ਮਲੋਟ, 09 ਜੂਨਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਅਤੇ ਹਲਕਾ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਅੱਜ ਸਥਾਨਕ ਸ਼ਹਿਰ ਵਿਖੇ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲੋਕ ਮਿਲਣੀ ਕੀਤੀ। ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦਰਪੇਸ਼ ਵੱਖ-ਵੱਖ ਚੁਣੌਤੀਆਂ ਬਾਰੇ ਵੀ ਚਰਚਾ ਕੀਤੀ, ਜਿਸ ਵਿੱਚ ਜਲ ਸਪਲਾਈ ਦੀ ਸਮੱਸਿਆ, ਬੁਨਿਆਦੀ ਢਾਂਚਾ ਅਤੇ ਵਿਕਾਸ ਕਾਰਜ ਸ਼ਾਮਲ ਹਨ।  ਉਨ੍ਹਾਂ ਹਲਕਾ ਵਾਸੀਆਂ ਦੇ ਰਹਿਣ-ਸਹਿਣ ਵਿੱਚ ਸੁਧਾਰ ਲਿਆਉਣ ਲਈ ਇਨ੍ਹਾਂ ਮੁੱਦਿਆਂ ਨੂੰ ਹੱਲ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ।

ਇਸ ਲੋਕ ਮਿਲਣੀ ਦੌਰਾਨ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਸਮੂਹ ਬਲਾਕ ਪ੍ਰਧਾਨਾਂ ਨਾਲ ਵੀ ਮੀਟਿੰਗ ਕੀਤੀ।ਇਸ ਮੌਕੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਹਲਕਾ ਮਲੋਟ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਉਣ ਲਈ ਭਰੋਸਾ ਦਿੱਤਾ।  ਉਨ੍ਹਾਂ ਪੰਚਾਇਤਾਂ ਦੇ ਨੁਮਾਂਇੰਦਿਆਂ ਅਤੇ ਕੌਂਸਲਰਾਂ ਨੂੰ ਇਹ ਵੀ ਭਰੋਸਾ ਦਿਵਾਇਆ ਕਿ ਉਨ੍ਹਾਂ ਦੇ ਮਸਲਿਆਂ ਨੂੰ ਪੂਰੀ ਅਹਿਮੀਅਤ ਦਿੱਤੀ ਜਾਵੇਗੀ ਅਤੇ ਸਰਕਾਰ ਵੱਲੋਂ ਇਨ੍ਹਾਂ ਦੇ ਹੱਲ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣਗੇ। ਮੰਤਰੀ ਨੇ ਕਿਹਾ ਕਿ ਹਲਕੇ ਵਿੱਚ ਪਾਣੀ ਦੀ ਸਮੱਸਿਆ ਨੂੰ ਪਹਿਲ ਦੇ ਅਧਾਰ ’ਤੇ ਹੱਲ ਕੀਤਾ ਜਾਵੇਗਾ ਅਤੇ ਇਲਾਕਾ ਵਾਸੀਆਂ ਨੂੰ ਪਾਣੀ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕੇ ਜਾਣਗੇ।ਕੈਬਨਿਟ ਮੰਤਰੀ ਨੇ ਹਲਕੇ ਦੇ ਬੁਨਿਆਦੀ ਢਾਂਚੇ ਦੀ ਸਥਿਤੀ ਸੁਧਾਰਨ ਲਈ ਲੋਕ ਨੁਮਾਂਇੰਦਿਆਂ ਨਾਲ ਮਿਲ ਕੇ ਕੰਮ ਕਰਨ ਦਾ ਭਰੋਸਾ ਦਿੱਤਾ।  ਉਨ੍ਹਾਂ ਕਿਹਾ ਕਿ ਚੁਣੌਤੀਆਂ ਨਾਲ ਨਜਿੱਠਣ ਅਤੇ ਹਲਕੇ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੇ ਯਤਨ ਨਿਰੰਤਰ ਜਾਰੀ ਰਹਿਣਗੇ।ਇਸ ਮੌਕੇ ਮਾਰਕਿਟ ਕਮੇਟੀ ਮਲੋਟ ਦੇ ਚੇਅਰਮੈਨ ਸ੍ਰੀ ਜਸ਼ਨ ਬਰਾੜ, ਸਮੂਹ ਬਲਾਕ ਪ੍ਰਧਾਨ, ਪੰਚਾਇਤਾਂ ਦੇ ਨੁਮਾਂਇੰਦੇ ਅਤੇ ਵੱਡੀ ਗਿਣਤੀ ਵਿੱਚ ਹਲਕਾ ਨਿਵਾਸੀ ਹਾਜ਼ਰ ਸਨ।

Share.

“I’m a Newswriter, “I write about the trending news events happening all over the world.

Leave A Reply