਕੀਤੇ ਗਏ ਅਤੇ ਵੱਖ ਵੱਖ ਪ੍ਰੋਜੈਕਟਾਂ ਦੇ ਉਦਘਾਟਨ ਕੀਤੇ ਗਏ।ਜ਼ਿਕਰਯੋਗ ਹੈ ਕਿ ਅੱਜ ਜਿਲ੍ਹਾ ਪਠਾਨਕੋਟ ਦੇ ਵੀ ਵੱਖ ਵੱਖ ਸਕੂਲਾਂ ਵਿੱਚ ਉਦਘਾਟਨ ਸਮਾਰੋਹ ਆਯੋਜਿਤ ਕੀਤੇ ਗਏ। ਇਨ੍ਹਾਂ ਵੱਖ ਵੱਖ ਸਕੂਲਾਂ ਵਿਖੇ ਸ੍ਰੀ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ, ਵਿਭੂਤੀ ਸ਼ਰਮਾ ਚੇਅਰਮੈਨ ਨਗਰ ਸੁਧਾਰ ਟਰੱਸਟ ਅਤੇ ਅਮਿਤ ਮੰਟੂ ਜਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸਿੱਖਿਆ ਕ੍ਰਾਂਤੀ ਅਧੀਨ ਕੀਤੇ ਜਾ ਰਹੇ ਵੱਖ…

Read More

ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਦੇਸ਼ ਦੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਬਾਰੇ ਹਾਲ ਹੀ ਵਿੱਚ ਕੀਤੀ ਗਈ ਅਪਮਾਨਜਨਕ ਟਿੱਪਣੀ ਵਿਰੁੱਧ ਆਮ ਆਦਮੀ ਪਾਰਟੀ ਨੇ ਮੋਰਚਾ ਖੋਲ੍ਹ ਦਿੱਤਾ ਹੈ। ‘ਆਪ’ ਆਗੂ ਲਗਾਤਾਰ ਪੰਨੂ ‘ਤੇ ਹਮਲੇ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਪੰਜਾਬ ਆਉਣ ਦੀ ਚੁਣੌਤੀ ਦੇ ਰਹੇ ਹਨ।ਸੋਮਵਾਰ ਨੂੰ ‘ਆਪ’ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਦਲਜੀਤ ਸਿੰਘ ਗਰੇਵਾਲ (ਭੋਲਾ), ਜੀਵਨ ਸਿੰਘ ਸੰਗੋਵਾਲ ਅਤੇ ਰਜਿੰਦਰ ਪਾਲ ਕੌਰ ਛੀਨਾ ਨੇ ਲੁਧਿਆਣਾ ਵਿੱਚ ਇਸ ਮੁੱਦੇ ’ਤੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕੀਤਾ। ਇਸ ਮੌਕੇ ਪਾਰਟੀ ਆਗੂ ਤੇ ਮਾਰਕਫੈੱਡ ਦੇ ਚੇਅਰਮੈਨ ਅਮਨਦੀਪ ਸਿੰਘ ਮੋਹੀ ਅਤੇ ਪਾਰਟੀ ਆਗੂ ਪਰਮਵੀਰ ਸਿੰਘ ਵੀ ਹਾਜ਼ਰ ਸਨ। ਪੱਤਰਕਾਰਾਂ ਨੂੰ ਸੰਬੋਧਨ…

Read More

ਪੰਜਾਬ ਸਰਕਾਰ ਵੱਲੋਂ ਪਿਛਲੇ ਤਿੰਨ ਸਾਲਾਂ ਦੌਰਾਨ ਸਿੱਖਿਆ ਖੇਤਰ ਨੂੰ ਉਚੇਚੇ ਤੌਰ ਉੱਤੇ ਕੇਂਦਰਿਤ ਕਰਕੇ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ ਹੈ ਅਤੇ ਆਉਣ ਵਾਲੇ ਦੋ ਸਾਲਾਂ ਵਿੱਚ ਇਹਨਾਂ ਉੱਤੇ ਹੋਰ ਜ਼ੋਰ ਦਿੱਤਾ ਜਾਵੇਗਾ। ਉਕਤ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਸੱਕੀਵਾਲਾ ਅਤੇ ਸਰਕਾਰੀ ਕੰਨਿਆ ਸੀਨੀਅਰ ਸੈਕੈਂਡਰੀ ਸਕੂਲ ਅਜਨਾਲਾ ਵਿਖੇ ਕਮਰਿਆਂ ਤੇ ਸਕੂਲ ਦੀ ਚਾਰ ਦੁਆਰੀ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਨੇ ਦੱਸਿਆ ਕਿ ਉਕਤ ਸਕੂਲਾਂ ਨੂੰ ਬੀਤੇ ਸਮੇਂ ਦੌਰਾਨ ਕ੍ਰਮਵਾਰ 10 ਲੱਖ ਅਤੇ 20 ਲੱਖ ਰੁਪਏ ਦੀ ਵਿਸ਼ੇਸ਼ ਗਰਾਂਟ ਦਿੱਤੀ ਗਈ ਸੀ, ਜਿਨ੍ਹਾਂ ਨਾਲ ਇਹਨਾਂ ਨੇ ਆਪਣੀਆਂ ਲੋੜਾਂ ਅਨੁਸਾਰ…

Read More

ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 38ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਦੇ 225 ਬੱਸ ਅੱਡਿਆਂ ‘ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ। ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ, ਜੋ ਇਸ ਰਾਜ ਪੱਧਰੀ ਕਾਰਵਾਈ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਵੱਲੋਂ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਇਸ ਕਾਰਵਾਈ ਨੂੰ ਸਫਲ ਬਣਾਉਣ ਲਈ ਸੁਪਰਡੈਂਟ…

Read More

ਵਿਦਿਆਰਥੀਆਂ ਲਈ ਵਿਆਪਕ ਅਤੇ ਸਿੱਖਣ ਭਰਪੂਰ ਅਨੁਭਵ ਨੂੰ ਉਤਸ਼ਾਹਿਤ ਕਰਦੇ ਹੋਏ, ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ ਐਸ ਏ ਐਸ ਨਗਰ (ਮੋਹਾਲੀ) ਜ਼ਿਲ੍ਹੇ ਦੇ ਤਿੰਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2.34 ਕਰੋੜ ਰੁਪਏ ਤੋਂ ਵਧੇਰੇ ਦੇ ਨਵੇਂ ਵਿਕਸਤ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਉਨ੍ਹਾਂ ਦੱਸਿਆ ਕਿ “ਸਿੱਖਿਆ ਕ੍ਰਾਂਤੀ” ਵਿਕਾਸ ਪਹਿਲਕਦਮੀ ਦੇ ਹਿੱਸੇ ਵਜੋਂ ਜ਼ਿਲ੍ਹੇ ਭਰ ਦੇ 89 ਸਕੂਲਾਂ ਵਿੱਚ ਵੱਡਾ ਢਾਂਚਾਗਤ ਬਦਲਾਅ ਕੀਤਾ ਗਿਆ ਹੈ। “ਸਿੱਖਿਆ ਕ੍ਰਾਂਤੀ” ਦੇ ਪਹਿਲੇ ਦਿਨ ਕਈ ਬੁਨਿਆਦੀ ਢਾਂਚੇ ਦੇ ਪ੍ਰੋਜੈਕਟਾਂ ਦਾ ਉਦਘਾਟਨ ਕਰਦੇ ਹੋਏ, ਸ. ਹਰਜੋਤ ਸਿੰਘ ਬੈਂਸ ਨੇ ਸਵਰਗਵਾਸੀ ਗੁਰਨਾਮ ਸਿੰਘ ਸੈਣੀ ਸੀਨੀਅਰ ਸੈਕੰਡਰੀ ਸਕੂਲ, ਡੇਰਾਬੱਸੀ…

Read More

ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ‘ਸਿੱਖਿਆ ਕ੍ਰਾਂਤੀ` ਤਹਿਤ 2000 ਕਰੋੜ ਰੁਪਏ ਦੀ ਲਾਗਤ ਨਾਲ ਸਿੱਖਿਆ ਖੇਤਰ ਨੂੰ ਵੱਡਾ ਹੁਲਾਰਾ ਦਿੱਤਾ। ਇੱਥੇ ਅਤਿ-ਆਧੁਨਿਕ ‘ਸਕੂਲ ਆਫ਼ ਐਮੀਨੈਂਸ’ ਦਾ ਨਵਾਂ ਬਲਾਕ ਲੋਕਾਂ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਸਿਹਤ ਅਤੇ ਸਿੱਖਿਆ ਪ੍ਰਣਾਲੀ ਨੂੰ ਸੁਰਜੀਤ ਕਰਨ ਲਈ ਠੋਸ ਯਤਨ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ, “ਹੁਣ ਤੱਕ ਆਪਣੇ ਬੱਚੇ ਨੂੰ ਸਰਕਾਰੀ ਸਕੂਲ ਭੇਜਣਾ ਆਮ ਆਦਮੀ ਦੀ ਮਜਬੂਰੀ ਸੀ ਪਰ ਹੁਣ ਸਿੱਖਿਆ ਪ੍ਰਣਾਲੀ ਨੂੰ ਨਵਾਂ…

Read More

‘ਸਕੂਲ ਆਫ਼ ਐਮੀਨੈਂਸ’ ਵਿੱਚ ਪੜ੍ਹਦੇ ਵਿਦਿਆਰਥੀਆਂ ਦੇ ਮਾਪਿਆਂ ਨੇ ਪੰਜਾਬ ਵਿੱਚ ‘ਸਿੱਖਿਆ ਕ੍ਰਾਂਤੀ’ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਉਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸ਼ਲਾਘਾ ਕੀਤੀ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨਾਲ ਅੱਜ ਇੱਥੇ ਗੱਲਬਾਤ ਦੌਰਾਨ ਪਿੰਡ ਬੇਗਮਪੁਰਾ ਦੇ ਪਰਮਜੀਤ ਕੁਮਾਰ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਕਾਰਜਕਾਲ ਦੇ ਉਲਟ ਹੁਣ ਸਕੂਲਾਂ ਨੂੰ ਅਤਿ-ਆਧੁਨਿਕ ਬੁਨਿਆਦੀ ਢਾਂਚੇ ਤੇ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਉਸ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਸਕੂਲਾਂ ਵੱਲੋਂ ਬੱਚਿਆਂ ਨੂੰ…

Read More

ਕੱਲ੍ਹ ਆਪਣਾ ਮਰਨ ਵਰਤ ਖਤਮ ਕਰਨ ਤੋਂ ਬਾਅਦ ਜਗਜੀਤ ਸਿੰਘ ਡੱਲੇਵਾਲ ਨੂੰ ਖੰਨਾ ਦੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਡਾਕਟਰਾਂ ਦੀ ਨਿਗਰਾਨੀ ਹੇਠ ਉਹਨਾਂ ਦੇ ਸਾਰੇ ਟੈਸਟ ਕੀਤੇ ਗਏ। ਅੱਜ ਸਵੇਰੇ ਉਹਨਾ ਨੂੰ ਤੇਜ਼ ਬੁਖਾਰ ਹੋ ਗਿਆ। ਅੱਜ ਸਵੇਰੇ 11 ਵਜੇ ਉਹ ਆਪਣੇ ਕਾਫਲੇ ਨਾਲ ਖੰਨਾ ਦੇ ਨਿੱਜੀ ਹਸਪਤਾਲ ਤੋਂ ਰਵਾਨਾ ਹੋ ਕੇ ਬਰਨਾਲਾ ਦੇ ਧਨੌਲਾ ਵਿਖੇ ਹੋਣ ਵਾਲੀ ਕਿਸਾਨ ਮਹਾਪੰਚਾਇਤ ਵਿੱਚ ਪੁੱਜੇ। ਜਗਜੀਤ ਸਿੰਘ ਡੱਲੇਵਾਲ ਜੀ ਨੇ ਧਨੌਲਾ ਵਿੱਚ ਹੋਈ ਕਿਸਾਨ ਮਹਾਪੰਚਾਇਤ ਵਿੱਚ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੈਂ ਆਪਣੇ ਸਾਰੇ ਸਾਥੀਆਂ ਨਾਲ ਪੂਰੇ ਦੇਸ਼ ਦੇ ਦੌਰੇ ‘ਤੇ ਜਾਵਾਂਗਾ ਅਤੇ ਅਸੀਂ ਦੇਸ਼ ਦੇ ਕਿਸਾਨਾਂ ਨੂੰ…

Read More