ਜਲੰਧਰ, 29 ਮਈ : ਕਮਿਸ਼ਨਰੇਟ ਪੁਲਿਸ ਜਲੰਧਰ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 15 ਪੁਲਿਸ ਕਰਮਚਾਰੀਆਂ ਨੂੰ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਰਾਜ ਪੱਧਰੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਤ ਕੀਤਾ ਗਿਆ।
ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ 6 ਸਬ-ਇੰਸਪੈਕਟਰਾਂ ਅਤੇ 9 ਸਹਾਇਕ ਸਬ-ਇੰਸਪੈਕਟਰਾਂ (ਏਐਸਆਈ) ਨੂੰ ਸੀਸੀ-1 ਸਰਟੀਫਿਕੇਟ (ਪ੍ਰਸ਼ੰਸਾ) ਭੇਟ ਕੀਤੇ, ਜਿਨ੍ਹਾਂ ਨੇ ਨਸ਼ਿਆਂ ਵਿਰੁੱਧ ਲੜਾਈ ਵਿੱਚ ਸ਼ਾਨਦਾਰ ਯੋਗਦਾਨ ਪਾਇਆ। ਹਰੇਕ ਕਰਮਚਾਰੀ ਨੂੰ ਮਾਨਤਾ ਦੇ ਪ੍ਰਤੀਕ ਵਜੋਂ ਪ੍ਰਸ਼ੰਸਾ ਪੱਤਰ ਸੌਂਪਿਆ ਗਿਆ।
ਇਸ ਮੌਕੇ ਬੋਲਦਿਆਂ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਤਹਿਤ ਆਪਣੀ ਅਣਥੱਕ ਮਿਹਨਤ ਅਤੇ ਸਮਰਪਣ ਭਾਵਨਾ ਨਾਲ ਇੱਕ ਉਦਾਹਰਨ ਪੇਸ਼ ਕੀਤੀ ਹੈ। ਉਨ੍ਹਾਂ ਕਿਹਾ ਅਜਿਹੇ ਪੁਲਿਸ ਕਰਮਚਾਰੀਆਂ ਦੀ ਹਿੰਮਤ ਅਤੇ ਦ੍ਰਿੜਤਾ ਨਾਲ ਨਾ ਸਿਰਫ਼ ਪੂਰੀ ਫੋਰਸ ਦਾ ਮਨੋਬਲ ਉੱਚਾ ਹੁੰਦਾ ਹੈ, ਬਲਕਿ ਨਾਗਰਿਕਾਂ ਵਿੱਚ ਪੁਲਿਸ ਪ੍ਰਤੀ ਵਿਸ਼ਵਾਸ ਵੀ ਪੈਦਾ ਹੁੰਦਾ ਹੈ। ਉਨ੍ਹਾਂ ਕਿਹਾ ਕਿ ਚੰਗੇ ਕੰਮ ਦੇ ਇਨਾਮ ਨਾਲ ਸਬੰਧਿਤ ਕਰਮਚਾਰੀ ਅੰਦਰ ਆਪਣੀ ਜ਼ਿੰਮੇਵਾਰੀ ਨੂੰ ਹੋਰ ਵੀ ਵਧੀਆ ਤਰੀਕੇ ਨਾਲ ਨਿਭਾਉਣ ਦਾ ਜ਼ਜ਼ਬਾ ਪੈਦਾ ਹੁੰਦਾ ਹੈ।
ਇਸ ਸਮਾਗਮ ਵਿੱਚ ਡੀਸੀਪੀ (ਇਨਵੈਟਿਗੇਸ਼ਨ) ਮਨਪ੍ਰੀਤ ਸਿੰਘ ਢਿੱਲੋਂ, ਏਡੀਸੀਪੀ (ਇਨਵੈਟਿਗੇਸ਼ਨ) ਜਯੰਤ ਪੁਰੀ, ਏਡੀਸੀਪੀ (ਹੈੱਡਕੁਆਟਰ) ਸੁਖਵਿੰਦਰ ਸਿੰਘ ਵੀ ਸ਼ਾਮਲ ਸਨ।
Trending
- ਐੱਸ.ਐੱਸ.ਪੀ ਡਾ. ਦਰਪਣ ਆਹਲੂਵਾਲੀਆ ਨੇ ਪੁਲਿਸ ਪਰਿਵਾਰਾਂ ਨਾਲ ਮਿਲ ਕੇ ਮਨਾਈ ਲੋਹੜੀ
- ਖੰਨਾ ਦੇ ਸਰਕਾਰੀ ਹਸਪਤਾਲ ‘ਚ ਧੀਆਂ ਦੀ ਲੋਹੜੀ ਮਨਾਈ, ਐੱਸਐੱਮਓ ਮਨਿੰਦਰ ਭਸੀਨ ਨੇ ਸੁੰਦਰ ਮੁੰਦਰੀਏ ਗੀਤ ਗਾ ਕੇ ਬੰਨ੍ਹਿਆ ਸਮਾਂ
- ਸਨ ਫਾਊਂਡੇਸ਼ਨ ਦੇ ਐਮਐਸਡੀਸੀ ਲੁਧਿਆਣਾ ਵਿੱਚ ਲੋਹੜੀ ਸਮਾਗਮ: ‘ਧੀਆਂ ਦੀ ਲੋਹੜੀ’ ਰਾਹੀਂ ਨੌਜਵਾਨ ਸਸ਼ਕਤੀਕਰਨ ਦਾ ਮਜ਼ਬੂਤ ਸੁਨੇਹਾ
- ਏ.ਡੀ.ਸੀ ਅਮਰਜੀਤ ਬੈਂਸ ਨੇ ਲੁਧਿਆਣਾ ਵਿੱਚ ‘ਸਾਡੇ ਬੁਜ਼ਰਗ ਸਾਡਾ ਮਾਣ’ ਮੁਹਿੰਮ 2026 ਸ਼ੁਰੂ ਕਰਨ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
- ਰਾਸ਼ਟਰਪਤੀ ਦੀ ਆਮਦ ਦੇ ਮੱਦੇਨਜ਼ਰ 14 ਤੋਂ 16 ਜਨਵਰੀ ਤੱਕ ਜ਼ਿਲ੍ਹਾ ਜਲੰਧਰ ‘ਨੋ ਫਲਾਇੰਗ ਜ਼ੋਨ’ ਘੋਸ਼ਿਤ
- ਟੈਰੀਟੋਰੀਅਲ ਆਰਮੀ ਭਰਤੀ ਦੀ ਲਿਖਤੀ ਪ੍ਰੀਖਿਆ ਗੁਰੂ ਨਾਨਕ ਸਟੇਡੀਅਮ ‘ਚ 18 ਜਨਵਰੀ ਨੂੰ
- ਐਸ.ਐਸ.ਪੀ ਡਾ. ਦਰਪਣ ਆਹਲੂਵਾਲੀਆ ਵੱਲੋਂ ਰਾਤ ਨੂੰ ਖੰਨਾ ’ਚ ਹਾਈ-ਟੈਕ ਨਾਕੇ ਦਾ ਕੀਤਾ ਅਚਨਚੇਤ ਦੌਰਾ, ਪੁਲਿਸ ਕਰਮਚਾਰੀਆਂ ਨੂੰ ਸਤਰਕਤਾ ਨਾਲ ਡਿਊਟੀ ਨਿਭਾਉਣ ਦੇ ਹੁਕਮ
- ਸੜਕ ਸੁਰੱਖਿਆ ਮਹੀਨੇ ਤਹਿਤ ਆਰ.ਟੀ.ਓ. ਵੱਲੋਂ ਪ੍ਰਦੂ਼ਸ਼ਣ ਚੈਕ ਸੈਂਟਰਾਂ ਦੀ ਜਾਂਚ


