ਮੋਦੀ ਸਰਕਾਰ ਨੇ ਵੀਰਵਾਰ ਨੂੰ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਸਰਕਾਰ ਨੇ ਅੱਠਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਦੇਸ਼ ਭਰ ਦੇ ਲੱਖਾਂ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਬੰਪਰ ਵਾਧਾ ਹੋ ਸਕਦਾ ਹੈ। ਫੈਸਲੇ ਦੀ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨੇ ਦੱਸਿਆ ਕਿ ਸਰਕਾਰ ਨੇ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ‘ਚ ਸੋਧ ਕਰਨ ਲਈ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ।ਕੇਂਦਰੀ ਮੰਤਰੀ ਨੇ ਕਿਹਾ, “1947 ਤੋਂ ਸੱਤ ਤਨਖਾਹ ਕਮਿਸ਼ਨ ਲਾਗੂ ਕੀਤੇ ਗਏ ਹਨ।” ਪੀਐਮ ਮੋਦੀ ਨੇ ਨਿਯਮਤ ਤਨਖਾਹ ਕਮਿਸ਼ਨ ਬਣਾਉਣ ਦਾ ਸੰਕਲਪ ਲਿਆ ਸੀ, ਜਿਸ ਦੇ ਅਨੁਸਾਰ ਸੱਤਵਾਂ ਤਨਖਾਹ ਕਮਿਸ਼ਨ 2016 ਵਿੱਚ ਸ਼ੁਰੂ ਕੀਤਾ ਗਿਆ ਸੀ, ਜੋ 2026 ਤੱਕ ਚੱਲਣਾ ਸੀ, ਪਰ ਇਸ ਨੂੰ ਸਰਕਾਰ ਨੇ ਇੱਕ ਸਾਲ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਸੀ।
Trending
- ਆਮ ਸਰਧਾਲੂਆਂ ਦੀ ਕਤਾਰ ਵਿੱਚ ਚੱਲ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਐਡਵੋਕੇਟ ਚੀਮਾਂ
- ਉੱਚ-ਪੱਧਰੀ ਕਮੇਟੀ ਨੇ ਤਿਆਰ ਕੀਤਾ ਖਾਕਾ
- ਸਿਰਫ਼ 2 ਦਿਨ ਬਾਕੀ! NTA ਨੇ ਜਾਰੀ ਕੀਤਾ ‘Urgent’ ਨੋਟਿਸ, 7 ਨਵੰਬਰ ਤੋਂ ਬਾਅਦ…
- ਕੇਂਦਰ ਨੇ Panjab University ਦੀ Senate ਅਤੇ Syndicate ਨੂੰ ਭੰਗ ਕਰਨ ਵਾਲਾ ਨੋਟੀਫਿਕੇਸ਼ਨ ਕੀਤਾ ਰੱਦ
- ਕਾਂਗਰਸ ਗੈਂਗਸਟਰਵਾਦ ਤੇ ਨਸ਼ਿਆਂ ਦੀ ਜਨਮਦਾਤਾ, ‘ਆਪ’ ਨੇ ਵਿਕਾਸ ਦੀ ਰਾਜਨੀਤੀ ਸ਼ੁਰੂ ਕੀਤੀ: ਹਰਪਾਲ ਸਿੰਘ ਚੀਮਾ
- ਸਿਆਸਤਦਾਨਾਂ ਦੇ ਵਿਗੜੇ ਬੋਲ ਸਿਆਸੀ ਤੌਰ ਤੇ ਜੁੱਲੀ ਬਿਸਤਰਾ ਕਰ ਦਿੰਦੇ ਨੇ ਗੋਲ
- ਭਾਰਗੋ ਕੈਂਪ ਨਗਰ ‘ਚ ਸੁਨਿਆਰੇ ਦੀ ਦੁਕਾਨ ’ਚ ਲੁੱਟ ਦੇ ਮਾਮਲੇ ’ਚ ਕਮਿਸ਼ਨਰੇਟ ਪੁਲਿਸ ਨੂੰ ਵੱਡੀ ਸਫ਼ਲਤਾ
- 80,000 ਵਾਲਾ Phone ਮਿਲ ਰਿਹਾ ‘ਅੱਧੀ ਕੀਮਤ’ ‘ਤੇ, ਜਲਦੀ ਕਰੋ…Google ਦਾ ‘AI’ ਫੋਨ ਹੋਇਆ ‘ਸੁਪਰ ਸਸਤਾ’


