ਜਲੰਧਰ, 10 ਜੂਨ : ਸਿਖਿਆਰਥੀਆਂ ਦੇ ਹੁਨਰ ਨੂੰ ਨਿਖਾਰਣ ਲਈ ਸਥਾਨਕ ਸਰਕਾਰੀ ਆਈ.ਟੀ.ਆਈ. ਮੇਹਰਚੰਦ ਵਿਖੇ ਹੁਨਰ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿੱਚ ਜ਼ਿਲ੍ਹਾ ਜਲੰਧਰ ਅਤੇ ਸ਼ਹੀਦ ਭਗਤ ਸਿੰਘ ਨਗਰ ਦੀਆਂ 12 ਆਈ.ਟੀ.ਆਈਜ਼ ਦੇ 14 ਟਰੇਡਾਂ ਦੇ ਸਿਖਿਆਰਥੀਆਂ ਨੇ ਭਾਗ ਲਿਆ ਗਿਆ।
ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖ਼ਲਾਈ ਬਿਊਰੋ ਦੇ ਡਿਪਟੀ ਡਾਇਰੈਕਟਰ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈ.ਟੀ.ਆਈ. ਮੇਹਰਚੰਦ ਨੇ ਟਰਨਰ, ਆਰ.ਏ.ਸੀ., ਇਲੈਕਟ੍ਰੀਸ਼ਨ, ਟਰੈਕਟਰ ਮਕੈਨਿਕ, ਆਈ.ਟੀ.ਆਈ. ਸੂੰਢ ਨੇ ਇਲੈਕਟ੍ਰਾਨਿਕਸ ਮਕੈਨਿਕ, ਆਈ.ਟੀ.ਆਈ. ਆਦਮਪੁਰ ਨੇ ਮਸ਼ੀਨਿਸਟ, ਆਈ.ਟੀ.ਆਈ. ਨਵਾਂ ਸ਼ਹਿਰ ਨੇ ਵੈਲਡਰ ਅਤੇ ਆਈ.ਟੀ.ਆਈ.(ਇਸਤਰੀ) ਜਲੰਧਰ ਨੇ ਲੜਕੀਆਂ ਦੇ ਫੈਸ਼ਨ ਡਿਜ਼ਾਈਨਿੰਗ ਟਰੇਡ ਵਿੱਚ ਪਹਿਲਾ ਸਥਾਨ ਹਾਸਲ ਕੀਤਾ।
ਡਿਪਟੀ ਡਾਇਰੈਕਟਰ ਨੀਲਮ ਮਹੇ, ਸਹਾਇਕ ਡਾਇਰੈਕਟਰ ਸ਼ਕਤੀ ਸਿੰਘ, ਪ੍ਰਿੰਸੀਪਲ ਆਈ.ਟੀ.ਆਈ. ਮੇਹਰਚੰਦ ਜਸਮਿੰਦਰ ਸਿੰਘ, ਪ੍ਰਿੰਸੀਪਲ ਰੁਪਿੰਦਰ ਕੌਰ ਅਤੇ ਮੈਸ. ਸੰਤ ਵਾਲਵਜ਼ ਦੇ ਡਾਇਰੈਕਟਰ ਅਰਵਿੰਦ ਧੂਮਲ ਵੱਲੋਂ ਜੇਤੂ ਸਿਖਿਆਰਥੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ ਗਈ। ਡਿਪਟੀ ਡਾਇਰੈਕਟਰ ਨੇ ਦੱਸਿਆ ਕਿ ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਦੀਆਂ ਹਦਾਇਤਾਂ ’ਤੇ ਆਈ.ਟੀ.ਆਈਜ਼ ਦੇ ਸਿਖਿਆਰਥੀਆਂ ਨੂੰ ਪੂਰੀ ਲਗਨ ਤੇ ਮਿਹਨਤ ਨਾਲ ਹੁਨਰ ਸਿਖ਼ਲਾਈ ਕੋਰਸਾਂ ਨੂੰ ਮੁਕੰਮਲ ਕਰਨ ਲਈ ਪ੍ਰੇਰਿਤ ਕੀਤਾ ਗਿਆ।
Trending
- 5100 ਨਵਜੰਮੀਆਂ ਧੀਆਂ ਦੀ ਲੋਹੜੀ: ਬੇਟੀ ਬਚਾਓ–ਬੇਟੀ ਪੜ੍ਹਾਓ ਦਾ ਮਜ਼ਬੂਤ ਸੰਦੇਸ਼ – ਡਾ. ਬਲਜੀਤ ਕੌਰ
- ਪਾਬੰਦੀਸ਼ੁਦਾ ਪਲਾਸਟਿਕ ਚਾਈਨਾ ਡੋਰ ਸਮੇਤ ਲੁਧਿਆਣਾ ਪੁਲਿਸ ਵੱਲੋਂ ਮੁਲਜ਼ਮ ਗ੍ਰਿਫ਼ਤਾਰ
- ਪੰਜਾਬ ‘ਚ ਫਿਰਕੂ ਹਿੰਸਾ ਭੜਕਾਉਣ ਲਈ ਆਤਿਸ਼ੀ ਦੇ ਵੀਡੀਓ ਨਾਲ ਛੇੜਛਾੜ ਕਰਨਾ, ਭਾਜਪਾ ਦੀ ਮੰਦਭਾਗੀ ਸਾਜ਼ਿਸ਼: CM Maan
- ਕਬੱਡੀ ਮਹਾਕੁੰਭ ਸਿਹਾਲ ਨੂੰ ਲੈ ਕੇ ਤਿਆਰੀਆਂ ਮੁਕੰਮਲ – ਡਾ ਮੱਘਰ ਸਿਹਾਲ, ਚਮਕੌਰ ਘੁਮਾਣ ਯੂ ਕੇ
- ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ
- ਪੁਲਿਸ ਕਮਿਸ਼ਨਰ ਵਲੋਂ ਆਵਾਜ਼ ਪ੍ਰਦੂਸ਼ਣ ਦੀ ਰੋਕਥਾਮ ਸਬੰਧੀ ਹੁਕਮ ਜਾਰੀ
- ਲੁਧਿਆਣਾ: ਡੀ.ਸੀ ਹਿਮਾਂਸ਼ੂ ਜੈਨ ਵੱਲੋਂ ਪ੍ਰਾਈਵੇਟ ਸਕੂਲਾਂ ਵਿੱਚ ਆਰ.ਟੀ.ਈ ਤਹਿਤ 25 ਪ੍ਰਤੀਸ਼ਤ ਸੀਟਾਂ ‘ਤੇ ਰਾਖਵਾਂਕਰਨ ਲਾਜ਼ਮੀ ਕਰਨ ਦੇ ਹੁਕਮ
- ਯੁੱਧ ਨਸ਼ਿਆਂ ਵਿਰੁੱਧ : ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਮਾਡਲ ਹਾਊਸ ‘ਚ ਨਸ਼ਾ ਵਿਰੋਧੀ ਪੈਦਲ ਯਾਤਰਾ ਦੀ ਕੀਤੀ ਅਗਵਾਈ


