ਬਟਾਲਾ, 17 ਜੁਲਾਈ ਪੰਜਾਬ ਸਰਕਾਰ, ਬਿਹਤਰ ਸ਼ਾਸਨ ਅਤੇ ਕੁਸ਼ਲ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਕੇ ਨਾਗਰਿਕਾਂ ਨੂੰ ਹੋਰ ਬਿਹਤਰ ਅਨੁਭਵ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਸੂਬੇ ਭਰ ਵਿੱਚ ਹੋਰ 44 ਸੇਵਾ ਕੇਂਦਰ ਕਾਰਜਸ਼ੀਲ ਕਰਕੇ ਪ੍ਰਸ਼ਾਸਨਿਕ ਸੇਵਾਵਾਂ ਨੈੱਟਵਰਕ ਦਾ ਵਿਸਥਾਰ ਕਰਨ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨੀਕ ਵਿਭਾਗ ਵਲੋਂ ਇਸ ਵਿਸਥਾਰ ਤਹਿਤ 16 ਨਵੇਂ ਸੇਵਾ ਕੇਂਦਰਾਂ ਖੋਲ੍ਹੇ ਜਾਣਗੇ ਅਤੇ ਬੰਦ ਪਏ 28 ਕੇਂਦਰਾਂ ਨੂੰ ਮੁੜ ਕਾਰਜਸ਼ੀਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਸੂਬੇ ਵਿੱਚ ਛੇ ਸੇਵਾ ਕੇਂਦਰਾਂ ਦੇ ਕਾਊਂਟਰਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਸ ਵਿਸਥਾਰ ਦਾ ਉਦੇਸ਼ ਨਾਗਰਿਕਾਂ ਨੂੰ ਸੁਵਿਧਾਜਨਕ ਅਤੇ ਪਾਰਦਰਸ਼ੀ ਢੰਗ ਨਾਲ 500 ਤੋਂ ਵੱਧ ਸਰਕਾਰੀ ਸੇਵਾਵਾਂ ਪ੍ਰਦਾਨ ਕਰਨ ਵਾਲੇ ਸੇਵਾ ਕੇਂਦਰਾਂ ਰਾਹੀਂ ਈ-ਗਵਰਨੈਂਸ ਅਤੇ ਨਾਗਰਿਕ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣਾ ਹੈ। ਉਨਾਂ ਦੱਸਿਆ ਕਿ ਵਿਭਾਗ ਦੇ ਅਧਿਕਾਰੀਆਂ ਨੂੰ ਜਨਤਕ ਸਹੂਲਤਾਂ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਸੇਵਾ ਕੇਂਦਰਾਂ ਦੇ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ, ਜਿਸ ਵਿੱਚ ਬਿਹਤਰ ਉਡੀਕ ਖੇਤਰ, ਬੈਠਣ ਦੀ ਜਗ੍ਹਾ, ਏਅਰ ਕੰਡੀਸ਼ਨਿੰਗ ਅਤੇ ਹੋਰ ਜ਼ਰੂਰੀ ਸਹੂਲਤਾਂ ਸ਼ਾਮਲ ਹਨ। ਇਨ੍ਹਾਂ ਸਾਰੇ ਉਪਾਵਾਂ ਦਾ ਉਦੇਸ਼ ਨਾਗਰਿਕਾਂ ਦੇ ਅਨੁਭਵ ਤੇ ਸੇਵਾ ਕੇਂਦਰ ਦੀ ਪਹੁੰਚਯੋਗਤਾ ਨੂੰ ਵਧਾਉਣਾ ਅਤੇ ਸੇਵਾਵਾਂ ਲਈ ਵਧਦੀ ਮੰਗ ਦਾ ਪ੍ਰਬੰਧਨ ਕਰਨਾ ਅਤੇ ਕੁਝ ਕੇਂਦਰਾਂ ’ਤੇ ਭੀੜ ਨੂੰ ਘਟਾਉਣ ਵਿੱਚ ਮਦਦ ਕਰਨਾ ਹੈ।

Share.

“I’m a Newswriter, “I write about the trending news events happening all over the world.

Leave A Reply