ਬਠਿੰਡਾ, 27 ਜੂਨ 2025: ਵਿਜੀਲੈਂਸ ਬਿਊਰੋ ਬਠਿੰਡਾ ਨੇ ਇੱਕ ਛੋਟੇ ਥਾਣੇਦਾਰ ਅਤੇ ਇੱਕ ਪੰਚਾਇਤ ਮੈਂਬਰ ਖਿਲਾਫ 20 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕਰਕੇ ਵਿਚੋਲਗੀ ਕਰਨ ਵਾਲੋ ਪੰਚ ਨੂੰ ਗ੍ਰਿਫਤਾਰ ਕਰ ਲਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਏ.ਐਸ.ਆਈ. (ਐਲ.ਆਰ) ਅਵਤਾਰ ਸਿੰਘ, ਥਾਣਾ ਸਿਟੀ ਰਾਮਪੁਰਾ, ਜਿਲ੍ਹਾ ਬਠਿੰਡਾ ਅਤੇ ਰਾਜਦੀਪ ਸਿੰਘ ਮੈਂਬਰ ਪੰਚਾਇਤ, ਪਿੰਡ ਰਾਮਪੁਰਾ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਸ ਕੇਸ ਵਿੱਚ ਸਹਿ ਮੁਲਜ਼ਮ ਰਾਜਦੀਪ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਜਿਲ੍ਹਾ ਬਰਨਾਲਾ ਦੇ ਪਿੰਡ ਧੌਲਾ ਦਾ ਰਹਿਣ ਵਾਲਾ ਹੈ ਜਿਸ ਵੱਲੋਂ ਮੁੱਖ ਮੰਤਰੀ ਦੀ ਐਂਟੀ ਕੁਰੱਪਸ਼ਨ ਹੈਲਪਲਾਈਨ ’ਤੇ ਸ਼ਿਕਾਇਤ ਕੀਤੀ ਗਈ ਸੀ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਉਪਰੰਤ ਮੁਕੱਦਮਾ ਦਰਜ ਕੀਤਾ ਗਿਆ ਹੈ ਜਿਸ ਦੌਰਾਨ ਪਤਾ ਲੱਗਿਆ ਹੈ ਕਿ ਥਾਣਾ ਸਿਟੀ ਰਾਮਪੁਰਾ ਵਿੱਚ ਸ਼ਿਕਾਇਤਕਰਤਾ ਖਿਲਾਫ ਦਰਜ ਇੱਕ ਮੁਕੱਦਮੇ ਵਿੱਚ ਸ਼ਿਕਾਇਤਕਰਤਾ ਨੂੰ ਫਾਇਦਾ ਦੇਣ ਲਈ ਸਹਾਇਕ ਥਾਣੇਦਰ ਅਵਤਾਰ ਸਿੰਘ ਨੇ ਮੈਂਬਰ ਪੰਚਾਇਤ ਰਾਜਦੀਪ ਸਿੰਘ ਰਾਹੀ ਸ਼ਿਕਾਇਤਕਰਤਾ ਪਾਸੋਂ 40-50 ਹਜਾਰ ਰੁਪਏ ਦੀ ਮੰਗ ਕੀਤੀ ਸੀ । ਬੁਲਾਰੇ ਨੇ ਅੱਗੇ ਦੱਸਿਆ ਕਿ ਛੋਟੇ ਥਾਣੇਦਾਰ ਨੇ 20,000 ਰੁਪਏ ਬਤੌਰ ਰਿਸ਼ਵਤ ਹਾਸਲ ਕੀਤੇ ਸਨ ਜਿਸ ਕਰਕੇ ਇਹ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਸ ਮੁਕੱਦਮੇ ਵਿੱਚ ਸਹਿ-ਦੋਸ਼ੀ ਰਾਜਦੀਪ ਸਿੰਘ ਮੈਂਬਰ ਨੂੰ ਵਿਜੀਲੈਂਸ ਬਿਊਰੋ, ਯੂਨਿਟ ਬਠਿੰਡਾ ਵੱਲੋਂ ਗ੍ਰਿਫਤਾਰ ਕਰਕੇ ਅਗਲੇਰੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ ਜਦੋਂਕਿ ਏ.ਐਸ.ਆਈ. ਅਵਾਤਰ ਸਿੰਘ ਨੂੰ ਗ੍ਰਿਫਤਾਰ ਕਰਨ ਲਈ ਛਾਪੇ ਮਾਰੇ ਜਾ ਰਹੇ ਹਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


