ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਹਲਕਾ ਅਧੀਨ ਦਾਣਾ ਮੰਡੀ ਵਿਖੇ ਸੀਵਰੇਜ਼ ਨੂੰ ਸੁਚਾਰੂ ਅਤੇ ਸੜਕਾਂ ਨੂੰ ਦਰੁਸਤ ਕਰਨ ਦਾ ਮੁੱਦਾ ਜ਼ੋਰ-ਸ਼ੋਰ ਨਾਲ ਚੁੱਕਿਆ।ਵਿਧਾਇਕ ਬੱਗਾ ਨੇ ਸਪੱਸ਼ਟ ਕੀਤਾ ਉਨ੍ਹਾਂ ਦੇ ਹਲਕੇ ਵਿੱਚ ਲੁਧਿਆਣਾ ਸ਼ਹਿਰ ਦੀ ਇਹ ਪ੍ਰਮੁੱਖ ਦਾਣਾ ਮੰਡੀ ਹੈ ਜਿੱਥੇ ਝੋਨੇ ਅਤੇ ਕਣਕ ਦੀ ਖਰੀਦ ਸੀਜ਼ਨ ਦੌਰਾਨ, ਸੀਵਰੇਜ਼ ਸਮੱਸਿਆ ਅਤੇ ਟੁੱਟੀਆਂ ਸੜਕਾਂ ਕਾਰਨ ਕਿਸਾਨਾਂ ਨੂੰ ਬੇਹੱਦ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।
ਇਸ ਸਬੰਧੀ ਉਨ੍ਹਾਂ ਸਮੇਂ-ਸਮੇਂ ‘ਤੇ ਸਕੱਤਰ ਮਾਰਕੀਟ ਕਮੇਟੀ ਅਤੇ ਜ਼ਿਲ੍ਹਾ ਮੰਡੀ ਅਫ਼ਸਰ ਦੇ ਧਿਆਨ ਵਿੱਚ ਵੀ ਇਹ ਮਾਮਲਾ ਲਿਆਂਦਾ ਹੈ। ਉਨ੍ਹਾਂ ਸੀਵਰੇਜ਼ ਦੀ ਸਮੱਸਿਆ ਦੇ ਨਿਪਟਾਰੇ ਅਤੇ ਸੜਕਾਂ ਦੇ ਪੁਨਰ ਨਿਰਮਾਣ ‘ਤੇ ਜ਼ੋਰ ਦਿੱਤਾ।ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।


