ਸੁਖਮਿੰਦਰ ਭੰਗੂ ਲੁਧਿਆਣਾ, 16 ਜੂਨ, 2025 : ਜ਼ਿਲ੍ਹਾ ਮੈਜਿਸਟਰੇਟ ਹਿਮਾਂਸ਼ੂ ਜੈਨ ਨੇ ਸੋਮਵਾਰ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਜ਼ਿਲ੍ਹਾ ਲੁਧਿਆਣਾ ਦੀ ਸੀਮਾ ਦੇ ਅੰਦਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ‘ਨੋ ਫਲਾਈਂਗ ਜ਼ੋਨ’ ਘੋਸ਼ਿਤ ਕੀਤਾ ਹੈ। ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੇ ਡਰੋਨ ਆਦਿ ਨੂੰ ਉਡਾਉਣ ਦੀ ਮਨਾਹੀ ਹੋਵੇਗੀ।ਭਾਰਤੀ ਨਾਗਰਿਕ ਸੁਰੱਖਿਆ ਸੰਘਤਾ, 2023 (ਬੀ.ਐਨ.ਐਸ.ਐਸ) ਦੀ ਧਾਰਾ 163 ਦੇ ਤਹਿਤ ਪ੍ਰਾਪਤ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਇਹ ਹੁਕਮ ਜਾਰੀ ਕੀਤਾ ਗਿਆ ਹੈ।ਹਿਮਾਂਸ਼ੂ ਜੈਨ ਨੇ ਕਿਹਾ ਕਿ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਇਸ ਹੁਕਮ ਨੂੰ ਲਾਗੂ ਕਰਨ ਲਈ ਜ਼ਿੰਮੇਵਾਰ ਹੋਣਗੇ। ਇਸ ਤੋਂ ਇਲਾਵਾ ਇਹ ਹੁਕਮ ਪੁਲਿਸ ਕਮਿਸ਼ਨਰ ਲੁਧਿਆਣਾ, ਸੀਨੀਅਰ ਪੁਲਿਸ ਕਪਤਾਨ ਲੁਧਿਆਣਾ (ਦਿਹਾਤੀ)/ਖੰਨਾ ਅਤੇ ਰਿਟਰਨਿੰਗ ਅਫ਼ਸਰ (ਆਰ.ਓ) ਦੁਆਰਾ ਚੋਣ ਉਦੇਸ਼ ਲਈ ਵਰਤੇ ਜਾ ਰਹੇ ਡਰੋਨਾਂ ‘ਤੇ ਲਾਗੂ ਨਹੀਂ ਹੁੰਦਾ।
Trending
- ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਸੁਨਹਿਰੀ ਮੌਕੇ ਦਾ ਲਾਭ ਲੈਣ ਦਾ ਸੱਦਾ
- PM Modi 2 ਸਾਲਾਂ ਦੀ ਹਿੰਸਾ ਤੋਂ ਬਾਅਦ ਮਨੀਪੁਰ ਪਹੁੰਚ ਰਹੇ ਹਨ
- ਡਿਪਟੀ ਕਮਿਸ਼ਨਰ ਨੇ ਦਿੱਤੇ ਨਿਰਦੇਸ਼; ਪਾਰਦਰਸ਼ੀ ਪ੍ਰਕਿਰਿਆ ਰਾਹੀਂ ਹੋਵੇਗਾ ਫ਼ਸਲਾਂ ਦੇ ਨੁਕਸਾਨ ਦਾ ਮੁਲਾਂਕਣ
- ਕੰਗਣਾ ਰਣੌਤ ਨੂੰ ‘ਸੁਪਰੀਮ’ ਝਟਕੇ ਪਿੱਛੋਂ ਅਦਾਲਤੀ ਕਾਰਵਾਈ ਲਈ ਰਾਹ ਪੱਧਰਾ
- MLA ਲਾਲਪੁਰਾ ਦੀ ਵਿਧਾਇਕੀ ਖ਼ਤਰੇ ‘ਚ?
- ਦੋਰਾਹਾ ਉਪ ਮੰਡਲ ਅਧੀਨ ਕੰਬਾਇਡ ਤੇ ਅਬੋਹਰ ਬਰਾਂਚਾਂ ‘ਤੇ ਮੱਛੀ ਫੜਨ ਦੀ ਬੋਲੀ 18 ਸਤੰਬਰ ਨੂੰ
- 16 ਸਤੰਬਰ ਤੋਂ ਝੋਨੇ ਦੀ ਖਰੀਦ ਸ਼ੁਰੂ, 17 ਪ੍ਰਤੀਸ਼ਤ ਤੋਂ ਵੱਧ ਨਮੀ ਵਾਲਾ ਝੋਨਾ ਨਾ ਖਰੀਦਣ ਦੇ ਨਿਰਦੇਸ਼
- ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਜ਼ਿਲ੍ਹਾ ਲੁਧਿਆਣਾ ਦਾ ਅਚਨਚੇਤ ਦੌਰਾ