Close Menu
    CT University
    What's Hot

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Facebook X (Twitter) Instagram
    Trending
    • ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ
    • ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ
    • ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ
    • ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ
    • ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ
    • ਲੁਧਿਆਣਾ ਡੀ.ਸੀ.ਸੀ/ਡੀ.ਐਲ.ਆਰ.ਸੀ ਮੀਟਿੰਗ: ਜ਼ਿਲ੍ਹੇ ਦੀ ਬੈਂਕਿੰਗ ਕਾਰਗੁਜ਼ਾਰੀ 95 ਪ੍ਰਤੀਸ਼ਤ ਤੋਂ ਉੱਪਰ
    • ਵਿਧਾਇਕ ਸਿੱਧੂ ਵੱਲੋਂ ਵਾਰਡ ਨੰਬਰ 42 ‘ਚ ਲੋਕ ਮਿਲਣੀ
    • ਭਾਰਤ ਦੇ ਚੋਣ ਕਮਿਸ਼ਨਰ ਨੇ ਪ੍ਰੀ ਐਸ.ਆਈ.ਆਰ. ਮੈਪਿੰਗ ਦੀ ਪ੍ਰਗਤੀ ਦਾ ਲਿਆ ਜਾਇਜ਼ਾ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਸੈਂਕੜੇ ਪੰਜਾਬੀ ਨੌਜਵਾਨਾਂ ਦਾ ਭਵਿੱਖ ਖਤਰੇ ‘ਚ, PR- ਦੀਆਂ ਸੈਂਕੜੇ ਅਰਜ਼ੀਆਂ ਰੱਦ…

      November 21, 2025

      Punjab Holiday: ਪੰਜਾਬ ‘ਚ 23 ਅਤੇ 24 ਨਵੰਬਰ ਨੂੰ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਸਣੇ ਬੰਦ ਰਹਿਣਗੇ ਸਰਕਾਰੀ ਅਦਾਰੇ

      November 20, 2025

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025
    • Elections

       ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ: ਜ਼ਿਲ੍ਹਾ ਚੋਣ ਅਫ਼ਸਰ ਮਾਨਸਾ

      November 29, 2025

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      Punjab Weather Today: ਪੰਜਾਬ ‘ਚ ਮੌਸਮ ਦਾ ਮਿਜਾਜ਼: ਦਿਨ ‘ਚ ਧੁੱਪ, ਰਾਤ ਨੂੰ ਠੰਡਾ! AQI ‘ਤੇ ਕੀ ਅਸਰ? ਜਾਣੋ ਤਾਜ਼ਾ ਅਪਡੇਟ!

      November 21, 2025

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024
    • Current Affairs

      ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

      April 1, 2026

      ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

      April 1, 2026

      ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

      April 1, 2026

      ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

      April 1, 2026

      ਡੇਅਰੀ ਵਿਭਾਗ ਨੇ ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

      April 1, 2026
    On PointOn Point
    Home»Current Affairs»ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ
    Current Affairs

    ਮੁੱਖ ਮੰਤਰੀ ਨੇ ਆਪਣੇ ਸਰਕਾਰੀ ਨਿਵਾਸ ਸਥਾਨ ‘ਤੇ 10ਵੀਂ ਅਤੇ 12ਵੀਂ ਜਮਾਤ ਦੇ ਟੌਪਰਾਂ ਦਾ ਕੀਤਾ ਸਨਮਾਨ

    onpoint channelBy onpoint channelMay 18, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਚੰਡੀਗੜ੍ਹ, 18 ਮਈ 2025 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਵਿੱਚ 10ਵੀਂ ਅਤੇ 12ਵੀਂ ਜਮਾਤ ਦੇ ਸ਼ਾਨਦਾਰ ਨਤੀਜੇ ਦਰਸਾਉਂਦੇ ਹਨ ਕਿ ਸੂਬਾ ‘ਰੰਗਲਾ ਪੰਜਾਬ’ ਬਣਨ ਵੱਲ ਵਧ ਰਿਹਾ ਹੈ, ਜਿਸ ਵਿੱਚ ਨੌਜਵਾਨ ਫੈਸਲਾਕੁੰਨ ਭੂਮਿਕਾ ਨਿਭਾ ਰਹੇ ਹਨ।

    ਇੱਥੇ ਆਪਣੀ ਸਰਕਾਰੀ ਰਿਹਾਇਸ਼ ‘ਤੇ 10ਵੀਂ ਅਤੇ 12ਵੀਂ ਜਮਾਤ ਵਿੱਚ ਸਿਖਰਲੀਆਂ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਸਿੱਖਿਆ ਖੇਤਰ ਵਿੱਚ ਪਹਿਲਾਂ ਹੀ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ, ਜਿਸ ਨਾਲ ਮਨਚਾਹੇ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਪੇਂਡੂ ਖੇਤਰਾਂ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ ਅਤੇ ਪੇਂਡੂ ਇਲਾਕਿਆਂ ਦੇ ਸਕੂਲਾਂ ਦੀ ਪਾਸ ਪ੍ਰਤੀਸ਼ਤਤਾ 96.09 ਫੀਸਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ਼ਹਿਰੀ ਸਕੂਲਾਂ ਵਿੱਚ ਵੀ ਪਾਸ ਪ੍ਰਤੀਸ਼ਤਤਾ ਲਗਭਗ 94% ਰਹੀ ਹੈ ਜੋ ਕਿ ਬੇਮਿਸਾਲ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਸੂਬੇ ਦੇ ਕੁੱਲ 3840 ਹਾਈ ਸੈਕੰਡਰੀ ਸਕੂਲਾਂ ਵਿੱਚੋਂ ਲਗਭਗ 1000 ਸਕੂਲਾਂ ਦਾ ਨਤੀਜਾ 100 ਫੀਸਦੀ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਨਵਾਂ ਪੰਜਾਬ ਹੈ ਕਿਉਂਕਿ ਗੁਆਂਢੀ ਸੂਬੇ ਹਰਿਆਣਾ ਦੇ 12 ਸਕੂਲਾਂ ਦੇ ਵਿਦਿਆਰਥੀ ਬੋਰਡ ਪ੍ਰੀਖਿਆਵਾਂ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਿੱਖਿਆ ਕ੍ਰਾਂਤੀ ਦਾ ਅਜਿਹਾ ਪ੍ਰਭਾਵ ਹੈ ਕਿ ਬੋਰਡ ਪ੍ਰੀਖਿਆਵਾਂ ਵਿੱਚ ਜ਼ਿਆਦਾਤਰ ਟੌਪਰ ਛੋਟੇ ਅਤੇ ਦੂਰ-ਦੁਰਾਡੇ ਪਿੰਡਾਂ ਤੋਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ 26 ਵਿਦਿਆਰਥੀ ਉਭਰਦੇ ਖਿਡਾਰੀ ਵੀ ਹਨ, ਜੋ ਸਿੱਖਿਆ ਦੇ ਨਾਲ-ਨਾਲ ਖੇਡ ਗਤੀਵਿਧੀਆਂ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਨਤੀਜੇ ਵਿੱਚ ਵਿਦਿਆਰਥੀਆਂ ’ਚ ਸਖ਼ਤ ਮੁਕਾਬਲਾ ਦੇਖਣ ਨੂੰ ਮਿਲਿਆ ਹੈ ਕਿਉਂਕਿ ਤਿੰਨ ਵਿਦਿਆਰਥੀਆਂ ਨੇ ਬਰਾਬਰ ਅੰਕ ਪ੍ਰਾਪਤ ਕੀਤੇ ਹਨ ਅਤੇ ਅੰਮ੍ਰਿਤਸਰ ਜ਼ਿਲ੍ਹਾ ਸਭ ਤੋਂ ਬਿਹਤਰ ਨਤੀਜੇ ਨਾਲ ਅਗਵਾਈ ਕਰ ਰਿਹਾ ਹੈ। ਇਨ੍ਹਾਂ ਹੁਸ਼ਿਆਰ ਵਿਦਿਆਰਥੀਆਂ ਦੇ ਮਾਪਿਆਂ ਅਤੇ ਅਧਿਆਪਕਾਂ ਦਾ ਧੰਨਵਾਦ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕ ਪਰਦੇ ਪਿਛਲੇ ਨਾਇਕ ਹਨ ਜਿਨ੍ਹਾਂ ਦੀ ਸਖ਼ਤ ਮਿਹਨਤ, ਲਗਨ ਅਤੇ ਸਫਲਤਾ ਉਨ੍ਹਾਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਰਾਹੀਂ ਸਿੱਧ ਹੁੰਦੀ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਦੇ ਹਰ ਕੋਨੇ ਵਿੱਚ ਮਿਆਰੀ ਸਿੱਖਿਆ ਦੀ ਰੌਸ਼ਨੀ ਫੈਲਾਉਣ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਵੱਡੇ ਯਤਨਾਂ ਨਾਲ ਲੜਕੀਆਂ ਨੂੰ ਬਹੁਤ ਲਾਭ ਮਿਲਿਆ ਹੈ ਜਿਸ ਨਾਲ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਖੁੱਲ੍ਹਿਆ ਹੈ। ਮੁੱਖ ਮੰਤਰੀ ਨੇ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਿਖਾਉਣ ਵਾਲੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਸੁਨਹਿਰੇ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੱਤੀਆਂ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਕੁੜੀਆਂ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਯੋਗ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਲਈ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ ਹੋਰ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲਾ ਮੁਕਾਮ ਹਾਸਲ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ ਖਾਸ ਕਰਕੇ ਲੜਕੀਆਂ ਨੂੰ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਮੋਹਰੀ ਸੂਬਾ ਸੀ ਅਤੇ ਇਹ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਦੀ ਬਖਸ਼ਿਸ਼ ਹਾਸਲ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣਾ ਫਰਜ਼ ਬਹੁਤ ਜ਼ਿੰਮੇਵਾਰੀ ਅਤੇ ਉਤਸ਼ਾਹ ਨਾਲ ਨਿਭਾਅ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਗਲੀਆਂ ਚੋਣਾਂ ਲਈ ਚਿੰਤਤ ਨਹੀਂ ਹਨ ਪਰ ਉਹ ਅਗਲੀ ਪੀੜ੍ਹੀ ਦੀ ਭਲਾਈ ਲਈ ਕੰਮ ਕਰ ਰਹੇ ਹਨ, ਜਿਸ ਕਾਰਨ ਕਈ ਵੱਡੀਆਂ ਪਹਿਲਕਦਮੀਆਂ ਕੀਤੀਆਂ ਗਈਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੁਨੀਆ ਭਰ ਵਿੱਚ ਇੱਕੋ ਇੱਕ ਸੂਬਾ ਹੈ ਜਿਸ ਦੀ ਪੂਰੀ ਦੁਨੀਆ ਵਿੱਚ ਫਰੈਂਚਾਇਜ਼ੀ ਹੈ ਕਿਉਂਕਿ ਹਰ ਦੂਜੇ ਦੇਸ਼ ਵਿੱਚ ਪੰਜਾਬੀਆਂ ਦਾ ਪ੍ਰਭਾਵ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਕਰਨ ਅਤੇ ਸਫਲਤਾ ਪ੍ਰਾਪਤ ਕਰਨ ਦੀ ਵੀ ਬਖਸ਼ਿਸ਼ ਪ੍ਰਾਪਤ ਹੈ ਜਿਸ ਕਾਰਨ ਉਨ੍ਹਾਂ ਨੇ ਦੁਨੀਆ ਵਿੱਚ ਆਪਣੇ ਲਈ ਵੱਖਰਾ ਸਥਾਨ ਬਣਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਲਈ ਬਹੁਤ ਮਾਣ ਵਾਲੀ ਗੱਲ ਹੈ ਕਿ ਬੋਇੰਗ ਵਿੱਚ 45 ਫੀਸਦੀ ਇੰਜੀਨੀਅਰ ਜੀ.ਐਨ.ਈ., ਲੁਧਿਆਣਾ ਤੋਂ ਹਨ। ਉਨ੍ਹਾਂ ਕਿਹਾ ਕਿ ਫਲਿੱਪਕਾਰਟ, ਓਲਾ, ਮਾਸਟਰਕਾਰਡ ਅਤੇ ਹੋਰਾਂ ਦੇ ਸੀ.ਈ.ਓ. ਵੀ ਪੰਜਾਬੀ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਨੌਜਵਾਨਾਂ ਨੂੰ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਨ ਦੇ ਗੁਣ ਵਿਰਸੇ ਵਿੱਚੋਂ ਮਿਲੇ ਹਨ ਅਤੇ ਉਨ੍ਹਾਂ ਦੀ ਸਮਰੱਥਾ ਦੀ ਸਾਰਥਕ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਨੌਜਵਾਨ ਜਹਾਜ਼ ਵਾਂਗ ਹਨ ਅਤੇ ਸੂਬਾ ਸਰਕਾਰ ਉਨ੍ਹਾਂ ਨੂੰ ਸੁਪਨਿਆਂ ਦੀ ਉਡਾਣ ਭਰਨ ਲਈ ‘ਲਾਂਚਪੈਡ’ (ਢੁਕਵਾਂ ਮੰਚ) ਪ੍ਰਦਾਨ ਕਰੇਗੀ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ, ਜਦੋਂ ਤੱਕ ਪੰਜਾਬ ਦੇ ਨੌਜਵਾਨ ਆਪਣੇ ਸੁਪਨੇ ਸਾਕਾਰ ਨਹੀਂ ਕਰ ਲੈਂਦੇ।

    ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਜ਼ਿੰਦਗੀ ਵਿੱਚ ਵੱਡੀ ਸਫਲਤਾ ਪ੍ਰਾਪਤ ਕਰਨ ਤੋਂ ਬਾਅਦ ਵੀ ਜ਼ਮੀਨ ‘ਤੇ ਟਿਕੇ ਰਹਿਣ ਅਤੇ ਸਖ਼ਤ ਮਿਹਨਤ ਵਿੱਚ ਵਿਸ਼ਵਾਸ ਰੱਖਣ ਲਈ ਪ੍ਰੇਰਿਤ ਕੀਤਾ ਕਿਉਂਕਿ ਇਹੋ ਸਫਲਤਾ ਦੀ ਇਕੋ-ਇਕ ਕੁੰਜੀ ਹੈ। ਉਨ੍ਹਾਂ ਨੇ ਨੌਜਵਾਨਾਂ ਨੂੰ ਸੂਬੇ ਵਿੱਚ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਕਿਉਂਕਿ ਇਸ ਧਰਤੀ ‘ਤੇ ਤਰੱਕੀ ਅਤੇ ਖੁਸ਼ਹਾਲੀ ਦੀਆਂ ਬਹੁਤ ਵੱਡੀਆਂ ਸੰਭਾਵਨਾਵਾਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਵਚਨਬੱਧ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਪਿਛਲੀਆਂ ਸਰਕਾਰਾਂ ਪਾਸੋਂ ਵਿਰਾਸਤ ਵਿੱਚ ਮਿਲੀ ਭੈੜੀ ਅਲਾਮਤ ਹੈ। ਇਸ ਸਮੱਸਿਆ ਨੇ ਪੰਜਾਬ ਦੀ ਤਰੱਕੀ ਨਾ ਹੋਣ ਦਿੱਤੀ, ਜਿਸ ਕਾਰਨ ਹਾਲਾਤ ਬਦਤਰ ਹੋ ਗਏ ਸਨ। ਨਸ਼ਿਆਂ ਵਿਰੁੱਧ ਜੰਗ ਵਿੱਚ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਦੀ ਮੰਗ ਕਰਦਿਆਂ ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਲਾਹਨਤ ਸੂਬੇ ਦੇ ਮੱਥੇ ‘ਤੇ ਕਲੰਕ ਹੈ ਅਤੇ ਸਾਨੂੰ ਸਾਰਿਆਂ ਨੂੰ ਇਕਜੁਟ ਹੋ ਕੇ ਇਸ ਨੂੰ ਮਿਟਾਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਹੈ, ਜਿਸ ਦਾ ਉਦੇਸ਼ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨਾ ਹੈ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,021
    Don't Miss
    Current Affairs

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਚੰਡੀਗੜ੍ਹ, 1 ਅਪ੍ਰੈਲ, 2026: ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ ਖੇਤਰੀ ਸੰਪਰਕ ਨੂੰ ਬਿਹਤਰ ਪਾਉਣ ਦੀ…

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026

    ਢੰਡਾਰੀ ਕਲਾਂ ‘ਚ 3.75 ਕਰੋੜ ਰੁਪਏ ਦੀ ਲਾਗਤ ਨਾਲ 20 ਐਮ ਵੀ ਏ ਪਾਵਰ ਟਰਾਂਸਫਾਰਮਰ ਸਥਾਪਤ

    April 1, 2026
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਹਲਵਾਰਾ ਹਵਾਈ ਅੱਡਾ ਉਡਾਣ ਲਈ ਪੂਰੀ ਤਰ੍ਹਾਂ ਤਿਆਰ; ਬੁਕਿੰਗ ਜਲਦ ਹੋਵੇਗੀ ਸ਼ੁਰੂ, 15 ਮਈ ਤੋਂ ਉਡਾਣਾਂ ਸ਼ੁਰੂ; ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਪਹਿਲੀਆਂ ਟਿਕਟਾਂ ਕੀਤੀਆਂ ਬੁੱਕ

    April 1, 2026

    ਸਾਹਨੇਵਾਲ ਰੈਲੀ ‘ਚ ਆਪ ਸਰਕਾਰ ਦੇ ਮਾਡਲ ਦੀ ਗੂੰਜ, ਇਮਾਨਦਾਰੀ ਤੇ ਸਾਦਗੀ ਦੀ ਰਾਜਨੀਤੀ ਨੂੰ ਮਿਲਿਆ ਭਰਵਾਂ ਹੁੰਗਾਰਾ, ਹਜ਼ਾਰਾਂ ਲੋਕਾਂ ਦੀ ਇੱਕੋ ਆਵਾਜ਼, ਮੁੜ ਆਵੇਗੀ ਆਪ ਸਰਕਾਰ

    April 1, 2026

    ਵਿਧਾਇਕ ਬੱਗਾ ਵਲੋਂ ਛਾਉਣੀ ਮੁਹੱਲੇ ‘ਚ ਨਵੀਂ ਸੀਵਰੇਜ ਪਾਈਪ ਵਿਛਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ

    April 1, 2026
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,029

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,035

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,522
    © 2026 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.