ਪੰਜਾਬ ਦੇ ਜਲ ਸਰੋਤ ਵਿਭਾਗ ਨੇ ਜ਼ਰੂਰੀ ਕੰਮਾਂ ਦੇ ਮੱਦੇਨਜ਼ਰ ਸਰਹੰਦ ਫ਼ੀਡਰ ਕੈਨਾਲ ਨੂੰ 32 ਦਿਨਾਂ ਲਈ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਮੌਸਮ ਅਤੇ ਫ਼ਸਲਾਂ ਦੀ ਹਾਲਤ ਨੂੰ ਮੁੱਖ ਰੱਖਦਿਆਂ ਸਰਹੰਦ ਫ਼ੀਡਰ ਦੀ ਰੀਲਾਈਨਿੰਗ ਦਾ ਕੰਮ ਕਰਾਉਣ ਲਈ ਕੈਨਾਲ ਨੂੰ 10 ਜਨਵਰੀ ਤੋਂ 10 ਫ਼ਰਵਰੀ, 2025 (ਦੋਵੇਂ ਦਿਨ ਸ਼ਾਮਲ) ਤੱਕ ਬੰਦ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਹੁਕਮ ਨਾਰਦਰਨ ਇੰਡੀਆ ਕੈਨਾਲ ਅਤੇ ਡਰੇਨੇਜ ਐਕਟ, 1873 (ਐਕਟ 8 ਆਫ਼ 1873) ਅਧੀਨ ਜਾਰੀ ਰੂਲਾਂ ਦੇ ਰੂਲ 63 ਤਹਿਤ ਜਾਰੀ ਕੀਤੇ ਗਏ ਹਨ।
Trending
- ਲੁਧਿਆਣਾ ਜ਼ਿਲ੍ਹੇ ਦੀਆਂ 6 ਨਗਰ ਕੌਂਸਲ ਚੋਣਾਂ ਲਈ ਵੀਰਪਾਲ ਕੌਰ ਚੋਣ ਆਬਜ਼ਰਵਰ ਨਿਯੁਕਤ
- ਲੁਧਿਆਣਾ ਵਿੱਚ ਗਲਾਡਾ ਦੀ ਵੱਡੀ ਕਾਰਵਾਈ, 5 ਅਣਅਧਿਕਾਰਤ ਕਲੋਨੀਆਂ ਢਾਹੀਆਂ
- *ਵਧੀਕ ਡਿਪਟੀ ਕਮਿਸ਼ਨਰ ਪੂਨਮ ਸਿੰਘ ਨੇ ਲੁਧਿਆਣਾ ਵਿੱਚ ਮਾਲ ਅਧਿਕਾਰੀਆਂ ਨੂੰ ਮਾਲ ਸੇਵਾਵਾਂ ਦੀ ਪੈਂਡੈਂਸੀ ਖਤਮ ਕਰਨ ਦੇ ਦਿੱਤੇ ਹੁਕਮ
- *ਜ਼ਿਲ੍ਹਾ ਲੁਧਿਆਣਾ ਵਿੱਚ 26 ਮਈ ਨੂੰ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਧਾਰਾ 163 ਲਾਗੂ, ਇਕੱਠ ਅਤੇ ਰੈਲੀਆਂ ‘ਤੇ ਪਾਬੰਦੀ
- ਡੀ.ਸੀ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਨਿੱਜੀ ਸਕੂਲਾਂ ਦੀ ਫੀਸ ਨਿਗਰਾਨੀ ਲਈ ਜ਼ਿਲ੍ਹਾ ਪੱਧਰੀ ਰੈਗੂਲੇਟਰੀ ਕਮੇਟੀ ਕੀਤੀ ਗਠਿਤ
- ਨਗਰ ਕੌਂਸਲ/ਪੰਚਾਇਤ ਚੋਣਾਂ; ਉਮੀਦਵਾਰ ਨਿਰਧਾਰਤ ਹੱਦ ਅੰਦਰ ਹੀ ਖਰਚ ਕਰਨ : ਵਧੀਕ ਜ਼ਿਲ੍ਹਾ ਚੋਣ ਅਫ਼ਸਰ
- ਐਸ.ਡੀ.ਐਮ ਜਸਲੀਨ ਕੌਰ ਭੁੱਲਰ ਨੇ ਅਧਿਕਾਰੀਆਂ ਨੂੰ ਸੁਚਾਰੂ ਪ੍ਰੀਖਿਆ ਸੰਚਾਲਨ ਦੇ ਦਿੱਤੇ ਨਿਰਦੇਸ਼
- ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਦਾ ਦੂਜਾ ਦਿਨ ; 17 ਨਾਮਜ਼ਦਗੀਆਂ ਦਾਖ਼ਲ


