Author: Pushminder Sidhu

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਤ ਕਈ ਚੋਟੀ ਦੇ ਨੇਤਾਵਾਂ ਨੇ ਸ਼ੁੱਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਸ਼ਰਧਾਂਜਲੀ ਦਿੱਤੀ।ਸਾਬਕਾ ਪ੍ਰਧਾਨ ਮੰਤਰੀ ਦੀ ਤਿਰੰਗੇ ਨਾਲ ਸਜੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਫੁੱਲਾਂ ਨਾਲ ਸਜੇ ਤਾਬੂਤ ਵਿੱਚ ਰੱਖਿਆ ਗਿਆ ਸੀ, ਜਿੱਥੇ ਪਾਰਟੀ ਦੀਆਂ ਹੱਦਾਂ ਨੂੰ ਤੋੜ ਕੇ ਨੇਤਾਵਾਂ ਨੇ ਵਿਛੜੇ ਨੇਤਾ ਨੂੰ ਅੰਤਿਮ ਸ਼ਰਧਾਂਜਲੀ ਦਿਤੀ। ਸਿੰਘ ਦੀ ਪਤਨੀ ਗੁਰਸ਼ਰਨ ਕੌਰ ਅਤੇ ਹੋਰ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਭਲਕੇ ਕੀਤੇ ਜਾਣ ਦੀ ਸੰਭਾਵਨਾ ਹੈ ਕਿਉਂਕਿ ਪਰਿਵਾਰ ਅਮਰੀਕਾ ਤੋਂ ਉਨ੍ਹਾਂ ਦੀ ਇਕ ਬੇਟੀ ਦੇ ਆਉਣ ਦੀ ਉਡੀਕ ਕਰ ਰਿਹਾ ਹੈ। ਪ੍ਰਧਾਨ ਮੰਤਰੀ ਮੋਦੀ…

Read More

ਪੰਜਾਬ ਸਰਕਾਰ ਵੱਲੋਂ ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਦੇ ਖਰੜੇ ਦੇ ਕਿਸੇ ਵੀ ਪੱਖ ਨੂੰ ਅਣਗੌਲਿਆ ਨਾ ਕਰਦਿਆਂ ਇਸ ਦੇ ਹਰ ਪਹਿਲੂ ਦਾ ਬਾਰੀਕੀ ਨਾਲ ਅਧਿਐਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦੇ ਸੀਨੀਅਰ ਅਧਿਕਾਰੀਆਂ ਤੇ ਖੇਤੀਬਾੜੀ ਮਾਹਿਰਾਂ ਦੀ ਟੀਮ ਇਸ ਖਰੜੇ ਪਿਛਲੀ ਸੋਚ ਤੇ ਮਕਸਦ ਬਾਰੇ ਜਾਨਣ ਦੀ ਕੋਸ਼ਿਸ਼ ਕਰ ਰਹੀ ਹੈ। ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਅਤੇ ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀਆਂ ਸਮੇਤ ਸੂਬੇ ਦੇ ਆੜ੍ਹਤੀਆਂ, ਰਾਈਸ ਮਿੱਲਰਾਂ ਨਾਲ ਇਸ ਨੀਤੀ ਦੇ ਖਰੜੇ ਬਾਰੇ ਉਨ੍ਹਾਂ ਦੇ ਸੁਝਾਅ ਤੇ ਵਿਚਾਰ ਲੈਣ ਲਈ…

Read More

ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨਹੀਂ ਰਹੇ। ਉਨ੍ਹਾਂ ਨੇ ਵੀਰਵਾਰ ਰਾਤ ਦਿੱਲੀ ਏਮਜ਼ ‘ਚ ਆਖਰੀ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਦੇਸ਼ ਨਾਲ ਨਾਲ ਪੰਜਾਬ ਵਿੱਚ ਸੋਗ ਦੀ ਲਹਿਰ ਹੈ, ਕਿਉਂਕਿ ਉਨ੍ਹਾਂ ਦਾ ਪੰਜਾਬ ਅਤੇ ਚੰਡੀਗੜ੍ਹ ਨਾਲ ਡੂੰਘਾ ਸਬੰਧ ਸੀ। ਉਨ੍ਹਾਂ ਦਾ ਪਰਿਵਾਰ ਵੰਡ ਵੇਲੇ ਪੰਜਾਬ ਦੇ ਅੰਮ੍ਰਿਤਸਰ ਵਿਚ ਆ ਕੇ ਵਸ ਗਿਆ ਸੀ।ਡਾ. ਮਨਮੋਹਨ ਸਿੰਘ ਨੇ 10ਵੀਂ ਤੋਂ ਬਾਅਦ ਪ੍ਰੀ-ਕਾਲਜ ਕਰਨ ਲਈ ਹਿੰਦੂ ਕਾਲਜ ਨੂੰ ਚੁਣਿਆ ਸੀ। ਸਤੰਬਰ 1948 ਵਿੱਚ ਉਨ੍ਹਾਂ ਨੇ ਕਾਲਜ ਵਿੱਚ ਦਾਖਲਾ ਲਿਆ ਅਤੇ ਪਹਿਲਾ ਸਥਾਨ ਪ੍ਰਾਪਤ ਕੀਤਾ। ਤਤਕਾਲੀ ਪ੍ਰਿੰਸੀਪਲ ਸੰਤ ਰਾਮ ਨੇ ਉਨ੍ਹਾਂ ਨੂੰ ਰੋਲ ਕਾਲ ਆਫ਼ ਆਨਰ ਨਾਲ ਸਨਮਾਨਿਤ ਕੀਤਾ।ਉਹ…

Read More

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦਾ ਵੀਰਵਾਰ ਨੂੰ 92 ਸਾਲ ਦੀ ਉਮਰ ਵਿਚ ਦੇਹਾਂਤ ਹੋ ਗਿਆ। ਉਨ੍ਹਾਂ ਨੇ ਦੇਸ਼ ਦੇ ਵਿੱਤ ਮੰਤਰੀ ਅਤੇ ਆਰਬੀਆਈ ਗਵਰਨਰ ਦੀ ਜ਼ਿੰਮੇਵਾਰੀ ਸੰਭਾਲੀ ਸੀ। ਉਨ੍ਹਾਂ ਨੂੰ ਵਿਸ਼ੇਸ਼ ਸਨਮਾਨ ਵੀ ਮਿਲਿਆ ਹੈ। ਉਹ ਦੇਸ਼ ਦੇ ਇਕਲੌਤੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਦੇ ਦਸਤਖ਼ਤ ਭਾਰਤੀ ਕਰੰਸੀ ਨੋਟਾਂ ’ਤੇ ਪਾਏ ਜਾਂਦੇ ਹਨ। 2005 ਵਿਚ ਵੀ ਜਦੋਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਸਨ ਤਾਂ ਭਾਰਤ ਸਰਕਾਰ ਨੇ 10 ਰੁਪਏ ਦਾ ਨਵਾਂ ਨੋਟ ਜਾਰੀ ਕੀਤਾ ਸੀ। ਇਸ ’ਤੇ ਮਨਮੋਹਨ ਸਿੰਘ ਦੇ ਦਸਤਖ਼ਤ ਸਨ। ਹਾਲਾਂਕਿ, ਉਸ ਸਮੇਂ ਨੋਟਾਂ ’ਤੇ ਭਾਰਤੀ ਰਿਜ਼ਰਵ ਬੈਂਕ ਦੇ ਗਵਰਨਰ ਦੇ ਦਸਤਖ਼ਤ ਹੁੰਦੇ ਸਨ।…

Read More

ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦਿਹਾਂਤ ਤੋਂ ਬਾਅਦ ਦੇਸ਼ ਵਿਚ ਸੋਗ ਦੀ ਲਹਿਰ ਹੈ। ਦੇਸ਼ ਲਈ ਉਨ੍ਹਾਂ ਦੇ ਯੋਗਦਾਨ ਨੂੰ ਹਰ ਕੋਈ ਯਾਦ ਕਰ ਰਿਹਾ ਹੈ। ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਪਿਛਲੀ ਪ੍ਰੈੱਸ ਕਾਨਫ਼ਰੰਸ ਦੌਰਾਨ ਵੀ ਅਜਿਹੀ ਹੀ ਘਟਨਾ ਵਾਪਰੀ ਸੀ। ਜਦੋਂ ਉਨ੍ਹਾਂ ਕਿਹਾ ਸੀ ਕਿ ਇਤਿਹਾਸ ਮੇਰੇ ‘ਤੇ ਹੋਰ ਵੀ ਮਿਹਰਬਾਨ ਹੋਵੇਗਾ।3 ਜਨਵਰੀ 2014 ਨੂੰ ਪ੍ਰਧਾਨ ਮੰਤਰੀ ਵਜੋਂ ਅਪਣੀ ਆਖ਼ਰੀ ਪ੍ਰੈੱਸ ਕਾਨਫ਼ਰੰਸ ਵਿਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਇਕ ਟਿੱਪਣੀ ਕੀਤੀ ਸੀ, ਜਿਸ ਦੀ ਪਿਛਲੇ ਇਕ ਦਹਾਕੇ ਵਿਚ ਸੋਸ਼ਲ ਮੀਡੀਆ ‘ਤੇ ਕਈ ਵਾਰ ਚਰਚਾ ਹੋਈ ਹੈ। ਇਸ ਪ੍ਰੈੱਸ ਕਾਨਫ਼ਰੰਸ ਵਿਚ ਸਵਾਲਾਂ ਦੇ ਜਵਾਬ…

Read More

ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਅੱਜ ਖਨੌਰੀ ਬਾਰਡਰ ਤੇ ਭੁੱਖ ਹੜਤਾਲ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮਿਲਿਆ। ਉਨ੍ਹਾਂ ਦੀ ਵਿਗੜਦੀ ਸਿਹਤ ‘ਤੇ ਚਿੰਤਾ ਪ੍ਰਗਟ ਕਰਦਿਆਂ ‘ਆਪ’ ਆਗੂਆਂ ਨੇ ਉਨ੍ਹਾਂ ਨੂੰ ਡਾਕਟਰੀ ਇਲਾਜ ਰਾਹੀਂ ਭੋਜਨ ਲੈਣ ਦੀ ਅਪੀਲ ਕੀਤੀ। ਵਫ਼ਦ ਵਿੱਚ ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ, ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ‘ਆਪ’ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕੁਲਦੀਪ ਸਿੰਘ ਧਾਲੀਵਾਲ, ਤਰੁਨਪ੍ਰੀਤ ਸਿੰਘ ਸੌਂਧ, ਹਰਦੀਪ ਸਿੰਘ ਮੁੰਡੀਆਂ, ਬਰਿੰਦਰ ਗੋਇਲ, ਲਾਲਜੀਤ ਸਿੰਘ ਭੁੱਲਰ ਸਮੇਤ ਗੁਰਦਿੱਤ ਸਿੰਘ ਸੇਖੋਂ ਅਤੇ ਚੇਅਰਮੈਨ ਡਾ. ਸੰਨੀ ਆਹਲੂਵਾਲੀਆ…

Read More

ਬਠਿੰਡਾ ਸੰਸਦੀ ਹਲਕੇ ’ਚ ਆਮ ਆਦਮੀ ਪਾਰਟੀ ਲੰਘੀਆਂ ਨਗਰ ਕੌਂਸਲ ਚੋਣਾਂ ਦੌਰਾਨ ਆਪਣਾ ਪੁਰਾਣਾ ਜਲਵਾ ਬਰਕਰਾਰ ਰੱਖਣ ’ਚ ਅਸਫਲ ਰਹੀ ਹੈ। ਚੋਣ ਨਤੀਜਿਆਂ ਦੀ ਪੁਣਛਾਣ ਕਰਨ ਤੋਂ ਇਹ ਸਾਹਮਣੇ ਆਇਆ ਹੈ ਕਿ ਸਾਲ 2022 ਦੌਰਾਨ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਵੱਡੇ ਵੱਡੇ ਸਿਆਸੀ ਥੰਮ੍ਹ ਪੱਟਣ ਅਤੇ ਤੀਸਰੇ ਫਰੰਟ ਵਜੋਂ ਪੰਜਾਬ ਦੀ ਸੱਤਾ ਤੇ ਕਾਬਜ ਹੋਈ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦਾ ਲੋਕ ਅਧਾਰ ਇੱਕ ਤਰਾਂ ਨਾਲ ਰਸਾਤਲ ਵੱਲ ਜਾਂਦਾ ਨਜ਼ਰ ਆਉਂਦਾ ਹੈ। ਦਿਲਚਸਪੀ ਵਾਲੀ ਗੱਲ ਇਹ ਵੀ ਹੈ ਕਿ ਜੂਨ 2024 ’ਚ ਹੋਈਆਂ ਲੋਕ ਸਭਾ ਚੋਣਾਂ ਵਾਲਾ ਅੰਕੜਾ ਬਹਾਲ ਰੱਖਣ ’ਚ ਵੀ ਕਾਮਯਾਬ ਨਹੀਂ ਹੋਈ ਹੈ। ਕਈ ਇਲਾਕਿਆਂ…

Read More

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕਰਕੇ ਆਂਗਣਵਾੜੀ ਕੇਂਦਰਾਂ ਵੱਲੋਂ ਮੁਹੱਈਆ ਕਰਵਾਈਆਂ ਜਾਂਦੀਆਂ ਸੇਵਾਵਾਂ ਦੀ ਗੁਣਵੱਤਾ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਮਹੱਤਵਪੂਰਨ ਕਦਮ ਚੁੱਕਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਾਰੰਟੀ ਐਕਟ (ਮਗਨਰੇਗਾ) ਤਹਿਤ 1,000 ਆਂਗਣਵਾੜੀ ਕੇਂਦਰਾਂ ਦਾ ਨਿਰਮਾਣ ਕੀਤਾ ਜਾਣਾ ਹੈ। ਉਹਨਾਂ ਦੱਸਿਆ ਕਿ ਹਰੇਕ ਆਂਗਣਵਾੜੀ ਕੇਂਦਰ ਨੂੰ 12 ਲੱਖ ਰੁਪਏ ਦੀ ਲਾਗਤ ਨਾਲ ਬਣਾਇਆ ਜਾ ਰਿਹਾ ਹੈ। ਇਨ੍ਹਾਂ ਕੇਂਦਰਾਂ ਵਿੱਚ ਬੱਚਿਆਂ ਅਤੇ ਮਾਵਾਂ ਲਈ ਅਨੁਕੂਲ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਸਹੀ ਫਲੋਰਿੰਗ,…

Read More

ਇੱਕ ਹੋਰ ਵੱਡਾ ਝਟਕਾ ਦਿੰਦੇ ਹੋਏ, ਕੈਨੇਡਾ ਸਰਕਾਰ ਨੇ ਐਲਾਨ ਕੀਤਾ ਹੈ ਕਿ 2025 ਤੋਂ, ਐਕਸਪ੍ਰੈਸ ਐਂਟਰੀ ਦੇ ਤਹਿਤ ਪਰਮਾਨੈਂਟ ਰੈਜ਼ੀਡੈਂਸੀ (PR) ਲਈ ਅਪਲਾਈ ਕਰਨ ਵਾਲਿਆਂ ਨੂੰ ਨੌਕਰੀ ਦੀ ਪੇਸ਼ਕਸ਼ ‘ਤੇ ਵਾਧੂ 50 ਤੋਂ ਲੈਕੇ 200 ਅੰਕਾਂ ਦਾ ਲਾਭ ਨਹੀਂ ਮਿਲੇਗਾ। ਇਹ ਬਦਲਾਅ ਸਿਸਟਮ ‘ਚ ਧੋਖਾਧੜੀ ਨੂੰ ਰੋਕਣ ਲਈ ਕੀਤਾ ਗਿਆ ਹੈ। ਇਸ ਦਾ ਸਭ ਤੋਂ ਵੱਡਾ ਝਟਕਾ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਮਹਿਸੂਸ ਹੋਣ ਵਾਲਾ ਹੈ, ਜਿਨ੍ਹਾਂ ਨੇ ਨੌਕਰੀ ਦੀਆਂ ਪੇਸ਼ਕਸ਼ਾਂ ਤੋਂ ਬਾਅਦ ਪੀਆਰ ਲਈ ਅਪਲਾਈ ਕੀਤਾ ਹੈ। ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਕਿਹਾ ਕਿ ਇਹ ਕਦਮ ਉਨ੍ਹਾਂ ਉਮੀਦਵਾਰਾਂ ‘ਤੇ ਲਾਗੂ ਹੋਵੇਗਾ ਜੋ ਐਕਸਪ੍ਰੈਸ ਐਂਟਰੀ ਰਾਹੀਂ ਪੀਆਰ ਪ੍ਰਾਪਤ ਕਰਨ ਦੀ…

Read More

ਅੱਜ 31ਵੇਂ ਦਿਨ ਵੀ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਖਨੌਰੀ ਮੋਰਚੇ ਉੱਪਰ ਮਰਨ ਵਰਤ ਜਾਰੀ ਹੈ, ਡਾਕਟਰਾਂ ਨੇ ਮੈਡੀਕਲ ਬੁਲੇਟਿਨ ਜਾਰੀ ਕਰਦਿਆਂ ਕਿਹਾ ਕਿ ਉਹਨਾਂ ਦਾ ਬਲੱਡ ਪ੍ਰੈਸ਼ਰ 88/59 ਹੈ ਜੋ ਕਿ ਬਹੁਤ ਘੱਟ ਹੈ। ਡਾਕਟਰਾਂ ਨੇ ਦੱਸਿਆ ਕਿ ਜਗਜੀਤ ਸਿੰਘ ਡੱਲੇਵਾਲ ਨੇ ਕੱਲ੍ਹ ਸ਼ਾਮ ਤੋਂ ਪਾਣੀ ਵੀ ਨਹੀਂ ਪੀਤਾ, ਕਿਉਂਕਿ ਉਸ ਨੂੰ ਪਾਣੀ ਪੀਣ ਤੋਂ ਬਾਅਦ ਉਲਟੀਆਂ ਆ ਰਹੀਆ ਹਨ ਅਤੇ ਉਹਨਾਂ ਦੀ ਪਲਸ ਅਤੇ ਰੋਗਾਂ ਨਾਲ ਲੜਨ ਦੀ ਅੰਦਰੂਨੀ ਰੋਗ ਤਾਕਤ (ਪ੍ਰਤੀਰੋਧਕ ਸ਼ਕਤੀ) ਬਹੁਤ ਕਮਜ਼ੋਰ ਹੋ ਗਈ ਹੈ।ਜ਼ਿਕਰਯੋਗ ਹੈ ਕਿ 30 ਦਸੰਬਰ ਦੇ “ਪੰਜਾਬ ਬੰਦ” ਦੇ ਪ੍ਰੋਗਰਾਮ ਦੀ ਤਿਆਰੀ ਲਈ ਅੱਜ ਵਪਾਰਕ, ​​ਸੱਭਿਆਚਾਰਕ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ…

Read More