Author: Pushminder Sidhu

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਭਲਾਈ ਲਈ ਕਾਰਜਸ਼ੀਲ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੀਆਂ 1503 ਸੰਸਥਾਵਾਂ ਨੂੰ ਅਨੁਸੂਚਿਤ ਜਾਤੀ ਦੇ 10+1 ਅਤੇ 10+2 ਦੇ ਵਿਦਿਆਰਥੀਆਂ ਲਈ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ।ਸਮਾਜਿਕ ਨਿਆ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ 1503 ਸੰਸਥਾਵਾਂ ਨੂੰ 9.92 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ 92.00 ਕਰੋੜ ਰੁਪਏ ਦੀ ਰਾਸ਼ੀ ਨਾਲ 256 ਸੰਸਥਾਵਾਂ ਨੂੰ 59.34 ਕਰੋੜ ਰੁਪਏ ਦੀ ਰਾਸ਼ੀ ਪਹਿਲਾਂ ਹੀ ਜਾਰੀ ਕੀਤੀ ਜਾ…

Read More

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਪੋਸ ਮਸ਼ੀਨਾਂ ਅਤੇ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਸੁਚੱਜੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ 5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ ਕੀਤੇ ਗਏ ਹਨ। ਉਹਨਾਂ ਦੱਸਿਆ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ‘ਬੁੱਢੇ ਦਰਿਆ’ ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) ‘ਤੇ ਐਤਵਾਰ ਨੂੰ ਦੌਰਾ ਕੀਤਾ।ਇਸ ਮੌਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ; ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ; ਨਗਰ ਨਿਗਮ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਹਨ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਰਾਹਤ ਦੇਣ ਲਈ ਸਾਲ 2023 ਵਿੱਚ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਿਆਂਦੀ ਗਈ ਸੀ। ਇਸ ਸਕੀਮ ਤਹਿਤ ਵਿੱਤੀ ਸਾਲ 2024-25…

Read More

ਦੱਖਣੀ ਕੋਰੀਆ ਦੀ ਮੁਆਨ ਕਾਊਂਟੀ ਵਿਚ ਹਵਾਈ ਅੱਡੇ ’ਤੇ ਉਤਰਣ ਵੇਲੇ ਜਹਾਜ਼ ਕ੍ਰੈਸ਼ ਹੋਣ ਨਾਲ ਸਿਰਫ 2 ਮੁਸਾਫਰਾਂ ਨੂੰ ਛੱਡ ਕੇ ਬਾਕੀ ਸਾਰੇ 179 ਮੁਸਾਫਰ ਮਾਰੇ ਗਏ ਹਨ। ਜਹਾਜ਼ ਵਿਚ ਕੁੱਲ 175 ਮੁਸਾਫਰ ਤੇ 6 ਕ੍ਰਿਊ ਮੈਂਬਰ ਸਵਾਰ ਸਨ। ਦੱਖਣੀ ਕੋਰੀਆ ਤੋਂ ਬਾਅਦ ਕੈਨੇਡਾ ’ਚ ਵੀ ਵੱਡਾ ਜਹਾਜ਼ ਹਾਦਸਾ ਟਲ ਗਿਆ ਹੈ। ਦਸਿਆ ਜਾ ਰਿਹਾ ਹੈ ਕਿ ਲੈਂਡਿੰਗ ਦੌਰਾਨ ਜਹਾਜ਼ ਦਾ ਖੱਬਾ ਖੰਭ ਅਚਾਨਕ ਰਨਵੇ ’ਤੇ ਰਗੜਨਾ ਸ਼ੁਰੂ ਹੋ ਗਿਆ। ਇਸ ਕਾਰਨ ਭਿਆਨਕ ਅੱਗ ਲੱਗ ਗਈ।ਦੱਖਣੀ ਕੋਰੀਆ ਤੋਂ ਬਾਅਦ ਕੈਨੇਡਾ ਵਿਚ ਵੀ ਵੱਡਾ ਜਹਾਜ਼ ਹਾਦਸਾ ਲੱਗਭਗ ਟਲ ਗਿਆ ਹੈ। ਕੈਨੇਡਾ ਦੇ ਹੈਲੀਫ਼ੈਕਸ ਇੰਟਰਨੈਸ਼ਨਲ ਏਅਰਪੋਰਟ ’ਤੇ, ਲੈਂਡਿੰਗ ਦੌਰਾਨ ਇਕ ਜਹਾਜ਼ ਦਾ…

Read More

ਉਘੇ ਸਿੱਖ ਚਿੰਤਕ ਬਾਬਾ ਬਖ਼ਸ਼ੀਸ਼ ਸਿੰਘ ‘ਤੇ ਤਿੰਨ ਗੱਡੀਆਂ ‘ਚ ਸਵਾਰ ਵਿਅਕਤੀਆਂ ਨੇ ਹਮਲਾ ਕਰ ਕੇ ਜਾਨੋਂ ਮਾਰਨ ਦੀ ਕੋਸ਼ਿਸ਼ ਕੀਤੀ ਗਈ । ਇਹ ਹਮਲਾ ਬੀਤੀ ਦੇਰ ਰਾਤ ਹੋਇਆ ਦੱਸਿਆ ਜਾ ਰਿਹਾ ਹੈ ਜਦੋਂ ਬਖ਼ਸ਼ੀਸ਼ ਸਿੰਘ ਚੰਡੀਗੜ੍ਹ ਤੋਂ ਪਟਿਆਲਾ ਵੱਲ ਆ ਰਿਹਾ ਸੀ।ਜਾਣਕਾਰੀ ਅਨੁਸਾਰ ਜਦੋਂ ਉਨ੍ਹਾਂ ਦੀ ਗੱਡੀ ਪਟਿਆਲਾ ਬਾਈਪਾਸ ਤੋਂ ਲੰਘਣ ਲੱਗੀ ਤਾਂ ਤਿੰਨ ਗੱਡੀਆਂ ਉਨ੍ਹਾਂ ਦੀ ਗੱਡੀ ਦਾ ਪਿੱਛਾ ਕਰਨ ਲੱਗੀਆਂ। ਇਸੇ ਦੌਰਾਨ ਹਮਲਾਵਰਾਂ ਨੇ ਇੱਕ ਗੱਡੀ ਉਨ੍ਹਾਂ ਦੀ ਗੱਡੀ ਅੱਗੇ ਲਗਾ ਦਿੱਤੀ ਅਤੇ ਦੋ ਗੱਡੀਆਂ ਪਿੱਛੇ ਲਾ ਕੇ ਉਨ੍ਹਾਂ ਦੀ ਗੱਡੀ ਨੂੰ ਪੂਰੀ ਤਰ੍ਹਾਂ ਘੇਰਨ ਦੀ ਕੋਸ਼ਿਸ ਕੀਤੀ। ਜਿਵੇਂ ਹੀ ਘੇਰਾਬੰਦੀ ਦਾ ਪਤਾ ਲੱਗਾ ਤਾਂ ਬਖ਼ਸ਼ੀਸ਼ ਸਿੰਘ…

Read More

ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੂਰਾ ਪੰਜਾਬ ਬੰਦ ਰਹੇਗਾ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਐਲਾਨ ਕੀਤਾ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਕੱਲ ਯਾਨੀ 30 ਦਸੰਬਰ ਨੂੰ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਪੰਜਾਬ ਬੰਦ ਰਹੇਗਾ। ਇਸ ਤੋਂ ਪਹਿਲਾਂ ਲੋਕ ਪ੍ਰੇਸ਼ਾਨੀ ਤੋਂ ਬਚਣ ਲਈ ਆਪਣੇ ਵਾਹਨਾਂ ਦੀ ਟੈਂਕੀ ਫੁਲ ਕਰਾ ਲੈਣ ਕਿਉਂਕਿ ਭਲਕੇ ਪੈਟਰੋਲ ਪੰਪ ਬੰਦ ਰਹਿਣਗੇ।

Read More

ਭਲਕੇ ‘ਪੰਜਾਬ ਬੰਦ’ ਨੂੰ ਲੈ ਕੇ ਅੱਜ ਖ਼ਨੌਰੀ ਬਾਰਡਰ ‘ਤੇ ਕਿਸਾਨਾਂ ਵਲੋਂ ਵੱਡੀ ਪ੍ਰੈੱਸ ਕਾਨਫਰੰਸ ਕੀਤੀ ਗਈ। ਇਸ ਦੌਰਾਨ ਕਿਸਾਨਾਂ ਨੇ ਕਿਹਾ ਕਿ ਪੰਜਾਬ ਬੰਦ ਦੀ ਪੂਰੀ ਤਿਆਰੀ ਕਰ ਲਈ ਗਈ ਹੈ ਪਰ ਕੇਂਦਰ ਸਰਕਾਰ ਇਸ ਅੰਦੋਲਨ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਮੌਕੇ ਕਿਸਾਨ ਆਗੂ ਕੋਹਾੜ ਨੇ ਕਿਹਾ ਕਿ ਅਸੀਂ ਸੁਪਰੀਮ ਕਰੋਟ ਦੇ ਜੱਜਾਂ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਚਿੱਠੀ ਲਿਖ ਚੁੱਕੇ ਹਾਂ ਪਰ ਸਾਡੀ ਚਿੱਠੀ ਦਾ ਕਿਸੇ ਵਲੋਂ ਕੋਈ ਜਵਾਬ ਨਹੀਂ ਆਇਆ। ਉਨ੍ਹਾਂ ਕਿਹਾ ਕਿ ਕਿਸਾਨ ਅਹਿੰਸਾ ਦੇ ਰਾਹ ‘ਤੇ ਚੱਲ ਰਹੇ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਸ਼ੰਭੂ ਅਤੇ ਖ਼ਨੌਰੀ ਬਾਰਡਰ ‘ਤੇ ਬੈਠੇ ਕਿਸਾਨਾਂ ਦਾ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ…

Read More

ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਵਰਤੀ ਗਈ ਰਣਨੀਤੀ ਦਿੱਲੀ ਚੋਣਾਂ ਵਿਚ ਵੀ ਭਾਜਪਾ ਅਪਣਾ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਅੱਜ ਭਾਜਪਾ ’ਤੇ ਵੱਡਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਦਿੱਲੀ ’ਚ ਚੋਣਾਂ ਦੇ ਨਾਂ ’ਤੇ ਇਕ ਖੇਡ ਖੇਡੀ ਜਾ ਰਹੀ ਹੈ। ਇਸ ਵਾਰ ਭਾਜਪਾ ਕਿਸੇ ਵੀ ਕੀਮਤ ’ਤੇ ਚੋਣਾਂ ਜਿੱਤਣਾ ਚਾਹੁੰਦੀ ਹੈ। ਭਾਜਪਾ ਨੇ ਵੋਟਾਂ ਕੱਟਣ ਲਈ ਚੋਣ ਕਮਿਸ਼ਨ ਨੂੰ ਅਰਜ਼ੀ ਦਿਤੀ ਹੈ।ਕੇਜਰੀਵਾਲ ਨੇ ਕਿਹਾ ਕਿ ਭਾਜਪਾ ਵਲੋਂ ਹਰਿਆਣਾ ਤੇ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ’ਚ ਵਰਤੀ ਗਈ ਰਣਨੀਤੀ ਦਿੱਲੀ ਚੋਣਾਂ ’ਚ ਵੀ ਅਪਣਾ ਰਹੀ ਹੈ। ਭਾਜਪਾ ਵਾਲੇ ਵੀ ਇਕ…

Read More