Author: Pushminder Sidhu

ਪੰਜਾਬ ਵਿਚ ਅੱਜ ਇਕ ਵਾਰ ਫਿਰ ਤੋਂ ਲਾਕਡਾਊਨ ਵਲਗੇ ਹਾਲਾਤ ਪੈਦਾ ਹੋ ਗਏ ਹਨ। ਕਿਸਾਨ ਜਥੇਬੰਦੀਆਂ ਵੱਲੋਂ ਦਿੱਤੀ ਗਈ ਪੰਜਾਬ ਬੰਦ ਦੀ ਕਾਲ ਦੌਰਾਨ ਅੱਜ ਪੂਰਾ ਪੰਜਾਬ ਲਾਕਡਾਊਨ ਹੋ ਗਿਆ ਹੈ। ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੰਜਾਬ ਬੰਦ ਦੀ ਕਾਲ ਦਿੱਤੀ ਗਈ ਹੈ। ਇਸ ਦੌਰਾਨ ਕਿਸਾਨਾਂ ਵੱਲੋਂ ਸਾਰੇ ਸਕੂਲ, ਕਾਲਜ, ਦਫ਼ਤਰ ਅਤੇ ਹਰ ਤਰ੍ਹਾਂ ਦੇ ਅਦਾਰੇ ਇਥੋਂ ਤੱਕ ਕਿ ਸੜਕੀ ਅਤੇ ਰੇਲ ਆਵਾਜਾਈ ਵੀ ਠੱਪ ਕੀਤੀ ਗਈ ਹੈ। ਐੱਮ. ਐੱਸ.ਪੀ. ਗਾਰੰਟੀ ਸਣੇ ਕਿਸਾਨੀ ਮੰਗਾਂ ‘ਤੇ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦੇ ਮੱਦੇਨਜ਼ਰ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਹੈ, ਜਿਸ ਦੌਰਾਨ ਕਿਸਾਨ ਆਗੂਆਂ ਵੱਲੋਂ…

Read More

ਕਿਸਾਨ ਯੂਨੀਅਨ ਵੱਲੋਂ ਅੱਜ ਸੋਮਵਾਰ 30 ਦਸੰਬਰ ਨੂੰ ਪੰਜਾਬ ਬੰਦ ਕੀਤਾ ਗਿਆ ਹੈ। ਜਿਸ ਕਾਰਨ ਸੜਕੀ ਆਵਾਜਾਈ, ਰੇਲ ਆਵਾਜਾਈ ਤੇ ਰੋਕ ਲਗਾਈ ਗਈ ਹੈ। ਪੰਜਾਬ ਬੰਦ ਕਾਰਨ ਹਾਈਵੇਅ ਹਨ, ਜਿਸ ਕਾਰਨ ਘਰਾਂ ਤੋਂ ਨਿਕਲਣ ਵਾਲੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹ ਧਰਨਾ ਸਵੇਰੇ 7 ਵਜੇ ਤੋਂ ਸ਼ੁਰੂ ਹੈ ਅਤੇ ਸ਼ਾਮ 4 ਵਜੇ ਤੱਕ ਜਾਰੀ ਰਹੇਗਾ। ਵੱਖ-ਵੱਖ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਗਏ ਰੇਲ ਰੋਕੋ ਅੰਦੋਲਨ ਕਾਰਨ ਅੱਜ ਭਾਰਤੀ ਰੇਲਵੇ ਨੇ ਕਈ ਅਹਿਮ ਕਦਮ ਚੁੱਕੇ ਹਨ। ਰੇਲਵੇ ਵਿਭਾਗ ਨੇ ਅੰਦੋਲਨ ਕਾਰਨ ਚੰਡੀਗੜ੍ਹ ਅਤੇ ਕਾਲਕਾ ਤੋਂ ਚੱਲਣ ਵਾਲੀਆਂ ਤਿੰਨ ਸ਼ਤਾਬਦੀ ਟ੍ਰੇਨਾਂ ਸਮੇਤ 15 ਟ੍ਰੇਨਾਂ ਨੂੰ ਰੱਦ ਕਰ ਦਿੱਤਾ ਹੈ।…

Read More

ਖਨੌਰੀ ਬਾਰਡਰ ‘ਤੇ ਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਮਰਨ ਵਰਤ ਨੂੰ ਅੱਜ 36 ਦਿਨ ਹੋ ਗਏ ਹਨ। ਪੰਜਾਬ ਸਰਕਾਰ ਪੰਜਾਬ ਸਰਕਾਰ ਕਿਸਾਨ ਆਗੂ ਨੂੰ ਹਸਪਤਾਲ ‘ਚ ਦਾਖਲ ਕਰਵਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਇਸੇ ਦੌਰਾਨ ਸਾਬਕਾ ਏਡੀਜੀਪੀ ਜਸਕਰਨ ਸਿੰਘ ਖਨੌਰੀ ਬਾਰਡਰ ਪਹੁੰਚੇ, ਉਨ੍ਹਾਂ ਨਾਲ ਪੁਲਿਸ ਦੀ ਟੀਮ ਵੀ ਮੌਜੂਦ ਰਹੀ। ਉਨ੍ਹਾਂ ਦੇ ਨਾਲ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੱਧੂ ਅਤੇ ਪਟਿਆਲਾ ਦੇ ਐਸਐਸਪੀ ਨਾਨਕ ਸਿੰਘ ਵੀ ਮੌਜੂਦ ਹਨ। ਇਸ ਦੌਰਾਨ ਉਨ੍ਹਾਂ ਨਾਲ ਡੱਲੇਵਾਲ ਦੇ ਮੈਡੀਕਲ ਟੈਸਟ ਕਰਨ ਲਈ ਡਾਕਟਰਾਂ ਦੀ ਟੀਮ ਵੀ ਪਹੁੰਚੀ, ਜਿਨ੍ਹਾਂ ਨੇ ਡੱਲੇਵਾਲ ਦਾ ਮੈਡੀਕਲ ਚੈੱਕਅਪ ਤੇ ਬਲੱਡ ਸੈਂਪਲ ਲਏ। ਏਡੀਜੀਪੀ ਨੇ ਦੱਸਿਆ ਕਿ ਉਹ ਮੈਡੀਕਲ ਟੀਮ…

Read More

ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਸਾਨਾਂ ਦੇ ਧਰਨੇ ਦੌਰਾਨ ਮਰਨ ਵਰਤ ਦਾ ਫੈਸਲਾ ਕੀਤਾ ਹੈ, ਜਿਸ ਕਾਰਨ ਉਨ੍ਹਾਂ ਦੀ ਸਿਹਤ ਦਿਨੋ-ਦਿਨ ਵਿਗੜਦੀ ਜਾ ਰਹੀ ਹੈ। ਇਸ ਦੌਰਾਨ ਪੰਜਾਬ ਸਰਕਾਰ ਨੇ ਐਤਵਾਰ (29 ਦਸੰਬਰ) ਨੂੰ ਇੱਕ ਟੀਮ ਬਣਾਈ ਜੋ ਜਗਜੀਤ ਸਿੰਘ ਡੱਲੇਵਾਲ ਪਹੁੰਚੀ। ਟੀਮ ਨੇ ਉਸ ਨੂੰ ਡਾਕਟਰੀ ਸਹਾਇਤਾ ਲੈਣ ਲਈ ਮਨਾਉਣ ਦੀ ਕੋਸ਼ਿਸ਼ ਕੀਤੀ ਪਰ ਡੱਲੇਵਾਲ ਨੇ ਇਨਕਾਰ ਕਰ ਦਿਤਾ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ ਜਗਜੀਤ ਸਿੰਘ ਡੱਲੇਵਾਲ ਨੂੰ ਹਸਪਤਾਲ ਭਰਤੀ ਕਰਾਉਣ ਨੂੰ ਲੈ ਕੇ ਸੁਪਰੀਮ ਕੋਰਟ ’ਚ ਕੰਟੈਪਟ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਇੱਕ ਪਾਸੇ ਕਿਸਾਨਾਂ ਦੁਆਰਾ ਪੰਜਾਬ ਬੰਦ ਦੂਜੇ ਪਾਸੇ ਸੁਪਰੀਮ ਕੋਰਟ ਦਾ ਕਹਿਣਾ…

Read More

ਸੂਬਾ ਵਾਸੀਆਂ ਨੂੰ ਘਰ ਬੈਠਿਆਂ ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਉਤੇ ਚੱਲਦਿਆਂ ਮਾਲ ਵਿਭਾਗ ਵੱਲੋਂ ਕਈ ਅਹਿਮ ਕਦਮ ਚੁੱਕੇ ਗਏ ਜਿਸ ਤਹਿਤ ਰਜਿਸਟਰੀਆਂ ਲਈ ਆਨਲਾਈਨ ਤੇ ਡਾਕੂਮੈਂਟੇਸ਼ਨ ਨੂੰ ਸਫਲਤਾਪੂਰਵਕ ਲਾਗੂ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣਿਆ। ਸਾਲ 2024 ਵਿੱਚ ਮਾਲ ਵਿਭਾਗ ਵੱਲੋਂ ਵੱਡੇ ਸੁਧਾਰ ਕੀਤੇ ਗਏ ਜਿਸ ਨਾਲ ਲੋਕਾਂ ਦੀ ਤਹਿਸੀਲ ਦਫਤਰਾਂ ਵਿੱਚ ਖੱਜਲ ਖੁਆਰੀ ਖਤਮ ਹੋਈ। ਇਸ ਤੋਂ ਇਲਾਵਾ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦੀ ਪ੍ਰਵਾਨਗੀ ਦੇ ਫੈਸਲੇ ਦਾ ਵੀ ਦਸੰਬਰ ਮਹੀਨੇ ਤੋਂ ਲੋਕ ਫਾਇਦਾ ਉਠਾ ਰਹੇ ਹਨ। ਮਾਲ ਵਿਭਾਗ ਦੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਮਾਲ ਤੇ ਮੁੜ ਵਸੇਬਾ…

Read More

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ, ਪੇਂਟਿੰਗ, ਪਲੰਬਿੰਗ,…

Read More

ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੁਜਾਰੀ ਗ੍ਰੰਥੀ ਸਕੀਮ ਦਾ ਐਲਾਨ ਕੀਤਾ ਹੈ। ਪ੍ਰੈੱਸ ਕਾਨਫਰੰਸ ਦੌਰਾਨ ਕੇਜਰੀਵਾਲ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਮੰਦਰ ਦੇ ਪੁਜਾਰੀਆਂ ਨੂੰ ਹਰ ਮਹੀਨੇ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੁਰਦੁਆਰਿਆਂ ਦੇ ਗ੍ਰੰਥੀਆਂ ਨੂੰ ਵੀ 18,000 ਰੁਪਏ ਦੀ ਰਾਸ਼ੀ ਦਿੱਤੀ ਜਾਵੇਗੀ। ਇਸ ਸਕੀਮ ਲਈ ਰਜਿਸਟ੍ਰੇਸ਼ਨ ਭਲਕ ਤੋਂ ਸ਼ੁਰੂ ਹੋ ਜਾਵੇਗੀ। ਪੁਜਾਰੀ ਗ੍ਰੰਥੀ ਯੋਜਨਾ ਕੱਲ੍ਹ ਯਾਨੀ ਮੰਗਲਵਾਰ ਨੂੰ ਕਨਾਟ ਪਲੇਸ ਤੋਂ ਸ਼ੁਰੂ ਕੀਤੀ ਜਾਵੇਗੀ। ਰਜਿਸਟ੍ਰੇਸ਼ਨ ਕਨਾਟ ਪਲੇਸ ਸਥਿਤ ਪ੍ਰਾਚੀਨ ਹਨੂੰਮਾਨ ਮੰਦਰ ਤੋਂ ਸ਼ੁਰੂ ਹੋਵੇਗੀ।

Read More

ਇੱਕ ਪਾਸੇ ਕਿਸਾਨ ਜਥੇਬੰਦੀਆਂ ਵੱਲੋਂ ਅੱਜ ਪੂਰਾ ਪੰਜਾਬ ਬੰਦ ਕੀਤਾ ਹੋਇਆ ਹੈ ਅਤੇ ਪੰਜਾਬ ਭਰ ਦੇ ਵਿੱਚੋਂ ਕਿਸਾਨਾਂ ਨੂੰ ਸਮਰਥਨ ਵੀ ਮਿਲ ਰਿਹਾ ਹੈ। ਦੂਜੇ ਪਾਸੇ ਲਗਾਤਾਰ ਹੀ ਪੰਜਾਬ ਸਰਕਾਰ ਵੱਲੋਂ ਕਿਸਾਨ ਨੇਤਾ ਜਗਜੀਤ ਸਿੰਘ ਡੱਲੇਵਾਲ ਨੂੰ ਮੈਡੀਕਲ ਸਹੂਲਤ ਦੇਣ ਲਈ ਉਥੋਂ ਲਿਜਾਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅੱਜ 5000 ਦੇ ਕਰੀਬ ਪੁਲਿਸ ਮੁਲਾਜ਼ਮ ਖਨੋਰੀ ਬਾਰਡਰ ਤੇ ਤੈਨਾਤ ਕਰ ਦਿੱਤਾ ਗਿਆ ਤੇ ਐਂਬੂਲੈਂਸ ਵੀ ਵੱਡੀ ਗਿਣਤੀ ਵਿੱਚ ਤੈਨਾਤ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚਲਦੇ ਅੰਮ੍ਰਿਤਸਰ ਗੋਲਡਨ ਗੇਟ ਤੋਂ ਕਿਸਾਨ ਆਗੂ ਸਰਵਨ ਸਿੰਘ ਪੰਧੇਰ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਹੋਇਆ ਐਲਾਨ ਕੀਤਾ ਕਿ ਅਗਰ ਖਨੋਰੀ ਬਾਰਡਰ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਿਰਤ ਵਿਭਾਗ ਨੇ ਸਾਲ 2024 ਦੌਰਾਨ ਬਹੁਤ ਸਾਰੇ ਲੋਕ ਪੱਖੀ ਕਾਰਜ ਅਮਲ ਵਿੱਚ ਲਿਆਂਦੇ ਹਨ। ਜਿੱਥੇ ਕਿਰਤੀਆਂ ਨੂੰ ਸਰਕਾਰੀ ਸਕੀਮਾਂ ਅਤੇ ਹੋਰ ਨੀਤੀਆਂ ਤੋਂ ਜਾਣੂੰ ਕਰਵਾਉਣ ਲਈ ਪੂਰੇ ਪੰਜਾਬ ਵਿੱਚ ਵਿਸ਼ੇਸ਼ ਕੈਂਪ ਲਗਾਏ ਗਏ, ਉੱਥੇ ਹੀ ਬਹੁਤ ਸਾਰੀਆਂ ਭਲਾਈ ਸਕੀਮਾਂ ਤਹਿਤ ਕਿਰਤੀਆਂ ਨੂੰ ਕਰੋੜਾਂ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਕਿਰਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਕਿਰਤ ਵਿਭਾਗ ਵੱਲੋਂ ਵੱਖ-ਵੱਖ ਐਕਟਾਂ ਅਧੀਨ ਪ੍ਰਦਾਨ ਕੀਤੀਆਂ ਜਾਣ ਵਾਲੀਆਂ ਸਾਰੀਆਂ ਸੇਵਾਵਾਂ/ਉਦਯੋਗਿਕ ਸਕੀਮਾਂ ਨੂੰ ਡਿਜ਼ੀਟਾਈਜ਼ ਕੀਤਾ ਗਿਆ ਹੈ, ਜਿਸ ਵਿੱਚ ਬਿਲਡਿੰਗ ਪਲਾਨ ਨੂੰ ਪ੍ਰਵਾਨਗੀ ਦੇਣਾ, ਫੈਕਟਰੀਆਂ ਦੀ ਰਜਿਸਟ੍ਰੇਸ਼ਨ, ਲਾਇਸੈਂਸ ਲਈ ਮਨਜ਼ੂਰੀ,…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨੌਜਵਾਨਾਂ ਦੇ ਵਿਦੇਸ਼ਾਂ ਵਿੱਚ ਜਾਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਅਤੇ ਨੌਜਵਾਨਾਂ ਨੂੰ ਨੌਕਰੀਆਂ ਤਲਾਸ਼ਣ ਦੀ ਬਜਾਏ ਰੋਜ਼ਗਾਰ ਪੈਦਾ ਕਰਨ ਵਾਲੇ ਬਣਾਉਣ ਦੇ ਦਿੱਤੇ ਹੋਕੇ ‘ਤੇ ਅਮਲ ਕਰਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਤਕਰੀਬਨ ਪੰਜਾਹ ਹਜ਼ਾਰ ਰੈਗੂਲਰ ਨੌਕਰੀਆਂ ਹੀ ਨਹੀਂ ਦਿੱਤੀਆਂ, ਬਲਕਿ ਸੂਬੇ ਦੇ ਨੌਜਵਾਨਾਂ ਨੂੰ ਹੁਨਰਮੰਦ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਆਪਣੇ ਕਾਰੋਬਾਰ ਸ਼ੁਰੂ ਕਰਨ ਵਿੱਚ ਵੀ ਸਹਾਇਤਾ ਪ੍ਰਦਾਨ ਕੀਤੀ ਹੈ। ਸੂਬਾ ਸਰਕਾਰ ਦੀਆਂ ਦੋ ਸਾਲਾਂ ਅਤੇ 9 ਮਹੀਨਿਆਂ ਦੀਆਂ ਪ੍ਰਾਪਤੀਆਂ ‘ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਆਪਣੇ ਕਾਰਜਕਾਲ ਦੇ…

Read More