Author: Pushminder Sidhu

ਦਿੱਲੀ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਮੁਖੀ ਅਰਵਿੰਦ ਕੇਜਰੀਵਾਲ ਦੀ ਮੌਜੂਦਗੀ ਵਿਚ ਪਹਿਲਵਾਨਾਂ ਅਤੇ ਬਾਡੀ ਬਿਲਡਰਾਂ ਸਮੇਤ ਕਈ ਖਿਡਾਰੀ ਪਾਰਟੀ ਵਿਚ ਸ਼ਾਮਲ ਹੋਏ।ਕੇਜਰੀਵਾਲ ਨੇ ਖੇਡਾਂ ਅਤੇ ਫਿਟਨੈਸ ਨਾਲ ਜੁੜੇ ਤਿਲਕਰਾਜ, ਰੋਹਿਤ ਦਲਾਲ ਅਤੇ ਅਕਸ਼ੈ ਦਿਲਾਵਰੀ ਦਾ ਆਮ ਆਦਮੀ ਪਾਰਟੀ (ਆਪ) ਦਫ਼ਤਰ ਵਿਚ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪਟਕਾ ਅਤੇ ਟੋਪੀ ਦਿਤੀ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ 70-80 ਦੇ ਕਰੀਬ ਬਾਡੀ ਬਿਲਡਰ ਅਤੇ ਪਹਿਲਵਾਨ ਪਾਰਟੀ ਵਿਚ ਸ਼ਾਮਲ ਹੋਏ ਹਨ।ਉਨ੍ਹਾਂ ਕਿਹਾ ਕਿ ਇਸ ਨਾਲ ਨਾ ਸਿਰਫ਼ ਪਾਰਟੀ ਮਜ਼ਬੂਤ​ਹੋਵੇਗੀ ਸਗੋਂ ਸਿਹਤ ਅਤੇ ਫਿਟਨੈੱਸ ਨਾਲ ਜੁੜੇ ਮੁੱਦਿਆਂ ‘ਤੇ ਵੀ ਕੰਮ ਕਰੇਗੀ। ਉਨ੍ਹਾਂ ਵਾਅਦਾ ਕੀਤਾ ਕਿ ਰਾਜਧਾਨੀ ਵਿਚ ਸੱਤਾ…

Read More

ਸਿਕੰਦਰ ਸਿੰਘ ਮਲੂਕਾ ਦੀ ਨੂੰਹ ਪਰਮਪਾਲ ਕੌਰ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਸਾਬਕਾ ਆਈਏਐਸ ਅਧਿਕਾਰੀ ਪਰਮਪਾਲ ਕੌਰ ਨੇ ਕੇਂਦਰੀ ਪ੍ਰਸ਼ਾਸਨਿਕ ਟ੍ਰਿਬਿਊਨਲ (ਕੈਟ) ਦੇ ਚੰਡੀਗੜ੍ਹ ਬੈਂਚ ਵਿੱਚ ਪਟੀਸ਼ਨ ਦਾਇਰ ਕਰਕੇ ਪੰਜਾਬ ਸਰਕਾਰ ਅਤੇ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਿਰਦੇਸ਼ ਦੇਣ ਦੀ ਮੰਗ ਕੀਤੀ ਕਿ ਉਸ ਨੂੰ ਇਸ ਸਾਲ 9 ਮਈ ਨੂੰ ਦਿੱਤਾ ਆਪਣਾ ਅਸਤੀਫ਼ਾ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਸ ਨੂੰ ਸਵੈ-ਇੱਛਤ ਸੇਵਾਮੁਕਤੀ ਮੰਨਿਆ ਜਾਵੇ ਅਤੇ ਇਸ ਸਾਲ 10 ਅਪ੍ਰੈਲ ਤੋਂ ਲਾਗੂ ਹੋਣ ਵਾਲੇ ਸਾਰੇ ਲਾਭ ਪ੍ਰਦਾਨ ਕੀਤੇ ਜਾਣ।ਬਠਿੰਡਾ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ‘ਤੇ ਚੋਣ ਲੜ ਰਹੇ ਪਰਮਪਾਲ ਨੇ ਐਡਵੋਕੇਟ ਜੀਐਸ ਪਟਵਾਲੀਆ ਰਾਹੀਂ ਦਾਇਰ…

Read More

ਦੇਸ਼ ਦੇ ਨੌਜਵਾਨਾਂ ਵਿੱਚ ਭਾਰਤ ਦੇ ਸੱਭਿਆਚਾਰ ਅਤੇ ਵਿਰਸੇ ਬਾਰੇ ਜਾਗਰੂਕਤਾ ਫੈਲਾਉਣ ਲਈ, ਸੱਭਿਆਚਾਰਕ ਮੰਤਰਾਲੇ ਨੇ ਆਪਣੇ ਜ਼ੋਨਲ ਸੱਭਿਆਚਾਰਕ ਕੇਂਦਰਾਂ (ਜ਼ੇਡਸੀਸੀ) ਰਾਹੀਂ ਰਾਸ਼ਟਰੀ ਸੱਭਿਆਚਾਰ ਉਤਸਵ (ਆਰਐਸਐਮ) ਦਾ ਆਯੋਜਨ ਕੀਤਾ ਜਿੱਥੇ ਪੂਰੇ ਭਾਰਤ ਤੋਂ ਲੋਕ ਇਨ੍ਹਾਂ ਮੇਲਿਆਂ ਦੌਰਾਨ ਵੱਡੀ ਗਿਣਤੀ ਵਿੱਚ ਕਲਾਕਾਰ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ। ਹੁਣ ਤੱਕ, ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ ਵੱਲੋਂ ਦੇਸ਼ ਵਿੱਚ 14 ਆਰਐਸਐਮ ਅਤੇ 4 ਜ਼ੋਨਲ ਪੱਧਰ ਆਰਐਸਐਮ ਕਰਵਾਏ ਗਏ ਹਨ।ਸੱਭਿਆਚਾਰ ਤੇ ਸੈਰ ਸਪਾਟਾ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਰਾਜ ਸਭਾ ਦੇ ਹਾਲ ਹੀ ਵਿੱਚ ਸਮਾਪਤ ਹੋਏ ਸਰਦ ਰੁੱਤ ਸੈਸ਼ਨ ਦੌਰਾਨ ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਵੱਲੋਂ ‘ਰਾਸ਼ਟਰੀ ਸੱਭਿਆਚਾਰ…

Read More

ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਜਨਰਲ ਸਕੱਤਰ ਇੰਚਾਰਜ ਰਾਜਸਥਾਨ ਕਾਂਗਰਸ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਕਿਹਾ ਹੈ ਕਿ ਦੇਸ਼ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਲਿਖੇ ਗ‌ਏ ਸਵਿਧਾਨ ਮੁਤਾਬਕ ਚੱਲੇਗਾ ਨਾ ਕਿ ਭਾਜਪਾ ਦੇ ਵਿਧਾਨ ਮੁਤਾਬਕ। ਆਪਣੇ ਬਮਿਆਲ ਦੌਰੇ ਦੌਰਾਨ ਉਹਨਾਂ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਖਿਲਾਫ ਕੀਤੀਆਂ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਕਿਹਾ ਕਿ ਅੱਜ ਅਸੀ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਵੱਲੋਂ ਦਿੱਤੇ ਗ‌ਏ ਸਵਿਧਾਨ ਅਨੁਸਾਰ ਹੀ ਸੰਵਿਧਾਨਿਕ ਅਤੇ ਹੋਰ ਉੱਚ ਅਹੁਦਿਆਂ ਤੇ ਬਿਰਾਜਮਾਨ ਹਾਂ ਉਹਨਾਂ ਦੇਸ਼ ਵਾਸੀਆਂ ਨੂੰ ਭਾਰਤ ਦੇ ਸੰਵਿਧਾਨ ਤੇ ਡੱਟ…

Read More

ਵੀਰਵਾਰ ਨੂੰ ਡੇਰਾ ਰਾਧਾ ਸੁਆਮੀ ਪ੍ਰਮੁੱਖ ਮੌਜੂਦਾ ਗੱਦੀਨਸ਼ੀਨ ਗੁਰਿੰਦਰ ਸਿੰਘ ਢਿੱਲੋਂ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੀਟਿੰਗ ਕੀਤੀ ਹੈ ਜਿਸ ਨੇ ਪੰਜਾਬ ਦੇ ਸਿਆਸੀ ਅਤੇ ਧਾਰਿਮਿਕ ਹਲਕਿਆਂ ’ਚ ਭੁਚਾਲ ਲੈ ਆਂਦਾ ਹੈ। ਇਸ ਮੌਕੇ ਅਕਾਲੀ ਆਗੂ ਸੁਰਜੀਤ ਰੱਖੜਾ ਵੀ ਮੌਜੂਦ ਰਹੇ। ਹਾਲਾਂਕਿ ਇਸ ਬੰਦ ਕਮਰਾ ਮੀਟਿੰਗ ਦੇ ਵੇਰਵੇ ਤਾਂ ਫਿਲਹਾਲ ਬਾਹਰ ਨਹੀਂ ਆ ਸਕੇ ਹਨ ਪਰ ਸਾਬਕਾ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਦੇ ਸ਼ਬਦੀ ਹਮਲਿਆਂ ਦਾ ਸ਼ਿਕਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਕੀਤੀ ਮੁਲਾਕਾਤ ਉਹ ਵੀ ਉਸ ਵਕਤ ਜਦੋਂ ਸ਼੍ਰੋਮਣੀ ਕਮੇਟੀ ਨੇ ਉਨ੍ਹਾਂ ਦੀਆਂ ਜੱਥੇਦਾਰ ਵੱਜੋਂ ਸੇਵਾਵਾਂ ਤੇ ਰੋਕ ਲਈ ਹੋਈ ਹੈ, ਨੂੰ ਕਾਫੀ ਅਹਿਮ…

Read More

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ‘ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ…

Read More

ਐਨ.ਆਰ.ਆਈ ਪੰਜਾਬੀਆਂ ਦੇ ਮਸਲੇ ਆਨਲਾਈਨ ਢੰਗ ਨਾਲ ਹੱਲ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ। ਕੋਈ ਵੀ ਪ੍ਰਵਾਸੀ ਪੰਜਾਬੀ, ਪੰਜਾਬ ਸੂਬੇ ਨਾਲ ਸਬੰਧਤ ਆਪਣੇ ਕਿਸੇ ਵੀ ਮਾਮਲੇ ਸਬੰਧੀ ਆਨਲਾਈਨ ਸ਼ਿਕਾਇਤ ਕਰ ਸਕਦੇ ਹਨ। ਇਸ ਨਵੀਂ ਸਹੂਲਤ ਦੀ ਸ਼ੁਰੂਆਤ ਦਸਬੰਰ (2024) ਮਹੀਨੇ ‘ਚ ਹੋ ਚੁੱਕੀ ਹੈ। ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦਾ ਛੇਤੀ ਤੇ ਠੋਸ ਨਿਪਟਾਰਾ ਕਰਨ ਦੇ ਲਗਾਤਾਰ ਉਪਰਾਲੇ ਕੀਤੇ ਹਨ।ਪੰਜਾਬ ਸਰਕਾਰ ਨੇ ਸਾਲ 2024 ਦੌਰਾਨ ਪ੍ਰਵਾਸੀ ਪੰਜਾਬੀਆਂ ਦੇ ਮਸਲੇ ਤਰਜੀਹੀ ਆਧਾਰ ‘ਤੇ ਹੱਲ ਕੀਤੇ ਹਨ। ਸੂਬਾ ਸਰਕਾਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਫ਼ਰਵਰੀ 2024 ਦੌਰਾਨ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬੀਤੇ ਦਿਨੀਂ ਬੀਬੀ ਜਗੀਰ ਕੌਰ ਨੂੰ ਬੋਲੇ ਗਏ ਅਪਸ਼ਬਦਾਂ ਦੇ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਆਦੇਸ਼ ਅਨੁਸਾਰ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਪਿਆਰਿਆਂ ਦੇ ਸਨਮੁਖ ਪੇਸ਼ ਹੋਏ। ਇਸ ਦੌਰਾਨ ਪੰਜ ਪਿਆਰਿਆਂ ਨੇ ਐਡਵੋਕੇਟ ਧਾਮੀ ਵੱਲੋਂ ਇਸ ਮਾਮਲੇ ਵਿੱਚ ਕੀਤੀ ਖਿਮਾ ਜਾਚਨਾ ’ਤੇ ਵਿਚਾਰ ਕਰਕੇ ਉਨ੍ਹਾਂ ਨੂੰ ਪੰਥਕ ਪਰੰਪਰਾਵਾਂ ਸੇਵਾ ਕਰਨ ਦਾ ਆਦੇਸ਼ ਕੀਤਾ। ਐਡਵੋਕੇਟ ਧਾਮੀ ਨੂੰ ਲਗਾਈ ਗਈ ਸੇਵਾ ਵਿੱਚ ਇੱਕ ਦਿਨ ਵਾਸਤੇ ਇੱਕ ਘੰਟਾ ਜੋੜਾ ਘਰ ਅਤੇ ਇੱਕ ਘੰਟਾ ਲੰਗਰ ਵਿਖੇ ਬਰਤਨ ਮਾਂਜਣ ਦੀ ਸੇਵਾ ਦੇ ਨਾਲ-ਨਾਲ ਪੰਜ ਜਪੁਜੀ ਸਾਹਿਬ…

Read More

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵੱਲੋਂ ਸੂਬਾ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੀ ਵਚਨਬੱਧਤਾ ਤਹਿਤ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਾਲ 2024 ਵਿੱਚ ਪੇਂਡੂ ਵਸੋਂ ਨੂੰ ਸ਼ੁੱਧ ਪੀਣ ਵਾਲਾ ਪਾਣੀ ਤੇ ਬਿਹਤਰ ਸੈਨੀਟੇਸ਼ਨ ਸਹੂਲਤਾਂ ਦੇਣ ਵਿੱਚ ਵੱਡੇ ਟੀਚੇ ਹਾਸਲ ਕੀਤੇ। ਵਿਭਾਗ ਦੀਆਂ ਸਾਲ ਭਰ ਦੀਆਂ ਪ੍ਰਾਪਤੀਆਂ ਬਾਰੇ ਖੁਲਾਸਾ ਕਰਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੰਡੀਆਂ ਨੇ ਦੱਸਿਆ ਕਿ ‘ਹਰ ਘਰ ਜਲ’ ਤਹਿਤ ਪੰਜਾਬ 100 ਫੀਸਦੀ ਪੇਂਡੂ ਘਰਾਂ ਨੂੰ ਪਾਈਪ ਰਾਹੀਂ ਪਾਣੀ ਦੀ ਸਪਲਾਈ ਦੇਣ ਵਾਲਾ ਦੇਸ਼ ਦਾ ਪੰਜਵਾਂ ਸੂਬਾ ਬਣਿਆ। ਪਾਣੀ ਦੀ ਗੁਣਵੱਤਾ ਅਤੇ ਪਾਣੀ ਦੀ ਕਮੀ ਦੇ ਮੁੱਦਿਆਂ ਨੂੰ ਦੂਰ ਕਰਨ ਲਈ 2174…

Read More

ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਵਿੱਚ ਆਉਣ ਵਾਲੇ ਸੈਲਾਨੀਆਂ ਦੀ ਸਹੂਲਤ ਲਈ ਬਹੁਤ ਸਾਰੇ ਵਿਕਾਸ ਕਾਰਜ ਕੀਤੇ ਜਾ ਰਹੇ ਹਨ। ਸੂਬੇ ਵਿੱਚ ਵੱਖ-ਵੱਖ ਸਥਾਨਾਂ/ਸੈਰ-ਸਪਾਟਾ ਸਥਾਨਾਂ ‘ਤੇ ਪਾਰਕਿੰਗ, ਜਨਤਕ ਸਹੂਲਤਾਂ, ਸੁੰਦਰੀਕਰਨ ਕਾਰਜ ਆਦਿ ਵਰਗੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾ ਰਹੀਆਂ ਹਨ। ਸੌਂਦ ਨੇ ਦੱਸਿਆ ਕਿ ਇਸ ਸਾਲ ਦੌਰਾਨ ਪੰਜਾਬ ਟੂਰਿਜ਼ਮ ਨੇ ਸੈਰ ਸਪਾਟੇ ਨੂੰ ਉਤਸ਼ਾਹਿਤ ਕਰਨ ਲਈ ਮੁੰਬਈ, ਨਵੀਂ ਦਿੱਲੀ, ਪਟਨਾ, ਅਹਿਮਦਾਬਾਦ, ਅੰਮ੍ਰਿਤਸਰ ਅਤੇ ਜੈਪੁਰ ਆਦਿ ਥਾਵਾਂ ‘ਤੇ ਵੱਖ-ਵੱਖ ਵਪਾਰਕ ਪ੍ਰਦਰਸ਼ਨੀਆਂ ਵਿੱਚ ਸ਼ਮੂਲੀਅਤ ਕੀਤੀ। ਵਿਭਾਗ ਨੇ 24-28 ਜਨਵਰੀ 2024 ਤੱਕ ਮੈਡ੍ਰਿਡ ਅਤੇ 5-7 ਮਾਰਚ 2024 ਤੱਕ ਆਈ.ਟੀ.ਬੀ. ਬਰਲਿਨ ਵਿੱਚ ਵੀ ਹਿੱਸਾ ਲਿਆ।ਉਨ੍ਹਾਂ ਦੱਸਿਆ ਕਿ ਨਿਧੀ ਪਲੱਸ ਪੋਰਟਲ ‘ਤੇ ਨਵੰਬਰ ਮਹੀਨੇ…

Read More