Author: Pushminder Sidhu

ਅੰਮ੍ਰਿਤਸਰ 1 ਜਨਵਰੀ 2025 – ਰਾਸ਼ਟਰੀ ਤਪਦਿਕ ਮਿਟਾਓ ਪ੍ਰੋਗਰਾਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਟੀ ਬੀ ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਦੀ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਨ ਜਨ ਦਾ ਰੱਖੋ ਧਿਆਨ -ਟੀ ਬੀ ਮੁਕਤ ਭਾਰਤ ਅਭਿਆਨ ਅਤੇ ਸਾਰੇ ਹੋਣਗੇ ਜੇ ਸਾਥ- ਤਾਂ ਟੀ ਬੀ ਨੂੰ ਦੇਣਗੇ ਮਾਤ ਦੇ ਨਾਅਰੇ ਤਹਿਤ ਪਿੰਡ ਪੱਧਰ ਤੱਕ ਇਸ ਮੁਹਿੰਮ ਨੂੰ ਲੈ ਕੇ ਜਾਇਆ ਜਾਵੇਗਾ। ਇਹ ਐਲਾਨ ਕਰਦੇ ਹੋਏ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਸਿਰਫ ਖੰਘ ਹੀ ਟੀ ਬੀ ਦਾ ਲੱਛਣ ਨਹੀਂ, ਜੇਕਰ ਤੁਹਾਨੂੰ ਬਲਗਮ ਵਾਲੀ ਖੰਘ, ਖੂਨ ਆਉਣਾ, ਬੁਖਾਰ ਹੋਣਾ, ਛਾਤੀ ਵਿੱਚ ਦਰਦ, ਸਰੀਰਕ…

Read More

ਅੱਜ ਸ਼ੰਭੂ ਮੋਰਚੇ ਤੋਂ KMM ਦੀ ਮੀਟਿੰਗ ਹੋਈ। ਇਸ ਮੀਟਿੰਗ ’ਚ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ KMM ਦੀ ਪੂਰੀ ਲੀਡਰਸ਼ਿਪ ਨੇ ਦਿੱਲੀ 2 ਚੱਲ ਰਹੇ ਅੰਦੋਲਨ ਦੀ ਮੁਕੰਮਲ ਸਰਗਰਮੀਆਂ ’ਤੇ ਚਰਚਾ ਕੀਤੀ ਹੈ। ਸਰਵਣ ਪੰਧੇਰ ਨੇ ਕਿਹਾ ਕਿ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਦੋ ਵੱਡੇ ਐਲਾਨ ਹੋਏ ਕਿ ਦਿੱਲੀ ਕੂਚ ਪੈਦਲ ਅਤੇ ਡੱਲੇਵਾਲ ਜੀ ਨੇ ਮਰਨ ਵਰਤ ਦਾ ਐਲਾਨ ਕੀਤਾ ਸੀ। ਦੋਨੋਂ ਲਗਾਤਾਰ ਚੱਲਦੇ ਰੱਖਾਂਗੇ। ਸਰਵਣ ਪੰਧੇਰ ਨੇ ਅੱਗੇ ਕਿਹਾ ਕਿ 6 ਜਨਵਰੀ ਨੂੰ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ੰਭੂ ਬਾਰਡਰ ’ਤੇ ਮਨਾਇਆ ਜਾਵੇਗਾ। ਪਟਿਆਲੇ ਦੇ ਨੇੜੇਲੇ ਪਿੰਡਾਂ ਨੂੰ ਬੇਨਤੀ…

Read More

ਐਸ.ਏ.ਐਸ.ਨਗਰ, 01 ਜਨਵਰੀ, 2025: ਪੰਜਾਬ ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਅੱਜ ਇੱਥੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ 10 ਵੱਡੇ ਵੇਰਕਾ ਮਿਲਕ ਪਲਾਂਟਾਂ ਦੇ ਬਾਹਰ ਮੌਜੂਦਾ ਵੇਰਕਾ ਆਊਟਲੇਟਾਂ ਦੇ ਬੁਨਿਆਦੀ ਢਾਂਚੇ ਨੂੰ ਅਪਡੇਟ ਕਰਨ ‘ਤੇ ਕੰਮ ਕਰ ਰਹੀ ਹੈ। ਨਵੇਂ ਸਾਲ ਦੇ ਪਹਿਲੇ ਹੀ ਦਿਨ ਵੇਰਕਾ ਮਿਲਕ ਪਲਾਂਟ ਮੋਹਾਲੀ ਵਿਖੇ ਹੋਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਚੇਅਰਮੈਨ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਸ ਮੁੱਖ ਪਲਾਂਟਾਂ ਦੇ ਬਾਹਰ ਵੇਰਕਾ ਉਤਪਾਦਾਂ ਦੀ ਵਿੱਕਰੀ ਕਰਨ ਵਾਲੇ ਮੌਜੂਦਾ ਆਉਟਲੈਟਾਂ ਨੂੰ ਆਧੁਨਿਕ ਵਿੱਚ ਬਦਲਣਾ…

Read More

ਅੱਜ ਖਨੌਰੀ ਬਾਰਡਰ ’ਤੇ ਨਵਾਂ ਸਾਲ ਦੇ ਮੌਕੇ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਪਹੁੰਚੇ। ਕੁਝ ਦਿਨ ਪਹਿਲਾਂ ਵੀ ਬੱਬੂ ਮਾਨ ਖਨੌਰੀ ਬਾਰਡਰ ’ਤੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਪਹੁੰਚੇ ਸੀ। ਜਿਵੇਂ ਕਿ ਸਾਰਿਆਂ ਨੂੰ ਪਤਾ ਹੀ ਹੈ ਕਿ ਕਿਸਾਨੀ ਮੰਗਾਂ ਨੂੰ ਲੈ ਕੇ ਖਨੌਰੀ ਅਤੇ ਸ਼ੰਭੂ ਬਾਰਡਰ ‘ਤੇ ਕਿਸਾਨਾਂ ਦਾ ਸੰਘਰਸ਼ ਚੱਲ ਰਿਹਾ ਹੈ। ਇਸ ਦੌਰਾਨ ਸਿਆਸੀ ਆਗੂ ਅਤੇ ਗਾਇਕ ਡੱਲੇਵਾਲ ਨੂੰ ਇਸ ਅੰਦੋਲਨ ’ਚ ਮਿਲਣ ਲਈ ਪਹੁੰਚ ਰਹੇ ਹਨ। ਬੱਬੂ ਮਾਨ ਨੂੰ ਕਿਸਾਨੀ ਜਮੂਹਰੀਅਤ ਲਈ ਬਹੁਤ ਵੱਡੀ ਦੇਣ ਹੈ। ਉਨ੍ਹਾਂ ਨੇ ਹਮੇਸ਼ਾਂ ਹੀ ਕਿਸਾਨਾਂ ਦੇ ਹੱਕ ਦਾ ਨਾਅਰਾ ਲਗਾਇਆ ਹੈ। ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ…

Read More

ਚੰਡੀਗੜ੍ਹ, 1 ਜਨਵਰੀ 2025 – ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ ਵੱਖ-ਵੱਖ ਵਿਭਾਗਾਂ ਦੇ 139 ਅਧਿਕਾਰੀਆਂ/ਕਰਮਚਾਰੀਆਂ ਅਤੇ 34 ਆਮ ਵਿਅਕਤੀਆਂ ਨੂੰ 134 ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵੱਖ-ਵੱਖ ਕਿਸਮ…

Read More

ਚੰਡੀਗੜ੍ਹ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਦੀ ਪ੍ਰਧਾਨਗੀ ਹੇਠ ਐਡਮਿਨਿਸਟਰੇਟਰ ਐਡਵਾਈਜ਼ਰੀ ਕੌਂਸਲ (ਟਰਾਂਸਪੋਰਟ) ਦੀ ਇਕ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਸ.ਐਸ.ਪੀ ਟਰੈਫਿਕ ਯੂ.ਟੀ. ਚੰਡੀਗੜ੍ਹ, ਸੰਯੁਕਤ ਸਕੱਤਰ-ਕਮ-ਡਾਇਰੈਕਟਰ ਟਰਾਂਸਪੋਰਟ, ਯੂ.ਟੀ. ਚੰਡੀਗੜ੍ਹ, ਚੀਫ ਇੰਜਨੀਅਰ ਨਗਰ ਨਿਗਮ ਚੰਡੀਗੜ੍ਹ, ਚੀਫ ਇੰਜਨੀਅਰ ਯੂਟੀ ਚੰਡੀਗੜ੍ਹ, ਚੀਫ ਆਰਕੀਟੈਕਟ ਯੂਟੀ ਚੰਡੀਗੜ੍ਹ, ਸਕੱਤਰ ਸਟੇਟ ਟਰਾਂਸਪੋਰਟ ਅਥਾਰਟੀ ਯੂ.ਟੀ. ਚੰਡੀਗੜ੍ਹ, ਮੈਂਬਰ ਰਾਧੇਸ਼ਿਆਮ ਗਰਗ ਤੋਂ ਇਲਾਵਾ ਕਰੈਸਟ ਅਤੇ ਐਮ.ਸੀ ਵਿਭਾਗਾਂ ਦੇ ਨੁਮਾਇੰਦੇ ਹਾਜ਼ਰ ਸਨ।ਮੀਟਿੰਗ ਦੌਰਾਨ ਟਰਾਂਸਪੋਰਟ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ ਗਿਆ। ਆਟੋ ਰਿਕਸ਼ਾ ਰਜਿਸਟ੍ਰੇਸ਼ਨ ਦੇ ਨਿਯਮਾਂ ਅਤੇ ਸੁਰੱਖਿਆ ਮੁੱਦਿਆਂ ਬਾਰੇ ਚੇਅਰਮੈਨ ਨੂੰ ਦੱਸਿਆ ਗਿਆ ਕਿ ਪੰਜਾਬ ਅਤੇ ਹਰਿਆਣਾ ਵਿੱਚ ਕ੍ਰਮਵਾਰ 5000 ਆਟੋ-ਰਿਕਸ਼ਾ ਰਜਿਸਟਰਡ ਕੀਤੇ…

Read More

ਪੰਜਾਬ ਬਹੁਜਨ ਸਮਾਜ ਪਾਰਟੀ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ।ਗੜ੍ਹੀ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, “ਆਮ ਆਦਮੀ ਪਾਰਟੀ ਬਾਬਾ ਸਾਹਿਬ ਅੰਬੇਡਕਰ ਅਤੇ ਕਾਂਸ਼ੀ ਰਾਮ ਜੀ ਦੇ ਆਦਰਸ਼ਾਂ ਨੂੰ ਅੱਗੇ ਲਿਜਾਣ ਲਈ ਸਮਰਪਿਤ ਹੈ। ਇਕੱਠੇ ਮਿਲ ਕੇ, ਅਸੀਂ ਸਮਾਜ ਦੇ ਹਰ ਵਰਗ ਲਈ ਨਿਆਂ, ਸਮਾਨਤਾ ਅਤੇ ਮੌਕਿਆਂ ਨੂੰ ਯਕੀਨੀ ਬਣਾਵਾਂਗੇ।”ਜਸਵੀਰ ਸਿੰਘ ਗੜ੍ਹੀ ਨੇ ਆਪਣੇ ਸਿਆਸੀ ਸਫਰ ਬਾਰੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਆਪਣੇ ਸਿਆਸੀ ਸਫ਼ਰ…

Read More

ਸੂਰਤ/ਗੁਜਰਾਤ: ਗੁਜਰਾਤ ਦੇ ਸੂਰਤ ਵਿੱਚ ਹਜ਼ੀਰਾ ਦੀ ਆਰਸੇਲਰ ਮਿੱਤਲ ਕੰਪਨੀ ਵਿੱਚ ਇੱਕ ਵਾਰ ਫਿਰ ਧਮਾਕਾ ਹੋਇਆ ਹੈ। ਦੱਸਿਆ ਗਿਆ ਹੈ ਕਿ ਕੋਰੈਕਸ ਆਇਰਨ ਸਮੇਲਟਿੰਗ ਪਲਾਂਟ-2 ਵਿੱਚ ਧਮਾਕੇ ਤੋਂ ਬਾਅਦ ਅਚਾਨਕ ਅੱਗ ਲੱਗ ਗਈ ਅਤੇ ਨੇੜੇ ਲਿਫਟ ਰਿਪੇਅਰਿੰਗ ਦਾ ਕੰਮ ਕਰ ਰਹੇ ਚਾਰ ਠੇਕਾ ਮੁਲਾਜ਼ਮਾਂ ਦੀ ਦਰਦਨਾਕ ਮੌਤ ਹੋ ਗਈ। ਜਦਕਿ ਕੰਪਨੀ ਦਾ ਇੱਕ ਪੱਕਾ ਮੁਲਾਜ਼ਮ ਜ਼ਖ਼ਮੀ ਹੋ ਗਿਆ। ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਹੈ ਕਿ ਧਮਾਕਾ ਆਕਸੀਜਨ ਲੀਕ ਹੋਣ ਕਾਰਨ ਹੋਇਆ ਅਤੇ ਫਿਰ ਅੱਗ ਲੱਗ ਗਈ। ਹਜ਼ੀਰਾ ‘ਚ ਆਰਸੇਲਰ ਮਿੱਤਲ ਕੰਪਨੀ ਦਾ ਕੋਰੈਕਸ ਪਲਾਂਟ-2 ਧਮਾਕਾ ਹੋਣ ‘ਤੇ ਬੰਦ ਹੋਣ ਤੋਂ ਬਾਅਦ ਮੁੜ ਚਾਲੂ ਹੋ ਗਿਆ। ਧਮਾਕੇ ਤੋਂ ਬਾਅਦ ਫਾਇਰ ਬ੍ਰਿਗੇਡ ਦੇ…

Read More

ਨਵੀਂ ਦਿੱਲੀ, 1 ਜਨਵਰੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁਧਵਾਰ ਨੂੰ ਫਸਲ ਬੀਮਾ ਯੋਜਨਾ ਲਈ ਖ਼ਰਚ ਵਧਾਉਣ ਸਮੇਤ ਕੇਂਦਰੀ ਕੈਬਨਿਟ ਵਲੋਂ ਲਏ ਗਏ ਕੁੱਝ ਹੋਰ ਫੈਸਲਿਆਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਨਵੇਂ ਸਾਲ ’ਚ ਸਰਕਾਰ ਦਾ ਪਹਿਲਾ ਫੈਸਲਾ ਕਿਸਾਨਾਂ ਨੂੰ ਸਮਰਪਿਤ ਹੈ। ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪੋਸਟਾਂ ਦੀ ਲੜੀ ’ਚ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਦੀ ਭਲਾਈ ਨੂੰ ਅੱਗੇ ਵਧਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰਧਾਨ ਮੰਤਰੀ ਦੀ ਪ੍ਰਧਾਨਗੀ ਹੇਠ ਕੇਂਦਰੀ ਕੈਬਨਿਟ ਨੇ ਅੱਜ 2021-22 ਤੋਂ 2025-26 ਤਕ 69,515.71 ਕਰੋੜ ਰੁਪਏ ਦੀ ਕੁਲ ਲਾਗਤ ਨਾਲ ਪ੍ਰਧਾਨ ਮੰਤਰੀ ਫਸਲ ਬੀਮਾ ਯੋਜਨਾ…

Read More

ਅੱਜ ਖਨੌਰੀ ਬਾਰਡਰ ’ਤੇ ਕਿਸਾਨਾਂ ਆਗੂਆਂ ਨੇ ਪ੍ਰੈਸ ਕਾਨਫ਼ਰੰਸ ਕੀਤੀ । ਇਸ ਕਾਨਫ਼ਰੰਸ ਵਿਚ ਹਰਿਆਣਾ ਦੇ ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਖਨੌਰੀ ਬਾਰਡਰ ਤੋਂ ਵੱਡਾ ਐਲਾਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ 4 ਜਨਵਰੀ ਨੂੰ ਖਨੌਰੀ ਬਾਰਡਰ ’ਤੇ ਮਹਾਂ ਪੰਚਾਇਤ ਬੁਲਾਈ ਜਾਵੇਗੀ। ਇਹ ਫੈਸਲਾ ਕੇਂਦਰ ਸਰਕਾਰ ਵਿਰੁੱਧ ਸਾਡੀਆਂ ਮੰਗਾਂ ਨੂੰ ਲੈ ਕੇ ਲਿਆ ਗਿਆ ਹੈ, ਜਿਸ ਵਿੱਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਮੁੱਖ ਹੈ। ਉਨ੍ਹਾਂ ਸਮੂਹ ਦੇਸ਼ ਵਾਸੀਆਂ ਨੂੰ 4 ਜਨਵਰੀ ਨੂੰ ਆਪਣੇ ਬੱਚਿਆਂ ਸਮੇਤ ਖਨੌਰੀ ਬਾਰਡਰ ‘ਤੇ ਵੱਧ ਤੋਂ ਵੱਧ ਪਹੁੰਚਣ ਦੀ ਅਪੀਲ ਕੀਤੀ। ਇਸ ਮਹਾ ਪੰਚਾਇਤ ’ਚ ਲੱਖਾਂ ਦੀ ਗਿਣਤੀ ’ਚ ਲੋਕਾਂ ਦੇ ਪਹੁੰਚਣ ਦੀ…

Read More