ਤਾਮਿਲਨਾਡੂ ਦੇ ਪਾਲਕੋਡੂ ਦੇ ਇੱਕ ਸਕੂਲ ਤੋਂ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਵਿਦਿਆਰਥਣਾਂ ਵਾਸ਼ਰੂਮ ਦੀ ਸਫ਼ਾਈ ਕਰਦੀਆਂ ਨਜ਼ਰ ਆ ਰਹੀਆਂ ਹਨ। ਵਾਇਰਲ ਹੋ ਰਹੀ ਵੀਡੀਓ ਵਿੱਚ ਸਕੂਲੀ ਵਰਦੀ ਵਿੱਚ ਵਿਦਿਆਰਥਣਾਂ ਝਾੜੂ ਮਾਰਦੀਆਂ ਨਜ਼ਰ ਆ ਰਹੀਆਂ ਹਨ।
ਦਾਅਵਾ ਕੀਤਾ ਜਾ ਰਿਹਾ ਹੈ ਕਿ ਸਾਰੇ ਵਿਦਿਆਰਥੀ ਦਲਿਤ ਭਾਈਚਾਰੇ ਨਾਲ ਸਬੰਧਤ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚਿਆਂ ਨੂੰ ਬਾਥਰੂਮ ਸਾਫ਼ ਕਰਨ ਤੋਂ ਇਲਾਵਾ ਉਨ੍ਹਾਂ ਤੋਂ ਪਾਣੀ ਭਰਵਾਉਣ ਅਤੇ ਕੈਂਪਸ ਦੀ ਸਫ਼ਾਈ ਵੀ ਕਰਵਾਈ ਜਾਂਦੀ ਹੈ। ਮਾਮਲਾ ਵਧਦੇ ਹੀ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਸਕੂਲ ਪ੍ਰਿੰਸੀਪਲ ਨੂੰ ਬਰਖ਼ਾਸਤ ਕਰ ਦਿੱਤਾ।
ਮੀਡੀਆ ਰਿਪੋਰਟਾਂ ਮੁਤਾਬਕ ਇਸ ਸਕੂਲ ਵਿੱਚ ਪਹਿਲੀ ਤੋਂ ਅੱਠਵੀਂ ਤੱਕ ਹੀ ਕਲਾਸਾਂ ਹਨ। ਸਕੂਲ ਵਿੱਚ ਦਲਿਤ ਭਾਈਚਾਰੇ ਦੇ ਕਰੀਬ 150 ਵਿਦਿਆਰਥੀ ਪੜ੍ਹਦੇ ਹਨ। ਉਨ੍ਹਾਂ ਦੇ ਮਾਪਿਆਂ ਨੇ ਦੱਸਿਆ ਕਿ ਬੱਚੇ ਅਕਸਰ ਸਕੂਲ ਵਿੱਚ ਸਫ਼ਾਈ ਦਾ ਕੰਮ ਕਰਕੇ ਥੱਕੇ-ਥੱਕੇ ਘਰ ਪਰਤਦੇ ਹਨ।


