ਜਲੰਧਰ, 8 ਅਪ੍ਰੈਲ : ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਅੱਜ ਭਾਰਗਵ ਕੈਂਪ ਵਿਖੇ ਸ਼ਿਵਾ ਆਰਗੈਨਿਕ ਟਰੇਡਰਜ਼ ਦੇ ਨਵੇਂ ਸ਼ੋਅਰੂਮ ਦਾ ਉਦਘਾਟਨ ਕੀਤਾ।ਇਸ ਮੌਕੇ ਮਹਿੰਦਰ ਭਗਤ ਨੇ ਕਿਹਾ ਕਿ ਧਰਤੀ ਨੂੰ ਜ਼ਹਿਰ ਮੁਕਤ ਕਰਨ ਲਈ ਜੈਵਿਕ ਖੇਤੀ ਸਭ ਤੋਂ ਵਧੀਆ ਹੱਲ ਹੈ, ਇਸ ਨਾਲ ਨਾ ਸਿਰਫ਼ ਧਰਤੀ ਜ਼ਹਿਰ ਮੁਕਤ ਹੋਵੇਗੀ, ਬਲਕਿ ਸਾਡੀ ਸਿਹਤ ਵੀ ਬਿਹਤਰ ਹੋਵੇਗੀ।
ਉਨ੍ਹਾਂ ਕਿਹਾ ਕਿ ਜੈਵਿਕ ਖੇਤੀ ਨਾਲ ਸਾਡਾ ਸਰੀਰ ਤੰਦਰੁਸਤ ਅਤੇ ਬਿਮਾਰੀਆਂ ਤੋਂ ਮੁਕਤ ਰਹੇਗਾ। ਸ਼੍ਰੀ ਭਗਤ ਨੇ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸਨੂੰ ਜ਼ਹਿਰੀਲਾ ਹੋਣ ਤੋਂ ਬਚਾਉਣਾ ਸਾਡੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਜਿੱਥੇ ਅਸੀਂ ਧਰਤੀ ਨੂੰ ਜ਼ਹਿਰੀਲਾ ਹੋਣ ਤੋਂ ਬਚਾਵਾਂਗੇ, ਉੱਥੇ ਹੀ ਅਸੀਂ ਆਪਣੇ ਬੱਚਿਆਂ ਨੂੰ ਇੱਕ ਸਾਫ਼ ਵਾਤਾਵਰਣ ਅਤੇ ਸਿਹਤਮੰਦ ਜੀਵਨ ਵੀ ਦੇ ਸਕਾਂਗੇ। ਉਨ੍ਹਾਂ ਅੱਗੇ ਕਿਹਾ ਕਿ ਜੈਵਿਕ ਖੇਤੀ ਰਾਹੀਂ ਸਬਜ਼ੀਆਂ, ਫਲ ਅਤੇ ਅਨਾਜ ਘੱਟ ਲਾਗਤ ‘ਤੇ ਉਗਾਏ ਜਾ ਸਕਦੇ ਹਨ ਅਤੇ ਇਸ ਤੋਂ ਹੋਣ ਵਾਲਾ ਮੁਨਾਫ਼ਾ ਸਾਡੀਆਂ ਉਮੀਦਾਂ ਤੋਂ ਕਿਤੇ ਵੱਧ ਹੈ। ਇਸ ਮੌਕੇ ਸ਼ਿਵਾ ਆਰੀਆ, ਸੁਦੇਸ਼ ਭਗਤ, ਰਾਮ ਚੰਦਰ ਅਤੇ ਨਿਰਮਲ ਸਿੰਘ ਵੀ ਮੌਜੂਦ ਸਨ।


