ਮੋਗਾ, 28 ਜੁਲਾਈ,
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਪਿੰਡ ਬੁੱਟਰਾਂ, ਬੱਘੀਪੁਰਾ, ਲੋਪੋ ਦੌਧਰ, ਰਾਮੂਵਾਲ ਹਰਦੋਕੇ ਆਦਿ ਪਿੰਡਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਹੱਲ ਕਰਨ ਦਾ ਭਰੋਸਾ ਦਿੱਤਾ। ਮੀਂਹ ਦੇ ਪਾਣੀ ਕਾਰਨ ਝੋਨੇ ਦੀਆਂ ਖਰਾਬ ਹੋਈਆਂ ਫਸਲਾਂ ਦਾ ਕਿਸਾਨਾਂ ਨੂੰ ਬਣਦਾ ਮੁਆਵਜਾ ਮੁਹੱਈਆ ਕਰਵਾਇਆ ਜਾਵੇਗਾ। ਸੰਤ ਸੀਚੇਵਾਲ ਅਤੇ ਵਿਧਾਇਕ ਬਿਲਾਸਪੁਰ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ।
ਸੰਤ ਸੀਚੇਵਾਲ ਨੇ ਕਿਸਾਨਾਂ ਨੂੰ ਝੋਨੇ ਦੀ ਪਨੀਰੀ ਦੇਣ ਦੀ ਪੇਸ਼ਕਸ਼ ਕੀਤੀ ਸੀ ਜਿੰਨ੍ਹਾਂ ਦਾ ਝੋਨਾ ਮੀਂਹ ਕਾਰਨ ਖਰਾਬ ਹੋਇਆ। ਇੱਕ ਕਿਸਾਨ ਨੂੰ ਉਨ੍ਹਾਂ ਨੇ ਚਾਰ ਏਕੜ ਵਿੱਚ ਮੁੜ ਝੋਨਾ ਲਗਾਉਣ ਲਈ ਸੁਲਤਾਨਪੁਰ ਤੋਂ ਪਨੀਰੀ ਭੇਜੀ ਵੀ ਸੀ। ਮੌਕੇ ਤੇ ਕਿਸਾਨਾਂ ਵੱਲੋਂ ਇਹ ਮੰਗ ਵੀ ਕੀਤੀ ਕਿ ਪਾਣੀ ਦੀ ਨਿਕਾਸੀ ਲਈ ਕੁਝ ਥਾਵਾਂ ‘ਤੇ ਪੁਲੀਆਂ ਬਣਾਈਆਂ ਜਾਣ।
ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੋਵੇਂ ਆਗੂ ਪਿੰਡ ਲੋਪੋ ਦੀ ਅਨਾਜ ਮੰਡੀ ਵੀ ਗਏ ਜਿੱਥੇ ਮੋਟਰਾਂ ਲਾ ਕੇ ਖੇਤਾਂ ਵਿੱਚੋਂ ਪਾਣੀ ਕੱਢਿਆ ਜਾ ਰਿਹਾ ਹੈ। ਇੱਕ ਪੱਖਾ ਸੰਤ ਸੀਚੇਵਾਲ ਦੇ ਉਦਮ ਸਦਕਾ ਇੱਥੇ ਲੱਗਾ ਹੋਇਆ ਹੈ ਜਿਹੜਾ ਦਿਨ ਰਾਤ ਖੇਤਾਂ ਵਿੱਚੋਂ ਪਾਣੀ ਕੱਢਣ ਲਈ ਚਲਾਇਆ ਜਾ ਰਿਹਾ ਹੈ।