Author: Pushminder Sidhu

ਹਵਾਈ ਯਾਤਰੀਆਂ ਲਈ ਖੁਸ਼ਖਬਰੀ! ਰੇਲਵੇ ਸਟੇਸ਼ਨਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਹਵਾਈ ਅੱਡਿਆਂ ‘ਤੇ ‘ਜਨਤਾ ਖਾਨਾ’ ਸ਼ੁਰੂ ਕਰ ਦਿੱਤਾ ਹੈ। ਇਹ ਕਦਮ ਯਾਤਰੀਆਂ ਲਈ ਵਰਦਾਨ ਸਾਬਤ ਹੋਵੇਗਾ, ਖਾਸ ਤੌਰ ‘ਤੇ ਉਨ੍ਹਾਂ ਲਈ ਜੋ ਅਕਸਰ ਆਪਣੀ ਯਾਤਰਾ ਦੌਰਾਨ ਬਜਟ-ਅਨੁਕੂਲ ਅਤੇ ਸਵੱਛ ਭੋਜਨ ਵਿਕਲਪਾਂ ਨੂੰ ਲੱਭਣ ਲਈ ਸੰਘਰਸ਼ ਕਰਦੇ ਹਨ।ਸ਼ਹਿਰੀ ਹਵਾਬਾਜ਼ੀ ਮੰਤਰਾਲਾ (MoCA) ਯਾਤਰੀਆਂ ਨੂੰ ਜੇਬ-ਅਨੁਕੂਲ ਦਰਾਂ ‘ਤੇ ਚੰਗੀ ਗੁਣਵੱਤਾ ਵਾਲਾ ਭੋਜਨ ਮੁਹੱਈਆ ਕਰਵਾਉਣ ਲਈ ਹਵਾਈ ਅੱਡੇ ‘ਤੇ ‘ਉਡਾਨ ਯਾਤਰੀ ਕੈਫੇ’ ਖੋਲ੍ਹਿਆ ਹੈ। ਇਸ ਨਾਲ ਨਾ ਸਿਰਫ਼ ਯਾਤਰੀਆਂ ਦੇ ਸਫ਼ਰ ਦੇ ਤਜ਼ਰਬੇ ਵਿੱਚ ਵਾਧਾ ਹੋਵੇਗਾ ਸਗੋਂ ਦੇਸ਼ ਦੇ ਆਰਥਿਕ ਵਿਕਾਸ ਨੂੰ ਵੀ ਹੁਲਾਰਾ ਮਿਲੇਗਾ। ਇਸ ਨਾਲ…

Read More

ਪੰਜਾਬ ਦੇ ਸਕੂਲਾਂ ਮਗਰੋਂ ਹੁਣ ਸਰਕਾਰ ਨੇ ਆਂਗਣਵਾੜੀ ਕੇਂਦਰਾਂ ਵਿਚ ਵੀ ਛੁੱਟੀਆਂ ਵਧਾ ਦਿੱਤੀਆਂ ਹਨ। ਸਰਕਾਰ ਨੇ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਹੈ। ਇਹ ਫੈਸਲਾ ਵਧਦੀ ਠੰਢ ਦੇ ਮੱਦੇਨਜ਼ਰ ਲਿਆ ਗਿਆ ਹੈ।ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਸਰਦੀ ਦਾ ਮੌਸਮ ਹੋਣ ਕਾਰਨ ਛੋਟੇ ਬੱਚਿਆਂ ਦਾ ਆਂਗਣਵਾੜੀ ਕੇਂਦਰਾਂ ਵਿੱਚ ਆਉਣਾ ਬਹੁਤ ਔਖਾ ਹੈ। ਇਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਇਹ ਫੈਸਲਾ ਕੀਤਾ ਹੈ। 7 ਜਨਵਰੀ ਤੋਂ 3 ਤੋਂ 6 ਸਾਲ ਦੇ ਬੱਚਿਆਂ ਨੂੰ ਆਂਗਣਵਾੜੀ ਕੇਂਦਰਾਂ ਵਿੱਚ ਲਿਆਉਣ ਦੀ ਇਜਾਜ਼ਤ ਦਿੱਤੀ ਗਈ ਹੈ। ਛੁੱਟੀਆਂ 2025 ਤੱਕ ਵਧਾ ਦਿੱਤੀਆਂ ਗਈਆਂ ਹਨ। ਇਸ ਦੇ ਨਾਲ…

Read More

ਸਾਲ 2025 ਟੈਕਨਾਲਜੀ ਜਗਤ ਵਿਚ ਵੀ ਕਈ ਨਵੇਂ ਬਦਲਾਅ ਲੈ ਕੇ ਆ ਰਿਹਾ ਹੈ। ਵ੍ਹਾਟਸਐਪ ਅਤੇ UPI ਸਮੇਤ ਸੇਵਾਵਾਂ ਨਾਲ ਜੁੜੇ ਕਈ ਨਿਯਮ 1 ਜਨਵਰੀ 2025 ਤੋਂ ਬਦਲਣ ਜਾ ਰਹੇ ਹਨ। WhatsApp ਵਰਗੀਆਂ ਸੇਵਾਵਾਂ ਦੀ ਵਰਤੋਂ ਯੂਜ਼ਰ ਰੋਜ਼ਾਨਾ ਕਰਦੇ ਹਨ। ਅਜਿਹੇ ‘ਚ ਜੇਕਰ ਇਨ੍ਹਾਂ ਨਾਲ ਜੁੜੇ ਨਿਯਮਾਂ ‘ਚ ਬਦਲਾਅ ਕੀਤਾ ਜਾਂਦਾ ਹੈ ਤਾਂ ਇਸ ਦਾ ਅਸਰ ਯੂਜ਼ਰਸ ‘ਤੇ ਵੀ ਦੇਖਣ ਨੂੰ ਮਿਲੇਗਾ, ਜਿਸ ਕਾਰਨ ਇਨ੍ਹਾਂ ਬਦਲੇ ਹੋਏ ਨਿਯਮਾਂ ਤੋਂ ਜਾਣੂ ਹੋਣਾ ਜ਼ਰੂਰੀ ਹੋ ਜਾਂਦਾ ਹੈ, ਆਓ ਜਾਣਦੇ ਹਾਂ ਕਿ ਨਵੇਂ ਸਾਲ ‘ਚ ਕਿਹੜੇ-ਕਿਹੜੇ ਨਿਯਮ ਬਦਲਣ ਜਾ ਰਹੇ ਹਨ। ਕਈ ਫੋਨਾਂ ‘ਤੇ ਬੰਦ ਹੋ ਜਾਵੇਗਾ WhatsApp ਸਾਲ 2025 ਤੋਂ ਲੱਖਾਂ ਐਂਡਰਾਇਡ…

Read More

ਪੰਜਾਬ ਵਿਚ ਅੰਤਰਜਾਤੀ ਵਿਆਹ ਯੋਜਨਾ ਦੇ ਤਹਿਤ ਹੁਣ ਅਰਜ਼ੀ ਦੇਣ ਵਾਲੇ ਜੋੜੇ ਨੂੰ 2.5 ਲੱਖ ਰੁਪਏ ਮਿਲਣਗੇ। ਹੁਣ ਅਰਜ਼ੀਕਰਤਾ ਨੂੰ ਪੇਮੈਂਟ ਲਈ ਪੋਸਟ ਆਫਿਸ ਵੀ ਨਹੀਂ ਜਾਣਾ ਪਵੇਗਾ ਸਗੋਂ ਉਸ ਨੂੰ ਆਨਲਾਈਨ ਹੀ ਸਹੂਲਤ ਮਿਲੇਗੀ। ਕੇਂਦਰ ਸਰਕਾਰ ਨੇ 2017 ਵਿਚ ਇਸ ਰਾਸ਼ੀ ਨੂੰ 50 ਹਜ਼ਾਰ ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕੀਤਾ ਸੀ ਪਰ ਪੰਜਾਬ ਨੇ ਹੁਣ ਇਸ ਨੂੰ ਲੈ ਕੇ ਹਰੀ ਝੰਡੀ ਦੇ ਦਿੱਤੀ ਹੈ। ਸੂਤਰਾਂ ਅਨੁਸਾਰ ਯੋਜਨਾ ਕੇਂਦਰ ਅਤੇ ਸੂਬਾ ਸਰਕਾਰ ਦੀ ਸਾਂਝੀ ਹੈ ਪਰ 2021 ਵਿਚ ਪੰਜਾਬ ਨੂੰ ਕੇਂਦਰ ਤੋਂ ਯੋਜਨਾ ਵਿਚ ਕੋਈ ਫੰਡ ਨਹੀਂ ਮਿਲਿਆ। ਇਸ ਕਾਰਣ ਯੋਜਨਾ ਠੰਡੇ ਬਸਤੇ ਵਿਚ ਹੀ ਰਹਿ ਗਈ। ਸੂਬੇ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਦੀਆਂ ਔਰਤਾਂ ਦੇ ਸਸ਼ਕਤੀਕਰਨ ਦੀ ਦਿਸ਼ਾ ਵਿਚ ਇਕ ਹੋਰ ਅਹਿਮ ਫ਼ੈਸਲਾ ਲਿਆ ਗਿਆ ਹੈ। ਸਰਕਾਰ ਵੱਲੋਂ ਕਪੂਰਥਲਾ ਜ਼ਿਲ੍ਹੇ ਦੇ ਕਾਂਝਲਾ ਵਿਖੇ ਵਿਸ਼ੇਸ਼ ਤੌਰ ’ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਦੱਸਿਆ ਕਿ ਇਹ ਕੈਂਪ ਪੂਰੀ ਤਰ੍ਹਾਂ ਮਹਿਲਾ ਸਟਾਫ਼ ਵੱਲੋਂ ਚਲਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਾਲ 2023 ਵਿਚ ਪੰਜਾਬ ਦੀਆਂ ਲੜਕੀਆਂ ਲਈ ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐੱਸ. ਏ. ਐੱਸ.…

Read More

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਗ ਕਮੇਟੀ ਦੀ ਮੀਟਿੰਗ ਹੋਈ ਹੈ। ਇਹ ਬੈਠਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ। ਇਸ ਦੌਰਾਨ ਪ੍ਰਧਾਨ ਧਾਮੀ ਨੇ ਮੀਟਿੰਗ ‘ਚ ਵੱਡਾ ਫੈਸਲਾ ਲਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲਿਆ ਗਿਆ ਹੈ। ਦਰਅਸਲ ਚੌੜਾ ਨੂੰ ਪੰਥ ‘ਚੋਂ ਛੇਕਣ ਦਾ ਮਤਾ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਕਈ ਆਗੂਆਂ ਵੱਲੋਂ ਵਿਰੋਧ ਕੀਤਾ ਗਿਆ ਸੀ ਕਿ ਇਹ ਮਤਾ ਜਲਦਬਾਜ਼ੀ ‘ਚ ਲਿਆ ਗਿਆ ਹੈ । ਅੱਜ ਦੀ ਮੀਟਿੰਗ ‘ਚ ਨਰਾਇਣ ਸਿੰਘ ਚੌੜਾ ਖ਼ਿਲਾਫ਼ ਲਿਆਂਦਾ ਮਤਾ ਵਾਪਸ ਲਿਆ ਹੈ। ਹਾਲਾਂਕਿ ਇਸ ਸਬੰਧੀ ਪੁਸ਼ਟੀ…

Read More

ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ‘ਤੇ ਬੀਤੇ ਦਿਨਾਂ ਵਿਚ ਲੱਗੇ ਕਥਿਤ ਦੋਸ਼ਾਂ ਦੀ ਜਾਂਚ ਪੜਤਾਲ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪਿਛਲੇ ਦਿਨਾਂ ਵਿਚ ਗਠਿਤ ਤਿੰਨ ਮੈਂਬਰੀ ਜਾਂਚ ਕਮੇਟੀ ਨੂੰ ਅੱਜ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਜਾਂਚ ਲਈ ਇਕ ਮਹੀਨੇ ਦਾ ਹੋਰ ਸਮਾਂ ਦੇਣ ਉਤੇ ਵੀਡੀਓ ਰਾਹੀਂ ਬਿਆਨ ਦਿੰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਮਾਂ ਜਾਂਚ ਕਮੇਟੀ ਨੂੰ ਨਹੀਂ ਦਿੱਤਾ ਗਿਆ ਸਗੋਂ ਮੈਨੂੰ ਲਟਕਾ ਕੇ ਰੱਖਣ ਲਈ ਦਿੱਤਾ ਗਿਆ ਹੈ, ਕਿ ਤੈਨੂੰ ਨਾ ਜਿਊਣ ਦੇਵਾਂਗੇ ਨਾ ਮਰਨ ਦੇਵਾਂਗੇ। ਉਨ੍ਹਾਂ ਅੱਗੇ ਕਿਹਾ ਕਿ 2 ਦਸੰਬਰ ਦੇ ਪੰਜ ਸਿੰਘ ਸਾਹਿਬਾਨ ਦੇ ਫੈਸਲੇ ਵਿਚ…

Read More

ਕਿਸਾਨ ਲੀਡਰ ਡੱਲੇਵਾਲ ਦੇ ਮਰਨ ਵਰਤ ਮਾਮਲੇ ਵਿਚ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਸੀ ਕਿ ਕਿਸੇ ਵੀ ਤਰੀਕੇ ਨਾਲ ਡੱਲੇਵਾਲ ਦੀ ਭੁੱਖ ਹੜਤਾਲ ਖਤਮ ਕਰਵਾਵੇ ਜਾਂ ਉਸ ਨੂੰ ਹਸਪਤਾਲ ਦਾਖ਼ਲ ਕਰਾਵੇ। ਇਸ ਮਾਮਲੇ ਵਿਚ ਹੁਣ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਹੋਰ ਸਮਾਂ ਦਿੱਤਾ ਹੈ ਅਤੇ ਮਾਮਲੇ ਦੀ ਅਗਲੀ ਸੁਣਵਾਈ 2 ਜਨਵਰੀ ਨੂੰ ਹੋਵੇਗੀ

Read More

ਸੂਬੇ ਦੇ ਵੱਧ ਤੋਂ ਵੱਧ ਖੇਤਰ ਨੂੰ ਹਰਿਆ-ਭਰਿਆ ਬਣਾਉਣ ਅਤੇ ਜੰਗਲੀ ਜੀਵਾਂ ਦੀ ਸੁਰੱਖਿਆ ਦੇ ਮਕਸਦ ਨਾਲ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਸਾਲ 2024 ਦੌਰਾਨ ਮਹੱਤਵਪੂਰਨ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਇਸ ਸਾਲ ਦੌਰਾਨ ਵੱਖ-ਵੱਖ ਸਕੀਮਾਂ ਜਿਵੇਂ ਕਿ ਸਟੇਟ ਅਥਾਰਟੀ ਕੈਂਪਾ ਅਤੇ ਹਰਿਆਲੀ ਪੰਜਾਬ ਮਿਸ਼ਨ ਤਹਿਤ 2.84 ਲੱਖ ਪੌਦੇ ਲਗਾਏ ਗਏ ਹਨ। ਇਸ ਤੋਂ ਇਲਾਵਾ 3153.33 ਹੈਕਟੇਅਰ ਰਕਬੇ ਨੂੰ ਜੰਗਲਾਂ ਅਧੀਨ ਲਿਆਂਦਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਗੈਰ-ਜੰਗਲਾਤ ਅਤੇ ਸਰਕਾਰੀ ਜ਼ਮੀਨਾਂ ਵਿੱਚ ਲਗਾਏ ਪੌਦਿਆਂ ਦੀ ਗੈਰ-ਕਾਨੂੰਨੀ ਕਟਾਈ ਨੂੰ ਰੋਕਣ ਦੇ ਨਾਲ ਨਾਲ ਵਾਤਾਵਰਣ ਨੂੰ ਪ੍ਰਦੂਸ਼ਣ…

Read More

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿਚ ਛੁੱਟੀਆਂ ’ਚ ਵਾਧਾ ਕੀਤਾ ਗਿਆ ਹੈ। ਕੜਾਕੇ ਦੀ ਠੰਢ ਵੱਧਣ ਕਾਰਨ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਟਵੀਟ ਕਰ ਕੇ ਇਹ ਜਾਣਕਾਰੀ ਸਾਂਝੀ ਕੀਤੀ ਗਈ ਹੈ। ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਪਣੇ ਟਵੀਟ ’ਤੇ ਲਿਖਿਆ ਹੈ ਕਿ ‘‘ਮਾਣਯੋਗ ਮੁੱਖ ਮੰਤਰੀ ਜੀ ਦੇ ਦਿਸ਼ਾ-ਨਿਰਦੇਸ਼ ਅਨੁਸਾਰ, ਠੰਢ ਕਾਰਨ ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ’ਚ 7 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ। ਪੰਜਾਬ ਦੇ ਸਾਰੇ ਸਕੂਲ 8 ਜਨਵਰੀ ਨੂੰ ਖੁੱਲਣਗੇ।’’ ਠੰਢ ਦੇ ਚਲਦਿਆਂ ਪੰਜਾਬ ਸਰਕਾਰ ਨੇ ਇਹ ਹੁਕਮ ਜਾਰੀ ਕੀਤੇ ਹਨ। ਪੰਜਾਬ ਸਰਕਾਰ ਨੇ ਕੜਾਕੇ ਦੀ ਠੰਢ ਨੂੰ ਵੇਖਦਿਆਂ ਸਕੂਲਾਂ…

Read More