ਫਾਜ਼ਿਲਕਾ 30 ਮਈਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਨੂੰ ਵੱਡੀ ਗਿਣਤੀ ਵਿਚ ਲੋਕਾਂ ਦਾ ਹੁੰਗਾਰਾ ਮਿਲ ਰਿਹਾ ਹੈ।ਇਹ ਪ੍ਰਗਟਾਵਾ ਵਿਧਾਇਕ ਨਰਿੰਦਰ ਪਾਲ ਸਿੰਘ ਸਵਣਾ ਨੇ ਪਿੰਡ ਰੇਤੇ ਵਾਲੀ ਭੈਣੀ, ਗਟੀ ਨੰਬਰ 1, ਮੁਹਾਰ ਖੀਵਾ ਭਵਾਨੀ ਆਦਿ ਵਿੱਚ ਪਹੁੰਚ ਕੇ ਲੋਕਾਂ ਨੂੰ ਨਸ਼ਿਆਂ ਪ੍ਰਤੀ ਅਵਾਜ਼ ਉਠਾਉਣ ਅਤੇ ਨਸ਼ੇ ਦਾ ਸੇਵਨ ਨਾ ਕਰਨ ਸਬੰਧੀ ਸਹੁੰ ਚੁਕਾਉਣ ਉਪਰੰਤ ਕੀਤਾ।ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਜੇਕਰ ਸਾਰੇ ਲੋਕ ਮਿਲ ਕੇ ਨਸ਼ਿਆਂ ਦਾ ਵਿਰੋਧ ਕਰਨ ਤਾਂ ਉਹ ਦਿਨ ਦੂਰ ਨਹੀਂ ਜਦੋਂ ਸੂਬਾ ਪੂਰੀ ਤਰ੍ਹਾਂ ਨਸ਼ੇ ਤੋਂ ਮੁਕਤ ਹੋ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਪ੍ਰਕਾਰ ਨਾਲ ਨਸ਼ੇ ਖਤਮ ਕਰਨ ਲਈ ਜੁੱਟੀ ਹੋਈ ਹੈ ਅਤੇ ਇਹ ਮੁਕੰਮਲ ਤੌਰ ਤੇ ਤਾਂ ਹੀ ਖਤਮ ਹੋ ਸਕਦਾ ਹੈ ਜੇਕਰ ਲੋਕ ਇਸ ਵਿੱਚ ਵੱਧ ਚੜ੍ਹ ਕੇ ਆਪਣਾ ਸਹਿਯੋਗ ਕਰਨ।ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾਵਾਂ ਦਾ ਮੰਤਵ ਨੌਜਵਾਨਾਂ ਦੀ ਜਵਾਨੀ ਨੂੰ ਬਚਾ ਕੇ ਉਨ੍ਹਾਂ ਨੂੰ ਨਸ਼ਿਆਂ ਤੋਂ ਮੁਕਤ ਕਰਵਾਉਣਾ ਹੈ ਅਤੇ ਸਮਾਜ ਦੀ ਮੁੱਖਧਾਰਾ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ ਕਿ ਇਸ ਮਕਸਦ ਦੀ ਪੂਰਤੀ ਲਈ ਹਰ ਸੰਭਵ ਉਪਰਾਲਾ ਕੀਤਾ ਜਾ ਰਿਹਾ ਹੈ।ਇਸ ਮੌਕੇ ਮੈਡਮ ਖੁਸ਼ਬੂ ਸਵਨਾ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਸਰਕਾਰ ਦੇ ਇਸ ਪ੍ਰੋਗਰਾਮ ਵਿਚ ਸਾਥ ਦੇਣ ਦੀ ਲੋੜ ਹੈ, ਜਿਸ ਨਾਲ ਜਿਥੇ ਅਸੀਂ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰ ਸਕਾਂਗੇ ਤੇ ਜੋ ਇਸ ਦਲਦਲ ਵਿਚ ਫਸ ਚੁੱਕੇ ਹਨ ਉਨ੍ਹਾਂ ਨੂੰ ਇਲਾਜ ਦੇ ਕੇ ਨਵੀ ਜਿੰਦਗੀ ਪ੍ਰਦਾਨ ਕਰ ਸਕਾਂਗੇ|ਇਸ ਮੌਕੇ ਸੋਮਾ ਰਾਣੀ ਤੋਂ ਇਲਾਵਾ ਪਿੰਡਾਂ ਦੇ ਸਰਪੰਚ, ਪਤਵੰਤੇ ਸੱਜਣ ਤੇ ਵਿਭਾਗੀ ਅਧਿਕਾਰੀ ਮੌਜੂਦ ਸਨ।

Share.

“I’m a Newswriter, “I write about the trending news events happening all over the world.

Leave A Reply