ਚੰਡੀਗੜ੍ਹ, 30 ਜੂਨ 2025 : ਪੰਜਾਬ ਵਿਜੀਲੈਂਸ ਬਿਊਰੋ ਦੀ ਟੀਮ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਲੈ ਕੇ ਹਿਮਾਚਲ ਪ੍ਰਦੇਸ਼ ਲਈ ਰਵਾਨਾ ਹੋਈ ਹੈ। ਸੂਤਰਾਂ ਅਨੁਸਾਰ, ਅੱਜ ਵਿਜੀਲੈਂਸ ਵੱਲੋਂ ਮਜੀਠੀਆ ਨੂੰ ਪੰਜਾਬ ਅਤੇ ਹਿਮਾਚਲ ਦੇ ਕਈ ਥਾਵਾਂ ‘ਤੇ ਲਿਜਾਇਆ ਜਾਵੇਗਾ, ਜਿਸ ਲਈ ਕਈ ਵਾਹਨਾਂ ਦਾ ਕਾਫਲਾ ਤਿਆਰ ਕੀਤਾ ਗਿਆ ਹੈ।

ਇਹ ਕਾਰਵਾਈ ਆਮਦਨ ਤੋਂ ਵੱਧ ਜਾਇਦਾਦ ਅਤੇ ਨਸ਼ਾ ਕਾਰੋਬਾਰ ਨਾਲ ਜੁੜੇ ਮਾਮਲਿਆਂ ਦੀ ਜਾਂਚ ਦੇ ਤਹਿਤ ਕੀਤੀ ਜਾ ਰਹੀ ਹੈ। ਮਜੀਠੀਆ ਨੂੰ ਹਾਲ ਹੀ ਵਿੱਚ ਵਿਜੀਲੈਂਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਤੋਂ ਪਹਿਲਾਂ, ਵਿਜੀਲੈਂਸ ਅਤੇ ਪੁਲੀਸ ਟੀਮ ਨੇ ਮਜੀਠੀਆ ਦੀ ਮਜੀਠਾ ਸਥਿਤ ਰਿਹਾਇਸ਼ ਅਤੇ ਦਫ਼ਤਰ ‘ਤੇ ਵੀ ਛਾਪੇਮਾਰੀ ਕੀਤੀ ਸੀ।

ਹੁਣ ਤੱਕ ਪੰਜਾਬ ਦੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ਅਤੇ ਸਾਬਕਾ ਪੀਏ ਤਲਬੀਰ ਸਿੰਘ ਗਿੱਲ ਵੀ ਵਿਜੀਲੈਂਸ ਕੋਲ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ। ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਸਪਸ਼ਟ ਕੀਤਾ ਹੈ ਕਿ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਵੇ।

Share.

“I’m a Newswriter, “I write about the trending news events happening all over the world.

Leave A Reply