ਜਲੰਧਰ, 13 ਜੂਨ : ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਤਹਿਸੀਲਦਾਰ, ਜਲੰਧਰ ਸੁਖਦੇਵ ਸਿੰਘ ਵੱਲੋਂ ਅੱਜ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਮੀਟਿੰਗ ਕੀਤੀ ਗਈ।
ਮੀਟਿੰਗ ਦੌਰਾਨ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਇਆ ਅਤੇ ਕਮਿਸ਼ਨ ਦੇ ਨਿਰਦੇਸ਼ਾਂ ਮੁਤਾਬਕ ਜ਼ਿਲ੍ਹੇ ਦੇ ਸਮੂਹ ਪੋਲਿੰਗ ਸਟੇਸ਼ਨਾਂ ’ਤੇ ਬੂਥ ਲੈਵਲ ਅਫ਼ਸਰਾਂ ਦੀ ਸਹਾਇਤਾ ਲਈ ਬੂਥ ਲੈਵਲ ਏਜੰਟ ਨਿਯੁਕਤ ਕਰਨ ਦੀ ਅਪੀਲ ਕੀਤੀ।
ਚੋਣ ਤਹਿਸੀਲਦਾਰ ਵੱਲੋਂ ਭਾਰਤ ਚੋਣ ਕਮਿਸ਼ਨ ਵੱਲੋਂ ਰਿਵਾਈਜ਼ ਕੀਤੇ ਬੀ.ਐਲ.ਏ.-2 (BLA-2) ਫਾਰਮ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਬੂਥ ਲੈਵਲ ਏਜੰਟ ਦੀਆਂ ਜ਼ਿੰਮੇਵਾਰੀਆਂ ਬਾਰੇ ਦੱਸਿਆ ਗਿਆ ਕਿ ਉਨ੍ਹਾਂ ਵੱਲੋਂ ਪੋਲਿੰਗ ਏਰੀਏ ਵਿੱਚ ਵੋਟ ਬਣਾਉਣ ਤੋਂ ਰਹਿ ਗਏ 18 ਸਾਲ ਅਤੇ ਇਸ ਤੋਂ ਵੱਧ ਉਮਰ ਵਰਗ ਦੇ ਵਿਅਕਤੀਆਂ ਦੀ ਸੂਚੀ, ਮਰ ਚੁੱਕੇ ਅਤੇ ਸ਼ਿਫਟ ਹੋ ਚੁੱਕੇ ਵੋਟਰਾਂ ਦੀ ਸੂਚੀ ਬੂਥ ਲੈਵਲ ਅਫ਼ਸਰ ਨੂੰ ਦਿੱਤੀ ਜਾਣੀ ਹੈ।
ਸਮੂਹ ਨੁਮਾਇੰਦਿਆਂ ਨੇ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਜਲਦ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਿੱਤਾ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ