ਚੰਡੀਗੜ੍ਹ, 9 ਜੂਨ 2025-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਤੇ ਤਿੱਖਾ ਵਿਅੰਗ ਕੱਸਦਿਆਂ ਕਿਹਾ ਕਿ ਜਾਖੜ ਅਕਾਲੀ ਦਲ ਦਾ ਪ੍ਰਧਾਨ ਬਣਨਾ ਚਾਹੁੰਦੇ ਹਨ, ਇਸੇ ਲਈ ਹੀ ਤਾਂ ਉਹ ਅਕਾਲੀ ਦਲ ਪੱਖੀ ਗੱਲਾਂ ਕਰ ਰਹੇ ਹਨ। ਚੀਮਾ ਨੇ ਕਿਹਾ ਕਿ ਜਾਖੜ ਹੁਰਾਂ ਦੀ ਭਾਜਪਾ ਦੀ ਪੰਜਾਬ ਵਿੱਚ ਤਾਂ ਸਰਕਾਰ ਬਣਨੀ ਨਹੀਂ, ਇਸ ਲਈ ਉਹ ਚਾਹੁੰਦੇ ਨੇ ਕਿ ਚਲੋ ਅਕਾਲੀ ਦਲ ਦਾ ਪ੍ਰਧਾਨ ਹੀ ਬਣ ਲਿਆ ਜਾਵੇ। ਜਾਖੜ ਪ੍ਰਧਾਨਗੀ ਦੇ ਭੁੱਖੇ ਨੇ, ਇਸੇ ਲਈ ਉਹ ਅਜਿਹੀਆਂ ਗੱਲਾਂ ਕਰ ਰਹੇ ਹਨ। 

ਦੱਸ ਦਈਏ ਕਿ ਬੀਤੇ ਕੱਲ੍ਹ ਅਕਾਲੀ ਲੀਡਰ ਸੁਖਦੇਵ ਸਿੰਘ ਢੀਂਡਸਾ ਦੀ ਅੰਤਿਮ ਅਰਦਾਸ ਮੌਕੇ ਸੁਨੀਲ ਜਾਖੜ ਨੇ ਸੰਬੋਧਨ ਕਰਦਿਆਂ ਹੋਇਆ ਅਕਾਲੀ ਦਲ ਨੂੰ ਮਜ਼ਬੂਤ ਕਰਨ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਅੱਜ ਲੋੜ ਹੈ, ਪੰਥਕ ਪਾਰਟੀ ਨੂੰ ਮਜਬੂਤ ਕਰਨ ਦੀ। ਜਾਖੜ ਨੇ ਕਿਹਾ ਕਿ, “ਇੱਕ ਮਜਬੂਤ ਪੰਥਕ ਪਾਰਟੀ ਨਾ ਕੇਵਲ ਪੰਥ, ਕੌਮ ਅਤੇ ਪੰਜਾਬ ਦੀ ਜਰੂਰਤ ਹੈ ਬਲਕਿ ਇਹ ਦੇਸ਼ ਦੀ ਵੀ ਜਰੂਰਤ ਹੈ। ਜਾਖੜ ਨੇ ਕਿਹਾ ਕਿ, ਸਾਰੀਆਂ ਅਕਾਲੀ ਧਿਰਾਂ ਨੂੰ ਆਪਸੀ ਹਉਮੈ ਦਾ ਤਿਆਗ ਕਰਕੇ ਕੌਮੀ ਹਿੱਤਾਂ ਲਈ ਇਕਜੁੱਟ ਹੋ ਕੇ ਪੰਥ ਅਤੇ ਪੰਜਾਬ ਲਈ ਅੱਗੇ ਆਉਣਾ ਚਾਹੀਦਾ ਹੈ। ਇਹੀ ਸੁਖਦੇਵ ਸਿੰਘ ਢੀਡਸਾ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇੱਥੇ ਇਹ ਯਾਦ ਰੱਖਣਾ ਹੋਵੇਗਾ ਕਿ ਕਿਤੇ ਆਪਸੀ ਮੱਤਭੇਦਾਂ ਦੇ ਚਲਦੇ ਪੰਜਾਬ ਦੀ ਮਹਾਨ ਵਿਰਾਸਤ ਦਾ ਇੰਤਕਾਲ ਕੋਈ ਹੋਰ ਹੀ ਆਪਣੇ ਨਾਮ ਨਾ ਕਰਵਾ ਜਾਵੇ ਜਿਸ ਦਾ ਖਮਿਆਜਾ ਪੰਥ, ਕੌਮ ਅਤੇ ਪੰਜਾਬ ਨੂੰ ਭੁਗਤਣਾ ਪਵੇ।”

Share.

“I’m a Newswriter, “I write about the trending news events happening all over the world.

Leave A Reply