ਅਬੋਹਰ (ਫਾਜ਼ਿਲਕਾ) 8 ਜੁਲਾਈ : ਪੰਜਾਬ ਦੇ ਖੇਤੀਬਾੜੀ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਅਬੋਹਰ ਦੇ ਕਾਰੋਬਾਰੀ ਸੰਜੈ ਵਰਮਾ ਦੇ ਪਰਿਵਾਰ ਨੂੰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਉਨ੍ਹਾਂ ਨੇ ਇਸ ਮੌਕੇ ਮ੍ਰਿਤਕ ਸੰਜੈ ਵਰਮਾ ਦੇ ਭਰਾ ਜਗਤ ਵਰਮਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਕਿਹਾ ਕਿ ਸੰਜੈ ਵਰਮਾ ਦੇ ਰੂਪ ਵਿਚ ਇਕ ਬਹੁਤ ਹੀ ਨੇਕ ਇਨਸਾਨ ਸਾਥੋਂ ਵਿੱਛੜ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਜਾਣ ਨਾਲ ਨਾ ਕੇਵਲ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ ਸਗੋਂ ਇਹ ਇਕ ਵੱਡਾ ਸਮਾਜਿਕ ਨੁਕਸਾਨ ਵੀ ਹੈ।ਉਨ੍ਹਾਂ ਨੇ ਕਿਹਾ ਕਿ ਵਰਮਾ ਪਰਿਵਾਰ ਨੇ ਸਖ਼ਤ ਮਿਹਨਤ ਕਰਕੇ ਸਮਾਜ ਵਿਚ ਆਪਣਾ ਰੁਤਬਾ ਬਣਾਇਆ ਸੀ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤੀਬਾੜੀ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਸੰਜੈ ਵਰਮਾ ਦੇ ਕਾਤਲਾਂ ਨੂੰ ਲੱਭ ਕੇ ਅਜਿਹੀ ਸਖ਼ਤ ਸਜਾ ਦਿਵਾਈ ਜਾਵੇ ਜੋ ਹੋਰਨਾਂ ਮੁਜਰਮਾਂ ਲਈ ਵੀ ਖੌਫ ਦਾ ਕਾਰਨ ਬਣੇ। ਉਨ੍ਹਾਂ ਨੇ ਕਿਹਾ ਕਿ ਜੋ ਕੋਈ ਵੀ ਇਸ ਵਾਰਦਾਤ ਵਿਚ ਸ਼ਾਮਿਲ ਹੈ ਉਸਨੂੰ ਕਾਨੂੰਨ ਅਨੁਸਾਰ ਸਖਤ ਤੋਂ ਸਖ਼ਤ ਸਜਾ ਦਿਵਾਈ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਸਰਕਾਰ ਪਰਿਵਾਰ ਦੇ ਨਾਲ ਖੜੀ ਹੈ ਅਤੇ ਪਰਿਵਾਰ ਨੂੰ ਇਨਸਾਫ ਦਿਵਾਇਆ ਜਾਵੇਗਾ।ਉਨ੍ਹਾਂ ਨੇ ਕਿਹਾ ਕਿ ਪੁਲਿਸ ਵਾਰਦਾਤ ਵਾਲੇ ਸਮੇਂ ਤੋਂ ਤੁਰੰਤ ਤੇਜੀ ਨਾਲ ਕੰਮ ਕਰ ਰਹੀ ਹੈ ਅਤੇ ਵੱਖ ਵੱਖ ਟੀਮਾਂ ਦੋਸ਼ੀਆਂ ਦੀ ਭਾਲ ਵਿਚ ਲਗਾਈਆਂ ਗਈਆਂ ਹਨ ਅਤੇ ਕੋਈ ਵੀ ਦੋਸ਼ੀ ਕਾਨੂੰਨ ਤੋਂ ਭੱਜ ਨਹੀਂ ਸਕੇਗਾ।
ਇਸ ਮੌਕੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜਰ ਸਨ ਅਤੇ ਉਨ੍ਹਾਂ ਨੇ ਵੀ ਪਰਿਵਾਰ ਨਾਲ ਦੁੱਖ ਪ੍ਰਗਟ ਕਰਦਿਆਂ ਭਰੋਸਾ ਦਿੱਤਾ ਕਿ ਕਾਤਲਾਂ ਨੂੰ ਸਖ਼ਤ ਸਜਾ ਦਿੱਤੀ ਜਾਵੇਗੀ।
Trending
- ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਤੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਏਗੀ: ਡੀਜੀਪੀ ਗੌਰਵ ਯਾਦਵ*
- ਪੰਜਾਬ ‘ਚ 22 ਜਨਵਰੀ ਤੋਂ ਲਾਂਚ ਹੋਵੇਗੀ; ਨਸ਼ੇ ਵਿਰੁੱਧ ਜੰਗ ਤੇ ਸਿਹਤ ਸਹੂਲਤਾਂ ਲਈ ਸਰਕਾਰ ਨੇ ਕੱਸ ਲਈ ਕਮਰ
- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਆਦੇਸ਼ ਅਨੁਸਾਰ ਕਾਰਵਾਈ ਕਰੇਗੀ ਸ਼੍ਰੋਮਣੀ ਕਮੇਟੀ””ਪਾਵਨ ਸਰੂਪਾਂ ਦੇ ਮਾਮਲੇ ’ਚ
- ਸਾਡੀ ਸਰਕਾਰ ਦੌਰਾਨ ਹੋਏ ਸਿੱਖਿਆ ਤੇ ਸਿਹਤ ਸੰਭਾਲ ਸੁਧਾਰਾਂ ਨੂੰ ਕੌਮੀ ਪੱਧਰ ਉੱਤੇ ਸਰਾਹਿਆ ਗਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
- ਜਰਨੈਲ ਸਿੰਘ ਵਲਟੋਹਾ ਕਤਲ ਕਾਂਡ ਦੇ ਸਾਰੇ 7 ਦੋਸ਼ੀ ਕਾਬੂ, ਪੰਜਾਬ ਪੁਲਿਸ ਨੇ 8 ਦਿਨਾਂ ਵਿੱਚ ਸੁਲਝਾਈ ਗੁੱਥੀ:ਧਾਲੀਵਾਲ
- ਪੁਲਿਸ ਵੱਲੋਂ ਟਰੈਫਿਕ ਸਬੰਧੀ ਵਿਸ਼ੇਸ਼ ਰੂਟ ਜਾਰੀ, ਮੇਲਾ ਮਾਘੀ ਮੌਕੇ ਸ੍ਰੀ ਮੁਕਤਸਰ ਸਾਹਿਬ
- ਸ਼੍ਰੋਮਣੀ ਅਕਾਲੀ ਦਲ ਦੀ ਸਿਆਸੀ ਤੱਕੜੀ ’ਚ ਟਿਕੀ ਚੁਣੌਤੀਆਂ ਭਰੀ ਪੰਡ
- ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਰੱਥ ਅਤੇ ਆਧੁਨਿਕ ਤਕਨੀਕ ਨਾਲ ਲੈਸ, ਕੋਈ ਵੀ ਅਪਰਾਧ ਅਣਸੁਲਝਿਆ ਨਹੀਂ: ਬਲਤੇਜ ਪੰਨੂ


