- ਏਆਈ-ਅਧਾਰਤ ਚਿਹਰੇ ਦੀ ਪਛਾਣ ਵਾਲੇ 300 ਸੀਸੀਟੀਵੀ ਕੈਮਰੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ 24 ਘੰਟੇ ਚੌਕਸੀ ਰੱਖਣਗੇ
- ਲੋਕਾਂ ਨੂੰ 23 ਤੋਂ 25 ਨਵੰਬਰ ਤੱਕ ਸੂਬਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਲੜੀਵਾਰ ਸਮਾਗਮਾਂ ਵਿੱਚ ਹਿੱਸਾ ਲੈਣ ਦੀ ਅਪੀਲ
- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਹਿੰਦ ਦੀ ਚਾਦਰ’ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਪਾਵਨ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹਾਜ਼ਰੀ ਭਰੀ।
- ਕਾਨੂੰਨੀ ਲੜਾਈ ਅਤੇ ਸੜਕ ਤੋਂ ਸੰਸਦ ਤੱਕ ਜ਼ੋਰਦਾਰ ਵਿਰੋਧ ਦੇ ਨਾਲ ਦੋ-ਪੱਖੀ ਸੰਘਰਸ਼ ਵਿੱਢੇਗੀ ‘ਆਪ’
- ਵਿਜੀਲੈਂਸ ਵਿਭਾਗ ਵੱਲੋਂ ਗ੍ਰਿਫਤਾਰ SDM ਬਟਾਲਾ ਨੂੰ ਕੋਰਟ ਵਿੱਚ ਕੀਤਾ ਗਿਆ ਪੇਸ਼, ਕਿੰਨਾ ਰਿਮਾਡ ਮਿਲਿਆ ?
- ਵਿਧਾਇਕ ਬੱਗਾ ਨੇ ‘ਬੁੱਢੇ ਦਰਿਆ’ ਦੇ ਨਾਲ ਲਗਾਈਆਂ ਗਈਆਂ ਫੈਂਸੀ ਸਟਰੀਟ ਲਾਈਟਾਂ ਦਾ ਕੀਤਾ ਉਦਘਾਟਨ
- ਜਲੰਧਰ ’ਚ ਪਵਿੱਤਰ ਨਗਰ ਕੀਰਤਨ ਨੂੰ ਦਿੱਤਾ ਗਿਆ ‘ਗਾਰਡ ਆਫ਼ ਆਨਰ’, ਵੱਡੀ ਗਿਣਤੀ ਸੰਗਤ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਸਤਿਕਾਰ ਤੇ ਸ਼ਰਧਾ ਭੇਟ
- ਡਿਪਟੀ ਕਮਿਸ਼ਨਰ ਵੱਲੋਂ ਗਾਂਧੀ ਵਨੀਤਾ ਆਸ਼ਰਮ ’ਚ ਰਹਿਣ ਵਾਲੀ ਲੜਕੀ ਦੀ ਮੌਤ ਦੀ ਜਾਂਚ ਦੇ ਹੁਕਮ
Author: Pushminder Sidhu
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈਡ ਓਵਰ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ।…
ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ ‘ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ।ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ…
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਵਿਗੜਦੀ ਸਿਹਤ ਤੋਂ ਚਿੰਤਤ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਅਤੇ ਡਾਕਟਰੀ ਮਾਹਿਰਾਂ ਨੇ ਸ਼ੁੱਕਰਵਾਰ ਨੂੰ ਅੰਦੋਲਨਕਾਰੀ ਕਿਸਾਨ ਆਗੂ ਦੀ ਸਿਹਤਯਾਬੀ ਲਈ ਜ਼ਰੂਰੀ ਇਲਾਜ ਕਰਵਾਉਣ ਦੀ ਅਪੀਲ ਕੀਤੀ ਹੈ। ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ, ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ, ਸੀਨੀਅਰ ਪੁਲਿਸ ਕਪਤਾਨ ਡਾ. ਨਾਨਕ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਇਸ਼ਾ ਸਿੰਗਲ ਤੇ ਹੋਰਾਂ ਦੀ ਟੀਮ ਨੇ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਨਾਲ ਮੁਲਾਕਾਤ ਕੀਤੀ ਅਤੇ ਸਿਹਤ ਦਾ ਖਿਆਲ ਰੱਖਣ ਦੀ ਅਪੀਲ ਕੀਤੀ। ਡੱਲੇਵਾਲ ਦੀ ਸਿਹਤ ਸੰਭਾਲ ਲਈ ਗਠਿਤ ਕੀਤੀ ਸਿਹਤ ਮਾਹਿਰਾਂ ਅਤੇ ਸੂਬਾ ਸਰਕਾਰ ਦੀ ਉੱਚ ਪੱਧਰੀ ਟੀਮ ਨੇ ਕਿਸਾਨ ਆਗੂ…
ਸੁਪਰੀਮ ਕੋਰਟਨਵੀਂ ਦਿੱਲੀ, 28 ਦਸੰਬਰ, 2024: ਸੁਪਰੀਮ ਕੋਰਟ ਨੇ ਅੱਜ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਦਾਇਰ ਜਵਾਬ ’ਤੇ ਅਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਡੱਲੇਵਾਲ ਨੂੰ ਹਸਪਤਾਲ ਜਾਣ ਤੋਂ ਰੋਕਣਾ ਉਹਨਾਂ ਨੂੰ ਖੁਦਕੁਸ਼ੀ ਲਈ ਉਕਸਾਉਣ ਬਰਾਬਰ ਹੈ।ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਵਿਚ ਕਿਹਾ ਹੈ ਕਿ ਜੇਕਰ ਡੱਲੇਵਾਲ ਨੂੰ ਚੁੱਕਿਆ ਗਿਆ ਤਾਂ ਇਸਦਾ ਨੁਕਸਾਨ ਹੋ ਸਕਦਾ ਹੈ।ਅਦਾਲਤ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਨੂੰ ਮਦਦ ਦੀ ਜ਼ਰੂਰਤ ਹੈ ਤਾਂ ਕੇਂਦਰ ਸਰਕਾਰ ਸੂਬਾ ਸਰਕਾਰ ਦੀ ਮਦਦ ਕਰੇ।
ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 20 ਦਸੰਬਰ ਨੂੰ ਖਤਮ ਹਫਤੇ ’ਚ 8.48 ਅਰਬ ਡਾਲਰ ਘੱਟ ਕੇ 644.39 ਅਰਬ ਡਾਲਰ ਰਹਿ ਗਿਆ। ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਨੇ ਸ਼ੁਕਰਵਾਰ ਨੂੰ ਇਹ ਜਾਣਕਾਰੀ ਦਿਤੀ। ਇਸ ਤੋਂ ਪਿਛਲੇ ਹਫਤੇ ਵਿਦੇਸ਼ੀ ਮੁਦਰਾ ਭੰਡਾਰ 1.99 ਅਰਬ ਡਾਲਰ ਘੱਟ ਕੇ 652.87 ਅਰਬ ਡਾਲਰ ਰਹਿ ਗਿਆ ਸੀ। ਪਿਛਲੇ ਕੁੱਝ ਹਫਤਿਆਂ ਤੋਂ ਵਿਦੇਸ਼ੀ ਮੁਦਰਾ ਭੰਡਾਰ ’ਚ ਗਿਰਾਵਟ ਆ ਰਹੀ ਹੈ। ਇਸ ਗਿਰਾਵਟ ਦਾ ਕਾਰਨ ਰੁਪਏ ’ਚ ਅਸਥਿਰਤਾ ਦੇ ਨਾਲ-ਨਾਲ ਮੁਲਾਂਕਣ ਨੂੰ ਘੱਟ ਕਰਨ ਲਈ ਵਿਦੇਸ਼ੀ ਮੁਦਰਾ ਬਾਜ਼ਾਰ ’ਚ ਆਰ.ਬੀ.ਆਈ. ਦਾ ਦਖਲ ਮੰਨਿਆ ਜਾ ਰਿਹਾ ਹੈ। ਸਤੰਬਰ ਦੇ ਅੰਤ ’ਚ ਵਿਦੇਸ਼ੀ ਮੁਦਰਾ ਭੰਡਾਰ 704.88 ਅਰਬ ਡਾਲਰ ਦੇ ਸੱਭ ਤੋਂ ਉੱਚੇ…
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ‘ਤੇ ਚੱਲ ਰਿਹਾ ਮਰਨ ਵਰਤ ਅੱਜ 32ਵੇਂ ਦਿਨ ਵੀ ਜਾਰੀ ਰਿਹਾ, ਅੱਜ ਸਰਕਾਰੀ ਅਤੇ ਪ੍ਰਾਈਵੇਟ ਡਾਕਟਰਾਂ ਦੀਆਂ ਟੀਮਾਂ ਨੇ ਕੀਟੋਨ ਬਾਡੀ ਟੈਸਟ ਦੀ ਤਾਜ਼ਾ ਰਿਪੋਰਟ ਕਿਸਾਨ ਆਗੂਆਂ ਨੂੰ ਸਸੌਂਪੀ ਗਈ। ਜਗਜੀਤ ਸਿੰਘ ਡੱਲੇਵਾਲ ਦੀ ਕੀਟੋਨ ਬਾਡੀ ਦੇ ਨਤੀਜੇ ਦੋਵੇਂ ਰਿਪੋਰਟਾਂ ਵਿੱਚ ਬਹੁਤ ਜ਼ਿਆਦਾ ਹਨ, ਪ੍ਰਾਈਵੇਟ ਡਾਕਟਰਾਂ ਦੀ ਰਿਪੋਰਟ ਵਿੱਚ 6.8 ਅਤੇ ਸਰਕਾਰੀ ਡਾਕਟਰਾਂ ਦੀ ਰਿਪੋਰਟ ਵਿੱਚ 5.8 ਜੋ ਕਿ ਆਮ ਨਾਲੋਂ ਬਹੁਤ ਜ਼ਿਆਦਾ ਹਨ ਜੋ ਕਿ ਬਹੁਤ ਚਿੰਤਾਜਨਕ ਹੈ।ਕਿਸਾਨ ਆਗੂਆਂ ਨੇ ਕਿਹਾ ਕਿ ਤਾਜ਼ਾ ਰਿਪੋਰਟਾਂ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦਾ ਸਰੀਰ ਅੰਦਰੋਂ-ਅੰਦਰੀ…
ਪੰਜਾਬ ਦੇ ਜੇਲ੍ਹ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਜੇਲ੍ਹ ਵਿਭਾਗ ਵੱਲੋਂ ਸਾਲ 2024 ਦੌਰਾਨ ਸੁਰੱਖਿਆ ਉਪਾਵਾਂ ਨੂੰ ਮਜ਼ਬੂਤ ਕਰਨ ਅਤੇ ਕੈਦੀਆਂ ਦੇ ਮੁੜ-ਵਸੇਬੇ ਲਈ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਬਾਰੇ ਚਾਨਣਾ ਪਾਇਆ।ਸੂਬੇ ਵਿੱਚ ਜੇਲ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੁਧਿਆਣਾ ਨੇੜੇ 50 ਏਕੜ ਰਕਬੇ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਉੱਚ ਸੁਰੱਖਿਆ ਜੇਲ ਦੀ ਸਥਾਪਨਾ ਕੀਤੀ ਜਾ ਰਹੀ ਹੈ। ਇਸ ਜੇਲ੍ਹ ਦੇ ਮੁਕੰਮਲ ਹੋਣ ਉਪਰੰਤ ਇਥੇ 300 ਖਤਰਨਾਕ ਕੈਦੀਆਂ ਨੂੰ ਰੱਖਿਆ…
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਸੈਨਿਕਾਂ, ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਅਨੇਕਾਂ ਕਦਮ ਚੁੱਕੇ ਹਨ। ਰੱਖਿਆ ਸੇਵਾਵਾਂ ਭਲਾਈ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਇਹ ਮਹੱਤਵਪੂਰਨ ਪਹਿਲਕਦਮੀਆਂ ਸਾਡੇ ਹਥਿਆਰਬੰਦ ਸੈਨਿਕਾਂ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਰੱਖਿਆ ਸੇਵਾਵਾਂ ਭਲਾਈ ਵਿਭਾਗ ਵੱਲੋਂ ਸੈਨਿਕਾਂ ਦੀ ਭਲਾਈ ਲਈ ਕੀਤੇ ਅਨੇਕਾਂ ਸੁਧਾਰਾਂ ਅਤੇ ਨਵੀਆਂ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਿਊ ਸਟਾਰ ਤੋਂ ਪ੍ਰਭਾਵਿਤ ਧਰਮੀ ਫੌਜੀਆਂ ਲਈ ਮਹੀਨਾਵਾਰ ਗ੍ਰਾਂਟ ਨੂੰ 10,000 ਰੁਪਏ ਤੋਂ ਵਧਾ ਕੇ 12,000 ਰੁਪਏ ਪ੍ਰਤੀ ਮਹੀਨਾ ਕਰ…
ਲੰਘੀ ਰਾਤ ਸਾਬਕਾ ਪੀਐੱਮ ਡਾ. ਮਨਮੋਹਨ ਸਿੰਘ ਦਾ ਏਮਜ਼ ਵਿੱਚ ਦੇਹਾਂਤ ਹੋ ਗਿਆ। ਜਿਸ ਦੇ ਸਬੰਧ ਵਿੱਚ ਪੰਜਾਬ ਸਰਕਾਰ ਦੇ ਵਲੋਂ 7 ਦਿਨਾਂ ਲਈ ਰਾਜਸੀ ਸ਼ੋਕ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਸੱਤ ਦਿਨ ਰਾਸ਼ਟਰੀ ਝੰਡਾ ਵੀ ਅੱਧਾ ਝੁਕਿਆ ਰਹੇਗਾ।
ਅਮਰੀਕਾ ਨੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਸੋਗ ਪ੍ਰਗਟ ਕਰਦੇ ਹੋਏ ਕਿਹਾ ਕਿ ਡਾ. ਮਨਮੋਹਲ ਸਿੰਘ ਅਮਰੀਕਾ-ਭਾਰਤ ਰਣਨੀਤਕ ਭਾਈਵਾਲੀ ਦੇ ਸਭ ਤੋਂ ਵੱਡੇ ਸਮਰਥਕਾਂ ’ਚੋਂ ਇਕ ਸਨ ਅਤੇ ਉਨ੍ਹਾਂ ਦੇ ਕੰਮਾਂ ਨੇ ਪਿਛਲੇ ਦੋ ਦਹਾਕਿਆਂ ਵਿਚ ਦੋਵਾਂ ਦੇਸ਼ਾਂ ਵਲੋਂ ਮਿਲ ਕੇ ਹਾਸਲ ਕੀਤੀਆਂ ਗਈਆਂ ਜ਼ਿਆਦਾਤਰ ਉਪਲੱਬਧੀਆਂ ਦੀ ਨੀਂਹ ਰੱਖੀ।’ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਭਾਰਤ ਦੇ ਲੋਕਾਂ ਪ੍ਰਤੀ ਦਿਲੀ ਹਮਦਰਦੀ ਪ੍ਰਗਟ ਕਰਦੇ ਹੋਏ ਕਿਹਾ ਕਿ ਅਮਰੀਕਾ-ਭਾਰਤ ਸਿਵਲ ਪਰਮਾਣੂ ਸਹਿਯੋਗ ਸਮਝੌਤੇ ਨੂੰ ਅੱਗੇ ਵਧਾਉਣ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਅਗਵਾਈ ਅਮਰੀਕਾ-ਭਾਰਤ ਸਬੰਧਾਂ ਦੀ ਸਮਰਥਾ ਵਿਚ ਵੱਡੇ ਨਿਵੇਸ਼ ਨੂੰ…

