Author: Pushminder Sidhu

ਜ਼ਿਲਾ ਗੁਰਦਾਸਪੁਰ ਦੇ ਪਿੰਡ ਲਾਲੇਨੰਗਲ ਤੋਂ ਤਿੰਨ ਦਿਨ ਪਹਿਲਾਂ 10ਵੀਂ ਜਮਾਤ’ਚ ਪੜਦਾ ਨੌਜਵਾਨ ਗੁਰਸ਼ਾਨ ਸਿੰਘ ਉਮਰ 16 ਸਾਲ ਆਪਣੇ ਪਿਤਾ ਪਰਮਜੀਤ ਸਿੰਘ ਅਤੇ 6 ਲੇਬਰ ਵਾਲੇ ਵਿੱਅਕਤੀਆਂ ਨਾਲ ਹਰਿਆਣੇ ਦੇ ਰੋਹਤਕ ਜਿ੍ਲੇ ਦੇ ਕਸਬਾ ਬਾਦਲੀ ਵਿਖੇ ਰੀਪਰ ਨਾਲ ਤੂੜੀ ਬਣਾਉਂਣ ਗਿਆ ਸੀ ਅਤੇ ਉੱਥੇ ਜਾਂਦਿਆਂ ਹੀ ਕਸਬਾ ਬਾਦਲੀ ਨਜਦੀਕ ਪਿੰਡ ਝਿੱਜਰ ਦੀ ਐਨ ਸੀ ਆਰ ਨਹਿਰ ’ਚ ਨਹਾਉਂਣ ਚਲਾ ਗਿਆ ਜਿੱਥੇ ਪੈਰ ਫਿਸਲਨ ਕਾਰਨ ਨੌਜਵਾਨ ਗੁਰਸ਼ਾਨ ਸਿੰਘ ਦੀ ਪਾਣੀ ਡੁੱਬਣ ਨਾਲ ਮੌਤ ਹੋਣ ਦੀ ਖਬਰ ਹੈ। ਇਸ ਸਬੰਧੀ ਮਿ੍ਰਤਕ ਗੁਰਸ਼ਾਨ ਸਿੰਘ ਦੇ ਪਿਤਾ ਨੰਬੜਦਾਰ ਪਰਮਜੀਤ ਸਿੰਘ ਨੇ ਦੱਸਿਆ ਕਿ 3 ਤਿੰਨ ਦਿਨ ਪਹਿਲਾਂ ਉਹ ਆਪਣੇ ਲੜਕੇ ਗੁਰਸ਼ਾਨ ਸਿੰਘ ਅਤੇ 6…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਜਿਲ੍ਹੇ ਦੇ ਵੱਖ-ਵੱਖ ਹਲਕਿਆਂ ਵਿੱਚ ਸਕੂਲਾਂ ਵਿੱਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾਣਗੇ। ਬਟਾਲਾ ਦੇ ਵਿਧਾਇਕ ਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨ ਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਕੱਲ 7 ਅਪ੍ਰੈਲ ਨੂੰ ਤਿੰਨ ਸਕੂਲਾਂ, ਸਰਕਾਰੀ ਪ੍ਰਾਇਮਰੀ ਸਕੂਲ ਕੁਤਬੀ ਨੰਗਲ ਅਤੇ ਸਰਕਾਰੀ ਪ੍ਰਾਇਮਰੀ ਤੇ ਸੀਨੀਅਰ ਸੈਕੰਡਰੀ ਸਕੂਲ ਕਿਲਾ ਟੇਕ ਸਿੰਘ ਵਿੱਚ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ ਜਾਵੇਗਾ। ਵਿਧਾਇਕ ਸ਼ੈਰੀ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ 37ਵੇਂ ਦਿਨ, ਪੰਜਾਬ ਪੁਲਿਸ ਨੇ 337 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 37 ਐਫਆਈਆਰਜ਼ ਦਰਜ ਕਰਨ ਤੋਂ ਬਾਅਦ 54 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਦੇ ਨਾਲ, ਮਹਿਜ਼ 37 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ ਹੁਣ 5169 ਹੋ ਗਈ ਹੈ।ਪੁਲਿਸ ਟੀਮਾਂ ਨੇ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 411 ਗ੍ਰਾਮ ਹੈਰੋਇਨ, 1617 ਨਸ਼ੀਲੀਆਂ ਗੋਲੀਆਂ ਅਤੇ 34400 ਰੁਪਏ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ।ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ…

Read More

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੂਬਾ ਸਰਕਾਰ ਪੰਜਾਬ ਭਰ ਦੀਆਂ 1,864 ਅਨਾਜ ਮੰਡੀਆਂ ਵਿੱਚ ਕਿਸਾਨਾਂ ਦੇ ਸਵਾਗਤ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਕਣਕ ਦੀ ਖਰੀਦ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸੂਬੇ ਦੀਆਂ ਅਨਾਜ ਮੰਡੀਆਂ ਵਿੱਚ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਬਾਰਦਾਨੇ, ਪੱਖੇ, ਆਵਾਜਾਈ ਅਤੇ ਰਿਹਾਇਸ਼ ਦੇ ਪ੍ਰਬੰਧਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕਿਸਾਨਾਂ ਨੂੰ ਆਪਣੀ ਪੁੱਤਾਂ ਵਾਂਗੀ ਵਾਲੀ ਕਣਕ ਵੇਚਣ ਸਮੇਂ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਖਰੀਦ ਕਾਰਜ਼ਾਂ ‘ਚ ਲੱਗੇ ਸਟਾਫ ਨੂੰ ਕੋਈ ਵੀ ਛੁੱਟੀ ਨਹੀਂ ਦਿੱਤੀ ਜਾਵੇਗੀ ਜਦੋਂ…

Read More

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰੀ ਹਸਪਤਾਲਾਂ ‘ਚ ਵਿਸ਼ਵ ਪੱਧਰੀ ਸਹੂਲਤਾਂ ਉਪਲਬਧ ਕਰਵਾਉਣ ਵੱਲ ਸੂਬਾ ਸਰਕਾਰ ਵੱਲੋਂ ਇੱਕ ਹੋਰ ਕਦਮ ਵਧਾਉਂਦਿਆਂ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਬਹੁਤ ਜਲਦ ਦੇਸ਼ ਦੇ ਪਹਿਲੇ ‘ਮਰੀਜ਼ ਸੁਵਿਧਾ ਕੇਂਦਰ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇੱਥੇ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ‘ਮਰੀਜ਼ ਸੁਵਿਧਾ ਕੇਂਦਰ’ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਂਦਿਆਂ ਕੀਤਾ।ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਮਈ ਮਹੀਨੇ ਇਸ ‘ਮਰੀਜ਼ ਸੁਵਿਧਾ ਕੇਂਦਰ’ ਦੀ ਸ਼ੁਰੂਆਤ ਹੋਣ ਨਾਲ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਜਾਵੇਗਾ ਜਿਥੇ ਮਰੀਜ਼ਾਂ ਲਈ ‘ਮਰੀਜ਼ ਸੁਵਿਧਾ…

Read More

ਆਮ ਆਦਮੀ ਪਾਰਟੀ (ਆਪ) ਨੇ ਸ਼ੁੱਕਰਵਾਰ ਨੂੰ ਕਾਂਗਰਸ ਆਗੂ ਪ੍ਰਤਾਪ ਸਿੰਘ ਬਾਜਵਾ ਦੀ ਪੰਜਾਬ ਪੁਲਿਸ ਵਿਰੁੱਧ ਅਪਮਾਨਜਨਕ ਅਤੇ ਗੈਰ-ਜ਼ਿੰਮੇਵਾਰਾਨਾ ਟਿੱਪਣੀਆਂ ਲਈ ਸਖ਼ਤ ਨਿੰਦਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦਾ ਬਿਆਨ ਨਾ ਸਿਰਫ਼ ਅਨੁਸ਼ਾਸਿਤ ਅਤੇ ਪ੍ਰਤਿਸ਼ਠਾਵਾਨ ਪੁਲਿਸ ਫੋਰਸ ਦਾ ਅਪਮਾਨ ਹੈ, ਸਗੋਂ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਲਈ ਰੋਜ਼ਾਨਾ ਆਪਣੀਆਂ ਜਾਨਾਂ ਖ਼ਤਰੇ ਵਿੱਚ ਪਾਉਣ ਵਾਲਿਆਂ ਦਾ ਮਨੋਬਲ ਡੇਗਣ ਦੀ ਕੋਸ਼ਿਸ਼ ਵੀ ਹੈ। ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਬਾਜਵਾ ਨੇ ਦੋਸ਼ ਲਾਇਆ ਸੀ ਕਿ “ਮੌਜੂਦਾ ਪੰਜਾਬ ਪੁਲਿਸ ਪੂਰੀ ਤਰ੍ਹਾਂ ਭ੍ਰਿਸ਼ਟ ਹੋ ਚੁੱਕੀ ਹੈ” ਅਤੇ ਉਨ੍ਹਾਂ ਨੇ ਪੂਰੀ ਫੋਰਸ ਨੂੰ ਖਤਮ ਕਰਨ ਅਤੇ ਪੁਨਰਗਠਨ ਦੀ ਮੰਗ ਕੀਤੀ ਸੀ।ਆਪ ਪੰਜਾਬ ਦੇ ਸੀਨੀਅਰ ਬੁਲਾਰੇ ਨੀਲ…

Read More

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਖਾਲਿਸਤਾਨੀ ਸਮਰਥਕ ਗੁਰਪਤਵੰਤ ਪੰਨੂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਬਾਰੇ ਦਿੱਤੇ ਘਟੀਆ ਬਿਆਨ ਦੀ ਸਖ਼ਤ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੀ ਭਾਈਚਾਰਕ ਸਾਂਝ ਬਹੁਤ ਮਜ਼ਬੂਤ ਹੈ। ਇੱਥੇ ਵੰਡ ਪਾਉਣ ਵਾਲੇ ਲੋਕ ਕਦੇ ਕਾਮਯਾਬ ਨਹੀਂ ਹੋਣਗੇ।ਐਤਵਾਰ ਨੂੰ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਗੁਰਪਤਵੰਤ ਪੰਨੂ ਨੇ ਸਿੱਖੀ ਦੇ ਨਾਂ ‘ਤੇ ਬਹੁਤ ਹੀ ਘਿਨਾਉਣੀ ਬਿਆਨਬਾਜ਼ੀ ਕੀਤੀ ਹੈ | ਉਸ ਦੇ ਬਿਆਨ ਤੋਂ ਪਤਾ ਲੱਗਦਾ ਹੈ ਕਿ ਉਸ ਨੂੰ ਸਿੱਖ ਧਰਮ ਅਤੇ ਡਾ. ਅੰਬੇਡਕਰ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ, “ਸਾਡੇ ਗੁਰੂਆਂ ਨੇ ਸਾਰੇ…

Read More

ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਇੱਕ ਹੋਰ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ 7 ਅਪ੍ਰੈਲ ਤੋਂ ਸ਼ੁਰੂ ਹੋਣ ਵਾਲਾ 54 ਦਿਨਾਂ ਦਾ ਸਿੱਖਿਆ ਦਾ ਤਿਉਹਾਰ ‘ਸਿੱਖਿਆ ਕ੍ਰਾਂਤੀ’ ਦੇ ਆਗਾਜ਼ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਤਹਿਤ ਸੂਬੇ ਭਰ ਦੇ 12,000 ਸਰਕਾਰੀ ਸਕੂਲਾਂ ਵਿੱਚ 2,000 ਕਰੋੜ ਰੁਪਏ ਦੀ ਲਾਗਤ ਵਾਲੇ ਨਵੇਂ ਬੁਨਿਆਦੀ ਢਾਂਚਾ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਜਾਵੇਗਾ।ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਇਸ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ…

Read More

ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਹਾਲੀਵੁਡ ਸਟਾਰ ਵਿਲ ਸਮਿਥ ਨਾਲ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਦਿਲਜੀਤ ਦੇ ਇੰਸਟਾਗ੍ਰਾਮ ‘ਤੇ ਸ਼ੇਅਰ ਕੀਤੀ ਗਈ ਵੀਡੀਓ ਵਿੱਚ ਦੋਵਾਂ ਸਿਤਾਰਿਆਂ ਨੂੰ ਢੋਲ ਦੀ ਤਾਲ ‘ਤੇ ਇਕੱਠੇ ਨੱਚਦੇ ਦੇਖਿਆ ਜਾ ਸਕਦਾ ਹੈ।ਇਸ ਕਲਿੱਪ ਵਿੱਚ, ਵਿਲ ਸਮਿਥ ਨੂੰ ਦਿਲਜੀਤ ਨਾਲ ਭੰਗੜੇ ਦੇ ਕੁਝ ਸਟੈਪਸ ਕਰਦੇ ਦੇਖਿਆ ਜਾ ਸਕਦਾ ਹੈ। ਵੀਡੀਓ ਦੇ ਨਾਲ, ਦਿਲਜੀਤ ਨੇ ਇੱਕ ਕੈਪਸ਼ਨ ਲਿਖਿਆ ਜਿਸ ਵਿੱਚ ਲਿਖਿਆ ਸੀ, “ਪੰਜਾਬੀ ਆ ਗਏ ਓਏ। One & Only LIVING LEGEND @willsmith ਦੇ ਨਾਲ।

Read More

ਸ਼੍ਰੋਮਣੀ ਅਕਾਲੀ ਦਲ ਨੇ ਆਪਣੀਆਂ ਅੰਦਰੂਨੀ ਕਾਰਜਕਾਰੀਆਂ ਨੂੰ ਮਜ਼ਬੂਤ ਕਰਨ ਲਈ 8 ਅਪ੍ਰੈਲ, 2025 ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫਤਰ ਵਿੱਚ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਦਾ ਮੁੱਖ ਉਦੇਸ਼ ਨਵੇਂ ਪ੍ਰਧਾਨ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਦੀ ਚੋਣ ਲਈ ਜਨਰਲ ਡੈਲੀਗੇਟ ਸੈਸ਼ਨਾਂ ਦੀਆਂ ਤਰੀਕਾਂ ਨੂੰ ਤੈਅ ਕਰਨਾ ਹੈ।ਮੀਟਿੰਗ ਦੀ ਪ੍ਰਧਾਨਗੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਕਰਨਗੇ। ਇਹ ਮੀਟਿੰਗ ਪਾਰਟੀ ਦੇ ਭਵਿੱਖੀ ਰਣਨੀਤੀ ਅਤੇ ਅਹੁਦੇਦਾਰਾਂ ਦੀ ਨਿਯੁਕਤੀ ਨੂੰ ਲੈ ਕੇ ਮਹੱਤਵਪੂਰਨ ਮੰਨੀ ਜਾ ਰਹੀ ਹੈ। ਪਾਰਟੀ ਦੇ ਬੁਲਾਰੇ ਦਲਜੀਤ ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਲਈ ਇਹ ਇੱਕ ਅਹਿਮ ਮੌਕਾ ਹੈ,…

Read More