ਜਲੰਧਰ, 26 ਜੁਲਾਈ: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਿਆਂ ਅਤੇ ਅਪਰਾਧ ਖ਼ਿਲਾਫ਼ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ 5 ਮਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਕਮਿਸ਼ਨਰੇਟ ਜਲੰਧਰ ਅਧੀਨ ਵੱਖ-ਵੱਖ ਥਾਣਿਆਂ ਵਿੱਚ ਕੁੱਲ ਪੰਜ ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਗ੍ਰਿਫ਼ਤਾਰ ਮੁਲਜ਼ਮਾਂ ਵਿਚੋਂ ਕੁੱਝ ਆਦਤਨ ਅਪਰਾਧੀ ਹਨ। ਪੁਲਿਸ ਵੱਲੋਂ ਇਨ੍ਹਾਂ ਮੁਲਜ਼ਮ ਕੋਲੋਂ 90 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ।ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਮਿਸ਼ਨਰੇਟ ਪੁਲਿਸ ਵੱਲੋਂ ਜਿਥੇ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ ਉਥੇ ਨਸ਼ੇ ਦੀ ਦਲਦਲ ਵਿੱਚ ਫਸੇ ਵਿਅਕਤੀਆਂ ਦੇ ਮੁੜ ਵਸੇਬੇ ਲਈ ਵੀ ਠੋਸ ਕਦਮ ਚੁੱਕੇ ਜਾ ਰਹੇ ਹਨ। ਇਸ ਉਪਰਾਲੇ ਤਹਿਤ ਨਸ਼ੇ ਦੇ ਆਦੀ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਗਿਆ, ਜਿਨ੍ਹਾਂ ਵਿੱਚੋਂ 11 ਨੂੰ ਓਟ (OOAT) ਕੇਂਦਰਾਂ ਵਿੱਚ ਅਤੇ 1 ਨੂੰ ਐਨ.ਡੀ.ਪੀ.ਐਸ. ਐਕਟ ਦੀ ਧਾਰਾ 64 ਏ ਅਧੀਨ ਅਤੇ 2 ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਰੈਫ਼ਰ ਕੀਤਾ ਗਿਆ।ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਜਲੰਧਰ ਸ਼ਹਿਰ ’ਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਅਤੇ ਨਾਗਰਿਕਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਨਾਗਰਿਕਾਂ ਨੂੰ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ ਕੀਤੀ।
Trending
- 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ
- ਲੁਧਿਆਣਾ ਜ਼ਿਲ੍ਹਾ ਬੈਡਮਿੰਟਨ ਚੈਂਪੀਅਨਸ਼ਿਪ-2026: ਵੱਖ-ਵੱਖ ਉਮਰ ਵਰਗਾਂ ਦੇ ਮੁਕਾਬਲੇ ਰੋਮਾਂਚਕ ਰਹੇ
- Punjab Govt Holidays 2026: ਪੂਰੀ ਸੂਚੀ, ਕੈਲੰਡਰ ਅਤੇ PDF ਡਾਊਨਲੋਡ (ਗਜ਼ਟਿਡ ਅਤੇ ਬੈਂਕ ਛੁੱਟੀਆਂ)
- 10000 ਰੁਪਏ ਰਿਸ਼ਵਤ ਲੈਂਦੇ ਸਹਾਇਕ ਸਬ-ਇੰਸਪੈਕਟਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ
- ਬਿਜਲੀ ਕਰਮਚਾਰੀਆਂ ਦੀ ਸੁਰੱਖਿਆ ਪੰਜਾਬ ਸਰਕਾਰ ਦੀ ਮੁੱਖ ਤਰਜੀਹ: ਤਰੁਨਪ੍ਰੀਤ ਸਿੰਘ ਸੌਂਦ
- 5 ਕਰੋੜ 50 ਲੱਖ ਰੁਪਏ ਦੀ ਲਾਗਤ ਨਾਲ ਬਣੇ ਪ੍ਰੋਜੈਕਟ ਨਾਲ 10 ਪਿੰਡਾਂ ਦੀ ਬਿਜਲੀ ਸਪਲਾਈ ਹੋਵੇਗੀ ਹੋਰ ਮਜ਼ਬੂਤ :– ਬਿਜਲੀ ਮੰਤਰੀ
- ਗੁਰੂ ਨਾਨਕ ਸਟੇਡੀਮ ’ਚ ਰਸ਼ਮੀ ਸ਼ੁਰੂਆਤ 21 ਜੁਲਾਈ ਨੂੰ
- ਹਰ ਬੱਚੇ ਨੂੰ ਸੁਰੱਖਿਅਤ ਤੇ ਸਨਮਾਨਜਨਕ ਸਿੱਖਿਆ ਦਾ ਹੱਕ: ਗੁਨਜੀਤ ਰੁਚੀ ਬਾਵਾ


