Author: Pushminder Sidhu

ਸਮਾਜਿਕ ਸੁਰੱਖਿਆ ਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪ੍ਰਾਜੈਕਟ ਜੀਵਨ ਜੋਤ ਤਹਿਤ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ 2 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਅਜੈ ਭਾਰਤੀ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਲ ਭਿੱਖਿਆ ਨੂੰ ਰੋਕਣ ਲਈ ਇਸ ਮੁਹਿੰਮ ਤਹਿਤ ਸ਼ਹਿਰ ਦੇ ਬੀ.ਐਮ. ਸੀ. ਚੌਕ, ਚੁਨਮੁਨ ਚੌਕ, ਗੁਰੂ ਨਾਨਕ ਮਿਸ਼ਨ, ਕਪੂਰਥਲਾ ਚੌਕ ਸਮੇਤ ਵੱਖ ਵੱਖ ਥਾਵਾਂ ’ਤੇ ਚੈਕਿੰਗ ਕੀਤੀ ਗਈ, ਜਿਸ ਦੌਰਾਨ 2 ਲੜਕੀਆਂ ਨੂੰ ਰੈਸਕਿਊ ਕੀਤਾ ਗਿਆ, ਜੋ ਭੀਖ ਮੰਗ ਰਹੀਆਂ ਸਨ। ਉਨ੍ਹਾਂ ਦੱਸਿਆ ਕਿ ਟੀਮ ਵੱਲੋਂ ਰੈਸਕਿਊ ਕੀਤੀਆਂ ਗਈਆਂ ਲੜਕੀਆਂ ਦੀ ਚਾਰ ਨੰਬਰ ਥਾਣੇ…

Read More

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੱਚਿਆਂ ਦੀ ਭਲਾਈ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਗੈਰ ਸਰਕਾਰੀ ਸੰਸਥਾਵਾਂ ਦਾ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਅਮੈਂਡਮੈਂਟ 2021 ਦੀ ਧਾਰਾ 41 (1) ਅਧੀਨ ਰਜਿਸਟਰਡ ਹੋਣਾ ਲਾਜ਼ਮੀ ਹੈ। ਡਾ. ਅਗਰਵਾਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਚੱਲ ਰਹੀਆਂ ਗੈਰ ਸਰਕਾਰੀ ਸੰਸਥਾਵਾਂ, ਜੋ ਕਿ ਬੱਚਿਆਂ ਦੀ ਮੁਕੰਮਲ ਜਾਂ ਅੰਸ਼ਿਕ ਤੌਰ ’ਤੇ ਸੁਰੱਖਿਆ ਅਤੇ ਸੰਭਾਲ ਲਈ ਲੋੜਵੰਦ ਬੱਚਿਆਂ ਨੂੰ ਮੁਫ਼ਤ ਰਿਹਾਇਸ਼, ਖਾਣਾ, ਪੜ੍ਹਾਈ, ਮੈਡੀਕਲ ਸੁਵਿਧਾ ਆਦਿ ਮੁਹੱਈਆ ਕਰਵਾ ਰਹੀਆਂ ਹਨ, ਦੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ, 2015 ਅਮੈਂਡਮੈਂਟ 2021 ਦੀ ਧਾਰਾ 41 (1) ਅਧੀਨ ਰਜਿਟ੍ਰੇਸ਼ਨ…

Read More

1,228,187 ਵੋਟਰ ਨਗਰ ਨਿਗਮ ਲੁਧਿਆਣਾ (ਐਮ.ਸੀ.ਐਲ) ਦੀਆਂ ਚੋਣਾਂ ਵਿੱਚ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ, ਜਿੱਥੇ 447 ਉਮੀਦਵਾਰ ਚੋਣ ਲੜ ਰਹੇ ਹਨ। ਇਸ ਤੋਂ ਇਲਾਵਾ ਵੱਖ-ਵੱਖ ਨਗਰ ਕੌਂਸਲਾਂ ਅਤੇ ਇੱਕ ਨਗਰ ਪੰਚਾਇਤ ਵਿੱਚ 160 ਉਮੀਦਵਾਰ ਚੋਣ ਲੜ ਰਹੇ ਹਨ। ਸ਼ਨੀਵਾਰ ਨੂੰ 1,296 ਪੋਲਿੰਗ ਬੂਥਾਂ ‘ਤੇ ਵੋਟਿੰਗ ਹੋਵੇਗੀ, ਜੋ ਸਵੇਰੇ 7 ਵਜੇ ਤੋਂ ਸ਼ਾਮ 4 ਵਜੇ ਤੱਕ ਚੱਲੇਗੀ। ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਖਾਲਸਾ ਕਾਲਜ ਫਾਰ ਵੂਮੈਨ ਅਤੇ ਸਰਕਾਰੀ ਕਾਲਜ ਫਾਰ ਗਰਲਜ਼ ਸਮੇਤ ਵੱਖ-ਵੱਖ ਕੇਂਦਰਾਂ ਤੋਂ ਪੋਲਿੰਗ ਪਾਰਟੀਆਂ ਨੂੰ ਭੇਜਣ ਦੀ ਨਿਗਰਾਨੀ ਕੀਤੀ। ਉਨ੍ਹਾਂ ਦੱਸਿਆ ਕਿ ਐਮ.ਸੀ.ਐਲ ਚੋਣਾਂ ਲਈ ਕੁੱਲ 1165749 ਵੋਟਰ ਹਨ, ਜਿਨ੍ਹਾਂ ਵਿੱਚ 624708 ਪੁਰਸ਼ ਵੋਟਰ,…

Read More

ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ (ਵੀ.ਐਸ.ਐਸ.ਐਲ.) ਨੇ ਆਪਣੇ ਸੀ.ਐਸ.ਆਰ ਪ੍ਰੋਜੈਕਟ ਅਧੀਨ ਪ੍ਰਕ੍ਰਿਤੀ ਨੇ ਅੱਜ ਪੀ.ਏ.ਯੂ, ਲੁਧਿਆਣਾ ਨੂੰ ਸੈਲਾਨੀਆਂ ਅਤੇ ਸੀਨੀਅਰ ਨਾਗਰਿਕਾਂ ਦੇ ਸਥਾਨਕ ਆਉਣ-ਜਾਣ ਲਈ 5 ਈ-ਰਿਕਸ਼ਾ ਦਿੱਤੇ। ਵੀ.ਐਸ.ਐਸ.ਐਲ ਅਤੇ ਪੀ.ਏ.ਯੂ ਦਾ ਮਿਲ ਕੇ ਉਦੇਸ਼ ਲੁਧਿਆਣਾ ਦੇ ਹਰੇ-ਭਰੇ ਵਾਤਾਵਰਣ ਅਤੇ ਈ-ਵਾਹਨਾਂ ਦੀ ਵਰਤੋਂ ਲਈ ਆਪਣੇ ਕੈਂਪਸ ਤੋਂ ਕਾਰਬਨ ਨਿਕਾਸੀ ਵਾਹਨਾਂ ਨੂੰ ਘਟਾਉਣਾ ਹੈ।ਸ੍ਰੀ ਸਤਿਬੀਰ ਸਿੰਘ ਗੋਸਲ ਵਾਈਸ ਚਾਂਸਲਰ ਪੀ.ਏ.ਯੂ ਨੇ ਇਸ ਸਹਾਇਤਾ ਲਈ ਵਰਧਮਾਨ ਸਪੈਸ਼ਲ ਸਟੀਲਜ਼ ਦੇ ਪ੍ਰਬੰਧਨ ਦਾ ਧੰਨਵਾਦ ਕੀਤਾ ਅਤੇ ਸਾਫ਼-ਸੁਥਰੇ ਵਾਤਾਵਰਣ ਲਈ ਸਹਾਇਤਾ ਦੇ ਪਿੱਛੇ ਦੀ ਭਾਵਨਾ ਦੀ ਸ਼ਲਾਘਾ ਕੀਤੀ । ਪੀ.ਏ.ਯੂ ਦੇ ਵਾਈਸ ਚਾਂਸਲਰ ਸ਼੍ਰੀ ਸਤਿਬੀਰ ਸਿੰਘ ਗੋਸਲ ਅਤੇ ਸ਼੍ਰੀ ਰਿਸ਼ੀ ਪਾਲ ਸੀਨੀਅਰ ਆਈ.ਏ.ਐਸ ਅਧਿਕਾਰੀ ਅਤੇ ਰਜਿਸਟਰਾਰ…

Read More

ਗ੍ਰਹਿ ਮੰਤਰੀ ਅਮਿਤ ਸ਼ਾਹ ਵੱਲੋਂ ਸੰਸਦ ਵਿੱਚ ਭੀਮ ਰਾਓ ਅੰਬੇਡਕਰ ਬਾਰੇ ਕੀਤੀ ਗਈ ਅਪਮਾਨਜਨਕ ਟਿੱਪਣੀ ਦੀ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ।ਹਰਪਾਲ ਚੀਮਾ ਨੇ ਕਿਹਾ ਕਿ ਅਮਿਤ ਸ਼ਾਹ ਨੇ ਬਾਬਾ ਸਾਹਿਬ ਅੰਬੇਡਕਰ ਦਾ ਨਹੀਂ, ਦਲਿਤਾਂ ਦਾ ਅਪਮਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਗ੍ਰਹਿ ਮੰਤਰੀ ਨੇ ਇਹ ਬਿਆਨ ਦੇ ਕੇ ਦੇਸ਼ ਦੇ ਦਲਿਤ ਭਾਈਚਾਰੇ ਨੂੰ ਨੀਚਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ।ਉਨ੍ਹਾਂ ਨੂੰ ਤੁਰੰਤ ਦੇਸ਼ ਦੀ ਜਨਤਾ ਤੋਂ ਮੁਆਫੀ ਮੰਗਣੀ ਚਾਹੀਦੀ ਹੈ। ਚੀਮਾ ਨੇ ਕਿਹਾ ਕਿ ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਭੀਮ ਰਾਓ…

Read More

ਬਠਿੰਡਾ ਸ਼ਹਿਰ ਵਿੱਚ ਨਗਰ ਨਿਗਮ 48 ਦੇ ਵਾਰਡ ਲਈ ਜਿਮਨੀ ਚੋਣ ਲਈ ਪ੍ਰਚਾਰ ਬੰਦ ਹੋਣ ਮਗਰੋਂ ਵੋਟਾਂ ਪੈਣ ਤੋਂ ਇੱਕ ਦਿਨ ਪਹਿਲਾਂ ਵੀਰਵਾਰ ਦੇਰ ਸ਼ਾਮ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਗਿੱਲ ਅਤੇ ਵਾਰਡ ਤੋਂ ‘ਆਪ’ ਉਮੀਦਵਾਰ ਪਦਮਜੀਤ ਮਹਿਤਾ ਆਪਸ ’ਚ ਭਿੜਦੇ ਭਿੜਦੇ ਬਚੇ। ਇਸ ਮੌਕੇ ਦੋਵਾਂ ਧਿਰਾਂ ਵਿਚਕਾਰ ਗਰਮਾ ਗਰਮੀ ਹੋਣ ਕਰਕੇ ਮਾਹੌਲ ਤਣਾਓ ਵਾਲਾ ਬਣ ਗਿਆ। ਪੁਲੀਸ ਦੀ ਗੈਰਹਾਜ਼ਰੀ ਵਿੱਚ ਜਦੋਂ ਮਾਮਲਾ ਭਖਣ ਲੱਗਾ ਤਾਂ ਆਮ ਲੋਕਾਂ ਨੇ ਵਿੱਚ ਪੈ ਕੇ ਦੋਵਾਂ ਧਿਰਾਂ ਨੂੰ ਸ਼ਾਂਤ ਕਰਾਇਆ। ਇਸ ਸਬੰਧ ’ਚ ਇੱਕ ਵੀਡੀਓ ਵੀ ਸਾਹਮਣੇ ਆਂਈ ਹੈ ਜੋ ਫੇੇਸਬੁੱਕ ਲਾਈਵ ਦੀ ਹੈ । ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ…

Read More

ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ੍ਰੀ ਜਤਿੰਦਰ ਜੋਰਵਾਲ ਨੇ ਵੀਰਵਾਰ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਉਮੀਦਵਾਰਾਂ ਨੂੰ ਪੋਲਿੰਗ ਤੋਂ ਪਹਿਲਾਂ 48 ਘੰਟਿਆਂ ਦੀ ਮਿਆਦ ਦੌਰਾਨ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਕਿਹਾ। ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੇ ਉਪਬੰਧਾਂ ਅਨੁਸਾਰ ਵੋਟਾਂ ਦੀ ਸਮਾਪਤੀ ਲਈ ਨਿਰਧਾਰਤ ਸਮੇਂ ਤੋਂ 48 ਘੰਟਿਆਂ ਦੀ ਮਿਆਦ ਦੌਰਾਨ ਕੋਈ ਵੀ ਜਨਤਕ ਮੀਟਿੰਗ ਬੁਲਾਉਣ ਜਾਂ ਆਯੋਜਿਤ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਇਸ ਤੋਂ ਇਲਾਵਾ…

Read More

ਵਿੱਚ 21 ਦਸੰਬਰ ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਮੱਦੇਨਜ਼ਰ ਸ੍ਰੀ ਉਦੈਦੀਪ ਸਿੰਘ ਸਿੱਧੂ ਪੀ.ਸੀ.ਐੱਸ, ਉਪ ਕਮਿਸ਼ਨਰ (ਆਬਕਾਰੀ) ਪਟਿਆਲਾ ਜ਼ੋਨ ਦੇ ਹੁਕਮਾਂ ਅਨੁਸਾਰ ਜਿਲ੍ਹਾ ਲੁਧਿਆਣਾ ਦੇ ਸਹਾਇਕ ਕਮਿਸ਼ਨਰ (ਆਬਕਾਰੀ) ਲੁਧਿਆਣਾ ਪੂਰਬੀ ਅਤੇ ਪੱਛਮੀ ਰੇਂਜ ਸ੍ਰੀਮਤੀ ਸ਼ਿਵਾਨੀ ਗੁਪਤਾ ਅਤੇ ਸ੍ਰੀ ਇੰਦਰਜੀਤ ਸਿੰਘ ਨਾਗਪਾਲ ਦੁਆਰਾ ਸਮੂਹ ਜਿਲ੍ਹੇ ਵਿੱਚ ਇੱਕ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ, ਜਿਸ ਦੇ ਫਲਸਰੂਪ ਜਿਲ੍ਹਾ ਲੁਧਿਆਣਾ ਦੇ ਸਮੂਹ ਸ਼ਰਾਬ ਦੇ ਠੇਕਿਆਂ, ਹਾਰਡ ਬਾਰ/ਬੀਅਰ ਬਾਰ, ਪੱਬਾਂ ਅਤੇ ਮੈਰਿਜ ਪੈਲਸਾਂ ਦੀ ਚੈਕਿੰਗ ਕੀਤੀ ਗਈ ਅਤੇ ਮੈਰਿਜ ਪੈਲਸਾਂ ਅੰਦਰ ਸ਼ਰਾਬ ਦੀਆਂ ਵਰਤੀਆਂ ਗਈਆਂ ਖਾਲੀ ਬੋਤਲਾਂ ਵੀ ਆਬਕਾਰੀ ਨਿਰੀਖਕਾਂ ਦੀ ਹਾਜ਼ਰੀ ਵਿੱਚ ਤੋੜੀਆਂ ਗਈਆਂ। ਸ਼ਰਾਬ ਦੀ…

Read More

ਪੰਜਾਬ ਸਰਕਾਰ ਅਧੀਨ ਕੰਮ ਕਰਦੇ ਮੁਲਾਜ਼ਮਾਂ ਲਈ ਵੱਡੀ ਰਾਹਤ ਭਰੀ ਖ਼ਬਰ ਹੈ। ਦਰਅਸਲ ਇਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਬੰਧੀ ਵਿਚਾਰ ਕੀਤਾ ਜਾ ਰਿਹਾ ਹੈ। ਇਸ ਸਬੰਧੀ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਿੱਖਿਆ ਵਿਭਾਗ ਦੀਆਂ ਚਾਰ ਮੁਲਾਜ਼ਮ ਜੱਥੇਬੰਦੀਆਂ ਨਾਲ ਮੀਟਿੰਗ ਕੀਤੀ ਗਈ ਸੀ। ਇਹ ਮੀਟਿੰਗ ਇਨ੍ਹਾਂ ਮੁਲਾਜ਼ਮ ਯੂਨੀਅਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਸਮੇਤ ਵੱਖ-ਵੱਖ ਮੰਗਾਂ ’ਤੇ ਵਿਚਾਰ ਕਰਨ ਲਈ ਬੁਲਾਈ ਗਈ। ਹਰਪਾਲ ਸਿੰਘ ਚੀਮਾ ਦੇ ਦਫ਼ਤਰ ਵਿਖੇ ਹੋਈਆਂ ਇਨ੍ਹਾਂ ਮੀਟਿੰਗਾਂ ਦੌਰਾਨ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ, ਪ੍ਰਸੋਨਲ ਵਿਭਾਗ ਅਤੇ ਵਿੱਤ ਵਿਭਾਗ ਦੇ ਅਧਿਕਾਰੀਆਂ ਦੀ ਸ਼ਮੂਲੀਅਤ ਵਾਲੀ ਕਮੇਟੀ ਬਣਾਉਣ ਦੇ ਨਿਰਦੇਸ਼…

Read More

19 ਦਸੰਬਰ 2024 – ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੰਸਦ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਡਾ. ਬੀ.ਆਰ. ਅੰਬੇਡਕਰ ਬਾਰੇ ਅਪਮਾਨਜਨਕ ਟਿੱਪਣੀਆਂ ਲਈ ਉਨ੍ਹਾਂ ਦੀ ਸਖ਼ਤ ਨਿਖੇਧੀ ਕੀਤੀ ਹੈ। ‘ਆਪ’ ਆਗੂਆਂ ਨੇ ਇਸ ਟਿੱਪਣੀ ਨੂੰ ਭਾਰਤੀ ਸੰਵਿਧਾਨ ਦੇ ਨਿਰਮਾਤਾ ਦਾ ਅਪਮਾਨ ਕਰਾਰ ਦਿੰਦਿਆਂ ਭਾਜਪਾ ਅਤੇ ਆਰਐਸਐਸ ‘ਤੇ ਦਲਿਤ ਵਿਰੋਧੀ ਅਤੇ ਸੰਵਿਧਾਨ ਵਿਰੋਧੀ ਏਜੰਡਾ ਚਲਾਉਣ ਦਾ ਦੋਸ਼ ਲਾਇਆ। ਵੀਰਵਾਰ ਨੂੰ ਜਲੰਧਰ ਵਿੱਚ ਇੱਕ ਪ੍ਰੈਸ ਕਾਨਫ਼ਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਮੰਤਰੀ ਹਰਭਜਨ ਸਿੰਘ ਈਟੀਓ ਨੇ ਗ੍ਰਹਿ ਮੰਤਰੀ ਦੀ ਟਿੱਪਣੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਸੰਸਦ ਵਿੱਚ ਦਿੱਤਾ ਅਮਿਤ ਸ਼ਾਹ ਦਾ ਬਿਆਨ ਘਿਣਾਉਣਾ ਅਤੇ ਉਨ੍ਹਾਂ ਕਰੋੜਾਂ ਭਾਰਤੀਆਂ ਲਈ ਦੁਖਦਾਈ ਹੈ…

Read More