Author: Pushminder Sidhu

ਪੰਜਾਬ ਵਿਚ 21 ਦਸੰਬਰ ਨੂੰ 5 ਨਗਰ ਨਿਗਮ ਅਤੇ 43 ਨਗਰ ਕੌਂਸਲਾਂ ‘ਤੇ ਹੋਣ ਵਾਲੀਆਂ ਚੋਣਾਂ ਲਈ ਕੀਤਾ ਜਾ ਰਿਹਾ ਚੋਣ ਪ੍ਰਚਾਰ ਹੁਣ ਖ਼ਤਮ ਹੋ ਗਿਆ ਹੈ। ਇਥੇ ਦੱਸਣਯੋਗ ਹੈ ਕਿ ਪੰਜਾਬ ਵਿਚ 21 ਦਸੰਬਰ ਨੂੰ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਹੋ ਰਹੀਆਂ ਹਨ ਅਤੇ ਉਸੇ ਦਿਨ ਹੀ ਵੋਟਾਂ ਪੈਣ ਤੋਂ ਬਾਅਦ ਸ਼ਾਮ ਨੂੰ ਵੋਟਾਂ ਦੇ ਨਤੀਜੇ ਆਉਣਗੇ। ਵੋਟਿੰਗ ਦੀ ਪ੍ਰਕਿਰਿਆ ਸਵੇਰੇ 7 ਵਜੇ ਤੋਂ ਲੈ ਕੇ 4 ਵਜੇ ਤੱਕ ਦੀ ਹੋਵੇਗੀ। ਇਥੇ ਦੱਸ ਦੇਈਏ ਕਿ ਪੰਜਾਬ ਵਿਚ ਫਗਵਾੜਾ, ਲੁਧਿਆਣਾ, ਜਲੰਧਰ, ਅੰਮ੍ਰਿਤਸਰ ਅਤੇ ਪਟਿਆਲਾ ਵਿਚ ਨਿਗਮ ਦੀਆਂ ਚੋਣਾਂ ਹੋਣਗੀਆਂ। ਨਿਗਮ ਚੋਣਾਂ ਲਈ ਕੁੱਲ੍ਹ 37 ਲੱਖ 32 ਹਜ਼ਾਰ ਵੋਟਰ ਆਪਣੇ…

Read More

ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਜਲੰਧਰ ਦੇ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ‘ਤੇ 1 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਅਦਾਲਤ ਨੇ ਕਿਹਾ ਕਿ ਪੁਲਿਸ ਵਿਭਾਗ ਦਾ ਕੰਮਕਾਜ “ਲਾਪਰਵਾਹੀ ਅਤੇ ਤਰਸਯੋਗ ਪਹੁੰਚ” ਨੂੰ ਦਰਸਾਉਂਦਾ ਹੈ। ਜਸਟਿਸ ਸੰਦੀਪ ਮੌਦਗਿਲ ਨੇ ਮਾਮਲੇ ਦੀ ਸੁਣਵਾਈ ਕਰਦੇ ਹੋਏ ਪੁਲਿਸ ‘ਤੇ 2.5 ਸਾਲ ਤਕ ਕੋਈ ਠੋਸ ਕਦਮ ਨਾ ਚੁੱਕਣ ਦਾ ਦੋਸ਼ ਲਗਾਇਆ। ਇਹ ਮਾਮਲਾ 20 ਜੁਲਾਈ 2022 ਨੂੰ ਦਰਜ ਹੋਈ ਐਫਆਈਆਰ ਨਾਲ ਸਬੰਧਤ ਹੈ, ਜਿਸ ਵਿਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਮੁਲਜ਼ਮ ਨੇ ਕੈਨੇਡਾ ਦਾ ਵਰਕ ਪਰਮਿਟ ਦਿਵਾਉਣ ਦਾ ਝੂਠਾ ਵਾਅਦਾ ਕਰ ਕੇ ਧੋਖਾਧੜੀ ਕੀਤੀ ਹੈ। ਸ਼ਿਕਾਇਤਕਰਤਾ ਵਲੋਂ ਵਾਰ-ਵਾਰ ਬੇਨਤੀ ਕਰਨ ਦੇ ਬਾਵਜੂਦ ਪੁਲਿਸ ਨੇ…

Read More

ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਝਟਕਾ ਲੱਗਾ, ਜਦੋਂ ਪਾਰਟੀ ਦੇ ਆਗੂ ਗੁਰਪ੍ਰੀਤ ਸਿੰਘ ਖ਼ਾਲਸਾ ਵਲੋਂ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਗਿਆ। ਪਾਰਟੀ ਦੀ ਵਰਕਿੰਗ ਕਮੇਟੀ ਨੂੰ ਭੇਜੇ ਆਪਣੇ ਅਸਤੀਫ਼ੇ ‘ਚ ਗੁਰਪ੍ਰੀਤ ਸਿੰਘ ਖ਼ਾਲਸਾ ਨੇ ਕਿਹਾ ਕਿ ਉਹ ਦਲਜੀਤ ਚੀਮਾ, ਬਿਕਰਮ ਮਜੀਠੀਆ ਵਰਗੇ ਸੀਨੀਅਰ ਆਗੂਆਂ ਦਾ ਦਿਲੋਂ ਧੰਨਵਾਦ ਕਰਦੇ ਹਨ, ਜਿਨ੍ਹਾਂ ਨੇ ਹਮੇਸ਼ਾ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਪਰ ਕਈ ਸਾਲਾਂ ਤੋਂ ਪਾਰਟੀ ‘ਚ ਨਵੇਂ-ਨਵੇਂ ਬਣੇ ਲੀਡਰਾਂ ਨੇ ਹਮੇਸ਼ਾ ਹੀ ਜ਼ਮੀਨੀ ਪੱਧਰ ‘ਤੇ ਕੰਮ ਕਰ ਰਹੇ ਵਰਕਰਾਂ ਦਾ ਮਨੋਬਲ ਤੋੜਨ ਦੀ ਕੋਸ਼ਿਸ਼ ਕੀਤੀ ਹੈ, ਸਗੋਂ ਉਹ ਵਰਕਰਾਂ ਨੂੰ ਪਾਰਟੀ ‘ਚੋਂ ਭਜਾਉਣ ਦੀ ਵੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ…

Read More

ਗੁਰਦਾਸਪੁਰ ਦੇ ਸਰਹੱਦੀ ਕਸਬਾ ਕਲਾਨੌਰ ਦੀ ਪੁਲਸ ਚੌਕੀ ਬਖਸ਼ੀਵਾਲਾ ‘ਤੇ ਹੋਏ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ ਫੋਰਸ ਨੇ ਸੋਸ਼ਲ ਮੀਡੀਆ ‘ਤੇ ਕਥਿਤ ਪੋਸਟ ਸਾਂਝੀ ਕਰਕੇ ਲਈ ਹੈ। ਇਸ ਗ੍ਰਨੇਡ ਹਮਲੇ ਦੀ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਵੀ ਮੌਕੇ ‘ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਂਚ ਵਿਚ ਪਤਾ ਲੱਗਾ ਹੈ ਕਿ ਇਥੇ ਗ੍ਰਨੇਡ ਸੁੱਟਿਆ ਗਿਆ ਸੀ। ਫੋਰੈਂਸਿਕ ਟੀਮ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਕਥਿਤ ਪੋਸਟ ਵਿਚ ਲਿਖਿਆ ਗਿਆ ਹੈ ਕਿ 18 ਦਸੰਬਰ 2024 ਦੀ ਰਾਤ ਨੂੰ ਥਾਣਾ ਕਲਾਨੌਰ ਦੀ ਚੌਂਕੀ ਬਖਸ਼ੀਵਾਲਾ ਉਤੇ ਹੋਏ ਹੈਂਡ ਗ੍ਰਨੇਡ ਹਮਲੇ ਦੀ ਜ਼ਿੰਮੇਵਾਰੀ ਖਾਲਿਸਤਾਨ ਜ਼ਿੰਦਾਬਾਦ…

Read More

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿੱਚ ਨਗਰ ਨਿਗਮ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰਾਂ ਦੇ ਸਮਰਥਨ ਵਿੱਚ ਇੱਕ ਵਿਸ਼ਾਲ ਰੋਡ ਸ਼ੋਅ ਕੀਤਾ। ਰੋਡ ਸ਼ੋਅ ਵਿੱਚ ਵੱਡੀ ਗਿਣਤੀ ਵਿੱਚ ਆਏ ਸਥਾਨਕ ਲੋਕਾਂ ਨੇ ਮੁੱਖ ਮੰਤਰੀ ਦਾ ਫੁੱਲਾਂ ਦੀ ਵਰਖਾ ਕਰ ਕੇ ਨਿੱਘਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਲੁਧਿਆਣਾ ਨਾਲ ਆਪਣੇ ਡੂੰਘੇ ਸਬੰਧਾਂ ਨੂੰ ਸਾਂਝਾ ਕੀਤਾ ਅਤੇ ਲੁਧਿਆਣਾ ਨੂੰ ਆਪਣੀ ਕਰਮਭੂਮੀ ਦੱਸਿਆ। ਉਨ੍ਹਾਂ ਆਪਣੇ ਸ਼ੁਰੂਆਤੀ ਕੈਰੀਅਰ ਨੂੰ ਯਾਦ ਕੀਤਾ, ਜੋ ਲੁਧਿਆਣਾ ਦੇ ਭੀੜ-ਭੜਾਕੇ ਬਾਜ਼ਾਰਾਂ ਵਿੱਚ ਸ਼ੁਰੂ ਹੋਇਆ ਸੀ। ਉਨ੍ਹਾਂ ਕਿਹਾ ਕਿ ਇਹ ਬਾਜ਼ਾਰ ਮੇਰੇ ਲਈ ਨਵੇਂ ਨਹੀਂ ਹਨ। ਜਦੋਂ ਮੈਂ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮਰਾਲਾ ਦੇ ਕਟਾਣਾ ਸਾਹਿਬ ਵਿਖੇ ਹੋਈ ਮੀਟਿੰਗ ਵਿਚ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ’ਤੇ ਦੋ ਹਫ਼ਤਿਆਂ ਲਈ ਪਾਬੰਦੀ ਲਾ ਦਿੱਤੀ ਗਈ ਹੈ। ਐਡਵੋਕੇਟ ਧਾਮੀ ਦੇ ਸ਼੍ਰੋਮਣੀ ਕਮੇਟੀ ਪ੍ਰਧਾਨ ਬਣਨ ਤੋਂ ਬਾਅਦ ਇਹ ਪਹਿਲੀ ਮੀਟਿੰਗ ਹੈ, ਜੋ ਅੰਮ੍ਰਿਤਸਰ ਤੋਂ ਬਾਹਰ ਰੱਖੀ ਗਈ ਹੈ। ਬੈਠਕ ਤੋਂ ਬਾਅਦ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਪਤਾ ਸੀ ਕਿ ਅਜਿਹਾ ਹੋਵੇਗਾ। ਉਨ੍ਹਾਂ ਕਿਹਾ ਕਿ ਜਿਸ ਧੜੇ ਨੇ ਇਲਜ਼ਾਮ ਲਗਾਏ, ਉਹੀ ਪੜਤਾਲ ਕਰ ਰਹੇ ਹਨ। ਇਹ ਫੈਸਲਾ ਪਹਿਲਾਂ ਹੀ ਹੋ ਗਿਆ ਹੈ, ਸਿਰਫ਼ ਕਾਪੀ ਪੇਸਟ ਕਰਨਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਇਸ ਗੱਲ ਦਾ…

Read More

ਸੰਯੁਕਤ ਕਿਸਾਨ ਮੋਰਚਾ ਪੰਜਾਬ ਨੇ ਕੇਂਦਰ ਸਰਕਾਰ ਵੱਲੋਂ ਲਿਆਂਦੇ ਜਾ ਰਹੇ ਕੌਮੀ ਖੇਤੀ ਨੀਤੀ ਦੇ ਖਰੜੇ ਵਿਰੁੱਧ ਸੰਘਰਸ਼ ਸ਼ੁਰੂ ਕਰਨ ਦਾ ਐਲਾਨ ਕਰ ਦਿੱਤਾ ਹੈ। ਇਸ ਲਈ ਮੋਰਚੇ ਵੱਲੋਂ 24 ਦਸੰਬਰ ਨੂੰ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਮੀਟਿੰਗ ਕਰਕੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿਚ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੀ ਮੀਟਿੰਗ ਤੋਂ ਬਾਅਦ ਜੋਗਿੰਦਰ ਸਿੰਘ ਉਗਰਾਹਾਂ, ਮਨਜੀਤ ਸਿੰਘ ਧਨੇਰ, ਫੁਰਮਾਨ ਸਿੰਘ ਸੰਧੂ ਅਤੇ ਜੰਗਵੀਰ ਸਿੰਘ ਚੌਹਾਨ ਨੇ ਕੀਤਾ ਹੈ। ਕਿਸਾਨ ਆਗੂਆਂ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ ’ਤੇ ਚਿੰਤਾ ਪ੍ਰਗਟ ਕਰਦਿਆਂ ਕੇਂਦਰ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਜਾਣ ਬੁੱਝ…

Read More

ਕਿਸਾਨਾਂ ਨੂੰ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਕਾਨੂੰਨ ਲਈ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਵਿਗੜ ਗਈ ਹੈ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਉਲਟੀਆਂ ਵੀ ਆਈਆਂ। ਪੁਲਿਸ ਦੇ ਸੀਨੀਅਰ ਅਧਿਕਾਰੀ ਖਨੌਰੀ ਬਾਰਡਰ ‘ਤੇ ਪਹੁੰਚ ਗਏ ਹਨ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਗਿਆ ਹੈ। ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਕੀਤੀ। ਇਸ ਦੌਰਾਨ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਵਾਲ ਕੀਤਾ ਕਿ ਇੱਕ 70 ਸਾਲ ਦਾ ਬਜ਼ੁਰਗ 24 ਦਿਨਾਂ ਤੋਂ ਭੁੱਖ ਹੜਤਾਲ ‘ਤੇ ਹੈ। ਕੌਣ ਹੈ ਉਹ ਡਾਕਟਰ ਜੋ ਡੱਲੇਵਾਲ ਨੂੰ ਬਿਨਾਂ ਕਿਸੇ ਟੈਸਟ…

Read More

ਸੂਬੇ ਦੇ ਕਿਸਾਨਾਂ ਦੀ ਭਲਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਦ੍ਰਿੜ੍ਹ ਨਿਸ਼ਚੈ ਦੀ ਪੁਸ਼ਟੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂਆਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਨਾਲ ਕਿਸਾਨਾਂ ਦੇ ਹਿੱਤਾਂ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ। ਖੇਤੀਬਾੜੀ ਮੰਤਰੀ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ “ਖੇਤੀ ਮੰਡੀਕਰਨ ਬਾਰੇ ਕੌਮੀ ਨੀਤੀ ਢਾਂਚੇ” ਦੇ ਖਰੜੇ ਬਾਰੇ ਕਿਸਾਨ ਯੂਨੀਅਨਾਂ ਦੇ ਆਗੂਆਂ ਨਾਲ ਸੰਜੀਦਗੀ ਨਾਲ ਵਿਚਾਰ ਵਟਾਂਦਰਾ ਕੀਤਾ।ਖੇਤੀਬਾੜੀ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਭੇਜੇ ਗਏ ਇਸ ਖਰੜੇ ਕਾਰਨ ਸੂਬਾ…

Read More

68ਵੀਆਂ ਰਾਸ਼ਟਰੀ ਸਕੂਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਪੰਜਾਬ ਓਵਰਆਲ ਚੈਂਪੀਅਨ ਬਣ ਕੇ ਉਭਰਿਆ। ਸਕੱਤਰ ਸਿੱਖਿਆ ਸ੍ਰੀ ਕਮਲ ਕਿਸ਼ੋਰ ਯਾਦਵ ਨੇ 68ਵੀਆਂ ਰਾਸ਼ਟਰੀ ਸਕੂਲ ਖੇਡਾਂ ਦੇ ਸਮਾਪਤੀ ਸਮਾਰੋਹ ਵਿੱਚ ਇੱਕ ਸਿਹਤਮੰਦ ਸਮਾਜ ਨੂੰ ਬਣਾਉਣ ਵਿੱਚ ਖੇਡਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਖੇਡਾਂ ਅਤੇ ਸਿੱਖਿਆ ਦਾ ਤਾਲਮੇਲ ਰਾਜ ਅਤੇ ਦੇਸ਼ ਲਈ ਮਹੱਤਵਪੂਰਨ ਨਤੀਜੇ ਲਿਆ ਸਕਦਾ ਹੈ। ਸ੍ਰੀ ਕਮਲ ਕਿਸ਼ੋਰ ਯਾਦਵ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਨੂੰ ਤੰਦਰੁਸਤ, ਸਰਗਰਮ, ਤਾਜ਼ਾ ਅਤੇ ਸਮਾਜਿਕ ਬਣਾਉਂਦੀਆਂ ਹਨ। ਖੇਡਾਂ ਤਾਲਮੇਲ, ਫਰਜ਼ ਅਤੇ ਅਨੁਸ਼ਾਸਨ ਦਾ ਸਬਕ ਸਿਖਾਉਂਦੀਆਂ ਹਨ ਅਤੇ ਇੱਕ ਸਿਹਤਮੰਦ ਮਨ, ਇੱਕ ਸਿਹਤਮੰਦ ਸਰੀਰ ਵਿੱਚ ਵਿਕਸਤ ਹੁੰਦਾ…

Read More