ਜਲੰਧਰ, 29 ਜੁਲਾਈ : ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀਆਂ ਹਦਾਇਤਾਂ ’ਤੇ ਲੜਕੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਦੀ ਤਿਆਰੀ ਵਿੱਚ ਮਦਦ ਪ੍ਰਦਾਨ ਕਰਨ ਦੇ ਮੰਤਵ ਨਾਲ ਮੁਫ਼ਤ ਕੋਚਿੰਗ ਕਲਾਸਾਂ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਤੇ ਸਿਖ਼ਲਾਈ ਬਿਊਰੋ ਨੀਲਮ ਮਹੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਕੋਚਿੰਗ ਕਲਾਸਾਂ ਮਹੀਨਾ ਅਗਸਤ ਤੋਂ ਅਕਤੂਬਰ, 2025 ਦੌਰਾਨ ਅੰਬੇਡਕਰ ਭਵਨ, ਜਲੰਧਰ ਵਿਖੇ ਲਗਾਈਆਂ ਜਾਣਗੀਆਂ। ਉਨ੍ਹਾਂ ਅੱਗੇ ਦੱਸਿਆ ਕਿ ਕਲਾਸਾਂ ਵਿੱਚ 10+2/ ਗ੍ਰੈਜੂਏਟ ਵਿੱਦਿਅਕ ਯੋਗਤਾ ਰੱਖਣ ਵਾਲੀਆਂ ਲੜਕੀਆਂ ਨੂੰ ਕੇਂਦਰ/ ਪੰਜਾਬ ਰਾਜ ਦੀਆਂ ਸਰਕਾਰੀ ਨੌਕਰੀਆਂ ਲਈ ਹੋਣ ਵਾਲੇ ਇਮਤਿਹਾਨਾਂ ਦੀ ਤਿਆਰੀ ਕਰਵਾਈ ਜਾਵੇਗੀ। ਉਨ੍ਹਾਂ ਇਹ ਵੀ ਦੱਸਿਆ ਕਿ ਕੋਚਿੰਗ ਕਲਾਸਾਂ ਵਿੱਚ ਦਾਖ਼ਲਾ ਟੈਸਟ ਦੇ ਆਧਾਰ ’ਤੇ ਹੋਵੇਗਾ। ਉਨ੍ਹਾਂ ਦੱਸਿਆ ਇਸ ਕੋਚਿੰਗ ਤਹਿਤ ਇੱਕ ਬੈਚ ਲੜਕਿਆਂ ਲਈ ਵੀ ਚਲਾਇਆ ਜਾਵੇਗਾ, ਜਿਸ ਦੇ ਲਈ ਲੜਕਿਆਂ ਪਾਸੋਂ ਬਹੁਤ ਘੱਟ ਫੀਸ ਲਈ ਜਾਵੇਗੀ। ਇਨ੍ਹਾਂ ਕੋਚਿੰਗ ਕਲਾਸਾਂ ਵਿੱਚ ਦਾਖ਼ਲੇ ਲਈ ਚਾਹਵਾਨ ਬਿਨੈਕਾਰ ਗੂਗਲ ਲਿੰਕ https://forms.gle/cytqHq3FfgDjtMbRA ’ਤੇ ਅਪਲਾਈ ਕਰ ਸਕਦੇ ਹਨ। ਨੀਲਮ ਮਹੇ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਕੋਚਿੰਗ ਕਲਾਸਾਂ ਲਈ ਵੱਧ-ਚੜ੍ਹ ਕੇ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ ਤਾਂ ਜੋ ਉਹ ਭਵਿੱਖ ਵਿੱਚ ਸਰਕਾਰੀ ਨੌਕਰੀਆਂ ਲਈ ਹੋਣ ਵਾਲੀਆਂ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਢੁੱਕਵੀਂ ਤਿਆਰੀ ਕਰਦੇ ਹੋਏ ਆਪਣੀ ਮਨਪਸੰਦ ਨੌਕਰੀ ਪ੍ਰਾਪਤ ਕਰ ਸਕਣ। ਵਧੇਰੇ ਜਾਣਕਾਰੀ ਲਈ ਬਿਨੈਕਾਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਕਮਰਾ ਨੰ. 313, ਤੀਸਰੀ ਮੰਜ਼ਿਲ, ਜ਼ਿਲ੍ਹਾ ਪਬੰਧਕੀ ਕੰਪਲੈਕਸ, ਲਾਡੋਵਾਲੀ ਰੋਡ ਵਿਖੇ ਪਹੁੰਚ ਕਰ ਸਕਦੇ ਹਨ ਜਾਂ ਹੈਲਪਲਾਈਨ ਨੰ. 90569-20100 ’ਤੇ ਵੀ ਸੰਪਰਕ ਕਰ ਸਕਦੇ ਹਨ।
Trending
- ਜ਼ਿਲ੍ਹਾ ਪੱਧਰ ’ਤੇ ਪੋਸ਼ਣ ਮਾਹ ਸਬੰਧੀ ਵਿਸ਼ੇਸ਼ ਸੈਮੀਨਾਰ ਕਰਵਾਇਆ
- ਡੇਅਰੀ ਵਿਕਾਸ ਵਿਭਾਗ ਨੇ ਦੁੱਧ ਉਤਪਾਦਕਾਂ ਨੂੰ ਵਿਭਾਗ ਦੀਆਂ ਸਕੀਮਾਂ ਬਾਰੇ ਕਰਵਾਇਆ ਜਾਣੂੰ
- ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਦੇ ਉਪ-ਚੇਅਰਮੈਨ ਹਰਦੀਪ ਗਿੱਲ ਨੇ ਕੀਤੀ ਸਮੀਖਿਆ ਮੀਟਿੰਗ
- ਚੇਅਰਮੈਨ ਗਿੱਲ ਵੱਲੋਂ ਪਿੰਡ ਜਾਂਗਪੁਰ ’ਚ ਹਾਈਟੈਕ ਸਪੋਰਟਸ ਪਾਰਕ ਦਾ ਦੌਰਾ
- ਲੁਧਿਆਣਾ ਵਿੱਚ ਜਨਗਣਨਾ ਗਣਨਾ ਦੇ ਪੜਾਅ-II ਲਈ ਫੀਲਡ ਟ੍ਰੇਨਰਾਂ ਦੀ ਸਿਖਲਾਈ ਸ਼ੁਰੂ
- ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਕੇਂਦਰੀ, ਬੋਰਸਟਲ ਤੇ ਜਨਾਨਾ ਜੇਲ੍ਹ ਦਾ ਦੌਰਾ
- ਪੰਜਾਬ ਸਰਕਾਰ ਵੱਲੋਂ ਉਦਯੋਗ ਨੂੰ ਹੁਲਾਰਾ ਦੇਣ ਲਈ ਵੱਖ-ਵੱਖ ਨਾਮੀ ਕੰਪਨੀਆਂ ਨਾਲ ਨਿਰੰਤਰ ਕੀਤਾ ਜਾ ਰਿਹਾ ਰਾਬਤਾ – ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ
- ਵਿਗਿਆਨਕ ਅਤੇ ਟਿਕਾਊ ਪਸ਼ੂ ਪਾਲਣ ਤਕਨੀਕਾਂ ਅਪਣਾਉਣ ਨਾਲ ਕਿਸਾਨਾਂ ਦੀ ਆਮਦਨ ਵਿੱਚ ਹੋਵੇਗਾ ਵਾਧਾ: ਹਰਪ੍ਰੀਤ ਸੰਧੂ*


