Author: Pushminder Sidhu

ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸਾਂ ਹੇਠ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਲੰਧਰ ਰਵੀ ਦਾਰਾ ਦੀ ਅਗਵਾਈ ਵਿੱਚ ਜਲੰਧਰ ਜ਼ਿਲ੍ਹੇ ਦੇ 45 ਨੌਜਵਾਨ ਮੁੰਡੇ ਕੁੜੀਆਂ ਨੂੰ ਦਿੱਲੀ ਦਾ ਟੂਰ ਲਵਾਇਆ ਗਿਆ, ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਦਿੱਲੀ ਦੇ ਇਤਿਹਾਸਿਕ ਸਥਾਨਾਂ ਤੋਂ ਜਾਣੂ ਕਰਵਾਉਣਾ ਸੀ। ਟੂਰ ਦੌਰਾਨ ਨੌਜਵਾਨਾਂ ਨੂੰ ਗੁਰਦੁਆਰਾ ਬੰਗਲਾ ਸਾਹਿਬ, ਗੁਰਦੁਆਰਾ ਸੀਸ ਗੰਜ ਸਾਹਿਬ, ਲੋਟਸ ਟੈਂਪਲ ਦੇ ਦਰਸ਼ਨ ਕਰਵਾਉਣ ਤੋਂ ਇਲਾਵਾ ਲਾਲ ਕਿਲ੍ਹਾ, ਇੰਡੀਆ ਗੇਟ, ਕੁਤੁਬ ਮੀਨਾਰ, ਰਾਜਘਾਟ ਅਤੇ ਪੁਲਿਸ ਸ਼ਹੀਦਾਂ ਦੀ ਯਾਦਗਾਰ ਵਰਗੇ ਸਥਾਨਾਂ ’ਤੇ ਲਿਜਾਇਆ ਗਿਆ ਅਤੇ ਇਨ੍ਹਾਂ ਸਥਾਨਾਂ ਦੀ ਇਤਿਹਾਸਿਕ ਮਹਤੱਤਾ ਬਾਰੇ ਜਾਣਕਾਰੀ ਦਿੱਤੀ ਗਈ। ਇਸ ਟੂਰ ਦੌਰਾਨ ਸੱਭਿਆਚਾਰਕ ਪ੍ਰੋਗਰਾਮ ਵੀ ਕਰਵਾਇਆ ਗਿਆ। ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ…

Read More

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਏਅਰ ਟਰਬਾਈਨ ਫਿਊਲ (ਏ.ਟੀ.ਐੱਫ.) ਨੂੰ ਵਸਤਾਂ ਅਤੇ ਸੇਵਾ ਕਰ (ਜੀ.ਐੱਸ.ਟੀ.) ਦੇ ਦਾਇਰੇ ‘ਚ ਲਿਆਉਣ ਦੇ ਏਜੰਡੇ ਦਾ ਸਖਤ ਵਿਰੋਧ ਕਰਦੇ ਹੋਏ ਜ਼ੋਰ ਦੇ ਕੇ ਕਿਹਾ ਹੈ ਕਿ ਏ.ਟੀ.ਐੱਫ. ਨੂੰ ਜੀ.ਐੱਸ.ਟੀ ਦੇ ਘੇਰੇ ‘ਚ ਸ਼ਾਮਲ ਕਰਨ ਨਾਲ ਪੈਟਰੋਲੀਅਮ ਪਦਾਰਥਾਂ ਨੂੰ ਵੈਲੀਊ ਐਡਿਡ ਟੈਕਸ (ਵੈਟ) ਦੇ ਘੇਰੇ ਵਿੱਚੋਂ ਕੱਢਣ ਦਾ ਰਾਹ ਪੱਧਰਾ ਹੋ ਜਾਵੇਗਾ। ਉਨ੍ਹਾਂ ਇਹ ਵਿਰੋਧ ਰਾਜਸਥਾਨ ਦੇ ਜੈਸਲਮੇਰ ਵਿੱਚ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਪ੍ਰਧਾਨਗੀ ਹੇਠ ਹੋਈ ਜੀ.ਐਸ.ਟੀ ਕੌਂਸਲ ਦੀ 55ਵੀਂ ਮੀਟਿੰਗ ਦੌਰਾਨ ਦੌਰਾਨ ਜਿਤਾਇਆ।ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ…

Read More

ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫਨਾ ਵੀ ਇਸ ਸਾਲ ਵਿੱਚ ਪੂਰਾ ਹੋਇਆ।ਸਾਲ 2024 ਵਿੱਚ ਕੀਤੇ ਵਿਸ਼ੇਸ਼ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ…

Read More

ਕਿਸਾਨ ਮੋਰਚਾ ਦੇ ਸਾਬਕਾ ਪ੍ਰਧਾਨ ਅਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਹਰਜੀਤ ਸਿੰਘ ਗਰੇਵਾਲ ਨੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਭਗਵੰਤ ਮਾਨ ਨੂੰ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਜੇਕਰ ਉਹ ਜਾਂ ਉਨ੍ਹਾਂ ਦੀ ਸਰਕਾਰ ਵਿੱਚ ਹਿੰਮਤ ਹੈ, ਤਾਂ ਉਹ ਹਰਿਆਣਾ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਵਾਂਗ ਪੰਜਾਬ ਵਿੱਚ ਵੀ ਕਿਸਾਨਾਂ ਦੀਆਂ ਫਸਲਾਂ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ‘ਤੇ ਖਰੀਦਣ ਲਈ ਸਰਕਾਰੀ ਨੋਟੀਫਿਕੇਸ਼ਨ ਜਾਰੀ ਕਰਨ। ਦੱਸਣਯੋਗ ਹੈ ਕਿ ਕਿਸਾਨ ਆਪਣੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਦੀ ਗਰੰਟੀ ਲੈਣ ਲਈ ਪੰਜਾਬ ਦੀ ਹਰਿਆਣਾ ਨਾਲ ਲੱਗਦੇ ਸ਼ੰਭੂ ਬਾਰਡਰ (ਅੰਬਾਲਾ) ਅਤੇ ਖਨੌਰੀ ਬਾਰਡਰ (ਜੀਂਦ) ’ਤੇ ਧਰਨੇ ’ਤੇ ਬੈਠੇ ਹਨ। ਹਰਜੀਤ…

Read More

ਨੈਸ਼ਨਲ ਹਾਈਵੇਜ਼ ਆਫ਼ ਇੰਡੀਆ ਪੰਜਾਬ ਲਈ ਇਕ ਨਵਾਂ ਪ੍ਰੋਜੈਕਟ ਲੈ ਕੇ ਆ ਰਿਹਾ ਹੈ, ਜਿਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਆਉਣ-ਜਾਣ ਵਾਲੇ ਲੋਕਾਂ ਨੂੰ ਕਾਫ਼ੀ ਆਸਾਨੀ ਹੋਵੇਗੀ। ਜਾਣਕਾਰੀ ਮੁਤਾਬਰ NHAI ਨੇ ਪੰਜਾਬ ਲਈ ਨਵਾਂ ਪ੍ਰੋਜੈਕਟ ਤਿਆਰ ਕੀਤਾ ਹੈ। ਇਹ ਪ੍ਰਾਜੈਕਟ ਕਾਫੀ ਸਮੇਂ ਰੁਕਿਆ ਹੋਇਆ ਸੀ, ਜੋ ਹੁਣ ਇਹ ਅੱਗੇ ਵਧ ਰਿਹਾ ਹੈ। ਇਸ ਨਾਲ ਬਠਿੰਡਾ ਤੋਂ ਚੰਡੀਗੜ੍ਹ ਦੀ ਦੂਰੀ 50 ਕਿਲੋਮੀਟਰ ਘੱਟ ਜਾਵੇਗੀ। ਇਸ ਸੜਕ ਦੇ ਬਣਨ ਨਾਲ ਬਠਿੰਡਾ, ਮੁਕਤਸਰ, ਅਬੋਹਰ ਤੋਂ ਇਲਾਵਾ ਰਾਜਸਥਾਨ ਦੇ ਲੋਕ ਜੋ ਬਠਿੰਡਾ ਰਾਹੀਂ ਚੰਡੀਗੜ੍ਹ ਜਾਂਦੇ ਹਨ, ਦੇ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੋਵੇਗੀ। ਇਸ ਵੇਲੇ ਚੰਡੀਗੜ੍ਹ ਜਾਣ ਲਈ ਲੋਕਾਂ ਨੂੰ ਬਠਿੰਡਾ ਤੋਂ ਬਰਨਾਲਾ, ਸੰਗਰੂਰ,…

Read More

ਭਾਰਤੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਅੰਡਰ-19 ਮਹਿਲਾ ਏਸ਼ੀਆ ਕੱਪ 2024 ਦਾ ਖਿਤਾਬ ਜਿੱਤ ਲਿਆ ਹੈ। ਐਤਵਾਰ (22 ਦਸੰਬਰ) ਨੂੰ ਕੁਆਲਾਲੰਪੁਰ ਦੇ ਬਿਊਮਾਸ ਓਵਲ ਵਿੱਚ ਖੇਡੇ ਗਏ ਫਾਈਨਲ ਮੈਚ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ 41 ਦੌੜਾਂ ਨਾਲ ਹਰਾਇਆ। ਫਾਈਨਲ ਮੈਚ ‘ਚ ਬੰਗਲਾਦੇਸ਼ ਦੀ ਟੀਮ ਨੂੰ ਜਿੱਤ ਲਈ 118 ਦੌੜਾਂ ਦਾ ਟੀਚਾ ਮਿਲਿਆ ਸੀ, ਜਿਸ ਦਾ ਉਹ ਸਫਲਤਾਪੂਰਵਕ ਪਿੱਛਾ ਨਹੀਂ ਕਰ ਸਕੀ। ਬੰਗਲਾਦੇਸ਼ ਦੀ ਟੀਮ ਸਿਰਫ਼ 76 ਦੌੜਾਂ ‘ਤੇ ਹੀ ਢਹਿ ਗਈ। ਇਹ ਟੂਰਨਾਮੈਂਟ ਪਹਿਲੀ ਵਾਰ ਕਰਵਾਇਆ ਗਿਆ ਹੈ। ਅਜਿਹੇ ‘ਚ ਭਾਰਤੀ ਟੀਮ ਨੇ ਖਿਤਾਬ ਜਿੱਤ ਕੇ ਇਤਿਹਾਸਕ ਪ੍ਰਾਪਤੀ ਹਾਸਲ ਕੀਤੀ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤੀ ਟੀਮ…

Read More

ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਰਾਜ ਸਭਾ ‘ਚ ਡਾ. ਅੰਬੇਦਕਰ ‘ਤੇ ਦਿਤੇ ਗਏ ਬਿਆਨ ਨੂੰ ਲੈ ਕੇ ਸਿਆਸਤ ਗਰਮਾ ਗਈ ਹੈ। ਅੱਜ ਇਸ ਮਾਮਲੇ ਨੂੰ ਲੈ ਕੇ ਸੱਤਾਧਾਰੀ ਆਮ ਆਦਮੀ ਪਾਰਟੀ ‘ਆਪ’ ਦਾ ਇੱਕ ਵਫ਼ਦ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੂੰ ਮਿਲਿਆ। ਇਸ ਵਫ਼ਦ ਦੀ ਅਗਵਾਈ ਪੰਜਾਬ ‘ਆਪ’ ਦੇ ਪ੍ਰਧਾਨ ਅਮਨ ਅਰੋੜਾ ਨੇ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਮੀਟਿੰਗ ਵਿੱਚ ਦੋ ਅਹਿਮ ਗੱਲਾਂ ਪ੍ਰਮੁੱਖਤਾ ਨਾਲ ਉਠਾਇਆ।ਉਨ੍ਹਾਂ ਅਪੀਲ ਕੀਤੀ ਕਿ ਇਹ ਮੈਮੋਰੰਡਮ ਰਾਸ਼ਟਰਪਤੀ ਨੂੰ ਭੇਜਿਆ ਜਾਵੇ। ਨਾਲ ਹੀ ਅਮਿਤ ਸ਼ਾਹ ਨੂੰ ਇਸ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ। ਨਾਲ ਹੀ ਉਨ੍ਹਾਂ ਨੂੰ ਇਸ ਅਹੁਦੇ ਤੋਂ…

Read More

ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਭਾਰਤ ਦੇ ਉਪ ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਜਗਦੀਪ ਧਨਖੜ ਨਾਲ ਮੀਟਿੰਗ ਵਿੱਚ ਸੈਨੇਟ ਚੋਣਾਂ ਵਿੱਚ ਚੱਲ ਰਹੀ ਦੇਰੀ ਬਾਰੇ ਵਿਚਾਰ ਵਟਾਂਦਰਾ ਕੀਤਾ। ਪੰਜਾਬ ਯੂਨੀਵਰਸਿਟੀ ਵਿੱਚ ਸੈਨੇਟ ਚੋਣਾਂ ਵਿੱਚ ਵੜਿੰਗ ਨੇ ਯੂਨੀਵਰਸਿਟੀ ਦੇ ਜਮਹੂਰੀ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਅਤੇ ਸਾਰੇ ਹਿੱਸੇਦਾਰਾਂ ਲਈ ਨਿਰਪੱਖ ਪ੍ਰਤੀਨਿਧਤਾ ਨੂੰ ਯਕੀਨੀ ਬਣਾਉਣ ਲਈ ਇਨ੍ਹਾਂ ਚੋਣਾਂ ਦੀ ਅਹਿਮ ਮਹੱਤਤਾ ‘ਤੇ ਜ਼ੋਰ ਦਿੱਤਾ। ਵੜਿੰਗ ਨੇ ਚਰਚਾ ਦੌਰਾਨ ਕਿਹਾ, “ਪੰਜਾਬ ਯੂਨੀਵਰਸਿਟੀ ਉਚੇਰੀ ਸਿੱਖਿਆ ਵਿੱਚ ਜਮਹੂਰੀ ਸ਼ਾਸਨ ਦੀ ਇੱਕ ਸੇਧ ਰਹੀ ਹੈ ਅਤੇ ਇਸ ਦੀ ਚੁਣੀ ਹੋਈ ਸੈਨੇਟ ਇੱਕ ਵਿਲੱਖਣ ਮਾਡਲ ਹੈ…

Read More

ਪੰਜਾਬ ਦੀ ਖਨੌਰੀ ਸਰਹੱਦ ‘ਤੇ 25 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ ‘ਚ ਸ਼ੁੱਕਰਵਾਰ (20 ਦਸੰਬਰ) ਨੂੰ ਲਗਾਤਾਰ ਤੀਜੇ ਦਿਨ ਵੀ ਸੁਣਵਾਈ ਹੋਈ। ਇੱਥੇ ਪੰਜਾਬ ਸਰਕਾਰ ਦੇ ਅਟਾਰਨੀ ਜਨਰਲ (ਏਜੀ) ਗੁਰਮਿੰਦਰ ਸਿੰਘ ਨੇ ਡੱਲੇਵਾਲ ਦੀ ਸਿਹਤ ਨਾਲ ਸਬੰਧਤ ਅਪਡੇਟ ਕੀਤੀ ਰਿਪੋਰਟ ਅਦਾਲਤ ਵਿੱਚ ਪੇਸ਼ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਕਿਹਾ ਕਿ ਡੱਲੇਵਾਲ ਨੂੰ ਸਾਹਮਣੇ ਵਾਲੇ ਪਾਸੇ ਬਣੇ ਅਸਥਾਈ ਹਸਪਤਾਲ ਵਿੱਚ ਤਬਦੀਲ ਕੀਤਾ ਜਾਵੇ। ਇਸ ‘ਤੇ ਸਰਕਾਰੀ ਵਕੀਲ ਦਾ ਕਹਿਣਾ ਹੈ ਕਿ ਕਿਸਾਨ ਆਗੂ ਦੇ ਸਾਰੇ ਟੈਸਟ ਹੋ ਚੁੱਕੇ ਹਨ। ਉਨ੍ਹਾਂ ਦੀ ਸਿਹਤ ਅਜੇ ਸਥਿਰ ਹੈ। ਇਨ੍ਹਾਂ ਨੂੰ ਸਰਕਾਰ ਦੀਆਂ…

Read More

ਚੋਣਾਂ ਵਾਲੇ ਦਿਨ 21 ਦਸੰਬਰ ਨੂੰ ਸ਼ਰਾਬ ਦੇ ਠੇਕੇ ਬੰਦ ਰੱਖਣ ਦੇ ਹੁਕਮਜਲੰਧਰ, 20 ਦਸੰਬਰ: ਨਗਰ ਨਿਗਮ/ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ-2024 ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਤੇ ਲੋਕ ਪ੍ਰਤੀਨਿਧਤਾ ਐਕਟ 1951 ਦੇ ਸੈਕਸ਼ਨ 135 (ਸੀ) ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਵਿੱਚ ਆਉਂਦੇ ਸ਼ਰਾਬ ਦੇ ਠੇਕੇ ਚੋਣਾਂ ਵਾਲੇ ਦਿਨ 21 ਦਸੰਬਰ 2024 ਨੂੰ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਉਕਤ ਮਿਤੀ ਨੂੰ ਜ਼ਿਲ੍ਹਾ ਜਲੰਧਰ ਵਿੱਚ ਸ਼ਰਾਬ ਦੇ ਠੇਕੇ ਅਤੇ ਅਹਾਤੇ ਨਹੀਂ ਖੱਲ੍ਹਣਗੇ ਅਤੇ ਨਾ ਹੀ ਹੋਟਲਾਂ, ਰੈਸਟੋਰੈਂਟਾ ਜਾਂ…

Read More