Author: Pushminder Sidhu

ਜ਼ਿਲ੍ਹਾ ਪ੍ਰੋਗਰਾਮ ਅਫਸਰ ਲੁਧਿਆਣਾ-ਕਮ-ਡਿਪਟੀ ਡਾਇਰੈਕਟਰ (ਵਾਧੂ ਚਾਰਜ) ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਸ਼੍ਰੀ ਗੁਲਬਹਾਰ ਸਿੰਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਲੁਧਿਆਣਾ ਦੀ ਹਦੂਦ ਅੰਦਰ ਸਾਰੇ ਨਿੱਜੀ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਨਿੱਜੀ ਪਲੇ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਹੈ।ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਿਤੀ 1 ਜਨਵਰੀ 2025 ਨੂੰ 3-6 ਸਾਲ ਦੇ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਈ.ਸੀ.ਸੀ.ਈ. (Early Childhood Care and Education) ਕੇਂਦਰਾਂ ਵਿੱਚ ਬੱਚਿਆਂ ਲਈ ਸੁਰੱਖਿਆਤ ਵਾਤਾਵਰਣ ਸਬੰਧੀ ਸਹੂਲਤਾਂ ਉਪਲੱਬਧ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਨਿੱਜੀ ਸਕੂਲ/ਸੰਸਥਾਂਵਾਂ/ਪਲੇਅ-ਵੇ ਸਕੂਲਾਂ ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ…

Read More

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਗਲਵਾਰ ਨੂੰ ਜਾਰੀ ਕੀਤੀ ਗਈ ਅੰਤਿਮ ਫੋਟੋ ਵੋਟਰ ਸੂਚੀ ਅਨੁਸਾਰ ਲੁਧਿਆਣਾ ਵਿੱਚ ਹੁਣ 2688697 ਵੋਟਰ ਹਨ। 29 ਅਕਤੂਬਰ, 2024 ਤੋਂ 28 ਨਵੰਬਰ, 2024 ਤੱਕ ਸ਼ੁਰੂ ਹੋਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੰਖੇਪ ਸੋਧ ਦੌਰਾਨ ਕੁੱਲ 15709 ਨਵੇਂ ਵੋਟਰ ਸ਼ਾਮਲ ਕੀਤੇ ਗਏ ਹਨ।ਆਪਣੇ ਦਫ਼ਤਰ ਵਿੱਚ ਵੱਖ-ਵੱਖ ਰਾਜਨੀਤਿਕ ਆਗੂਆਂ ਦੇ ਨੁਮਾਇੰਦਿਆਂ ਨੂੰ ਵੋਟਰ ਸੂਚੀ ਸੌਂਪਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਡਰਾਫਟ ਵੋਟਰ ਸੂਚੀ ਪ੍ਰਕਾਸ਼ਨ ਸਮੇਂ ਜ਼ਿਲ੍ਹੇ ਵਿੱਚ ਕੁੱਲ 2672988 ਵੋਟਰ ਸਨ, ਜਿਨ੍ਹਾਂ ਵਿੱਚ 1423098 ਪੁਰਸ਼, 1249744 ਔਰਤਾਂ ਅਤੇ 146 ਤੀਜਾ ਲਿੰਗ ਸ਼ਾਮਲ ਸਨ ਅਤੇ ਹੁਣ ਅੰਤਿਮ ਵੋਟਰ ਸੂਚੀਆਂ ਦੇ ਪ੍ਰਕਾਸ਼ਨ ਅਨੁਸਾਰ ਇਸ ਵਿੱਚ 1430951…

Read More

ਯੁਵਕ ਸੇਵਾਵਾਂ ਵਿਭਾਗ ਨਸ਼ਿਆਂ ਵਿਰੁੱਧ ਜਾਗਰੂਕਤਾ ਲਈ ਪਿੰਡ ਬੱਲੋਕੇ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ।ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਪੰਜਾਬ, ਚੰਡੀਗੜ੍ਹ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਲੁਧਿਆਣਾ ਦੀ ਅਗਵਾਈ ਵਿੱਚ ਵਿਭਾਗ ਨਾਲ ਐਫੀਲੀਏਟਡ ਯੂਥ ਕਲੱਬਾਂ ਰਾਹੀਂ ਕਰਵਾਏ ਜਾ ਰਹੇ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਤਹਿਤ ਪਿੰਡ ਬੱਲੋਕੇ ਵਿੱਚ ਸੈਮੀਨਾਰ ਅਤੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਦੌਰਾਨ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਨਸ਼ੇ ਪੰਜਾਬ ਦੀ ਜਵਾਨੀ ਨੂੰ ਖਤਮ ਕਰ ਰਹੇ ਹਨ, ਇਹਨਾਂ ਤੋਂ ਬਚਣ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਲੋੜ ਹੈ ਕਿਉਂਕਿ ਨਸ਼ਿਆਂ ਵਿੱਚ…

Read More

ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ 11 ਜਨਵਰੀ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਣ ਵਾਲੇ ਨਸ਼ਾ ਮੁਕਤ ਭਾਰਤ ਅਭਿਆਨ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।ਇਸ ਸਮਾਗਮ ਦੀ ਪ੍ਰਧਾਨਗੀ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਵੀਰੇਂਦਰ ਕੁਮਾਰ ਅਤੇ ਪੰਜਾਬ ਦੇ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰੀ ਡਾ. ਬਲਜੀਤ ਕੌਰ ਕਰਨਗੇ।ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਵਿੱਚ ਡਿਪਟੀ ਕਮਿਸ਼ਨਰ ਨੇ ਏ.ਡੀ.ਸੀ ਸ੍ਰੀ ਰੋਹਿਤ ਗੁਪਤਾ, ਸੀ.ਐਮ ਦੇ ਫੀਲਡ ਅਫਸਰ ਮੈਡਮ ਕ੍ਰਿਤਿਕਾ ਗੋਇਲ ਅਤੇ ਹੋਰਾਂ ਦੇ ਨਾਲ ਅਧਿਕਾਰੀਆਂ ਨੂੰ ਸਮਾਗਮ ਦੇ ਸਫਲਤਾਪੂਰਵਕ ਸੰਚਾਲਨ ਨੂੰ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸੁਰੱਖਿਆ, ਡਾਕਟਰੀ ਸੇਵਾਵਾਂ, ਟ੍ਰੈਫਿਕ ਪ੍ਰਬੰਧਨ, ਸਫਾਈ, ਪਾਰਕਿੰਗ, ਬਿਜਲੀ ਸਪਲਾਈ ਅਤੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਜਾਰੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਤਰਨਤਾਰਨ ਦੇ ਵਲਟੋਹਾ ਵਿਖੇ ਇੱਕ ਸੰਖੇਪ ਮੁਕਾਬਲੇ ਤੋਂ ਬਾਅਦ ਵਿਦੇਸ਼ੀ ਮੂਲ ਦੇ ਗੈਂਗਸਟਰ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕਰਕੇ ਜ਼ਿਲ੍ਹਾ ਤਰਨਤਾਰਨ ਵਿੱਚ ਵਾਪਰੀਆਂ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ ਦੀ ਗੁੱਥੀ ਸੁਲਝਾ ਲਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ (ਡੀਜੀਪੀ) ਗੌਰਵ ਯਾਦਵ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਕਰਨਪ੍ਰੀਤ ਸਿੰਘ ਉਰਫ ਕਰਨ ਵਾਸੀ ਪਿੰਡ ਤੂਤ (ਤਰਨਤਾਰਨ) ਅਤੇ ਗੁਰਲਾਲਜੀਤ ਸਿੰਘ…

Read More

ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ।ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ…

Read More

ਭਾਰਤ ਸਰਕਾਰ ਵੱਲੋਂ ਪੇਂਡੂ ਖੇਤਰ ਦੇ ਲੋਕਾਂ ਨੂੰ ਸਹੂਲਤ ਦੇਣ ਸਹੂਲਤ ਦੇਣ ਲਈ ਈ ਗਰਾਮੀਣ ਸਟੋਰ ਸ਼ੁਰੂ ਕੀਤੇ ਜਾ ਰਹੇ ਹਨ ਜਿਸ ਦੇ ਤਹਿਤ ਪੰਜਾਬ ਵਿੱਚ ਪਹਿਲਾ ਈ ਗ੍ਰਾਮੀਣ ਸਟੋਰ ਧਾਰੀਵਾਲ ਦੇ ਜੀਟੀ ਰੋਡ ਸਥਿਤ ਐਸਬੀਆਈ ਬੈਂਕ ਦੀ ਬੇਸਮੈਂਟ ਵਿੱਚ ਖੁੱਲ ਗਿਆ ਹੈ। ਜਿਸ ਦਾ ਉਦਘਾਟਨ ਆਈਏਐਸ ਅਫਸਰ ਜਸਪਿੰਦਰ ਸਿੰਘ ਨੇ ਕੀਤਾ । ਸਟੋਰ ਦੇ ਮੈਨੇਜਿੰਗ ਡਾਇਰੈਕਟਰ ਸੁਰਿੰਦਰ ਸ਼ਰਮਾ ਹਨ। ਜਿਨ੍ਹਾਂ ਨੇ ਦੱਸਿਆ ਕਿ ਪੰਜਾਬ ਵਿੱਚ ਵੱਖ ਵਖ ਥਾਵਾਂ ਤੇ ਅਜਿਹੇ ਈ ਸਟੋਰ ਖੋਲੇ ਜਾ ਰਹੇ ਹਨ। ਇਸ ਥਾਂ ਤੇ ਇੱਕੋ ਹੀ ਜਗ੍ਹਾ ਤੇ ਜਿਲੇ ਦੇ ਲੋਕਾਂ ਨੂੰ ਵੱਖ ਵੱਖ ਨਾਮੀ ਤੇ ਵੱਡੀਆਂ ਕੰਪਨੀਆਂ ਦੇ ਪ੍ਰੋਡਕਟ ਬਾਜ਼ਾਰ ਨਾਲੋਂ ਬਹੁਤ ਹੀ…

Read More

ਕੋਰੋਨਾ ਵਾਂਗ ਇਕ ਵਾਰ ਫਿਰ ਤੋਂ ਚੀਨ ਤੋਂ ਆਏ ਐੱਚ. ਐੱਮ. ਪੀ. ਵੀ. ਵਾਇਰਸ ਨੇ ਭਾਰਤ ਵਿਚ ਦਸਤਕ ਦੇ ਦਿੱਤੀ ਹੈ। ਉਕਤ ਵਾਇਰਸ ਘੱਟ ਇਮਿਊਨਿਟੀ ਵਾਲੇ ਛੋਟੇ ਬੱਚਿਆਂ ਅਤੇ ਬਜ਼ੁਰਗਾਂ ਨੂੰ ਆਪਣੀ ਜਕੜ ਵਿਚ ਲੈ ਰਿਹਾ ਹੈ। ਅੰਮ੍ਰਿਤਸਰ ਅਤੇ ਪੰਜਾਬ ਵਿਚ ਭਾਵੇਂ ਅੱਜ ਤੱਕ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਨਹੀਂ ਆਇਆ ਹੈ ਪਰ ਵਾਇਰਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਦਹਿਸ਼ਤ ਪਾਈ ਜਾ ਰਹੀ ਹੈ ਅਤੇ ਲੋਕ ਇਸ ਵਾਇਰਸ ਦੇ ਬਚਾਅ ਲਈ ਡਾਕਟਰਾਂ ਕੋਲੋਂ ਚੱਕਰ ਕੱਟ ਰਹੇ ਹਨ। ਫਿਲਹਾਲ ਉਕਤ ਵਾਇਰਸ ਦੀ ਭਾਰਤ ਵਿਚ ਅਜੇ ਤੱਕ ਕੋਈ ਵੀ ਵੈਕਸੀਨ ਤਿਆਰ ਨਹੀਂ ਹੈ ਅਤੇ ਨਾ ਹੀ ਪੰਜਾਬ ਸਰਕਾਰ ਵੱਲੋਂ ਇਸ ਵਾਇਰਸ…

Read More

ਸਲਮਾਨ ਖਾਨ ਦੇ ਘਰ ‘ਚ ਬੁਲੇਟ ਪਰੂਫ ਸ਼ੀਸ਼ੇ ਲਗਾਏ ਗਏ ਹਨ। ਪਿਛਲੇ ਸਾਲ ਅਪ੍ਰੈਲ ਵਿਚ ਲਾਰੈਂਸ ਗੈਂਗ ਨਾਲ ਜੁੜੇ ਬਦਮਾਸ਼ਾਂ ਨੇ ਮੁੰਬਈ ਵਿਚ ਸਲਮਾਨ ਦੇ ਗਲੈਕਸੀ ਅਪਾਰਟਮੈਂਟ ਵਿਚ ਗੋਲੀਬਾਰੀ ਕੀਤੀ ਸੀ। ਉਦੋਂ ਸਲਮਾਨ ਦੇ ਘਰ ‘ਤੇ ਸੁਰੱਖਿਆ ਵਧਾ ਦਿਤੀ ਗਈ ਸੀ। ਹੁਣ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਹੋ ਗਈਆਂ ਹਨ।ਸਲਮਾਨ ਦੇ ਗਲੈਕਸੀ ਅਪਾਰਟਮੈਂਟ ‘ਚ ਕੁਝ ਸਮੇਂ ਤੋਂ ਰਿਨੋਵੇਸ਼ਨ ਦਾ ਕੰਮ ਚਲ ਰਿਹਾ ਸੀ। ਹੁਣ ਅਪਾਰਟਮੈਂਟ ਦੀਆਂ ਤਸਵੀਰਾਂ ਸਾਹਮਣੇ ਆਇਆ ਹਨ, ਜਿਸ ਵਿਚ ਉਨ੍ਹਾਂ ਦੀ ਬਾਲਕੋਨੀ ਅਤੇ ਖਿੜਕੀਆਂ ਬੁਲੇਟ ਪਰੂਫ ਸ਼ੀਸ਼ੇ ਨਾਲ ਦਿਖਾਈ ਦੇ ਰਹੀਆਂ ਹਨ।ਸੂਤਰਾਂ ਦੇ ਹਵਾਲੇ ਤੋਂ ਦਸਿਆ ਜਾ ਰਿਹਾ ਹੈ ਕਿ ਸਲਮਾਨ ਖਾਨ ਦੀ ਸੁਰੱਖਿਆ ਪ੍ਰਣਾਲੀ…

Read More

ਚੰਡੀਗੜ੍ਹ ਪੁਲਿਸ ਅਤੇ ਨਿਹੰਗਾਂ ਸਿੰਘਾਂ ਵਿਚਾਲੇ 43 ਬੱਸ ਸਟੈਂਡ ਤੇ ਝੜਪ ਹੋਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ, ਉਕਤ ਨਿਹੰਗ ਸਿੰਘ ਕੌਮੀ ਇਨਸਾਫ਼ ਮੋਰਚੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ ਤਾਂ, ਇਸੇ ਦੌਰਾਨ ਹੀ ਉਕਤ ਨਿਹੰਗਾਂ ਦੀ ਪੁਲਿਸ ਨਾਲ ਝੜਪ ਹੋ ਗਈ। ਪੁਲਿਸ ਨੇ ਜਿੱਥੇ ਹਲਕੇ ਬਲ ਦਾ ਪ੍ਰਯੋਗ ਕੀਤਾ, ਉਥੇ ਹੀ ਕੁੱਝ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਵੀ ਲਿਆ। ਦੂਜੇ ਪਾਸੇ, ਨਿਹੰਗਾਂ ਦੇ ਵਲੋਂ ਵੀ ਪੁਲਿਸ ਤੇ ਹਮਲਾ ਕੀਤਾ ਗਿਆ, ਜਿਸ ਕਾਰਨ ਕੁੱਝ ਪੁਲਿਸ ਮੁਲਾਜ਼ਮ ਜ਼ਖਮੀ ਦੱਸੇ ਜਾ ਰਹੇ ਹਨ।

Read More