ਬਲੂਆਣਾ, ਅਬੋਹਰ 30 ਮਈ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਦੇ ਕੋਹੜ ਨੂੰ ਪੰਜਾਬ ਦੇ ਗਲੋਂ ਲਾਹੁਣ ਲਈ ਲਗਾਤਾਰ ਨਸ਼ਾ ਮੁਕਤੀ ਯਾਤਰਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਚੱਲਦਿਆਂ ਵਿਧਾਇਕ ਬਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫ਼ਿਰ ਵਲੋਂ ਪਿੰਡ ਚੰਨਣ ਖੇੜਾ, ਗੱਦਾ ਡੋਬ, ਰਾਮਗੜ੍ਹ ਆਦਿ ਵਿਚ ਪਹੁੰਚ ਲੋਕਾਂ ਨੂੰ ਨਸ਼ਿਆਂ ਵਿਰੁੱਧ ਜੰਗ ਜਿੱਤਣ ਲਈ ਸਮੂਹਿਕ ਹਲਫ ਦਿਵਾਇਆ ਤੇ ਨਸ਼ਿਆਂ ਖਿਲਾਫ ਡਟਣ ਦਾ ਹੋਕਾ ਦਿੱਤਾ।ਇਨ੍ਹਾਂ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਵਿਧਾਇਕ ਸ੍ਰੀ ਗੋਲਡੀ ਮੁਸਾਫ਼ਿਰ ਨੇ ਕਿਹਾ ਕਿ ਪੰਜਾਬ ਵਿੱਚ ਸਾਬਕਾ ਸਰਕਾਰਾਂ ਦੀਆਂ ਗਲਤ ਨੀਤੀਆਂ ਦੇ ਮੱਦੇਨਜ਼ਰ ਨਸ਼ਿਆਂ ਦਾ ਪ੍ਰਸਾਰ ਵਧਿਆ, ਪਰ ਰਵਾਇਤੀ ਸਰਕਾਰਾਂ ਚੋਂ ਕਿਸੇ ਸਰਕਾਰ ਨੇ ਵੀ ਚਿੰਤਾ ਨਹੀਂ ਕੀਤੀ, ਜਿਸਦਾ ਸਭ ਤੋਂ ਜਿਆਦਾ ਅਸਰ ਪੰਜਾਬ ਨੂੰ ਝੱਲਣਾ ਪੈ ਰਿਹਾ ਹੈ।ਪਰ ਹੁਣ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵਲੋਂ ਦ੍ਰਿੜ ਸੰਕਲਪ ਕਰਦਿਆਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਤਹੱਈਆ ਕੀਤਾ ਹੋਇਆ ਹੈ ਅਤੇ ਪਿੰਡਾਂ ‘ਚ ਕੀਤੀਆਂ ਜਾ ਰਹੀਆਂ ਨਸ਼ਾ ਮੁਕਤੀ ਯਾਤਰਾਵਾਂ ਦੌਰਾਨ ਲੋਕਾਂ ਵਲੋਂ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਹੁੰ ਚੁੱਕੀ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਨਸ਼ਾ ਤਸਕਰਾਂ ਵਿਰੁੱਧ ਲਹਿਰ ਖੜ੍ਹੀ ਹੋ ਗਈ ਹੈ।ਉਨ੍ਹਾਂ ਨੇ ਲੋਕਾਂ ਦਾ ਇਸ ਮੁਹਿੰਮ ‘ਚ ਉਤਸ਼ਾਹ ਨਾਲ ਸ਼ਮੂਲੀਅਤ ਕੀਤੇ ਜਾਣ ਲਈ ਉਚੇਚਾ ਧੰਨਵਾਦ ਕਰਦਿਆਂ ਕਿਹਾ ਕਿ ਆਪਾਂ ਆਉਣ ਵਾਲੀਆਂ ਪੀੜੀਆਂ ਨੂੰ ਨਸ਼ਾ ਮੁਕਤ ਰੱਖਣ ਦੀ ਲੜਾਈ ਲੜ ਰਹੇ ਹਾਂ, ਜਿਸ ਦਾ ਸਮਰਥਨ ਕਰਨਾ ਹਰ ਕਿਸੇ ਦਾ ਨੈਤਿਕ ਫਰਜ਼ ਹੈ।ਇਸ ਮੌਕੇ ਸੀਨੀਅਰ ਆਗੂ, ਸਿਵਲ ਤੇ ਪੁਲਿਸ ਪ੍ਰਸ਼ਾਸਨੀਕ ਅਧਿਕਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਲੋਕ ਮੌਜੂਦ ਸਨ।
Trending
- ਐਸ.ਐਮ.ਓ ਡਾ. ਮਨਿੰਦਰ ਸਿੰਘ ਭਸੀਨ ਨੇ 9 ਮਹੀਨਿਆਂ ਅੰਦਰ ਦੂਰਬੀਨ ਨਾਲ 200 ਆਪਰੇਸ਼ਨ ਕਰਕੇ ਬਣਾਇਆ ਰਿਕਾਰਡ, ਲੋਕਾਂ ਨੂੰ 80 ਤੋਂ 90 ਲੱਖ ਦਾ ਮੁਫ਼ਤ ਇਲਾਜ ਮਿਲਿਆ
- ਭਗਵੰਤ ਮਾਨ ਨੇ ਜਥੇਦਾਰ ਸਾਹਿਬ ਨੂੰ ਕੀਤੀ ਅਪੀਲ
- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਹੁਸ਼ਿਆਰਪੁਰ ਜ਼ਿਲ੍ਹੇ ‘ਚ ਵੱਖ-ਵੱਖ ਪਾਬੰਦੀਆਂ ਦੇ ਹੁਕਮ ਕੀਤੇ ਜਾਰੀ
- ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ,ਪੰਜਾਬ ਦੇ ਸਕੂਲਾਂ ‘ਚ ਛੁੱਟੀਆਂ ਵਧੀਆਂ
- 17 ਜਨਵਰੀ ਨੂੰ ਪੰਜਾਬ ਦੇ ਇੱਕ ਜ਼ਿਲ੍ਹੇ ‘ਚ ਛੁੱਟੀ ਦਾ ਐਲਾਨ
- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਚਲਾਈ ਜਾ ਰਹੀ ‘ਨਸ਼ਾ ਮੁਕਤ ਪੰਜਾਬ’ ਅਤੇ ‘ਨਸ਼ਿਆਂ ਵਿਰੁੱਧ ਨੌਜਵਾਨ’ ਮੁਹਿੰਮ ਸਫ਼ਲਤਾਪੂਰਵਕ ਸਮਾਪਤ
- ਲੋਕਾਂ ਨੂੰ ਬੱਚਿਆਂ ਦੇ ਅਧਿਕਾਰਾਂ, ਸਿੱਖਿਆ ਦੀ ਮਹੱਤਤਾ ਤੇ ਬੱਚਿਆਂ ਨਾਲ ਹੋ ਰਹੇ ਅਪਰਾਧਾਂ ਬਾਰੇ ਵੀ ਕੀਤਾ ਜਾਗਰੂਕ
- ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਮੇਅਰ ਵਿਨੀਤ ਧੀਰ ਦੇ ਪਿਤਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ


