Close Menu
    CT University
    What's Hot

    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ

    November 8, 2025

     ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ

    November 8, 2025

    69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ

    November 8, 2025
    Facebook X (Twitter) Instagram
    Trending
    • ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ
    •  ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
    • 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
    • ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ
    • ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
    • ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
    • ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ, ਉਹ ਦਲਿਤ ਵਿਰੋਧੀ ਹਨ: ਮਾਨ
    • ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ
    Facebook X (Twitter) Instagram YouTube
    On PointOn Point
    CT University
    • Home
    • History

      Canada ‘ਚ ਕੋਣ ਜਿੱਤਿਆ ਕੌਣ ਹਾਰਿਆ ? ਜਗਮੀਤ ਸਿੰਘ ਨੇ ਕਿਉਂ ਦਿੱਤਾ ਅਸਤੀਫਾ ?

      April 30, 2025

      ਆਮੋ ਸਾਹਮਣੇ # ਸੋਸ਼ਲ ਮੀਡੀਆ 2025 – ਸਮਾਜ ਤੇ ਅਸਰ !

      March 17, 2025

      ਮਹਾ ਸ਼ਿਵਰਾਤਰੀ ਤੇ ਮੰਦਰਾਂ ‘ਚ ਲੱਗੀਆਂ ਰੌਣਕਾਂ ਵੇਖੋ ਕਿੰਝ ਸਿਹਰਿਆਂ ਦੇ ਨਾਲ ਸਜਾਏ ਗਏ ਭੋਲੇ ਨਾਥ

      February 27, 2025

      ਵੇਖੋ ਪੰਜਾਬ ਦਾ ਪ੍ਰਸਿੱਧ ਮੇਲਾ ‘ਜਗਰਾਓਂ ਦੀ ਰੌਸ਼ਨੀ’ || ਸੁੱਖਾਂ ਸੁੱਖਣ ਦੂਰੋਂ-ਦੂਰੋਂ ਪਹੁੰਚਣ ਲੱਗੇ ਲੋਕ

      February 27, 2025

      NRI ਸਭਾ ਪਹੁੰਚੇ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਡਿਪੋਰਟ ਹੋਏ ਭਾਰਤੀਆਂ ਲਈ ਆਖੀ ਇਹ ਗੱਲ

      February 27, 2025
    • Elections

      ਪੰਜਾਬ ਦੀ Political ਜਮਾਤ ਕੋਲ Vision ਦੀ ਵੱਡੀ ਘਾਟ ਰਹੀ ਐ || ਪ੍ਰੋ. ਹਰਜੇਸ਼ਵਰ ਪਾਲ ਸਿੰਘ ਨਾਲ ਖੁੱਲ੍ਹੀ ਗੱਲਬਾਤ

      March 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਮੇਰੀ ਤਾਂ ਭਾਵਨਾ ਹੈ ਕਿ ਪੰਜਾਬ ਦੇ ਲੋਕ ਸੇਵਾ ਦੇਣ BJP ਨੂੰ – ਸਤਨਾਮ ਸਿੰਘ ਸੰਧੂ MP

      March 3, 2025

      ‘AAP’ ਦੇ ਸੱਤ ਵਿਧਾਇਕਾਂ ਨੇ ਅਸਤੀਫ਼ਾ ਮਾਰਿਆ ਮੱਥੇ ! ਪਾਰਟੀ ਬਣੀ ਪੂਰੀ ਭ੍ਰਿਸ਼ਟ ?

      February 4, 2025

      Delhi ‘ਚ ਫੜੀ ਗਈ Punjab ਦੀ ‘ਲਾਲਪਰੀ’ ਵਿਰੋਧੀਆਂ ਨੇ ਘੇਰਿਆ CM Bhagwant Mann

      February 1, 2025
    • Food

      ਕੁੜੀ ਨੇ Order ਕੀਤੀ Veg Biryani ਵਿੱਚੋਂ ਨਿੱਕਲਿਆ ਗ਼ਲਤ ਸਮਾਨ !

      April 7, 2025

      ਚੰਡੀਗੜ੍ਹ ਧਰਨੇ ਤੋਂ ਪਹਿਲਾਂ ਪੁਲਿਸ ਨੇ ਚੱਕੇ ਕਿਸਾਨ ਆਗੂ ਜਾਣੋ ਕਿਸਨੂੰ ਕਿੱਥੋਂ ਕੀਤਾ ਗ੍ਰਿਫ਼ਤਾਰ ?

      March 7, 2025

      ਜਾਣੋ ਕਿਸਾਨਾਂ ਨੇ ਖੇਤੀ ਨੀਤੀ ਬਾਰੇ ਕੀ ਸੁਝਾਅ ਦਿੱਤੇ ? ਕੀ ਪੰਜਾਬ ਸਰਕਾਰ ਕਿਸਾਨਾਂ ਦੇ ਸੁਝਾਅ ਪ੍ਰਵਾਨ ਕਰੇਗੀ ?

      January 13, 2025

      ‘ਸਾਨੂੰ ਤਾਂ ਆਪ ਸਰਕਾਰ ਲੁੱਟ ਰਹੀ ਆ, ਅਸੀਂ ਨੁਕਸਾਨ ਕਿਉਂ ਕਰਾਈਏ’ ਆੜ੍ਹਤੀਆਂ ਨੇ ਰੋਏ ਦੁਖੜੇ

      November 17, 2024

      ਆਪਣੀ ਵਿਧਾਇਕ ‘ਤੇ ਹੀ ਭੜਕ ਉੱਠੇ ਬਜ਼ੁਰਗਝੋਨੇ ਦੀ ਖਰੀਦ ਨਾ ਹੋਣ ਕਾਰਨ ਹੋਗੇ ਤੱਤੇ

      November 13, 2024
    • Weather

      ਮੌਸਮ ਵਿਭਾਗ ਵਲੋ Alert ਜਾਰੀ ! || ਗਰਮ ਕੱਪੜੇ ਸਾਂਭ ਕੇ ਰੱਖਣ ਵਾਲੇ ਦੇਖ ਲਓ ਵੀਡਿਓ

      March 17, 2025

      ਸਾਉਣ ਦੇ ਮੀਂਹ ਨੇ ਲੁਧਿਆਣਾ ਕੀਤਾ ਜਲਥਲ, ਲੋਕਾਂ ਦੇ ਘਰਾਂ ‘ਚ ਵੜਿਆ ਪਾਣੀ

      August 20, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 7, 2024

      ਬਰਸਾਤ ਦੇ ਪਾਣੀ ਦੇ ਨਾਲ ਡੁੱਬ ਗਿਆ ਪੂਰਾ ਸਕੂਲ, ਵੇਖੋ ਬੱਚਿਆਂ ਦੇ ਭਵਿੱਖ ਦਾ ਕੀ ਹੋਵੇਗਾ ਹਾਲ!

      August 1, 2024

      ਵੇਖ ਲਓ ਸਮਾਰਟ ਸਿਟੀ ਜਲੰਧਰ ਦਾ ਹਾਲ ! ਮੀਂਹ ਪੈਣ ਦੇ ਨਾਲ ਜਲ ਥਲ ਹੋਇਆ ਜਲੰਧਰ

      July 9, 2024
    • Current Affairs

      ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ

      November 8, 2025

       ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ

      November 8, 2025

      69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ

      November 8, 2025

      ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ

      November 8, 2025

      ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP

      November 8, 2025
    On PointOn Point
    Home»Current Affairs»ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ
    Current Affairs

    ਕਿਸਾਨਾਂ ਨੂੰ ਕਰਜ਼ੇ ਤੋਂ ਖਹਿੜਾ ਛੁਡਵਾਉਣ ਲਈ ਸਾਦੇ ਵਿਆਹ ਸਮਾਗਮਾਂ ’ਤੇ ਜ਼ੋਰ

    onpoint channelBy onpoint channelMay 22, 2025No Comments0 Views
    Facebook Twitter LinkedIn WhatsApp Email
    Share
    Facebook Twitter LinkedIn Email WhatsApp

    ਧੂਰੀ (ਸੰਗਰੂਰ), 22 ਮਈ, 2025: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਦਾ ਸਨਮਾਨ ਕੀਤਾ ਜਿਨ੍ਹਾਂ ਨੇ 99 ਫੀਸਦੀ ਤੋਂ ਵੱਧ ਕਰਜ਼ਾ ਵਸੂਲ ਕੇ ਨਵੀਂ ਮਿਸਾਲ ਕਾਇਮ ਕੀਤੀ ਹੈ।

    ਅੰਤਰਰਾਸ਼ਟਰੀ ਸਹਿਕਾਰਤਾ ਵਰ੍ਹਾ ਮਨਾਉਣ ਲਈ ਕਰਵਾਏ ਗਏ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਧੂਰੀ ਸਰਕਲ ਦੀਆਂ ਸਹਿਕਾਰੀ ਸਭਾਵਾਂ ਨੇ 99% ਤੋਂ ਵੱਧ ਕਰਜ਼ਿਆਂ ਦੀ ਵਸੂਲੀ ਕਰਕੇ ਨਵੇਂ ਦਿਸਹੱਦੇ ਕਾਇਮ ਕੀਤੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਸੁਸਾਇਟੀਆਂ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕਿਆ ਗਿਆ ਤਾਂ ਕਿ ਦੂਜਿਆਂ ਨੂੰ ਵੀ ਪ੍ਰੇਰਨਾ ਮਿਲ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਦੇਖ ਕੇ ਖੁਸ਼ੀ ਹੁੰਦੀ ਹੈ ਕਿ ਇਨ੍ਹਾਂ ਸੁਸਾਇਟੀਆਂ ਨੇ ਉਸ ਵੇਲੇ ਇਹ ਸ਼ਾਨਦਾਰ ਕੰਮ ਕੀਤਾ ਹੈ, ਜਦੋਂ ਸੂਬੇ ਭਰ ਦੀਆਂ ਬਹੁਤੀਆਂ ਸੁਸਾਇਟੀਆਂ ਆਪਣੇ ਬਕਾਇਆ ਕਰਜ਼ੇ ਦੀ ਵਸੂਲੀ ਕਰਨ ਵਿੱਚ ਅਸਫਲ ਰਹੀਆਂ ਹਨ।

    ਮੁੱਖ ਮੰਤਰੀ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਕਿਉਂਕਿ ਇਹ ਕਿਸਾਨਾਂ ਅਤੇ ਹੋਰ ਭਾਈਵਾਲਾਂ ਦੇ ਲਾਭ ਨੂੰ ਯਕੀਨੀ ਬਣਾਏਗਾ। ਉਨ੍ਹਾਂ ਨੇ ਕਿਸਾਨਾਂ ਅਤੇ ਹੋਰਾਂ ਨੂੰ ਸਹਿਕਾਰੀ ਬੈਂਕਾਂ ਵਿੱਚ ਆਪਣੇ ਖਾਤੇ ਖੁੱਲ੍ਹਵਾਉਣ ਦੀ ਅਪੀਲ ਕੀਤੀ ਜੋ ਦੂਜੇ ਬੈਂਕਾਂ ਨਾਲੋਂ ਕਰਜ਼ਿਆਂ ‘ਤੇ 3% ਘੱਟ ਵਿਆਜ ਦੀ ਪੇਸ਼ਕਸ਼ ਕਰਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਹਿਕਾਰੀ ਬੈਂਕਾਂ ਬਾਰੇ ਕਈ ਗਲਤਫਹਿਮੀਆਂ ਹਨ ਅਤੇ ਕਿਸਾਨਾਂ ਨੂੰ ਇਸ ਦਾ ਸ਼ਿਕਾਰ ਨਹੀਂ ਹੋਣਾ ਚਾਹੀਦਾ।

    ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਬੈਂਕਾਂ ਦੀ ਕਾਰਜਕੁਸ਼ਲਤਾ ਨੂੰ ਹੋਰ ਅਸਰਦਾਰ ਬਣਾਉਣ ਲਈ ਬੈਂਕਿੰਗ ਖੇਤਰਾਂ ਦੇ ਮਾਹਿਰਾਂ ਦੀਆਂ ਸੇਵਾਵਾਂ ਵੀ ਲੈ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਕਿਸਾਨ ਇਨ੍ਹਾਂ ਬੈਂਕਾਂ ਵਿੱਚ ਆਪਣੇ ਖਾਤੇ ਖੋਲ੍ਹਣ ਤਾਂ ਜੋ ਬੈਂਕਾਂ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਮਿਲ ਸਕੇ। ਸੂਬੇ ਵਿੱਚ ਵੱਡੇ ਤੇ ਖਰਚੀਲੇ ਵਿਆਹਾਂ ‘ਤੇ ਚਿੰਤਾ ਪ੍ਰਗਟ ਕਰਦਿਆਂ ਉਨ੍ਹਾਂ ਕਿਹਾ ਕਿ ਇਹ ਆਮ ਕਿਸਾਨਾਂ ਦੀਆਂ ਜੇਬਾਂ ‘ਤੇ ਵੱਡਾ ਬੋਝ ਪਾ ਰਹੇ ਹਨ।

    ਮੁੱਖ ਮੰਤਰੀ ਨੇ ਸਾਦੇ ਵਿਆਹਾਂ ਦੀ ਵਕਾਲਤ ਕਰਦਿਆਂ ਕਿਹਾ ਕਿ ਇਹ ਸਮੇਂ ਦੀ ਬਹੁਤ ਵੱਡੀ ਲੋੜ ਹੈ ਤਾਂ ਜੋ ਕਿਸਾਨਾਂ ਨੂੰ ਕਰਜ਼ੇ ਦੇ ਚੱਕਰ ਵਿੱਚੋਂ ਬਾਹਰ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਖਰਚੀਲੇ ਵਿਆਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਇਹ ਸੂਬੇ ਦੇ ਕਿਸਾਨਾਂ ਨੂੰ ਕਰਜ਼ੇ ਦੇ ਬੋਝ ਥੱਲ੍ਹੇ ਦੱਬ ਦਿੰਦੇ ਹਨ ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਗੰਭੀਰ ਨਤੀਜੇ ਭੁਗਤਣੇ ਪੈਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਨੂੰ ਇਕ-ਦੂਜੇ ਦੀ ਦੇਖਾ-ਦੇਖੀ ਫਜ਼ੂਲ ਪੈਸੇ ਖਰਚਣ ਦੀ ਅੰਨ੍ਹੀ ਦੌੜ ਤੋਂ ਬਚਣਾ ਚਾਹੀਦਾ ਹੈ।

    ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸਹਿਕਾਰੀ ਸਭਾਵਾਂ ਤੋਂ ਖੇਤੀ ਸੰਦ ਕਿਰਾਏ ‘ਤੇ ਲੈ ਕੇ ਵਰਤਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਖੇਤੀ ‘ਤੇ ਹੋਣ ਵਾਲੇ ਖਰਚ ਨੂੰ ਘਟਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਹਿਲਾਂ ਹੀ ਸਹਿਕਾਰੀ ਸਭਾਵਾਂ ਨੂੰ ਅਜਿਹੇ ਸੰਦਾਂ ਦੀ ਖਰੀਦ ਲਈ ਸਬਸਿਡੀ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਸਰੋਤਾਂ ਦੀ ਵਰਤੋਂ ਸਮਝਦਾਰੀ ਨਾਲ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਖੇਤੀਬਾੜੀ ਨੂੰ ਲਾਭਦਾਇਕ ਕਿੱਤਾ ਬਣਾਇਆ ਜਾ ਸਕੇ ਅਤੇ ਇਸ ‘ਤੇ ਹੋਣ ਵਾਲੇ ਖਰਚੇ ਨੂੰ ਘਟਾਇਆ ਜਾ ਸਕੇ।

    ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨ ਲਈ ਬਹੁਤ ਜ਼ੋਰ ਦੇ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਸਹਿਕਾਰੀ ਖੇਤਰ ਦੇਸ਼ ਦੀ ਜੀਵਨ ਰੇਖਾ ਹੈ, ਜਿਸ ਨੇ ਆਜ਼ਾਦੀ ਤੋਂ ਬਾਅਦ ਦੇਸ਼ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਸਹਿਕਾਰਤਾ ਲਹਿਰ ਨੇ ਸਮਾਜ ਦੇ ਸਾਰੇ ਵਰਗਾਂ ਖਾਸ ਕਰਕੇ ਕਿਸਾਨ ਭਾਈਚਾਰੇ ਨੂੰ ਬਹੁਤ ਲਾਭ ਪਹੁੰਚਾਇਆ ਹੈ, ਜਿਨ੍ਹਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

    ਮੁੱਖ ਮੰਤਰੀ ਨੇ ਕਿਹਾ ਕਿ ਸਕੂਲ ਸਿੱਖਿਆ ਦੇ ਨਤੀਜਿਆਂ ਵਿੱਚ ਕੁੜੀਆਂ ਨੇ ਇਕ ਵਾਰ ਫਿਰ ਮੁੰਡਿਆਂ ਨੂੰ ਪਛਾੜ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਨਤੀਜੇ ਪੰਜਾਬ ਵਿੱਚ ਮਿਆਰੀ ਸਿੱਖਿਆ ਲਈ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਠੋਸ ਯਤਨਾਂ ਨੂੰ ਦਰਸਾਉਂਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਜਾ ਰਹੇ ਸੁਹਿਰਦ ਯਤਨਾਂ ਦਾ ਲੜਕੀਆਂ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਸਿੱਖਿਆ ਦੇ ਖੇਤਰ ਵਿੱਚ ਸਿਖਰਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਉਨ੍ਹਾਂ ਦੇ ਸਸ਼ਕਤੀਕਰਨ ਦਾ ਰਾਹ ਪੱਧਰਾ ਹੋਇਆ ਹੈ। ਮੁੱਖ ਮੰਤਰੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਸ਼ਾਨਦਾਰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।

    ਮੁੱਖ ਮੰਤਰੀ ਨੇ ਕਿਹਾ ਕਿ ਇਹ ਲੜਕੀਆਂ ਆਪਣੀ ਸਖ਼ਤ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਛੂਹਣ ਦੇ ਸਮਰੱਥ ਹੋਈਆਂ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀ, ਉਨ੍ਹਾਂ ਦੇ ਮਾਪੇ ਅਤੇ ਅਧਿਆਪਕ ਇਸ ਪ੍ਰਾਪਤੀ ਲਈ ਸ਼ਲਾਘਾ ਦੇ ਹੱਕਦਾਰ ਹਨ। ਉਨ੍ਹਾਂ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਵਿਦਿਆਰਥਣਾਂ, ਦੂਜੇ ਵਿਦਿਆਰਥੀਆਂ ਲਈ ਰੋਲ ਮਾਡਲ ਬਣਨਗੀਆਂ ਅਤੇ ਉੱਚ ਸਿੱਖਿਆ ਪ੍ਰਾਪਤ ਕਰਕੇ ਸਿੱਖਿਆ ਦੇ ਖੇਤਰ ਵਿੱਚ ਸਿਖਰਲੇ ਸਥਾਨ ਪ੍ਰਾਪਤ ਕਰਨ ਲਈ ਪ੍ਰੇਰਿਤ ਕਰਨਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵਿਦਿਆਰਥੀਆਂ, ਖਾਸ ਕਰਕੇ ਲੜਕੀਆਂ ਲਈ ਸਕੂਲ ਸਿੱਖਿਆ ਦਾ ਸਭ ਤੋਂ ਵਧੀਆ ਮਾਹੌਲ ਪ੍ਰਦਾਨ ਕਰਨ ਲਈ ਵਚਨਬੱਧ ਹੈ ਤਾਂ ਜੋ ਉਹ ਆਪਣੇ ਜੀਵਨ ਵਿੱਚ ਸਫਲ ਹੋ ਸਕਣ।

    ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇਕਰ ਸੂਬਾ ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰ ਸਕਦਾ ਹੈ ਤਾਂ ਉਹ ਸੂਬੇ ਦੇ ਪਾਣੀਆਂ ਦੀ ਵੀ ਰਾਖੀ ਕਰ ਸਕਦਾ ਹੈ।ਉਨ੍ਹਾਂ ਕਿਹਾ ਕਿ ਪਾਕਿਸਤਾਨ ਨਾਲ ਲਗਦੀ 532 ਕਿਲੋਮੀਟਰ ਲੰਬੀ ਸਰਹੱਦ ਦੀ ਰਾਖੀ ਲਈ ਮਹਾਨ ਕੁਰਬਾਨੀਆਂ ਦੇਣ ਦਾ ਪੰਜਾਬ ਦਾ ਸ਼ਾਨਦਾਰ ਇਤਿਹਾਸ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਵਾਰ ਪੰਜਾਬੀ ਪਾਕਿਸਤਾਨੀ ਫੌਜ ਨੂੰ ਮੂੰਹ ਤੋੜ ਜਵਾਬ ਦੇਣ ਵਿੱਚ ਵੀ ਸਭ ਤੋਂ ਮੋਹਰੀ ਸਨ ਅਤੇ ਦੂਜੇ ਪਾਸੇ ਉਨ੍ਹਾਂ ਨੇ ਆਪਣੇ ਹਿੱਸੇ ਦਾ ਪਾਣੀ ਬਚਾਉਣ ਲਈ ਵੀ ਮੂਹਰੇ ਹੋ ਕੇ ਲੜਾਈ ਲੜੀ।

    ਮੁੱਖ ਮੰਤਰੀ ਨੇ ਕਿਹਾ ਕਿ ਲਗਪਗ 20 ਦਿਨਾਂ ਤੱਕ ਸੂਬੇ ਦੇ ਮਿਹਨਤੀ ਅਤੇ ਸੁਚੇਤ ਲੋਕਾਂ ਨੇ ਹਰਿਆਣਾ ਅਤੇ ਕੇਂਦਰ ਨੂੰ ਪੰਜਾਬ ਤੋਂ ਇੱਕ ਵੀ ਬੂੰਦ ਪਾਣੀ ਚੋਰੀ ਨਹੀਂ ਕਰਨ ਦਿੱਤੀ। ਉਨ੍ਹਾਂ ਕਿਹਾ ਕਿ ਸਾਲਾਂ ਤੋਂ ਬੀ.ਬੀ.ਐਮ.ਬੀ. ਰਾਹੀਂ ਪੰਜਾਬ ਦੇ ਪਾਣੀ ਨੂੰ ਦੂਜੇ ਸੂਬਿਆਂ ਨੂੰ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਕਾਂਗਰਸ, ਅਕਾਲੀਆਂ ਅਤੇ ਭਾਜਪਾ ਦੇ ਹੱਥ ਪੰਜਾਬੀਆਂ ਦੇ ਖੂਨ ਨਾਲ ਰੰਗੇ ਹੋਏ ਹਨ ਕਿਉਂਕਿ ਇਨ੍ਹਾਂ ਪਾਰਟੀਆਂ ਨੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਪਾਣੀ ਦੇ ਅਧਿਕਾਰਾਂ ਨੂੰ ਨਜ਼ਰਅੰਦਾਜ਼ ਕਰਕੇ ਉਨ੍ਹਾਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਪਿਛਲੇ ਆਗੂਆਂ ਨੇ ਕਈ ਮੁੱਦਿਆਂ ‘ਤੇ ਸੂਬੇ ਦੇ ਹਿੱਤਾਂ ਨਾਲੋਂ ਆਪਣੇ ਹਿੱਤਾਂ ਨੂੰ ਮਹੱਤਵ ਦੇ ਕੇ ਲੋਕਾਂ ਨਾਲ ਗੱਦਾਰੀ ਕੀਤੀ ਹੈ।

    ਇਸ ਮੌਕੇ ਰਜਿਸਟਰਾਰ ਸਹਿਕਾਰੀ ਸਭਾਵਾਂ ਵਿਮਲ ਕੁਮਾਰ ਸੇਤੀਆ ਤੇ ਹੋਰ ਸ਼ਖਸੀਅਤਾਂ ਵੀ ਹਾਜ਼ਰ ਸਨ।

    Share. Facebook Twitter Telegram Email WhatsApp
    onpoint channel

    “I’m a Newswriter, “I write about the trending news events happening all over the world.

    Related Posts

    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ

    November 8, 2025

     ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ

    November 8, 2025

    69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ

    November 8, 2025
    Leave A Reply Cancel Reply

    CT University
    Top Posts

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,010

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,014

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,508

    Punjab ਤਿੰਨ ਪਿੰਡ ਵਿਕਾਊ ਹਨ ਜਾਣੋ ਕੌਣ ਐ ਓਹ ਬੰਦਾ ਜੋ ਤਿੰਨ ਪਿੰਡਾਂ ਦੇ ਉਜਾੜੇ ਦਾ ਬਣਿਆ ਕਾਰਨ ?

    April 1, 20242,009
    Don't Miss
    Current Affairs

    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ

    November 8, 2025

    *ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਬਚਾਓ ਮੋਰਚੇ ਵਿੱਚ ਬੀਕੇਯੂ ਏਕਤਾ ਸਿੱਧੂਪੁਰ ਵੱਲੋਂ ਵੱਡੇ ਕਾਫਲੇ ਨਾਲ 10 ਨਵੰਬਰ…

     ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ

    November 8, 2025

    69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ

    November 8, 2025

    ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ

    November 8, 2025
    Stay In Touch
    • Facebook
    • Twitter
    • Instagram
    • YouTube
    CT University
    About
    About Us
    About Us

    "On Point Channel: Your go-to source for breaking news, in-depth analysis, and insightful coverage that keeps you informed and empowered."

    Email Us: media@onpointchannel.com
    Contact: +91-7888387495

    Facebook X (Twitter) Instagram YouTube WhatsApp
    Our Picks

    ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ

    November 8, 2025

     ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ

    November 8, 2025

    69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ

    November 8, 2025
    Most Popular

    ਪੰਜਾਬੀ ਗਾਇਕ Jassi Sohal ਨਾਲ ਖਾਸ ਗੱਲਬਾਤ

    April 16, 20244,010

    ਹੋਜੋ ਤਿਆਰ ਪੰਜਾਬੀਓ ਹੋਰ ਵਧੇਗੀ ਮਹਿੰਗਾਈ !, ਜਾਣੋ ਪੰਜਾਬ ਸਿਰ ਕਿਵੇਂ ਚੜ੍ਹਿਆ ਐਨਾ ਕਰਜ਼ਾ ?

    April 10, 20243,014

    ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਜਗਰਾਓਂ ਹਲਕੇ ‘ਚ ਪਹੁੰਚੀ

    April 9, 20242,508
    © 2025 All Rights Reserved By On Point Channel
    • Home
    • About Us
    • Privacy Policy
    • Contact Us

    Type above and press Enter to search. Press Esc to cancel.