ਜਗਰਾਉਂ : ਬੀਤੇ ਕੱਲ੍ਹ ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਧਰਮ ਪਤਨੀ ਡਾਕਟਰ ਗੁਰਪ੍ਰੀਤ ਕੌਰ ਨਾਲ ਸਫਾਈ ਸੇਵਕ ਯੂਨੀਅਨ ਪੰਜਾਬ ਦੇ ਜਿਲਾ ਪ੍ਰਧਾਨ ਅਰੁਣ ਗਿੱਲ ਵੱਲੋਂ ਲੁਧਿਆਣਾ ਵਿਖੇ ਜ਼ਿਮਨੀ ਚੋਣਾਂ ਦੇ ਪ੍ਰਚਾਰ ਲਈ ਪੁੱਜਣ ਸਮੇਂ ਮੁਲਾਕਾਤ ਕੀਤੀ ਗਈ। ਮੁਲਾਕਾਤ ਦੌਰਾਨ ਪ੍ਰਧਾਨ ਅਰੁਣ ਗਿੱਲ ਵੱਲੋਂ ਨਗਰ ਕੌਂਸਲ ਜਗਰਾਉਂ ਦੇ ਸਫਾਈ ਸੇਵਕਾਂ ਦੀਆਂ ਜਾਇਜ਼ ਮੰਗਾਂ ਤੋਂ ਜਾਣੂ ਕਰਵਾਇਆ। ਜਗਰਾਉਂ ਅੰਦਰ ਕੂੜਾ ਸੁੱਟਣ ਲਈ ਸਫਾਈ ਸੇਵਕਾਂ ਨੂੰ ਆਉਦੀ ਵੱਡੀ ਸਮੱਸਿਆ ਅਤੇ ਵਾਰਡ ਵਾਇਜ਼ ਕੂੜਾ ਸੁੱਟਣ ਲਈ ਜਗਾਂ ਦੇ ਪ੍ਰਬੰਧ ਦੀ ਵੱਡੀ ਮੰਗ ਤੋਂ ਜਾਣੂ ਕਰਵਾਇਆ। ਪਿੱਛਲੇ ਡੇਢ ਸਾਲ ਤੋਂ ਰੈਕ-ਪਿੱਕਰਾ ਦੀ ਬਣਦੀ ਤਨਖਾਹ ਦੇਣ ਲਈ ਕਾਰਵਾਈ ਕਰਨਾ। 17 ਕਰਮਚਾਰੀਆਂ ਨੂੰ ਕੰਟਰੈਕਟਰ ਤੇ ਰੱਖਣ ਲਈ ਕਾਰਵਾਈ ਅਮਲ ਵਿੱਚ ਲੈ ਕੇ ਆਉਣਾ। 76 ਨਵੇਂ ਸਫਾਈ ਸੇਵਕਾਂ ਨੂੰ ਰੱਖਣ ਲਈ ਸਰਕਾਰ ਤੋਂ ਪ੍ਰਵਾਨਗੀ ਲੈਣਾ। ਵਾਟਰ ਸਪਲਾਈ ਤੇ ਸੀਵਰੇਜ ਦੇ ਕਰਮਚਾਰੀਆਂ ਦੀਆਂ 4-9- 14 ਦੀਆਂ ਤਰੱਕੀਆਂ ਲਗਾਉਣਾ ਆਦਿ ਮੰਗਾਂ ਤੋਂ ਜਾਣੂ ਕਰਵਾਇਆ ਗਿਆ। ਜਿਸ ਤੇ ਗੰਭੀਰ ਹੁੰਦਿਆਂ ਡਾਕਟਰ ਗੁਰਪ੍ਰੀਤ ਕੌਰ ਵੱਲੋਂ ਲਿਖਤੀ ਮੰਗਾਂ ਅਨੁਸਾਰ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ। ਨਗਰ ਕੌਂਸਲ ਦੇ ਸਫਾਈ ਸੇਵਕਾਂ ਦੀਆਂ ਮੰਗਾਂ ਸੀਐਮ ਦਰਬਾਰ ਪਹੁੰਚਣ ਤੇ ਜਲਦੀ ਹੱਲ ਹੋਣ ਲਈ ਡਾਕਟਰ ਗੁਰਪ੍ਰੀਤ ਵੱਲੋਂ ਦਿੱਤੇ ਭਰੋਸੇ ਤੇ ਪ੍ਰਧਾਨ ਵੱਲੋਂ ਉਹਨਾਂ ਦਾ ਧੰਨਵਾਦ ਕੀਤਾ ਗਿਆ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ