Author: Pushminder Sidhu

ਰੋਹਿਤ ਸ਼ਰਮਾ ਨੇ ਭਲੇ ਹੀ ਟੀਮ ਦੇ ਹਿੱਤ ਵਿਚ ਖ਼ੁਦ ਨੂੰ ਬਾਹਰ ਰੱਖਣ ਦਾ ਫ਼ੈਸਲਾ ਕੀਤਾ ਪਰ ਨਵੇਂ ਸਾਲ ਵਿਚ ਵੀ ਭਾਰਤੀ ਬੱਲੇਬਾਜ਼ਾਂ ਦਾ ਹਾਲ ਨਹੀਂ ਬਦਲਿਆ ਅਤੇ ਆਸਟ੍ਰੇਲੀਆਂ ਖ਼ਿਲਾਫ ਪੰਜਵੇਂ ਅਤੇ ਆਖ਼ਰੀ ਟੈਸਟ ਦੇ ਪਹਿਲੇ ਦਿਨ ਸ਼ੁਕਰਵਾਰ ਨੂੰ ਪੂਰੀ ਟੀਮ 185 ਦੌੜਾਂ ਉਤੇ ਆਊਟ ਹੋ ਗਈ। ਖ਼ਰਾਬ ਫਾਰਮ ਅਤੇ ਤਕਨੀਕੀ ਕਮਜ਼ੋਰੀਆਂ ਨਾਲ ਜੂਝ ਰਹੇ ਵਿਰਾਟ ਕੋਹਲੀ 69 ਗੇਂਦਾਂ ‘ਚ 17 ਦੌੜਾਂ ਬਣਾ ਕੇ ਆਊਟ ਹੋ ਗਏ। ਆਫ਼ ਸਟੰਪ ਤੋਂ ਬਾਹਰ ਜਾ ਰਹੀ ਗੇਂਦ ਉਸ ਨੂੰ ਲਗਾਤਾਰ ਪਰੇਸ਼ਾਨ ਕਰ ਰਹੀ ਹੈ ਅਤੇ ਇੱਥੇ ਵੀ ਉਸ ਨੇ ਆਸਾਨੀ ਨਾਲ ਆਪਣਾ ਵਿਕਟ ਗੁਆ ਦਿਤਾ।ਪਹਿਲੇ ਦਿਨ ਦੀ ਖੇਡ ਖ਼ਤਮ ਹੋਣ ਤਕ ਆਸਟ੍ਰੇਲੀਆ ਨੇ…

Read More

ਸੁਪਰੀਮ ਕੋਰਟ ਨੇ ਕਿਹਾ ਕਿ ਜਾਇਦਾਦ ਦਾ ਅਧਿਕਾਰ ਸੰਵਿਧਾਨਕ ਅਧਿਕਾਰ ਹੈ ਅਤੇ ਕਾਨੂੰਨ ਅਨੁਸਾਰ ਉਚਿਤ ਮੁਆਵਜ਼ਾ ਦਿਤੇ ਬਿਨਾਂ ਕਿਸੇ ਵਿਅਕਤੀ ਤੋਂ ਉਸ ਦੀ ਜਾਇਦਾਦ ਨਹੀਂ ਖੋਹੀ ਜਾ ਸਕਦੀ। ਜਸਟਿਸ ਬੀ.ਆਰ. ਗਵਈ ਅਤੇ ਜਸਟਿਸ ਕੇ.ਵੀ. ਵਿਸ਼ਵਨਾਥਨ ਨੇ ਕਿਹਾ ਕਿ ਸੰਵਿਧਾਨ (44ਵੀਂ ਸੋਧ) ਐਕਟ, 1978 ਦੇ ਕਾਰਨ ਜਾਇਦਾਦ ਦੇ ਮੌਲਿਕ ਅਧਿਕਾਰ ਨੂੰ ਖ਼ਤਮ ਕਰ ਦਿਤਾ ਗਿਆ ਸੀ। ਹਾਲਾਂਕਿ ਇਹ ਇਕ ਕਲਿਆਣਕਾਰੀ ਰਾਜ ਵਿਚ ਇਕ ਮਨੁੱਖੀ ਅਧਿਕਾਰ ਅਤੇ ਸੰਵਿਧਾਨ ਦੀ ਧਾਰਾ 300-ਏ ਦੇ ਤਹਿਤ ਇਕ ਸੰਵਿਧਾਨਕ ਅਧਿਕਾਰ ਬਣਿਆ ਹੋਇਆ ਹੈ। ਸੰਵਿਧਾਨ ਦੀ ਧਾਰਾ 300-ਏ ’ਚ ਵਿਵਸਥਾ ਹੈ ਕਿ ਕਾਨੂੰਨੀ ਪ੍ਰਕਿਰਿਆ ਦੀ ਵਰਤੋਂ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਉਸਦੀ ਜਾਇਦਾਦ ਤੋਂ ਵਾਂਝਾ ਨਹੀਂ…

Read More

ਪੰਜਾਬ ’ਚ ਫਸਲੀ ਵੰਨ-ਸੁਵੰਨਤਾ ਨੂੰ ਪ੍ਰਫੁੱਲਤ ਕਰਨ ਲਈ ਅਤੇ ਕਿਸਾਨਾਂ ਨੂੰ ਕਣਕ-ਝੋਨੇ ਦੇ ਫਸਲੀ ਚੱਕਰ ’ਚੋਂ ਕੱਢਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਬਾਗਬਾਨੀ ਵਿਭਾਗ ਰਾਹੀਂ ਕਈ ਤਰ੍ਹਾਂ ਦੀਆਂ ਸਬਸਿਡੀਆਂ ਕਿਸਾਨਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਇਹ ਕਿਸਾਨਾਂ ਲਈ ਵੱਡੇ ਫਾਇਦੇ ਦਾ ਧੰਦਾ ਬਣ ਰਿਹਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਅੰਦਰ ਅਮਰੂਦ, ਲੀਚੀ ਅਤੇ ਨਾਸ਼ਪਤੀ ਦੇ ਅਸਟੇਟ ਤਿਆਰ ਕੀਤੇ ਗਏ ਹਨ। ਇਨ੍ਹਾਂ ਨੂੰ ਜਲਦੀ ਹੀ ਜਨਤਾ ਨੂੰ ਸਮਰਪਿਤ ਕੀਤਾ ਜਾਵੇਗਾ। ਸੂਬੇ ਦੇ ਬਾਗਬਾਨੀ ਮਾਹਿਰਾਂ ਨੂੰ ਆਉਣ ਵਾਲੇ ਸਾਲ ਦੌਰਾਨ 600 ਕੁਇੰਟਲ ਲੀਚੀ ਨਿਰਯਾਤ ਕਰਨ ਦੇ ਆਰਡਰ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜਨਤਕ ਬੱਸ ਸੇਵਾ ਨੂੰ ਹੋਰ ਬਿਹਤਰ ਬਣਾਉਣ ਲਈ ਲਗਾਤਾਰ ਸਰਗਰਮ ਹੈ ਅਤੇ ਕਈ ਯੋਜਨਾਵਾਂ ਰਾਹੀਂ ਇਸ ਨੇ ਲੋਕਾਂ ਦੀਆਂ ਆਵਾਜਾਈ ਜ਼ਰੂਰਤਾਂ ਨੂੰ ਵੱਧ ਤੋਂ ਵੱਧ ਸਹੂਲਤਜਨਕ ਬਣਾਉਣ ਲਈ ਕਦਮ ਚੁਕੇ ਹਨ। ਆਉਣ ਵਾਲੇ ਸਮੇਂ ’ਚ ਪੰਜਾਬ ਵਿਚ ਸਰਕਾਰੀ ਬੱਸਾਂ ਵਿਚ ਲੋਕਾਂ ਦਾ ਸਫ਼ਰ ਆਸਾਨ ਅਤੇ ਸੁਰੱਖਿਅਤ ਹੋਵੇਗਾ। ਸਰਕਾਰ ਇਸ ਵੇਲੇ ਸਰਕਾਰੀ ਬੱਸ ਸੇਵਾ ਨੂੰ ਮਜ਼ਬੂਤ ਕਰਨ ਵਿਚ ਲੱਗੀ ਹੋਈ ਹੈ। ਨਾਲ ਹੀ ਇਸ ਨੂੰ ਪ੍ਰਾਈਵੇਟ ਬੱਸਾਂ ਦੀ ਤਰਜ਼ ’ਤੇ ਸੁਧਾਰਿਆ ਜਾ ਰਿਹਾ ਹੈ।ਲੋਕਾਂ ਨੂੰ ਰੋਜ਼ਾਨਾ 1.25 ਕਰੋੜ ਰੁਪਏ ਦੀ ਬੱਸ ਸੇਵਾ ਮੁਹੱਈਆ ਕਰਵਾਈ ਜਾਂਦੀ ਹੈ। PRTC ਨੇ ਸਾਲ 2021-22…

Read More

ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਅਫ਼ਸਰ ਨਰੇਸ਼ ਕੁਮਾਰ ਵੱਲੋਂ ਜ਼ਿਲ੍ਹੇ ਦੇ ਸਮੂਹ ਸਬੰਧਤ ਵਿਭਾਗਾਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਰੂਡਸੈੱਟ ਸੰਸਥਾ, ਖੇਤੀਬਾੜੀ ਵਿਭਾਗ, ਜ਼ਿਲ੍ਹਾ ਲੀਡ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਐੱਸ.ਸੀ. ਕਾਰਪੋਰੇਸ਼ਨ, ਪਸ਼ੂ ਪਾਲਣ, ਮੱਛੀ ਪਾਲਣ, ਬਾਗਬਾਨੀ, ਆਜੀਵਿਕਾ ਮਿਸ਼ਨ, ਜ਼ਿਲ੍ਹਾ ਭਲਾਈ ਦਫ਼ਤਰ, ਜ਼ਿਲ੍ਹਾ ਸਿੱਖਿਆ ਦਫ਼ਤਰ (ਸੈ.ਸਿੱ.), ਪੰਜਾਬ ਹੁਨਰ ਵਿਕਾਸ ਮਿਸ਼ਨ, ਯੁਵਕ ਭਲਾਈ ਦਫ਼ਤਰ, ਨਹਿਰੂ ਯੁਵਾ ਕੇਂਦਰ ਆਦਿ ਵਿਭਾਗਾਂ ਤੋਂ ਅਧਿਕਾਰੀਆਂ ਵੱਲੋਂ ਸ਼ਿਰਕਤ ਕੀਤੀ ਗਈ। ਨਰੇਸ਼ ਕੁਮਾਰ ਨੇ ਮੀਟਿੰਗ ਦੌਰਾਨ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਸਮੂਹ ਵਿਭਾਗਾਂ ਤੋਂ ਉਨ੍ਹਾਂ ਵੱਲੋਂ ਚਲਾਈਆਂ…

Read More

ਜ਼ਿਲ੍ਹੇ ਵਿੱਚ ਚੱਲ ਰਹੇ ਅਤੇ ਪੂਰੇ ਹੋਏ ਵਿਕਾਸ ਪ੍ਰੋਜੈਕਟਾਂ ਦੀ ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸ਼ੁੱਕਰਵਾਰ ਨੂੰ ਸਬੰਧਤ ਅਧਿਕਾਰੀਆਂ ਨੂੰ ਸਾਰੇ ਪੂਰੇ ਹੋਏ ਕੰਮਾਂ ਲਈ ਵਰਤੋਂ ਸਰਟੀਫਿਕੇਟ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ।ਐਸ.ਡੀ.ਐਮਜ਼, ਕਾਰਜਕਾਰੀ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰਾਂ (ਬੀ.ਡੀ.ਪੀ.ਓਜ਼) ਅਤੇ ਹੋਰ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਹੋਈ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਕਾਸ ਕਾਰਜਾਂ ‘ਤੇ ਕੰਮ ਸ਼ੁਰੂ ਕਰਨ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਜਿਸ ਲਈ ਪਹਿਲਾਂ ਹੀ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਲੋਕਾਂ ਨੂੰ ਲੋੜੀਂਦੀਆਂ ਸਹੂਲਤਾਂ ਪ੍ਰਦਾਨ ਕਰਨ ਲਈ ਇਨ੍ਹਾਂ ਪ੍ਰੋਜੈਕਟਾਂ ਨੂੰ ਸਮੇਂ ਸਿਰ ਪੂਰਾ ਕਰਨਾ ਜ਼ਰੂਰੀ ਹੈ।…

Read More

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇਸਤਰੀਆਂ), ਘੁਮਾਰ ਮੰਡੀ, ਲੁਧਿਆਣਾ ਵਿੱਚ ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਕਰਵਾਈ ਗਈ ਵਿਗਿਆਨਕ ਚੇਤਨਾ ਪਰਖ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਸਿਖਿਆਰਥੀਆਂ ਦੀ ਹੌਸਲਾ ਅਫਜਾਈ ਲਈ ਸਨਮਾਨ ਸਮਾਰੋਹ ਦਾ ਆਯੋਜਨ ਕੀਤਾ ਗਿਆ।ਸਮਾਰੋਹ ਦੀ ਸ਼ੁਰੂਆਤ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਕਾਰਕੁੰਨਾਂ ਦੇ ਸਵਾਗਤ ਨਾਲ ਹੋਈ। ਭੀਮ ਚੰਦ, ਸੀਨੀਅਰ ਸਹਾਇਕ ਨੇ ਸਭਾ ਵਿੱਚ ਸ਼ਾਮਲ ਮਹਿਮਾਨਾਂ ਨੂੰ ਆਮੰਤ੍ਰਿਤ ਕੀਤਾ। ਇਸ ਮੌਕੇ ਤੇ ਸਿਖਿਆਰਥਣ ਬੇਅੰਤ ਕੌਰ ਨੇ ਪ੍ਰੀਖਿਆ ਦੇ ਸਲੇਬਸ ਅਤੇ ਕਿਤਾਬ ਬਾਰੇ ਆਪਣਾ ਪ੍ਰਤੀਕਰਮ ਪ੍ਰਗਟ ਕੀਤਾ। ਉਸਨੇ ਦੱਸਿਆ ਕਿ ਕਿਤਾਬ ਤੋਂ ਉਨ੍ਹਾਂ ਨੂੰ ਵਡਮੁੱਲੀ ਜਾਣਕਾਰੀ ਪ੍ਰਾਪਤ ਹੋਈ ਹੈ ਜੋ ਜਿੰਦਗੀ ਨੂੰ ਬਿਹਤਰ ਢੰਗ ਨਾਲ ਜਿਉਣ ਲਈ ਰਾਹ ਦਿਖਾਉਂਦੀ ਹੈ।ਦਲਬੀਰ ਕਟਾਣੀ ਨੇ…

Read More

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਵੀਰਵਾਰ ਨੂੰ ‘ਬੁੱਢੇ ਦਰਿਆ’ ਦੇ ਗਊਸ਼ਾਲਾ ਪੁਆਇੰਟ ਨੇੜੇ ਅਸਥਾਈ ਪੰਪਿੰਗ ਸਟੇਸ਼ਨ ਸਥਾਪਤ ਕਰਨ ਲਈ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ (ਡੀ.ਸੀ.) ਜਤਿੰਦਰ ਜੋਰਵਾਲ, ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਏ.ਡੀ.ਸੀ ਰੋਹਿਤ ਗੁਪਤਾ, ਨਗਰ ਨਿਗਮ ਦੇ ਵਧੀਕ ਕਮਿਸ਼ਨਰ ਪਰਮਦੀਪ ਸਿੰਘ ਸਮੇਤ ਨਗਰ ਨਿਗਮ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ) ਦੇ ਹੋਰ ਅਧਿਕਾਰੀ ਨਿਰੀਖਣ ਦੌਰਾਨ ਮੌਜੂਦ ਸਨ। ਇਹ ਅਸਥਾਈ ਪੰਪਿੰਗ ਸਟੇਸ਼ਨ ਰਾਜ ਸਭਾ ਮੈਂਬਰ ਸੀਚੇਵਾਲ ਵੱਲੋਂ ‘ਬੁੱਢੇ ਦਰਿਆ’ ਵਿੱਚ ਪ੍ਰਦੂਸ਼ਣ ਨੂੰ ਘਟਾਉਣ ਲਈ ਸ਼ੁਰੂ ਕੀਤੀ ਗਈ ‘ਕਾਰ ਸੇਵਾ’ ਤਹਿਤ ਸਥਾਪਿਤ ਕੀਤਾ ਜਾ ਰਿਹਾ ਹੈ। ਇਸਦਾ ਉਦੇਸ਼…

Read More

ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਪੁਲਾਂਘ ਪੁਟਦਿਆਂ ਹੋਇਆ ਜਿਲ੍ਹੇ ਨੂੰ ਟੀ ਬੀ ਮੁਕਤ ਕਰਨ ਲਈ ਟੀ ਬੀ ਮਰੀਜਾਂ ਨੂੰ ਉੱਚ ਪ੍ਰੋਟੀਨ ਖੁਰਾਕ ਪਹੁੰਚਾਉਣ ਦਾ ਬੀੜਾ ਚੁੱਕਿਆ ਹੈ। ਜਿਸ ਅਧੀਨ ਅੱਜ ਡਿਪਟੀ ਕਮਿਸ਼ਨਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਟੀ ਬੀ ਮਰੀਜਾਂ ਨੂੰ ਖੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਝੰਡੀ ਵਿਖਾ ਕੇ ਗੱਡੀਆਂ ਨੂੰ ਤੋਰਿਆ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਵਲੋਂ ਟੀ ਬੀ ਮੁਕਤ ਭਾਰਤ ਅਭਿਆਨ ਤਹਿਤ ਸਿਹਤ ਵਿਭਾਗ ਨੂੰ ਘਰ ਘਰ ਤੱਕ ਸਕਰੀਨਿੰਗ ਕਰਨ ਦੀਆਂ ਹਦਾਇਤਾਂ ਦਿੱਤੀਆਂ ਹਨ। ਉਨਾਂ ਦੱਸਿਆ ਕਿ…

Read More

ਦਿੱਲੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਿਸਾਨਾਂ ਦੇ ਮੁੱਦੇ ’ਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਹੁਣ ਤਕਰਾਰ ਸ਼ੁਰੂ ਹੋ ਗਈ। ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਦੀ ਚਿੱਠੀ ਦਾ ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਤੋਂ ਲੈ ਕੇ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਨੇ ਸਖ਼ਤ ਜਵਾਬ ਦਿਤਾ ਹੈ। ਸਾਬਕਾ ਮੁੱਖ ਮੰਤਰੀ ਕੇਜਰੀਵਾਲ ਨੇ ਇੱਥੋਂ ਤਕ ਦਾਅਵਾ ਕੀਤਾ ਹੈ ਕਿ ਕੇਂਦਰ ਸਰਕਾਰ ਤਿੰਨ ਖੇਤੀ ਕਾਨੂੰਨਾਂ ਨੂੰ ‘ਨੀਤੀਆਂ’ ਕਹਿ ਕੇ ਪਿਛਲੇ ਦਰਵਾਜ਼ੇ ਰਾਹੀਂ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ, ਜੋ ਕਿ ਵਿਰੋਧ ਪ੍ਰਦਰਸ਼ਨਾਂ ਤੋਂ ਬਾਅਦ ਵਾਪਸ ਲੈ ਲਏ ਗਏ ਸਨ। ਸ਼ਿਵਰਾਜ ਦੀ ਚਿੱਠੀ ਸਾਹਮਣੇ ਆਉਣ ਤੋਂ ਕੁਝ…

Read More