ਲੁਧਿਆਣਾ, 30 ਜੂਨ (000) – ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਵਲੋਂ ਸਰਬਪੱਖੀ ਵਿਕਾਸ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਕਾਇਮ ਰੱਖਦਿਆਂ, ਵਾਰਡ ਨੰਬਰ 44 ਵਿੱਚ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।ਵਿਧਾਇਕ ਸਿੱਧੂ ਨੇ ਦੱਸਿਆ ਕਿ ਵਾਰਡ ਨਬਰ 44 ਅਧੀਨ ਜਨਤਾ ਨਗਰ ਦੀਆਂ ਗਲੀ ਨੰਬਰ 39, 40 ਅਤੇ 41 ਦੀਆਂ ਸੜਕਾਂ ਦਾ ਨਿਰਮਾਣ ਕੀਤਾ ਜਾਵੇਗਾ ਅਤੇ ਇਸ ਪ੍ਰੋਜੈਕਟ ਤਹਿਤ ਕਰੀਬ 47 ਰੁਪਏ ਖਰਚ ਕੀਤੇ ਜਾਣਗੇ।

ਇਸ ਮੌਕੇ ਕੌਂਸਲਰ ਸੋਹਣ ਸਿੰਘ ਗੋਗਾ ਟੀਮ, ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਤੋਂ ਇਲਾਵਾ ਇਲਕਾ ਨਿਵਾਸੀ ਵੀ ਮੌਜੂਦ ਸਨ।ਵਿਧਾਇਕ ਸਿੱਧੂ ਨੇ ਆਪਣੇ ਸੰਬੋਧਨ ਦੋਰਾਨ ਕਿਹਾ ਕਿ ਲੰਬੇ ਸਮੇਂ ਤੋਂ ਇਲਾਕੇ ਦੇ ਵਿਕਾਸ ਕਾਰਜ਼ ਰੁਕੇ ਹੋਏ ਸਨ ਅਤੇ ਇਲਾਕਾ ਨਿਵਾਸੀਆਂ ਵਿੱਚ ਭਾਰੀ ਨਿਰਾਸ਼ਾ ਪਾਈ ਜਾ ਰਹੀ ਸੀ। ਉਨ੍ਹਾਂ ਕਿਹਾ ਕਿ ਹਲਕੇ ਦੇ ਵਸਨੀਕਾ ਨੇ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਵਿਕਾਸ ਕਾਰਜ਼ ਦਿਨ-ਰਾਤ ਚੱਲ ਰਹੇ ਹਨ ਜਿਸਦੇ ਤਹਿਤ ਹਲਕੇ ਦੀ ਹਰ ਇੱਕ ਗਲੀ ਨੂੰ ਪੱਕਾ ਕੀਤਾ ਜਾ ਰਿਹਾ ਹੈ।ਵਿਧਾਇਕ ਕੁਲਵੰਤ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਨੂੰ ਸਿਹਤ, ਸਿੱਖਿਆ ਤੇ ਹੋਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।

Share.

“I’m a Newswriter, “I write about the trending news events happening all over the world.

Leave A Reply