ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਦਯੋਗਾਂ ਨਾਲ ਸਬੰਧਤ ਕਿਸੇ ਵੀ ਕਿਸਮ ਦੀ ਪੈਂਡੈਂਸੀ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ ਦੀਆਂ ਸਖ਼ਤ ਹਦਾਇਤਾਂ ਕੀਤੀਆਂ।
ਇਥੇ ਉਦਯੋਗਾਂ ਨਾਲ ਸਬੰਧਤ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਾ. ਅਗਰਵਾਲ ਨੇ ਉਨ੍ਹਾਂ ਨੂੰ ਕਿਹਾ ਕਿ ਉਦਯੋਗਾਂ ਨੂੰ ਦਰਪੇਸ਼ ਮੁੱਦਿਆਂ, ਸਮੱਸਿਆਵਾਂ ਅਤੇ ਵੱਖ-ਵੱਖ ਤਰ੍ਹਾਂ ਦੀਆਂ ਪ੍ਰਵਾਨਗੀਆਂ ਸਬੰਧੀ ਮਾਮਲਿਆਂ ਨੂੰ ਸਰਬਓਤਮ ਤਰਜੀਹ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਉਦਯੋਗਿਕ ਵਿਕਾਸ ਦੇ ਰਾਹ ਵਿੱਚ ਕੋਈ ਰੁਕਾਵਟ ਨਾ ਆਵੇ, ਇਸ ਲਈ ਸਾਰੇ ਅਧਿਕਾਰੀ ਆਪੋ-ਆਪਣੇ ਵਿਭਾਗਾਂ ਵਿੱਚ ਜੇਕਰ ਸਨਅਤ ਨਾਲ ਸਬੰਧਤ ਕੋਈ ਪੈਂਡੈਂਸੀ ਹੈ ਤਾਂ ਉਸ ਦਾ ਤੁਰੰਤ ਨਿਪਟਾਰਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਜਨਰਲ ਮੈਨੇਜਰ, ਜ਼ਿਲ੍ਹਾ ਉਦਯੋਗ ਕੇਂਦਰ ਨੂੰ ਨੋਡਲ ਅਫ਼ਸਰ ਨਿਯੁਕਤ ਕਰਦਿਆਂ ਹਦਾਇਤ ਕੀਤੀ ਗਈ ਕਿ ਉਦਯੋਗਾਂ ਨਾਲ ਜੁੜੇ ਵਿਭਾਗਾਂ ਨਾਲ ਤਾਲਮੇਲ ਕਰਕੇ ਅੱਜ ਹੀ ਇੰਡਸਟਰੀ ਨਾਲ ਸਬੰਧਤ ਪੈਂਡੈਂਸੀ ਦਾ ਨਿਪਟਾਰਾ ਯਕੀਨੀ ਬਣਾਉਣ।
ਡਿਪਟੀ ਕਮਿਸ਼ਨਰ ਨੇ ਸਪਸ਼ਟ ਕਿਹਾ ਕਿ ਉਦਯੋਗਾਂ ਨਾਲ ਜੁੜੇ ਕਿਸੇ ਵੀ ਮਾਮਲੇ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਵੀ ਪੈਂਡੈਂਸੀ ਨਿਰਧਾਰਤ ਸਮੇਂ ਤੋਂ ਜ਼ਿਆਦਾ ਲੰਬਿਤ ਪਾਈ ਗਈ ਤਾਂ ਸੰਬੰਧਤ ਅਧਿਕਾਰੀ ਖਿਲਾਫ਼ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਉਦਯੋਗਾਂ ਨੂੰ ਆਪਣਾ ਕਾਰੋਬਾਰ ਕਰਨ ਲਈ ਸਾਜਗਾਰ ਮਾਹੌਲ ਪ੍ਰਦਾਨ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਉਦਯੋਗਿਕ ਇਕਾਈਆਂ ਤੇ ਸਨਅਤਾਂ ਨੂੰ ਜ਼ਿਲ੍ਹੇ ਵਿੱਚ ਕਾਰੋਬਾਰ ਕਰਨ ਵਿੱਚ ਸੌਖ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਦੇ ਮਸਲੇ ਹੱਲ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Trending
- ਪੰਜਾਬ ਦੇ 1,746 ਹੋਰ ਨੌਜਵਾਨਾਂ ਨੂੰ ਪੁਲਿਸ ‘ਚ ਮਿਲੀ ਸਰਕਾਰੀ ਨੌਕਰੀ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੌਂਪੇ ਨਿਯੁਕਤੀ ਪੱਤਰ
- ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਖੰਨਾ-ਭਾਦਲਾ ਰੋਡ ਦੇ ਨਵੀਨੀਕਰਨ ਕਾਰਜਾਂ ਦਾ ਲਿਆ ਜਾਇਜ਼ਾ
- ਐਸ.ਆਰ.ਐਸ. ਪੋਲੀਟੈਕਨਿਕ ਕਾਲਜ, ਲੁਧਿਆਣਾ ਵੱਲੋਂ ਸੁਜ਼ੂਕੀ ਮੋਟਰਸਾਈਕਲ ਇੰਡੀਆ ਪ੍ਰਾ. ਲਿਮਟਿਡ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ
- ਪੁਰਾਣੇ ਸ਼ਹਿਰ ਵਿੱਚ ਜਾਮ ਪਈ ਵੱਡੀ ਸੀਵਰੇਜ ਲਾਈਨ ਦੀ ਸਫ਼ਾਈ ਲਈ ਨਗਰ ਨਿਗਮ ਨੇ ਲਗਾਈਆਂ ਸਵਿਸ-ਜਰਮਨ ਮਸ਼ੀਨਾਂ
- *ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਚੌਥੇ ਸੀਜ਼ਨ ਲਈ ਕਿਊ ਆਰ (QR) ਕੋਡ ਜਾਰੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਵਿਧਾਨਸਭਾ ਹਲਕਾ ਜਲੰਧਰ ਪੱਛਮੀ ਦੇ 10 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ
- ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ
- ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਫਾਈ ਸੇਵਕਾਂ ਦੀ ਹੜਤਾਲ ਖਤਮ ਕਰਵਾਈ


