ਜਲੰਧਰ, 23ਮੁੱਖ ਖੇਤੀਬਾੜੀ ਅਫ਼ਸਰ ਡਾ. ਰਣਧੀਰ ਸਿੰਘ ਨੇ ਦੱਸਿਆ ਕਿ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਅਤੇ ਪੰਜਾਬ ਐਗਰੀ ਐਕਸਪੋਰਟ ਵੱਲੋਂ ਜਲੰਧਰ ਵਿੱਚ ਹਫ਼ਤਾਵਾਰੀ ਜੈਵਿਕ ਮੰਡੀ ਸਫਲਤਾਪੂਰਵਕ ਮੁੱਖ ਖੇਤੀਬਾੜੀ ਦਫ਼ਤਰ ਵਿਖੇ ਚਲਾਈ ਜਾ ਰਹੀ ਹੈ, ਜਿਸ ਨੂੰ ਸ਼ਹਿਰ ਦੇ ਸੂਝਵਾਨ ਖਰੀਦਦਾਰ, ਸਥਾਨਕ ਕਿਸਾਨਾਂ ਅਤੇ ਵਿਕਰੇਤਾਵਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਮੰਡੀ ਹਰ ਐਤਵਾਰ ਮੁੱਖ ਖੇਤੀਬਾੜੀ ਦਫ਼ਤਰ (ਲਾਡੋਵਾਲੀ ਰੋਡ) ਵਿਖੇ ਦੁਪਹਿਰ 12 ਤੋਂ 2 ਵਜੇ ਤੱਕ ਲਗਾਈ ਜਾਂਦੀ ਹੈ, ਜਿਸ ਵਿੱਚ ਤਾਜ਼ੀਆਂ ਮੌਸਮੀ ਸਬਜ਼ੀਆਂ ਅਤੇ ਫਲਾਂ, ਅੰਡੇ, ਘਰੇਲੂ ਜੈਮ, ਜੈਵਿਕ ਆਟਾ, ਚਾਵਲ ਅਤੇ ਸਥਾਨਕ ਪੱਧਰ ’ਤੇ ਤਿਆਰ ਹੋਈਆਂ ਚੀਜ਼ਾਂ ਆਦਿ ਉਪਲਬਧ ਹੁੰਦੀਆਂ ਹਨ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਜਲੰਧਰ ਡਾ.ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ ਇਸ ਜੈਵਿਕ ਮੰਡੀ ਵਿੱਚ ਹਰ ਵਰਗ ਵਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਸ ਜੈਵਿਕ ਮੰਡੀ ਰਾਹੀਂ ਸਥਾਨਕ ਲੋਕ ਆਪਣੀ ਸਿਹਤ ਪ੍ਰਤੀ ਸੁਚੇਤ ਹੋ ਕੇ ਸ਼ੁੱਧ ਖਾਣ-ਪਾਣ ਨੂੰ ਅਪਣਾ ਰਹੇ ਹਨ ਅਤੇ ਕਿਸਾਨਾਂ ਦੀ ਬਾਂਹ ਫੜ ਰਹੇ ਹਨ।
ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਸੁਪਰਵਾਈਜ਼ਰ ਪੰਜਾਬ ਐਗਰੀ ਐਕਸਪੋਰਟ ਸਤਵਿੰਦਰ ਸਿੰਘ ਪੈਲੀ ਨੇ ਦੱਸਿਆ ਕਿ ਸਾਡਾ ਉਦੇਸ਼ ਸਥਾਨਕ ਕਿਸਾਨਾਂ ਨੂੰ ਆਪਣੀ ਪੈਦਾਵਾਰ ਦੀ ਵਿਕਰੀ ਲਈ ਇੱਕ ਮੰਚ ਪ੍ਰਦਾਨ ਕਰਨਾ ਹੈ ਤੇ ਨਾਲ ਹੀ ਸਿਹਤਮੰਦ ਅਤੇ ਟਿਕਾਊ ਖੇਤੀ ਸਲੀਕਿਆਂ ਦਾ ਪ੍ਰਚਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਪੰਜਾਬ ਐਗਰੋ ਵੱਲੋਂ ਜੈਵਿਕ ਖੇਤੀ ਦਾ ਪ੍ਰਮਾਣੀਕਰਣ ਬਿਲਕੁਲ ਮੁਫ਼ਤ ਕੀਤਾ ਜਾ ਰਿਹਾ ਹੈ, ਉੱਥੇ ਹੀ ਕਿਸਾਨਾਂ ਨੂੰ ਮੰਡੀਕਰਣ ਅਤੇ ਜੈਵਿਕ ਖੇਤੀ ਦੇ ਪ੍ਰਸਾਰ ਲਈ ਵੀ ਸੰਜੀਦਾ ਉਪਰਾਲੇ ਕੀਤੇ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਹਫ਼ਤਾਵਾਰੀ ਜੈਵਿਕ ਮੰਡੀ ਨਾਲ ਜਿੱਥੇ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਜੈਵਿਕ ਭੋਜਨ ਮਿਲ ਰਿਹਾ ਹੈ, ਉਥੇ ਹੀ ਸਿੱਧਾ ਕਿਸਾਨਾਂ ਨਾਲ ਰੂਬਰੂ ਹੋਣ ਦਾ ਮੌਕਾ ਵੀ ਮਿਲ ਰਿਹਾ ਹੈ।
ਸਥਾਨਕ ਕਿਸਾਨ ਸ਼ੇਰ ਸਿੰਘ, ਸੁਖਵਿੰਦਰ ਸਿੰਘ, ਹਰਭਜਨ ਸਿੰਘ, ਅਜਾਇਬ ਸਿੰਘ ਨੇ ਕਿਹਾ ਕਿ ਸਾਡੀ ਪੈਦਾਵਾਰ ਦੀ ਗੁਣਵੱਤਾ ਅਤੇ ਤਾਜ਼ਗੀ ਦੇ ਪ੍ਰਤੀ ਲੋਕਾਂ ਦੀ ਉਤਸੁਕਤਾ ਬਹੁਤ ਹੀ ਸੰਤੋਸ਼ਜਨਕ ਹੈ ਅਤੇ ਲੋਕਾਂ ਨੂੰ ਜਹਿਰ ਮੁਕਤ ਸਬਜ਼ੀਆਂ ਆਦਿ ਪ੍ਰਦਾਨ ਕਰਨ ਲਈ ਅਸੀਂ ਵਚਨਬੱਧ ਹਾਂ।
——-
Trending
- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ ਮੋਰਚਾ ਪੰਜਾਬ ਦੀ ਵਿਰਾਸਤ, ਹੋਂਦ ਨੂੰ ਬਚਾਉਣ ਦੀ ਲੜਾਈ-ਰਣ ਸਿੰਘ ਚੱਠਾ
- ਸੂਬਾ ਸਰਕਾਰ ਨੇ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਪ੍ਰਦਾਨ ਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ,ਰਜਵਾੜਾਸ਼ਾਹੀ ਅਤੇ ਗਰੀਬ ਵਿਰੋਧੀ ਮਾਨਸਿਕਤਾ ਲਈ ਕਾਂਗਰਸੀ ਆਗੂਆਂ ਦੀ ਆਲੋਚਨਾ
- 69ਵੀਆਂ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਰੱਸਾਕੱਸੀ ਦੇ ਮੁਕਾਬਲੇ ਸਫਲਤਾਪੂਰਵਕ ਸੰਪੰਨ
- ਮੰਤਰੀ ਦੇ ਨਿਰਦੇਸ਼ — ਹਰ ਯੋਗ ਲਾਭਪਾਤਰੀ ਤੱਕ ਪਾਰਦਰਸ਼ੀ ਢੰਗ ਨਾਲ ਪਹੁੰਚੇ ਸਰਕਾਰੀ ਸਹਾਇਤਾ
- ਸੁਰੇਂਦਰ ਲਾਂਬਾ ਨੂੰ ਲਾਇਆ ਤਰਨ ਤਾਰਨ ਦਾ SSP
- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੇ ਸਮਾਗਮਾਂ ਲਈ ਪੰਜਾਬ ਸਰਕਾਰ ਵੱਲੋਂ ਤਿਆਰੀਆਂ ਨੂੰ ਦਿੱਤੀਆਂ ਜਾ ਰਹੀਆ ਅੰਤਿਮ ਛੋਹਾਂ – ਦੀਪਕ ਬਾਲੀ ਸਲਾਹਕਾਰ
- ਰਾਜਾ ਵੜਿੰਗ ਅਤੇ ਪ੍ਰਤਾਪ ਬਾਜਵਾ ਦੀਆਂ ਟਿੱਪਣੀਆਂ ਕਾਂਗਰਸੀ ਆਗੂਆਂ ਦੀ ਮਾਨਸਿਕਤਾ ਨੂੰ ਦਰਸਾਉਂਦੀਆਂ ਹਨ, ਉਹ ਦਲਿਤ ਵਿਰੋਧੀ ਹਨ: ਮਾਨ
- ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਐਮ ਪੀ ਮੀਤ ਹੇਅਰ ਤੇ ਵਿਧਾਇਕ ਡਾ. ਅਮਨਦੀਪ ਕੌਰ ਨੇ ਮੁੱਖ ਮੰਤਰੀ ਦੀ ਤਰਫੋਂ ਦਿੱਤੀਆਂ ਮੁਬਾਰਕਾਂ


