ਗੁਰਦਾਸਪੁਰ, 14 ਜੁਲਾਈ – ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਗੁਰਦਾਸਪੁਰ ਵਿੱਚ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਹਿਤ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਤੀ 17 ਜੁਲਾਈ 2025 ਦਿਨ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਵਿਖੇ ਮੈਕਡਾਨਲ ਅਤੇ ਸਵਤੰਤਰਤਾ ਮਾਈਕਰੋ ਫਾਈਨੈਂਸ ਵੱਲੋਂ ਕਰਿਊ ਮੈਂਬਰ, ਡਲਿਵਰੀ ਬੁਆਏ, ਰਿਲੇਸ਼ਨਸ਼ਿਪ ਅਫ਼ਸਰ ਅਤੇ ਫ਼ੀਲਡ ਅਫ਼ਸਰ ਦੀ ਨੌਂਕਰੀ ਲਈ ਕੰਪਨੀ ਵਿੱਚ ਰੈਗੂਲਰ ਅਤੇ ਪਾਰਟ ਟਾਈਮ ਕੰਮ ਕਰਨ ਲਈ ਖ਼ਾਲੀ ਅਸਾਮੀਆਂ ਵਾਸਤੇ ਲੜਕੇ ਅਤੇ ਲੜਕੀਆਂ ਦੀ ਚੋਣ ਕੀਤੀ ਜਾਵੇਗੀ। ਇਹਨਾਂ ਵੱਖ-ਵੱਖ ਅਸਾਮੀਆਂ ਲਈ ਯੋਗਤਾ 10ਵੀਂ, 12ਵੀਂ ਪਾਸ, ਗਰੈਜੂਏਸ਼ਨ ਹੋਣੀ ਚਾਹੀਦੀ ਹੈ । ਇਹਨਾਂ ਕੰਪਨੀਆਂ ਦੇ ਵਿੱਚ  ਇੰਟਰਵਿਊ ਦੇਣ ਲਈ ਉਮਰ ਦੀ ਹੱਦ 21 ਤੋਂ 37 ਸਾਲ ਹੈ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੇ ਪ੍ਰਾਰਥੀਆਂ ਨੂੰ  ਵੱਖ-ਵੱਖ ਕੰਪਨੀਆਂ ਵੱਲੋਂ ਯੋਗਤਾ ਅਨੁਸਾਰ ਸੈਲਰੀ  ਦਿੱਤੀ ਜਾਵੇਗੀ। ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ਼੍ਰੀ ਪਰਸ਼ੋਤਮ ਸਿੰਘ ਨੇ ਕਿਹਾ ਕਿ ਇੰਟਰਵਿਊ ਦੇਣ ਦੇ ਚਾਹਵਾਨ ਪ੍ਰਾਰਥੀ ਮਿਤੀ 17 ਜੁਲਾਈ 2025 ਨੂੰ ਦਿਨ ਵੀਰਵਾਰ ਵਾਲੇ ਦਿਨ ਆਪਣੇ ਅਸਲ ਦਸਤਾਵੇਜ਼ ਦੀਆ ਕਾਪੀਆਂ, ਰੀਜੂਮ (ਸੀ.ਵੀ) ਅਤੇ 2 ਫ਼ੋਟੋਆਂ ਸਮੇਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ,ਗੁਰਦਾਸਪੁਰ ਕਮਰਾ ਨੰਬਰ 217, ਬੀ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਗੁਰਦਾਸਪੁਰ  ਵਿਖੇ ਸਵੇਰੇ 9:30 ਵਜੇ ਤੱਕ ਪਹੁੰਚਣ ਅਤੇ ਇਸ ਦਾ ਵੱਧ ਤੋਂ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਕਿ ਵਧੇਰੇ ਜਾਣਕਾਰੀ ਲਈ ਪ੍ਰਾਰਥੀ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਗੁਰਦਾਸਪੁਰ ਦੇ ਕਮਰਾ ਨੰਬਰ 217, ਬੀ-ਬਲਾਕ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਗੁਰਦਾਸਪੁਰ ਵਿਖੇ ਸੰਪਰਕ ਕਰ ਸਕਦੇ ਹਨ।

Share.

“I’m a Newswriter, “I write about the trending news events happening all over the world.

Leave A Reply