Author: Pushminder Sidhu

ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ ਕਿ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵੱਲੋ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ , ਪਰ ਫਿਰ ਵੀ ਸਰਕਾਰ ਵੱਲੋ ਪਸ਼ੂ-ਧਨ ਦੇ ਵਿੱਤੀ ਨੁਕਸਾਨ ਨੂੰ ਘੱਟ ਕਰਨ ਲਈ ਬੀਮੇ ਦੀ ਰਾਸ਼ੀ ਤੇ ਸਬਸਿਡੀ ਦੀ ਸਹੂਲਤ ਵੀ ਦੇ ਦਿੱਤੀ ਗਈ ਹੈ। ਪਸ਼ੂਆਂ ਦੇ ਆਰਥਿਕ ਨੁਕਸਾਨ ਨੂੰ ਘੱਟ ਕਰਨ ਲਈ ਡੇਅਰੀ ਵਿਕਾਸ ਵਿਭਾਗ…

Read More

ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵਿੱਚ ਜੇ.ਬੀ.ਟੀ. ਅਧਿਆਪਕਾਂ ਦੀਆਂ ਆਸਾਮੀਆਂ ਲਈ ਪਹਿਲੀ ਵਾਰ ਇਤਿਹਾਸਕ ਰੈਗੂਲਰ ਭਰਤੀ ਕਰਦਿਆਂ 15 ਜੇ.ਬੀ.ਟੀ. ਅਧਿਆਪਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇੱਥੇ ਪੰਜਾਬ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਸ. ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਇਹ ਅਧਿਆਪਕ ਕੈਦੀਆਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਸਿੱਖਿਅਤ ਕਰਨ ਅਤੇ ਕੈਦੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਅਧਿਆਪਕਾਂ ਦੀਆਂ ਇਹ ਆਸਾਮੀਆਂ ਕੱਚੇ ਤੌਰ ‘ਤੇ ਭਰੀਆਂ ਜਾਂਦੀਆਂ ਸਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ…

Read More

ਪੰਜਾਬ ਦੇ ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਬੀਤੀ ਸ਼ਾਮ ਨਾਭਾ ਰੋਹਟੀ ਪੁਲ ਤੋਂ-ਜੌੜੇਪੁਲ ਨੂੰ ਜਾਂਦੀ ਸੈਕੰਡ ਪਟਿਆਲਾ ਫੀਡਰ ਨਹਿਰ ਦੇ 23.20 ਕਿਲੋਮੀਟਰ ਟੋਟੇ ਨੂੰ 42 ਕਰੋੜ ਰੁਪਏ ਦੀ ਲਾਗਤ ਨਾਲ ਪੱਕੀ ਕਰਨ (ਲਾਇਨਿੰਗ/ਰੀਹੈਬਲੀਟੇਸ਼ਨ) ਦੇ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਬਰਿੰਦਰ ਗੋਇਲ ਨੇ ਦੱਸਿਆ ਕਿ ਇਸ ਨਹਿਰ ਦੇ ਪੱਕਾ ਹੋਣ ਨਾਲ ਪਟਿਆਲਾ ਸਮੇਤ ਸੰਗਰੂਰ, ਮਾਲੇਰਕੋਟਲਾ ਤੇ ਮਾਨਸਾ ਆਦਿ ਜ਼ਿਲ੍ਹਿਆਂ ਦੀ ਕਰੀਬ 4 ਲੱਖ ਏਕੜ ਜ਼ਮੀਨ ਨੂੰ 1617 ਕਿਊਸਿਕ ਪਾਣੀ ਮਿਲੇਗਾ ਅਤੇ ਹੁਣ ਇਸ ਦੀ ਸਮਰੱਥਾ 10 ਫੀਸਦੀ ਹੋਰ ਵਧਾਈ ਗਈ ਹੈ। ਜਲ ਸਰੋਤ, ਖਨਣ ਤੇ ਜੀਓਲੋਜੀ ਅਤੇ ਭੂਮੀ ਤੇ ਜਲ ਰੱਖਿਆ ਵਿਭਾਗਾਂ ਦੇ ਮੰਤਰੀ ਬਰਿੰਦਰ ਗੋਇਲ ਨੇ…

Read More

ਪੰਜਾਬ ਵਿਜੀਲੈਂਸ ਬਿਊਰੋ (ਵਿਜੀਲੈਂਸ ਬਿਊਰੋ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਉਮਰਪੁਰਾ ਸਬ ਡਵੀਜ਼ਨ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕੇ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਹੈ ਕਿ ਦੋਸ਼ੀ ਲਾਈਨਮੈਨ ਨੇ ਪਿੰਡ ਫੂਲਕਾ ਵਿਖੇ ਸਥਿਤ ਆਪਣੀ ਜ਼ਮੀਨ ‘ਤੇ ਜਾਣਬੁੱਝ ਕੇ ਪੈਸੇ ਵਸੂਲਣ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਨੂੰ ਬਾਰੇ ਦਸਦਿਆਂ ਉਚੇਰੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ…

Read More

ਪੰਜਾਬ ਠੇਕਾ ਮੁਲਾਜ਼ਮ ਯੂਨੀਅਨ ਵਲੋਂ 6, 7 ਅਤੇ 8 ਜਨਵਰੀ ਪੰਜਾਬ ਵਿਚ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੌਰਾਨ ਕਿਤੇ ਘੁੰਮਣ ਲਈ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਦਾ ਪਲਾਨ ਬਣਾ ਰਹੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਅਹਿਮ ਹੋਵੇਗੀ। ਦਰਅਸਲ ਸੂਬੇ ਵਿਚ 3 ਦਿਨਾਂ ਲਈ 6, 7 ਅਤੇ 8 ਜਨਵਰੀ ਨੂੰ ਸੂਬੇ ਵਿਚ ਪੀ. ਆਰ. ਟੀ. ਸੀ. ਅਤੇ ਪਨਬਸ ਬੱਸਾਂ ਨਹੀਂ ਚੱਲਣਗੀਆਂ। ਆਪਣੀ ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਅਤੇ ਪਨਬਸ ਮੁਲਾਜ਼ਮ ਯੂਨੀਅਨ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਸਾਹਮਣੇ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਇਸ ਕਰਕੇ6, 7 ਅਤੇ 8 ਜਨਵਰੀ ਨੂੰ ਸਰਕਾਰੀ ਬੱਸਾਂ ਵਿਚ ਸਫ਼ਰ ਕਰਨ ਵਾਲਿਆਂ…

Read More

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਟੀਚਾ ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣਾ ਹੈ, ਅਤੇ ਇਸ ਖੇਤਰ ’ਚ ਸਰਕਾਰ ਨੇ ਕਾਮਯਾਬੀ ਦੇ ਨਵੇਂ ਝੰਡੇ ਗੱਡੇ ਹਨ। ਪਿਛਲੇ ਦਿਨੀਂ ਸਾਹਮਣੇ ਆਈ ਕੇਂਦਰੀ ਗਰਾਊਂਡ ਵਾਟਰ ਬੋਰਡ-2024 ਦੀ ਤਾਜ਼ਾ ਰਿਪੋਰਟ ’ਚ ਪ੍ਰਗਟਾਵਾ ਹੋਇਆ ਹੈ ਕਿ ਪੰਜਾਬ ਵਿੱਚ ਵਰ੍ਹਿਆਂ ਤੋਂ ਲਗਾਤਾਰ ਹੇਠਾਂ ਜਾ ਰਹੇ ਪਾਣੀ ਨੂੰ ਹੁਣ ਠੱਲ੍ਹ ਪਈ ਹੈ। ਇਸ ਸੁਧਾਰ ’ਚ ਪਿਛਲੇ ਵਰ੍ਹੇ ਪੰਜਾਬ ਵਿਚ ਹੜ੍ਹ ਆਉਣ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਨਹਿਰੀ ਪਾਣੀ ਦੀ ਵਰਤੋਂ ਵਾਸਤੇ ਚੁੱਕੇ ਕਦਮਾਂ ਨੇ ਵੱਡਾ ਯੋਗਦਾਨ ਪਾਇਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ…

Read More

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ’ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ…

Read More

ਕਪੂਰਥਲਾ ਜ਼ਿਲ੍ਹੇ ਵਿਚ ਪੇਇੰਗ ਗੈਸਟ ਮਾਲਕਾਂ ਲਈ ਸਖ਼ਤ ਹੁਕਮ ਜਾਰੀ ਹੋਏ ਹਨ। ਜ਼ਿਲ੍ਹਾ ਮੈਜਿਸਟ੍ਰੇਟ ਕਮ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ-2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਵਿਚ ਹਰੇਕ ਪੇਇੰਗ ਗੈਸਟ ਦਾ ਮਾਲਕ ਆਪਣੇ ਪੀ. ਜੀ. ‘ਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਅਤੇ ਚਾਲੂ ਹਾਲਤ ਵਿਚ ਰੱਖਣ ਦਾ ਪਾਬੰਦ ਹੋਵੇਗਾਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੁਕਮਾਂ ਅਨੁਸਾਰ ਕੈਮਰਿਆਂ ਦੀ ਰਿਕਾਰਡਿੰਗ ਦਾ ਘੱਟੋ-ਘੱਟ ਇਕ ਮਹੀਨੇ ਦਾ ਬੈਕਅਪ ਰੱਖਣਾ ਲਾਜ਼ਮੀ ਹੋਵੇਗਾ। ਇਸ ਤੋਂ ਇਲਾਵਾ ਪੇਇੰਗ ਗੈਸਟ ਚਲਾਉਣ ਵਾਲਾ ਇਕ ਨਿਰਧਾਰਤ ਪ੍ਰੋਫਾਰਮੇ ਵਿਚ ਉਸ ਦੇ ਪੀ. ਜੀ. ਵਿਚ ਰਹਿ…

Read More

ਪਟਿਆਲਾ, 1 ਜਨਵਰੀ 2024 – ਪਟਿਆਲਾ ਜ਼ਿਲ੍ਹੇ ਅੰਦਰ ਸਾਲ 2024 ‘ਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਪਿਛਲੇ ਸਾਲ ਦੇ ਮੁਕਾਬਲੇ 72 ਫ਼ੀਸਦੀ ਕਮੀ ਆਈ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਡਿਪਟੀ ਕਮਿਸ਼ਨਰ ਨੇ ਅੱਜ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹੇ ਅੰਦਰ ਲੰਘੇ ਵਰ੍ਹੇ ਵਿੱਚ ਝੋਨੇ ਦੀ ਪਰਾਲੀ ਸਾੜਨ ਤੋਂ ਰੋਕਣ ਲਈ ਅਹਿਮ ਭੂਮਿਕਾ ਨਿਭਾਉਣ ਵਾਲੇ ਵੱਖ-ਵੱਖ ਵਿਭਾਗਾਂ ਦੇ 26 ਨੋਡਲ ਅਫ਼ਸਰਾਂ ਅਤੇ 46 ਕਲੱਸਟਰ ਅਫ਼ਸਰਾਂ ਨੂੰ ਪ੍ਰਸ਼ੰਸਾ ਪੱਤਰਾਂ ਦੀ ਵੰਡ ਕਰਕੇ ਉਨ੍ਹਾਂ ਦਾ ਸਨਮਾਨ ਕੀਤਾ। ਉਨ੍ਹਾਂ ਦੱਸਿਆ ਕਿ ਸਾਲ 2023 ਵਿੱਚ ਜ਼ਿਲ੍ਹੇ ਅੰਦਰ 1870 ਮਾਮਲੇ ਖੇਤਾਂ ਵਿੱਚ ਪਰਾਲੀ ਸਾੜਨ ਦੇ ਸਾਹਮਣੇ ਆਏ ਸਨ। ਜਦਕਿ ਸਾਲ 2024…

Read More