ਜਲੰਧਰ, 21 ਮਈ : ਜ਼ਿਲ੍ਹਾ ਲੋਕ ਸੰਪਰਕ ਅਫ਼ਸਰ (ਡੀ.ਪੀ.ਆਰ.ਓ.) ਹਾਕਮ ਥਾਪਰ ਨੇ ਤਰੱਕੀ ਮਿਲਣ ਉਪਰੰਤ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਜਲੰਧਰ ਦੇ ਡਿਪਟੀ ਡਾਇਰੈਕਟਰ ਵਜੋਂ ਰਸਮੀ ਤੌਰ ‘ਤੇ ਅਹੁਦਾ ਸੰਭਾਲ ਲਿਆ ਹੈ।
ਉਨ੍ਹਾਂ ਨੇ ਜੁਆਇੰਟ ਡਾਇਰੈਕਟਰ ਮਨਵਿੰਦਰ ਸਿੰਘ ਦੀ ਮੌਜੂਦਗੀ ਵਿੱਚ ਅਹੁਦਾ ਸੰਭਾਲਿਆ, ਜਿਨ੍ਹਾਂ ਨੇ ਸ਼੍ਰੀ ਥਾਪਰ ਨੂੰ ਮੁਬਾਰਕਬਾਦ ਦਿੰਦਿਆਂ ਵਿਸ਼ਵਾਸ ਪ੍ਰਗਟ ਕੀਤਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰੋਗਰਾਮਾਂ ਦੀ ਵਿਆਪਕ ਪੱਧਰ ’ਤੇ ਜਨਤਾ ਤੱਕ ਪਹੁੰਚ ਯਕੀਨੀ ਬਣਾਉਣ ਲਈ ਆਪਣੇ ਅਣਥੱਕ ਯਤਨ ਜਾਰੀ ਰੱਖਣਗੇ।
2011 ਬੈਚ ਦੇ ਅਧਿਕਾਰੀ, ਸ਼੍ਰੀ ਥਾਪਰ ਨੂੰ ਲੋਕ ਸੰਪਰਕ ਵਿਭਾਗ ਵਿੱਚ ਦਹਾਕੇ ਤੋਂ ਵੱਧ ਦਾ ਤਜ਼ੁਰਬਾ ਹੈ। ਉਹ ਪਟਿਆਲਾ, ਬਠਿੰਡਾ, ਹੁਸ਼ਿਆਰਪੁਰ, ਮਾਨਸਾ ਅਤੇ ਜਲੰਧਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਡੀ.ਪੀ.ਆਰ.ਓ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ। ਬਤੌਰ ਡਿਪਟੀ ਡਾਇਰੈਕਟਰ ਤਰੱਕੀ ਮਿਲਣ ਤੋਂ ਪਹਿਲਾਂ ਉਹ ਜਲੰਧਰ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾਵਾਂ ਨਿਭਾਅ ਰਹੇ ਸਨ।
ਉਨ੍ਹਾਂ ’ਤੇ ਪ੍ਰਗਟਾਏ ਭਰੋਸੇ ਲਈ ਸ਼੍ਰੀ ਥਾਪਰ ਨੇ ਪੰਜਾਬ ਸਰਕਾਰ ਅਤੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ਬਾਰੇ ਜਾਗਰੂਕਤਾ ਫੈਲਾਉਣ ਲਈ ਵਚਨਬੱਧ ਹਨ।
ਉਨ੍ਹਾਂ ਪੂਰੇ ਖੇਤਰ ਵਿੱਚ ਲੋਕ ਭਾਗੀਦਾਰੀ ਅਤੇ ਜਾਗਰੂਕਤਾ ਨੂੰ ਮਜ਼ਬੂਤ ਕਰਨ ਲਈ ਸਰਕਾਰ ਅਤੇ ਨਾਗਰਿਕਾਂ ਵਿਚਕਾਰ ਪ੍ਰਭਾਵਸ਼ਾਲੀ ਸੰਚਾਰ ਜਾਰੀ ਰੱਖਣ ਦੇ ਆਪਣੇ ਸੰਕਲਪ ਨੂੰ ਵੀ ਦੁਹਰਾਇਆ।
—
Trending
- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ
- ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
- 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
- ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ
- ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
- ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ, ਉਹ ਦਲਿਤ ਵਿਰੋਧੀ ਹਨ: ਮਾਨ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ


