ਬਠਿੰਡਾ, 16 ਜੁਲਾਈ 2025 :ਡਾ ਰਮਨਦੀਪ ਸਿੰਗਲਾ ਸਿਵਲ ਸਰਜਨ ਬਠਿੰਡਾ  ਵੱਲੋਂ ਵਿਸ਼ਵ ਆਬਾਦੀ ਦਿਵਸ ਪੰਦਰਵਾੜਾ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਲਈ ਆਲ ਇੰਡੀਆ ਰੇਡੀਓ ਜਲੰਧਰ ਤੇ ਪਰਿਵਾਰ ਨਿਯੋਜਨ ਦੇ ਢੰਗਾਂ ਬਾਰੇ ਜਾਣਕਾਰੀ ਦਿੱਤੀ ਗਈ । ਉਹਨਾਂ ਦੱਸਿਆ ਕਿ ਮਿਤੀ 11 ਜੁਲਾਈ 2025 ਨੂੰ ਵਿਸ਼ਵ ਆਬਾਦੀ ਦਿਵਸ ਦੇ ਸਬੰਧ ਵਿੱਚ 27 ਜੂਨ ਤੋਂ 24 ਜੁਲਾਈ ਤੱਕ ‘ ਸਮੂਹਿਕ ਤੌਰ ਤੇ  ਸਿਹਤਮੰਦ ਭਵਿੱਖ ਲਈ ਪਰਿਵਾਰ ਨਿਯੋਜਨ’ ਥੀਮ ਹੇਠ ਮਨਾਇਆ ਜਾ ਰਿਹਾ ਹੈ। ਮਿਤੀ 27 ਜੂਨ ਤੋਂ 10 ਜੁਲਾਈ ਤੱਕ ਮੋਬਲਾਈਜ (ਦੰਪਤੀ ਸੰਪਰਕ) ਪੰਦਰਵਾੜਾ ਮਨਾਇਆ ਜਾ ਰਿਹਾ ਹੈ। 
     
ਉਹਨਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਸਿਹਤ ਵਿਭਾਗ ਦਾ ਸਟਾਫ਼ ਯੋਗ ਜ਼ੋੜਿਆਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਪਰਿਵਾਰ ਨਿਯੋਜਨ ਦੇ ਕੱਚੇ ਅਤੇ ਪੱਕੇ ਸਾਧਨਾਂ ਬਾਰੇ ਜਾਗਰੂਕ ਕਰਨਗੇ ਅਤੇ 11 ਤੋਂ 24 ਜੁਲਾਈ ਤੱਕ ਜਿਲ੍ਹੇ ਦੀ ਸਮੂਹ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਅਪ੍ਰੇਸ਼ਨਾਂ ਦੇ ਕੈਂਪ ਲਗਾਏ ਜਾਣਗੇ। ਜਿਸ ਵਿੱਚ ਪ੍ਰੇਰਿਤ ਕੀਤੇ ਯੋਗ ਜ਼ੋੜਿਆਂ ਨੂੰ ਇਨ੍ਹਾਂ ਕੈਂਪਾਂ ਵਿੱਚ ਲਿਆ ਕੇ ਅਪ੍ਰੇਸ਼ਨ ਕੀਤੇ ਜਾਣਗੇ। ਆਪਣੇ ਲੜਕਿਆਂ ਦੀ ਸ਼ਾਦੀ 21 ਸਾਲ ਅਤੇ ਲੜਕੀਆਂ ਦੀ ਸ਼ਾਦੀ 18 ਸਾਲਾਂ ਤੋਂ ਪਹਿਲਾਂ ਨਾ ਕਰਨ।  ਮਾਂ ਅਤੇ ਬੱਚੇ ਦੀ ਤੰਦਰੁਸਤੀ ਲਈ ਪਹਿਲਾਂ ਬੱਚਾ ਵਿਆਹ ਤੋਂ ਦੋ ਸਾਲ ਬਾਅਦ ਅਤੇ ਦੂਸਰਾ ਬੱਚਾ ਪਹਿਲੇ ਬੱਚੇ ਤੋਂ ਤਿੰਨ ਸਾਲਾਂ ਦੇ ਫ਼ਰਕ ਨਾਲ ਲੈਣ। ਉਨ੍ਹਾਂ ਕਿਹਾ ਕਿ ਸਾਰੇ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਪਰਿਵਾਰ ਨਿਯੋਜਨ ਦੇ ਸਾਰੇ ਸਾਧਨ ਮੁਫ਼ਤ ਉਪਲਬਧ ਹਨ।
      
ਡਾ ਰਮਨਦੀਪ ਸਿੰਗਲਾ ਨੇ ਦੱਸਿਆ ਕਿ ਪਰਿਵਾਰ ਨਿਯੋਜਨ ਦੇ ਪੱਕੇ ਤਰੀਕੇ ਅਪਨਾਉਣ ਲਈ ਸਰਕਾਰ ਵੱਲੋਂ ਪੁਰਸ਼ਾਂ ਲਈ ਚੀਰਾ ਰਹਿਤ ਨਸਬੰਦੀ ਕਰਵਾਉਣ ਤੇ 1100 ਰੁਪਏ, ਔਰਤਾਂ ਲਈ ਨਲਬੰਦੀ ਦੇ ਆਪ੍ਰੇਸ਼ਨ ਕਰਾਉਣ ਤੇ ਅਨੁਸੂਚਿਤ ਜਾਤੀ ਤੇ ਗਰੀਬੀ ਰੇਖਾ ਤੋਂ ਹੇਠਾਂ ਦੇ ਪਰਿਵਾਰ ਦੀਆਂ ਔਰਤਾਂ ਨੂੰ 600 ਰੁਪਏ ਅਤੇ ਜਨਰਲ ਵਰਗ ਨਾਲ ਸੰਬੰਧਤ ਔਰਤਾਂ ਨੂੰ 250 ਰੁਪਏ ਦੀ ਰਾਸ਼ੀ ਸਿਹਤ ਵਿਭਾਗ ਵੱਲੋਂ ਦਿੱਤੀ ਜਾਂਦੀ ਹੈ। ਪਰਿਵਾਰ ਨਿਯੋਜਨ ਦੇ ਕੱਚੇ ਸਾਧਨਾਂ ਵਿੱਚ ਪੀਪੀਆਈਯੂਸੀਡੀ, ਛਾਇਆ, ਅੰਤਰਾ ਟੀਕਾ, ਕੰਡੋਮ, ਮਾਲਾ ਐਨ ਆਦਿ ਵੀ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪੰਦਰਵਾੜੇ ਦਾ ਪੂਰਨ ਲਾਭ ਉਠਾਉਣ।
	Trending
	
				- ਜਾਣੋ ਇਸ ‘ਚ India-US ਵਿਚਾਲੇ ਹੋਈ 10 ਸਾਲ ਦੀ Defence Deal ਕੀ-ਕੀ?
- Sanjay Raut ਦੀ ਵਿਗੜੀ ਤਬੀਅਤ, ਹਸਪਤਾਲ ‘ਚ ਹੋਏ ਦਾਖ਼ਲ
- ਪੰਜਾਬ ਵਿੱਚ ਸਿਆਸੀ ਕ੍ਰਿਸ਼ਮੇ ਦੀ ਝਾਕ ’ਚ ਭਾਜਪਾ ਨੇ ਸਿਆਲੂ ਲੀੜਿਆਂ ਵਾਂਗ ਕੈਪਟਨ ਨੂੰ ਹਵਾ ਲੁਆਈ
- IIT-UPSC ਜੀਓ ਸਾਇੰਟਿਸਟ ਪ੍ਰੀਖਿਆ ਵਿੱਚੋਂ ਤੀਸਰਾ ਰੈਂਕ ਹਾਸਲ
- ਖ਼ਤਮ ਹੋਇਆ ਮੈਚ, ਜਾਣੋ ਕਿਹੜੀ Team ਨੇ ਮਾਰੀ ਬਾਜ਼ੀ
- ਪੁਲਿਸ ਅਲਾ ਅਧਿਕਾਰੀਆਂ ਦੇ ਦਫਤਰਾਂ ਤੋਂ ਕੁਝ ਹੀ ਕਦਮਾਂ ਦੀ ਦੂਰੀ ਤੇ ਘਟੀ ਘਟਨਾ
- ਏ.ਡੀ.ਸੀ. ਨੇ ਲੁਧਿਆਣਾ ਵਾਸੀਆਂ ਨੂੰ ਸਰਦਾਰ ਪਟੇਲ ਦੀ 150ਵੀਂ ਜਨਮ ਜੰਤੀ ਮੌਕੇ ਪਦਯਾਤਰਾ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ
- ਚੇਅਰਮੈਨ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਲੰਧਰ ’ਚ ਪੋਕਸੋ ਕੇਸਾਂ ਦਾ ਲਿਆ ਜਾਇਜ਼ਾ


 
									 
					 
