ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਾਨਕ ਜਾਂਚ ਦੌਰਾਨ ਗੈਰ-ਹਾਜ਼ਰ ਪਾਏ ਜਾਣ ‘ਤੇ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰ (SMO) ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਅੱਜ ਸ਼ਾਮ ਤੱਕ ਸਪੱਸ਼ਟੀਕਰਨ ਦੇਣ ਦੀਆਂ ਹਿਦਾਇਤਾਂ ਦਿੱਤੀਆਂ ਹਨ। ਦੂਜੇ ਪਾਸੇ, ਹਸਪਤਾਲਾਂ ਲਈ ਨਵੀਂ ਗਾਈਡ ਲਾਈਨ ਜਾਰੀ ਕੀਤੀ ਗਈ ਹੈ।
ਸਿਹਤ ਮੰਤਰੀ ਵੱਲੋਂ ਜਾਰੀ ਹੁਕਮਾਂ ਵਿਚ ਲਿਖਿਆ ਗਿਆ ਹੈ ਕਿ ਸਵੇਰੇ ਨੌ ਵਜੇ ਫਤਿਹਗੜ੍ਹ ਸਾਹਿਬ ਦੇ ਹਸਪਤਾਲ ਵਿਚ ਅਚਾਨਕ ਚੈਕਿੰਗ ਕੀਤੀ ਗਈ। ਚੈਕਿੰਗ ਵਿਚ ਰਜਿਸਟ੍ਰੇਸ਼ਨ ਕਾਊਂਟਰ ਬੰਦ ਸੀ। ਜਦਕਿ ਕਾਊਂਟਰ ਦੇ ਬਾਹਰ ਮਰੀਜ਼ਾਂ ਦੀਆਂ ਲੰਮੀਆਂ-ਲੰਮੀਆਂ ਲਾਈਨਾਂ ਲੱਗੀਆਂ ਹੋਈਆਂ ਸਨ। ਓਪੀਡੀ ਦੇ ਕਮਰੇ ਵੀ ਬੰਦ ਸਨ। ਦੂਜੇ ਪਾਸੇ, ਉਨ੍ਹਾਂ ਨੇ ਹੁਕਮ ਵਿਚ ਸਾਫ ਕੀਤਾ ਹੈ ਕਿ ਨਿਯਮ ਤੋੜਨ ‘ਤੇ ਸਖਤ ਕਾਰਵਾਈ ਹੋਵੇਗੀ।
ਸਿਹਤ ਮੰਤਰੀ ਨੇ ਹੁਕਮ ਦਿੱਤੇ ਹਨ ਕਿ ਸਰਕਾਰੀ ਹਸਪਤਾਲਾਂ ਦੇ ਰਜਿਸਟ੍ਰੇਸ਼ਨ ਕਾਊਂਟਰ ਸਵੇਰੇ 8.30 ਵਜੇ ਖੁੱਲ੍ਹ ਜਾਣੇ ਚਾਹੀਦੇ, ਜਦਕਿ ਮਰੀਜ਼ਾਂ ਦੀ ਜਾਂਚ ਤੇ ਓਪੀਡੀ ਸੇਵਾਵਾਂ ਸਵੇਰੇ 9 ਵਜੇ ਤੋਂ ਸ਼ੁਰੂ ਹੋਣੀ ਚਾਹੀਦੀ ਹੈ। ਉਨ੍ਹਾਂ ਸਖਤ ਸ਼ਬਦਾਂਵਿਚ ਕਿਹਾ ਕਿ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਰੀਜ਼ਾਂ ਨੂੰ ਪ੍ਰੇਸ਼ਾਨੀ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਏਗਾ, ਪਰ ਆਪਣੇ ਫਰਜ਼ ਵਿਚ ਕੁਤਾਹੀ ਵਰਤਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਏਗਾ।


