ਸ੍ਰੀ ਅਨੰਦਪੁਰ ਸਾਹਿਬ 7 ਜੁਲਾਈ,2025 : ਆਮ ਲੋਕਾਂ ਨੂੰ ਨਾਗਰਿਕ ਕੇਂਦਰਿਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ‘ਈਜ਼ੀ ਰਜਿਸਟਰੀ’ ਪ੍ਰਣਾਲੀ (ਜ਼ਮੀਨ-ਜਾਇਦਾਦ ਦੀ ਰਜਿਸਟਰੀ ਸੌਖੇ ਢੰਗ ਨਾਲ ਕਰਨ) ਦੀ ਸ਼ੁਰੂਆਤ ਕਰ ਦਿੱਤੀ ਹੈ। ਲੋਕਾਂ ਨੂੰ ਹੁਣ ਦਫਤਰਾਂ ਵਿੱਚ ਖੱਜਲ-ਖੁਆਰ ਨਹੀਂ ਹੋਣਾ ਪਵੇਗਾ ਅਤੇ ਨਾ ਹੀ ਏਜੰਟਾਂ ਜਾਂ ਵਿਚੋਲਿਆਂ ਨਾਲ ਵਾਹ ਪਵੇਗਾ ਕਿਉਂਕਿ ਹੁਣ ਸ਼ੁਰੂ ਤੋਂ ਲੈ ਕੇ ਅੰਤ ਤੱਕ ਹਰ ਜਾਣਕਾਰੀ ਮੋਬਾਇਲ ’ਤੇ ਮਿਲਿਆ ਕਰੇਗੀ ਅਤੇ ਇਹ ਪ੍ਰਣਾਲੀ ਤੇਜ਼ ਅਤੇ ਪਾਰਦਰਸ਼ੀ ਹੋਵੇਗੀ।
ਇਹ ਜਾਣਕਾਰੀ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਸਰਕਾਰ ਵੱਲੋਂ ਸੁਰੂ ਕੀਤੀ ਈਜੀ ਰਜਿਸਟਰੀ ਪ੍ਰਣਾਲੀ ਬਾਰੇ ਸਮੀਖਿਆ ਕਰਨ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੂੰ ਜ਼ਮੀਨ-ਜਾਇਦਾਦ ਦੀ ਰਜਿਸਟਰੀ ਲਈ ਹੁਣ ਰਜਿਸਟਰਾਰ ਦਫਤਰ ਵਿੱਚ ਜਾਣ ਦੀ ਲੋੜ ਨਹੀਂ ਸਗੋਂ ਜਿੱਥੇ ਚਾਹੁਣ, ਜ਼ਿਲ੍ਹੇ ਦੇ ਕਿਸੇ ਵੀ ਸਬ-ਰਜਿਸਟਰਾਰ ਦਫਤਰ ਵਿੱਚ ਜਾ ਸਕਦੇ ਹਨ।
ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦੱਸਿਆ ਕਿ ਦਸਤਾਵੇਜ਼ ਤਿਆਰ ਕਰਨ ਲਈ ਹੈਲਪਲਾਈਨ ਨੰਬਰ 1076 ਰਾਹੀਂ ਸੇਵਾ ਸਹਾਇਕਾਂ ਨੂੰ ਘਰ ਵੀ ਬੁਲਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਆਨਲਾਈਨ ਦਸਤਾਵੇਜ਼ ਜਮ੍ਹਾਂ ਕਰਵਾਉਣ, ਡਿਜੀਟਲ ਵਿਧੀ ਨਾਲ ਅਗਾਊਂ ਪੜਤਾਲ ਕਰਨ ਅਤੇ ਰਜਿਸਟਰੀ ਲਈ ਸਬ-ਰਜਿਸਟਰਾਰ ਦਫਤਰ ਜਾਣ ਲਈ ਖੁਦ ਹੀ ਸਮੇਂ ਦੀ ਚੋਣ ਕਰਨ ਵਰਗੀਆਂ ਸਹੂਲਤਾਂ ਹੋਣਗੀਆਂ ਅਤੇ ਕਿਸੇ ਵੀ ਨਾਗਰਿਕ ਨੂੰ ਹੁਣ ਲੰਮੀਆਂ ਲਾਈਨਾਂ ਵਿੱਚ ਲੱਗਣ ਅਤੇ ਦਫਤਰਾਂ ਦੇ ਵਾਰ-ਵਾਰ ਗੇੜੇ ਮਾਰਨ ਦੀ ਲੋੜ ਨਹੀਂ ਹੈ।
ਉਨ੍ਹਾਂ ਕਿਹਾ ਕਿ ਸੇਲ ਡੀਡ ਦਾ ਖਰੜਾ ਖੁਦ ਤਿਆਰ ਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਤੋਂ ਇਲਾਵਾ ਸੇਵਾ ਸਹਾਇਕਾਂ ਰਾਹੀਂ ਘਰ ਬੈਠਿਆਂ ਰਜਿਸਟਰੀ ਦੇ ਦਸਤਾਵੇਜ਼ ਤਿਆਰ ਕਰਨ ਲਈ ਸੇਵਾਵਾਂ ਹਾਸਲ ਹੋ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਸਿਸਟਮ ਨਾਲ ਲੋਕਾਂ ਦਾ ਸਮਾਂ, ਪੈਸਾ ਅਤੇ ਊਰਜਾ ਦੀ ਬੱਚਤ ਕਰਨ ਵਾਲਾ ਮਹੱਤਵਪੂਰਨ ਕਦਮ ਦੱਸਦਿਆਂ ਐਸ.ਡੀ.ਐਮ ਨੇ ਕਿਹਾ ਕਿ 48 ਘੰਟਿਆਂ ਦੇ ਅੰਦਰ ਦਸਤਾਵੇਜ਼ਾਂ ਦੀ ਅਗਾਊਂ ਪੜਤਾਲ ਹੋਵੇਗੀ ਅਤੇ ਤੈਅ ਸਮੇਂ ਮੁਤਾਬਕ ਰਜਿਸਟ੍ਰੇਸ਼ਨ ਹੋ ਰਹੀ ਹੈ, ਜਿਸ ਨਾਲ ਕਬੀਲਦਾਰੀਆਂ ਵਿੱਚ ਰੁੱਝੇ ਲੋਕਾਂ ਜਾਂ ਨੌਕਰੀਪੇਸ਼ਾ ਲੋਕਾਂ ਦਾ ਸਮਾਂ ਖਰਾਬ ਨਹੀਂ ਹੋਵੇਗਾ ਅਤੇ ਅਸਿੱਧੇ ਤੌਰ ’ਤੇ ਵਿੱਤੀ ਬੱਚਤ ਵੀ ਹੋਵੇਗੀ। ਜਸਪ੍ਰੀਤ ਸਿੰਘ ਐਸਡੀਐਮ ਨੇ ਤਹਿਸੀਲ ਦਫਤਰ ਵਿਚ ਆਏ ਲੋਕਾਂ ਤੋ ਦਫਤਰ ਦੇ ਕੰਮਕਾਜ ਦੀ ਕੀਤੀ ਵਿਵਸਥਾ ਅਤੇ ਸਰਕਾਰ ਦੀ ਕਾਰਜਪ੍ਰਣਾਲੀ ਬਾਰੇ ਵਿਚਾਰ ਚਰਚਾ ਕੀਤੀ। ਮੌਕੇ ਤੇ ਹਾਜ਼ਰ ਲੋਕਾਂ ਨੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਸ ਪ੍ਰਕਿਰਿਆ ਨਾਲ ਦਫਤਰਾਂ ਵਿੱਚ ਆਉਣ ਜਾਣ ਦੀ ਬੇਲੋੜੀ ਖੱਜਲ ਖੁਆਰੀ ਤੇ ਸਮੇਂ ਦੀ ਬਰਬਾਦੀ ਖਤਮ ਹੋਈ ਹੈ। ਤਹਿਸੀਲ ਦਫਤਰ ਵਿਚ ਕੰਮ ਸੁਚਾਰੂ ਚੱਲ ਰਿਹਾ ਹੈ, ਆਮ ਲੋਕਾਂ ਨੂੰ ਕੋਈ ਮੁਸ਼ਕਿਲ ਪੇਸ਼ ਨਹੀ ਆ ਰਹੀ ਹੈ।
ਤਸਵੀਰ- ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਸ.ਜਸਪ੍ਰੀਤ ਸਿੰਘ ਪੀ.ਸੀ.ਐਸ ਅੱਜ ਤਹਿਸੀਲ ਕੰਪਲੈਕਸ ਸ੍ਰੀ ਅਨੰਦਪੁਰ ਸਾਹਿਬ ਈਜੀ ਰਜਿਸਟਰੀ ਦੀ ਕਾਪੀ ਲਾਭਪਾਤਰੀ ਨੂੰ ਸੋਂਪਦੇ ਹੋਏ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


