ਚੰਡੀਗੜ੍ਹ, 29 ਜੁਲਾਈ 2025 – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਬਰਸਾਤਾਂ ਦੇ ਮੌਸਮ ਦੇ ਮੱਦੇਨਜ਼ਰ ਸੂਬੇ ਦੀਆਂ ਡਰੇਨਾਂ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਹੈ ਅਤੇ ਬੰਨ੍ਹਾਂ ਨੂੰ ਮਜ਼ਬੂਤ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਦਿੱਤੀ।ਇੱਥੇ ਸੰਭਾਵੀ ਹੜ੍ਹਾਂ ਦੇ ਮੱਦੇਨਜ਼ਰ ਜਲ ਸਰੋਤ ਵਿਭਾਗ ਵੱਲੋਂ ਕੀਤੇ ਗਏ ਪ੍ਰਬੰਧਾਂ ਦਾ ਉਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨੂੰ ਮੁਖ਼ਾਤਿਬ ਹੁੰਦਿਆਂ ਸ੍ਰੀ ਗੋਇਲ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਹੜ੍ਹਾਂ ਜਿਹੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ 276 ਕਰੋੜ ਰੁਪਏ ਨਾਲ 1220 ਕਾਰਜ ਨੇਪਰੇ ਚਾੜ੍ਹੇ ਗਏ ਹਨ, ਜਿਨ੍ਹਾਂ ਵਿਚ ਦਰਿਆਵਾਂ ਦੀ ਰਿਬੈਟਮੈਂਟ, ਸਟੱਡ ਲਾਉਣਾ, ਮਜ਼ਬੂਤੀਕਰਨ ਅਤੇ ਡਰੇਨਾਂ ਦੀ ਡੀਸਿੰਲਟਿੰਗ/ਸਫ਼ਾਈ ਆਦਿ ਦੇ ਕੰਮ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 600 ਚੈੱਕ ਡੈਮ ਬਣਾਏ ਗਏ ਹਨ ਅਤੇ 1104 ਹੋਰ ਚੈੱਕ ਡੈਮ ਉਸਾਰੀ ਅਧੀਨ ਹੈ। ਇਸ ਦੇ ਨਾਲ ਹੀ 3905 ਸੋਕ ਪਿੱਟ ਬਣਾਏ ਜਾ ਰਹੇ ਹਨ, 53400 ਤੋਂ ਵੱਧ ਬਾਂਸ ਦੇ ਬੂਟੇ ਲਗਾਏ ਹਨ ਅਤੇ 226 ਕਿਲੋਮੀਟਰ ਵੈਟੀਵਰ ਘਾਹ ਲਗਾਇਆ ਗਿਆ ਹੈ ।ਉਨ੍ਹਾਂ ਦੱਸਿਆ ਕਿ ਸੂਬੇ ਦੀਆਂ 850 ਡਰੇਨਾਂ ਵਿਚੋਂ 601 ਡਰੇਨਾਂ ਦੀ ਇਸ ਸਾਲ ਸਫ਼ਾਈ ਦੀ ਜ਼ਰੂਰਤ ਸੀ, ਜੋ ਕਰਵਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4766 ਕਿਲੋਮੀਟਰ ਡਰੇਨਾਂ ਦੀ ਸਫ਼ਾਈ ਕਰਵਾਈ ਗਈ ਹੈ।ਸ੍ਰੀ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ ਡ੍ਰੇਨਾਂ ਦੀ ਡੀਸਿਲਟਿੰਗ/ਸਫਾਈ ਦੇ ਕਾਰਜ ਵਿਭਾਗੀ ਮਸ਼ੀਨਰੀ ਨਾਲ ਨੇਪਰੇ ਚਾੜ੍ਹੇ ਗਏ ਹਨ। ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਾਂ ਨਾਲ ਠੇਕੇਦਾਰ ਦੇ ਕੰਮ ਦੇ ਮੁਕਾਬਲੇ ਲਾਗਤ ਵਿੱਚ 65 ਫ਼ੀਸਦੀ ਬੱਚਤ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਭਾਗ ਕੋਲ ਮੌਜੂਦਾ ਸਮੇਂ 15 ਮਸ਼ੀਨਾਂ ਹਨ ਅਤੇ 3 ਹੋਰ ਮਸ਼ੀਨਾਂ ਛੇਤੀ ਹੀ ਵਿਭਾਗ ਦੇ ਬੇੜੇ ਵਿੱਚ ਸ਼ਾਮਲ ਹੋ ਜਾਣਗੀਆਂ।ਜਲ ਸਰੋਤ ਮੰਤਰੀ ਨੇ ਦੱਸਿਆ ਕਿ ਵਿਭਾਗੀ ਮਸ਼ੀਨਰੀ ਨਾਲ ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ, ਫ਼ਾਜ਼ਿਲਕਾ, ਅੰਮ੍ਰਿਤਸਰ, ਗੁਰਦਾਸਪੁਰ, ਰੋਪੜ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਚ 110 ਥਾਵਾਂ ‘ਤੇ ਡੀਸਿਲਟਿੰਗ/ਸਫ਼ਾਈ ਦਾ ਕੰਮ ਚਲ ਰਿਹਾ ਹੈ।
Trending
- ਭਾਰਤ ਦੇ ਵਿਕਾਸ ਵਿੱਚ ਅਡਾਨੀ ਗਰੁੱਪ ਦੀ ਭੂਮਿਕਾ ਦੀ ਗੁਪਤਾ ਨੇ ਕੀਤੀ ਸ਼ਲਾਘਾ
- ਮੁੱਖ ਮੰਤਰੀ ਮਾਨ ਨੇ ਕੇਂਦਰ ਦੇ ਫ਼ੈਸਲੇ ਨੂੰ ਦੱਸਿਆ ਤਾਨਾਸ਼ਾਹੀ
- ਵਿਸ਼ੇ਼ਸ਼ ਖੁਫੀਆ ਇਤਲਾਹ ਦੇ ਆਧਾਰ `ਤੇ ਕੀਤੀ ਵਾਹਨਾਂ ਦੀ ਚੈਕਿੰਗ: ਪੰਜਾਬ ਪੁਲਿਸ ਨੇ ਸਪੱਸ਼ਟ ਕੀਤਾ
- ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ
- ਜਿੰਨ੍ਹਾਂ ਅਭਾਗੀਆਂ ਕਰੂਬਲਾਂ ਦੇ ਹੱਥੋਂ ਛੁੱਟੀ ਬਾਬੁਲ ਦੀ ਉਂਗਲੀ
- ਆਉਣ ਵਾਲੇ ਦਿਨਾਂ ਵਿੱਚ ਹੋਰ ਗ੍ਰਿਫ਼ਤਾਰੀਆਂ ਅਤੇ ਬਰਾਮਦਗੀਆਂ ਹੋਣ ਦੀ ਸੰਭਾਵਨਾ: ਡੀਆਈਜੀ ਬਾਰਡਰ ਰੇਂਜ ਸੰਦੀਪ ਗੋਇਲ
- ਫੇਸਬੁੱਕ ਤੇ ਪੋਸਟ ਪਾ ਕੇ ਗੈਂਗਸਟਰ ਜੱਗਾ ਫੁੱਕੀਵਾਲ ਨੇ ਲਈ ਹਮਲੇ ਦੀ ਜਿੰਮੇਵਾਰੀ
- *ਨੌਜਵਾਨਾਂ ਦੇ ਸਰਵਪੱਖੀ ਵਿਕਾਸ ‘ਚ ਖੇਡਾਂ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ – ਸੰਜੀਵ ਅਰੋੜਾ


